Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਜਸਬੀਰ ਸਿੰਘ ਸੰਧੂ ਨੇ ਹਰੀਪੁਰਾ ਅਤੇ ਏਕਤਾ ਨਗਰ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

ਰਾਜ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਪੂਰੀ ਸੁਹਿਰਦਤਾ ਨਾਲ ਯਤਨ ਕੀਤੇ ਜਾ ਰਹੇ ਹਨ - ਵਿਧਾਇਕ ਸੰਧੂ

Dr Jasbir Singh Sandhu, Amritsar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 17 Feb 2026

Last updated on: Feb 18, 2026, 15:27 IST

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਾਰਡ ਨੰਬਰ 70 ਦੇ ਇਲਾਕਾ ਛੋਟਾ ਹਰੀਪੁਰਾ ਵਿੱਚ ਨਵੀਂ ਸੀਵਰੇਜ ਲਾਈਨ ਪਾਉਣ ਅਤੇ ਏਕਤਾ ਨਗਰ ਦੀ ਗਲੀ ਨੰਬਰ ਇਕ ਵਿੱਚ ਪੀਣ ਵਾਲੇ ਪਾਣੀ ਲਈ ਨਵੀਂ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਵਾਰਡ ਨੰਬਰ 70 ਤੋਂ ਕੌਂਸਲਰ ਵਿਜੇ ਭਗਤ ਅਤੇ ਇਲਾਕੇ ਦੇ ਹੋਰ ਮੁਹਤਬਰ ਵੀ ਮੌਜੂਦ ਸਨ।

ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਪੂਰੀ ਸੁਹਿਰਦਤਾ ਨਾਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਨਗਰੀ ਅੰਮ੍ਰਿਤਸਰ ਦੇ ਵਿਕਾਸ ਵੱਲ ਵਿਸ਼ੇਸ਼ ਤਵੱਜੋ ਦਿੰਦਿਆਂ ਏਥੇ ਦੇ ਵਸਨੀਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪਹਿਲ ਦੇ ਅਧਾਰ `ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਅੱਜ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਇਲਾਕੇ ਹਰੀਪਰਾ ਵਿੱਚ ਸੀਵਰੇਜ ਦੀ ਨਵੀਂ ਲਾਈਨ ਅਤੇ ਏਕਤਾ ਨਗਰ ਵਿੱਚ ਜਲ ਸਪਲਾਈ ਦੀ ਨਵੀਂ ਲਾਈਨ ਪਾਉਣ ਦੇ ਕੰਮ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕੰਮ ਮੁਕੰਮਲ ਹੋਣ ਨਾਲ ਇਨ੍ਹਾਂ ਇਲਾਕਿਆਂ ਦੇ ਵਸਨੀਕਾਂ ਨੂੰ ਵੱਡੀ ਸਹੂਲਤ ਮਿਲੇਗੀ।

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਨੂੰ ਵਿਕਾਸ ਦੀਆਂ ਬੁਲੰਦੀਆਂ `ਤੇ ਪਹੁੰਚਾਉਣ ਲਈ ਭਰਪੂਰ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ 600 ਯੂਨਿਟ ਮੁਫ਼ਤ ਬਿਜਲੀ ਸਹੂਲਤ ਹੋਵੇ ਜਾਂ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਦੀ ਸਹੂਲਤ, ਇਹ ਸਿਰਫ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੀ ਲਾਗੂ ਕੀਤਾ ਹੈ। 

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਹੁਣ ਹਰ ਪਰਿਵਾਰ ਲਈ 10 ਲੱਖ ਰੁਪਏ ਸਲਾਨਾ ਮੁਫ਼ਤ ਇਲਾਜ ਦੀ ਸਹੂਲਤ ਦਿੰਦਿਆਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਵੀ ਕੀਤੀ ਹੈ। ਸੂਬੇ ਦੇ ਨੌਜਵਾਨਾਂ ਨੂੰ 60 ਹਜ਼ਾਰ ਤੋਂ ਵੱਧ ਸਰਕਾਰੀ ਨੌਂਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰ ਖੇਤਰ ਵਿੱਚ ਆਮ ਆਦਮੀ ਪਾਰਟੀ ਨੇ ਨਵੀਂ ਕ੍ਰਾਂਤੀ ਲਿਆ ਕੇ ਰੰਗਲਾ ਪੰਜਾਬ ਸਿਰਜਣ ਵਿੱਚ ਯੋਗਦਾਨ ਪਾਇਆ ਹੈ।

 

Tags: Dr Jasbir Singh Sandhu , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD