Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੰਗਰੂਰ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਪਲੇਠੀ ਜ਼ਿਲ੍ਹਾ ਪੱਧਰੀ ਬੈਠਕ ਹੋਈ

ਪੰਜਾਬ ਸਰਕਾਰ ਨੇ ਵਪਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਵਪਾਰੀਆਂ ਤੱਕ ਸਿੱਧੀ ਪਹੁੰਚ ਬਣਾਈ : ਨਰਿੰਦਰ ਕੌਰ ਭਰਾਜ

Narinder Kaur Bharaj, Sangrur, AAP, Aam Aadmi Party, Aam Aadmi Party Punjab, AAP Punjab, Rahul Chaba, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 17 Feb 2026

Last updated on: Feb 18, 2026, 13:01 IST

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਵਪਾਰ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਸਮਾਂਬੱਧ ਢੰਗ ਨਾਲ ਕਰਨ ਲਈ ਬਣਾਏ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਜ਼ਿਲ੍ਹਾ ਪੱਧਰੀ ਇਕਾਈ ਵੱਲੋਂ ਅੱਜ ਸੰਗਰੂਰ ਦੇ ਵਪਾਰੀਆਂ ਨਾਲ ਕਿਲ੍ਹਾ ਮਾਰਕਿਟ ਵਿਖੇ ਪਲੇਠੀ ਜ਼ਿਲ੍ਹਾ ਪੱਧਰੀ ਬੈਠਕ ਕੀਤੀ ਗਈ। ਇਸ ਮੌਕੇ ਛੋਟੇ ਅਤੇ ਦਰਮਿਆਨੇ ਵਪਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ ਰੱਖੀਆਂ।

ਇਸ ਮੌਕੇ ਸੰਗਰੂਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਏ.ਡੀ.ਸੀ. ਅੰਕੁਰ ਮਹਿੰਦਰੂ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਰੁਣ ਜਿੰਦਲ ਵੀ ਮੌਜੂਦ ਸਨ। ਇਸ ਮੌਕੇ ਸੰਗਰੂਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਖ਼ੁਦ ਵਪਾਰੀਆਂ ਤੱਕ ਪੁੱਜ ਰਹੀ ਹੈ। 

ਉਨ੍ਹਾਂ ਦੱਸਿਆ ਕਿ ਸਰਕਾਰ ਦਾ ਉਦੇਸ਼ ਵਪਾਰ-ਪੱਖੀ ਨੀਤੀਆਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਪਾਰਦਰਸ਼ੀ ਸ਼ਿਕਾਇਤ ਨਿਵਾਰਨ ਪ੍ਰਣਾਲੀ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਵਪਾਰੀਆਂ ਲਈ ਜ਼ਿਲ੍ਹਾ ਪੱਧਰ ਤੋਂ ਵੀ ਹੇਠਾਂ ਵਿਧਾਨ ਸਭਾ ਹਲਕੇ ਤੱਕ ਸੁਣਵਾਈ ਲਈ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ ਅਤੇ ਇਹ ਵੀ ਸੁਨਿਸ਼ਚਿਤ ਕੀਤਾ ਗਿਆ ਹੈ ਕਿ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰ ਵਪਾਰੀ ਵਰਗ ਨਾਲ ਹੀ ਸਬੰਧ ਰੱਖਦੇ ਹੋਣ।

ਉਨ੍ਹਾਂ ਕਿਹਾ ਕਿ ਅੱਜ ਜੋ ਵਪਾਰੀਆਂ ਵੱਲੋਂ ਸਮੱਸਿਆਵਾਂ ਰੱਖੀਆਂ ਗਈਆਂ ਹਨ, ਉਨ੍ਹਾਂ ਵਿਚੋਂ ਕੁਝ ਦਾ ਨਿਪਟਾਰਾ ਮੌਕੇ ’ਤੇ ਕੀਤਾ ਗਿਆ ਹੈ ਜਦਕਿ ਕੁਝ ਸਮੱਸਿਆਵਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕਰਨ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਨਿਪਟਾਰਾ ਅਗਲੀ ਬੈਠਕ ਤੋਂ ਪਹਿਲਾਂ ਕੀਤਾ ਜਾਣਾ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਮਾਮਲੇ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। 

ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਨੂੰ ਲਿਖਤੀ ਰੂਪ ਵਿੱਚ ਦਰਜ ਕਰਵਾਉਣ ਤਾਂ ਜੋ ਸਮੱਸਿਆ ਦਾ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਟਰੇਡਰਜ਼ ਕਮਿਸ਼ਨ ਕੋਲ ਰੱਖੀ ਹਰੇਕ ਸਮੱਸਿਆ ਜ਼ਿਲ੍ਹਾ ਪ੍ਰਸ਼ਾਸਨ ਕੋਲ ਤੁਰੰਤ ਪੁੱਜੇਗੀ ਅਤੇ ਉਸ ’ਤੇ ਤੁਰੰਤ ਕਾਰਵਾਈ ਵੀ ਯਕੀਨੀ ਬਣਾਈ ਜਾਵੇਗੀ।

ਜ਼ਿਲ੍ਹਾ ਪੱਧਰੀ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਰੁਣ ਜਿੰਦਲ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਲਈ ਕਮਿਸ਼ਨ ਨਾਲ ਸਿੱਧਾ ਰਾਬਤਾ ਕਰਨ, ਤਾਂ ਜੋ ਉਨ੍ਹਾਂ ਨੂੰ ਤੁਰੰਤ ਅਤੇ ਪ੍ਰਭਾਵਸ਼ਾਲੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਹਰੇਕ ਬੁੱਧਵਾਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿੱਚ ਵਪਾਰੀਆਂ ਦੀ ਸਮੱਸਿਆਵਾਂ ਨੂੰ ਸੁਣਨਗੇ। 

ਇਸ ਤੋਂ ਇਲਾਵਾ ਵਪਾਰੀ ਕਿਸੇ ਵੀ ਸਮੇਂ ਟਰੇਡਸ ਕਮਿਸ਼ਨ ਦੇ ਕਿਸੇ ਵੀ ਮੈਂਬਰ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਵਪਾਰੀਆਂ ਨੇ ਇਸ ਪਹਿਲਕਦਮੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਬੈਠਕਾਂ ਨਾਲ ਸਰਕਾਰ ਅਤੇ ਵਪਾਰੀ ਭਾਈਚਾਰੇ ਵਿਚਕਾਰ ਸੰਚਾਰ ਹੋਰ ਮਜ਼ਬੂਤ ਹੋਵੇਗਾ ਅਤੇ ਜ਼ਮੀਨੀ ਪੱਧਰ ’ਤੇ ਦਰਪੇਸ਼ ਮੁੱਦਿਆਂ ਦਾ ਸਮੇਂ ਸਿਰ ਹੱਲ ਯਕੀਨੀ ਬਣੇਗਾ। ਏ.ਈ.ਟੀ.ਸੀ. ਰੋਹਿਤ ਕੁਮਾਰ ਨੇ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਅਤੇ ਵਪਾਰੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।

ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਜ਼ਿਲ੍ਹਾ ਚੇਅਰਮੈਨ ਅਰੁਣ ਜਿੰਦਲ, ਹਲਕਾ ਚੇਅਰਮੈਨ ਸੁਖਜਿੰਦਰ ਮਾਨ, ਹਲਕਾ ਲਹਿਰਾ ਚੇਅਰਮੈਨ ਪ੍ਰਿੰਸ ਗਰਗ, ਹਲਕਾ ਧੂਰੀ ਚੇਅਰਮੈਨ ਪੁਸ਼ਪਿੰਦਰ ਸ਼ਰਮਾ, ਹਲਕਾ ਸੁਨਾਮ ਚੇਅਰਮੈਨ ਰਾਮ ਕੁਮਾਰ, ਹਲਕਾ ਦਿੜ੍ਹਬਾ ਚੇਅਰਮੈਨ ਅਜੇ ਬਾਂਸਲ, ਜੀ.ਐਮ. ਡੀ.ਆਈ.ਸੀ. ਰਾਕੇਸ਼ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵਪਾਰੀ ਪ੍ਰਤੀਨਿਧੀ ਮੌਜੂਦ ਸਨ।

 

Tags: Narinder Kaur Bharaj , Sangrur , AAP , Aam Aadmi Party , Aam Aadmi Party Punjab , AAP Punjab , Rahul Chaba , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD