Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਭਗਵੰਤ ਮਾਨ ਦੀ ਜੰਗ ਦੇ ਮੈਦਾਨ ਵਿੱਚ ਹਰ ਪਿੰਡ ਦੀ ਵੀਡੀਸੀ ਬਣੀ ਫਰੰਟਲਾਈਨ ਯੋਧਾ: ਬਲਤੇਜ ਸਿੰਘ ਪੰਨੂ

ਵੀਡੀਸੀ ਬਣੇ ਨਸ਼ਾ ਮਾਫੀਆ ਦੇ ਖ਼ਿਲਾਫ਼ ਸਰਕਾਰ ਦੀਆਂ ਅੱਖਾਂ ਅਤੇ ਕੰਨ

Baltej Pannu, Baltej Singh Pannu, Nasha Mukti Morcha, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 17 Feb 2026

Last updated on: Feb 18, 2026, 12:49 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵਿਰੋਧੀ ਪਾਰਟੀਆਂ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਬੀਤੇ ਦਿਨੀਂ ਮੋਗਾ ਦੇ ਕਿੱਲੀ ਚਾਹਲਾਂ ਵਿਖੇ ਆਯੋਜਿਤ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਸਹੁੰ ਚੁੱਕ ਸਮਾਗਮ ਨੇ ਉਨ੍ਹਾਂ ਰਵਾਇਤੀ ਪਾਰਟੀਆਂ ਦੀ ਤਕਲੀਫ਼ ਵਧਾ ਦਿੱਤੀ ਹੈ, ਜਿਨ੍ਹਾਂ ਨੇ ਪੰਜਾਬ ਦੀ ਜਵਾਨੀ ਨੂੰ 'ਚਿੱਟੇ' ਦੀ ਅੱਗ ਵਿੱਚ ਧੱਕਿਆ ਸੀ। ਪੰਨੂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਆਪਣੇ ਸਿਆਸੀ ਫਾਇਦੇ ਲਈ ਨਸ਼ਿਆਂ ਨੂੰ ਉਤਸ਼ਾਹਿਤ ਕੀਤਾ, ਅੱਜ ਉਨ੍ਹਾਂ ਨੂੰ ਇਸ ਗੱਲ ਦੀ ਸਭ ਤੋਂ ਵੱਧ ਤਕਲੀਫ਼ ਹੋ ਰਹੀ ਹੈ ਕਿ ਪੰਜਾਬ ਵਿੱਚੋਂ ਨਸ਼ਿਆਂ ਦਾ ਕੋਹੜ ਹਮੇਸ਼ਾ ਲਈ ਖ਼ਤਮ ਹੋਣ ਜਾ ਰਿਹਾ ਹੈ।

ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ 2007 ਤੋਂ 2017 ਅਤੇ ਫਿਰ 2017 ਤੋਂ 2022 ਤੱਕ ਪੰਜਾਬ ਨੇ ਉਹ ਕਾਲਾ ਦੌਰ ਦੇਖਿਆ ਹੈ ਜਦੋਂ ਕੋਈ ਨਸ਼ਾ ਤਸਕਰ ਫੜਿਆ ਜਾਂਦਾ ਸੀ, ਤਾਂ ਕੁਝ ਹੀ ਘੰਟਿਆਂ ਵਿੱਚ ਉਸ ਦੀਆਂ ਤਸਵੀਰਾਂ ਉਸ ਸਮੇਂ ਦੇ ਸੱਤਾਧਾਰੀ ਆਗੂਆਂ ਨਾਲ ਵਾਇਰਲ ਹੋ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਪੈਸੇ ਦੀ ਖ਼ਾਤਰ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰ ਦਿੱਤਾ। 

ਅੱਜ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪੂਰੀ ਇੱਛਾ ਸ਼ਕਤੀ ਨਾਲ ਨਸ਼ਿਆਂ ਵਿਰੁੱਧ ਜੰਗ ਲੜ ਰਹੀ ਹੈ, ਤਾਂ ਇਹ ਵਿਰੋਧੀ ਆਗੂ ਬੌਖਲਾਹਟ ਵਿੱਚ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ। ਪੰਨੂ ਨੇ ਕਿਹਾ ਕਿ ਮੋਗਾ ਦੇ ਕਿੱਲੀ ਚਹਿਲ ਵਿੱਚ ਉਮੜਿਆ ਭਾਰੀ ਇਕੱਠ ਵਿਰੋਧੀਆਂ ਦੀਆਂ ਅੱਖਾਂ ਵਿੱਚ ਰੜਕ ਰਿਹਾ ਹੈ। 

ਮੁੱਖ ਮੰਤਰੀ ਭਗਵੰਤ ਮਾਨ ਆਪਣੀ ਖ਼ਰਾਬ ਸਿਹਤ ਦੇ ਬਾਵਜੂਦ ਹਸਪਤਾਲ ਤੋਂ ਸਿੱਧਾ ਰੈਲੀ ਵਿੱਚ ਪਹੁੰਚੇ ਅਤੇ 1.25 ਲੱਖ ਮੈਂਬਰਾਂ ਨੂੰ ਸਹੁੰ ਚੁਕਾਈ, ਜੋ ਨਸ਼ਿਆਂ ਵਿਰੁੱਧ ਜੰਗ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਜੋ ਲੋਕ ਅਫ਼ਸਰਾਂ ਦੇ ਉੱਥੇ ਜਾਣ 'ਤੇ ਸਵਾਲ ਉਠਾ ਰਹੇ ਹਨ, ਉਹ ਸ਼ਾਇਦ ਭੁੱਲ ਗਏ ਹਨ ਕਿ ਨਸ਼ਿਆਂ ਵਿਰੁੱਧ ਇਹ ਜੰਗ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਪੁਲਿਸ, ਪ੍ਰਸ਼ਾਸਨ ਅਤੇ ਜਨਤਾ ਦੀ ਸਾਂਝੀ ਜੰਗ ਹੈ।

'ਆਪ' ਆਗੂ ਨੇ ਕਿਹਾ ਕਿ ਪੰਜਾਬ ਦੇ ਹਰ ਪਿੰਡ ਅਤੇ ਵਾਰਡ ਤੋਂ 8 ਤੋਂ 10 ਜਾਗਰੂਕ ਨਾਗਰਿਕਾਂ ਨੂੰ ਮਿਲਾ ਕੇ ਲਗਭਗ 1.25 ਮੈਂਬਰਾਂ ਦੀ ਵਿਲੇਜ ਡਿਫੈਂਸ ਕਮੇਟੀ ਬਣਾਈ ਗਈ ਹੈ। ਇਹ ਕੋਈ ਕਾਗਜ਼ੀ ਕਾਰਵਾਈ ਨਹੀਂ ਹੈ, ਜਿਵੇਂ ਕੈਪਟਨ ਅਮਰਿੰਦਰ ਸਿੰਘ ਨੇ 2018 ਵਿੱਚ ਕੀਤੀ ਸੀ। ਅੱਜ ਹਰ ਮੈਂਬਰ ਕੋਲ ਇੱਕ ਵਿਸ਼ੇਸ਼ ਐਪ ਹੈ, ਜਿਸ ਰਾਹੀਂ ਨਸ਼ਾ ਵੇਚਣ ਵਾਲਿਆਂ ਦੀ ਸਿੱਧੀ ਜਾਣਕਾਰੀ ਪੁਲਿਸ ਹੈੱਡਕੁਆਰਟਰ ਅਤੇ ਮੁੱਖ ਮੰਤਰੀ ਦਫ਼ਤਰ ਤੱਕ ਪਹੁੰਚਦੀ ਹੈ। 

ਹੁਣ ਤੱਕ ਇਸ ਐਪ ਰਾਹੀਂ 1400 ਤੋਂ ਵੱਧ ਸ਼ਿਕਾਇਤਾਂ ਆਈਆਂ ਹਨ, ਜਿਨ੍ਹਾਂ 'ਤੇ ਸਖ਼ਤ ਕਾਰਵਾਈ ਕਰਦਿਆਂ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਹ ਜਨ-ਅੰਦੋਲਨ ਹੀ ਵਿਰੋਧੀਆਂ ਦੀ ਸਭ ਤੋਂ ਵੱਡੀ ਹਾਰ ਹੈ। ਵਿਰੋਧੀ ਨੇਤਾ ਸੁਖਜਿੰਦਰ ਸਿੰਘ ਰੰਧਾਵਾ 'ਤੇ ਨਿਸ਼ਾਨਾ ਸਾਧਦਿਆਂ ਪੰਨੂ ਨੇ ਸਵਾਲ ਕੀਤਾ ਕਿ ਉਸ ਵੇਲੇ ਉਨ੍ਹਾਂ ਦੀ ਕਲਮ ਕਿਉਂ ਨਹੀਂ ਚੱਲੀ ਜਦੋਂ ਗੁਟਕਾ ਸਾਹਿਬ ਦੀ ਝੂਠੀ ਕਸਮ ਖਾ ਕੇ ਪੰਜਾਬ ਦੇ ਲੋਕਾਂ ਨੂੰ ਠੱਗਿਆ ਗਿਆ ਸੀ? 

ਅੱਜ ਜਦੋਂ ਪੁਲਿਸ, ਪ੍ਰਸ਼ਾਸਨ ਅਤੇ ਜਨਤਾ ਮਿਲ ਕੇ ਨਸ਼ਿਆਂ ਵਿਰੁੱਧ ਲੜ ਰਹੇ ਹਨ, ਤਾਂ ਰੰਧਾਵਾ ਸਾਹਿਬ ਕੇਂਦਰ ਨੂੰ ਚਿੱਠੀਆਂ ਲਿਖ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮਾਨ ਸਰਕਾਰ ਨੇ ਪੰਜਾਬ ਵਿੱਚੋਂ 'ਪਰਚਾ ਕਲਚਰ' ਖ਼ਤਮ ਕੀਤਾ ਹੈ ਅਤੇ ਕਿਸੇ ਵੀ ਬੇਗੁਨਾਹ 'ਤੇ ਗਲਤ ਕਾਰਵਾਈ ਨਹੀਂ ਹੋਣ ਦਿੱਤੀ ਜਾਵੇਗੀ, ਪਰ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਪੰਨੂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਇਹ ਵਿਰੋਧੀ ਪਾਰਟੀਆਂ ਚਾਹੁੰਦੀਆਂ ਹਨ ਕਿ ਪੰਜਾਬ ਵਿੱਚ ਨਸ਼ਿਆਂ ਨਾਲ ਲਾਸ਼ਾਂ ਡਿੱਗਦੀਆਂ ਰਹਿਣ ਤਾਂ ਜੋ ਇਹ ਉਨ੍ਹਾਂ 'ਤੇ ਆਪਣੀ ਗੰਦੀ ਰਾਜਨੀਤੀ ਕਰ ਸਕਣ। ਉਨ੍ਹਾਂ ਕਿਹਾ ਕਿ 1.25 ਲੱਖ ਵੀਡੀਸੀ ਮੈਂਬਰ ਕੇਵਲ ਨਸ਼ਾ ਤਸਕਰਾਂ ਨੂੰ ਹੀ ਨਹੀਂ, ਸਗੋਂ ਉਨ੍ਹਾਂ ਨੇਤਾਵਾਂ ਨੂੰ ਵੀ ਜਵਾਬ ਦੇਣਗੇ ਜੋ ਇਸ ਮੁਹਿੰਮ ਖ਼ਿਲਾਫ਼ ਬੋਲ ਰਹੇ ਹਨ। 

ਜਦੋਂ ਇਹ ਨੇਤਾ ਪਿੰਡਾਂ ਵਿੱਚ ਜਾਣਗੇ, ਤਾਂ ਪੰਜਾਬ ਦੇ ਲੋਕ ਇਨ੍ਹਾਂ ਨੂੰ ਪੁੱਛਣਗੇ ਕਿ ਜਦੋਂ ਅਸੀਂ ਆਪਣੇ ਬੱਚਿਆਂ ਨੂੰ ਬਚਾਉਣ ਲਈ ਅੱਗੇ ਆਏ ਹਾਂ, ਤਾਂ ਤੁਹਾਨੂੰ ਤਕਲੀਫ਼ ਕਿਉਂ ਹੋ ਰਹੀ ਹੈ? ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਹ ਜੰਗ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਨਹੀਂ ਹੋ ਜਾਂਦਾ।

 

Tags: Baltej Pannu , Baltej Singh Pannu , Nasha Mukti Morcha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD