Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਭਾਰਤ ਚੋਣ ਕਮਿਸ਼ਨ ਕਰੇਗਾ ਰਾਜ ਚੋਣ ਕਮਿਸ਼ਨਰਾਂ ਦੇ ਕੌਮੀ ਸਮੇਲਨ ਦੀ ਮੇਜਬਾਨੀ

25 ਸਾਲਾਂ ਦੇ ਅੰਤਰਾਲ ਦੇ ਬਾਅਦ 24 ਫਰਵਰੀ ਨੂੰ ਨਵੀਂ ਦਿੱਲੀ ਵਿੱਚ ਹੋਵੇਗਾ ਸਮੇਲਨ

Web Admin

Web Admin

5 Dariya News

ਚੰਡੀਗੜ੍ਹ , 17 Feb 2026

Last updated on: Feb 18, 2026, 16:30 IST

ਭਾਰਤ ਚੋਣ ਕਮਿਸ਼ਨ ਵੱਲੋਂ 24 ਫਰਵਰੀ ਨੂੰ ਰਾਜ ਚੋਣ ਕਮਿਸ਼ਨਰਾਂ (ਛਵ.ਵਕ ਥ;ਕਫਵਜਰਅ ਙਰਠਠਜਤਤਜਰਅਕਗਤ) ਦਾ ਇੱਕ ਦਿਨ ਦਾ ਕੌਮੀ ਸਮੇਲਨ ਦਾ ਆਯੋਜਨ ਭਾਰਤ ਮੰਡਪਮ , ਨਵੀਂ ਦਿੱਲੀ ਵਿੱਚ ਕੀਤਾ ਜਾਵੇਗਾ। ਵਰਨਣਯੋਗ ਹੈ ਕਿ ਇਹ  ਸਮੇਲਨ 25 ਸਾਲਾਂ ਤੋਂ ਵੱਧ ਦੇ ਅੰਤਰਾਲ ਦੇ ਬਾਅਦ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਅਜਿਹਾ ਕੌਮੀ ਸਮੇਲਨ ਸਾਲ 1999 ਵਿੱਚ ਆਯੋਜਿਤ ਹੋਇਆ ਸੀ।

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਏ. ਸ਼੍ਰੀ ਨਿਵਾਸ ਨੇ ਦਸਿਆ ਕਿ ਇਸ ਕੌਮੀ ਸਮੇਲਨ ਵਿੱਚ ਦੇਸ਼ ਦੇ ਸਾਰੇ 36 ਸੂਬਿਆਂ ਅਤੇ ਕੇਂਦਰ ਸ਼ਾਸਿਤ ਸੂਬਿਆਂ ਦੇ ਮੁੱਖ ਚੋਣ ਅਧਿਕਾਰੀ ਸ਼ਾਮਿਲ ਹੋਣਗੇ। ਉਨ੍ਹਾਂ ਨੇ ਦਸਿਆ ਕਿ ਸਮੇਲਨ ਦਾ ਮੁੱਖ ਉਦੇਸ਼ ਭਾਰਤ ਚੋਣ ਕਮਿਸ਼ਨ ਅਤੇ ਰਾਜ ਚੋਣ ਕਮਿਸ਼ਨਰਾਂ ਦੇ ਵਿੱਚ, ਉਨ੍ਹਾਂ ਦੇ ਆਪਣੇ ਕਾਨੂੰਨੀ ਢਾਂਚੇ ਦੇ ਤਹਿਤ ਚੋਣ ਪ੍ਰਕ੍ਰਿਆਵਾਂ, ਵੋਟਸ ਲਿਸਟ ਪ੍ਰਬੰਧਨ ਅਤੇ ਲਾਜਿਸਟਿਕਸ ਦੇ ਵਿਸ਼ਿਆਂ 'ਤੇ ਬਿਹਤਰ ਤਾਲਮੇਲ ਸਥਾਪਿਤ ਕਰਨਾ ਹੈ।

 ਉਨ੍ਹਾਂ ਨੇ ਦਸਿਆ ਕਿ ਸਮੇਲਨ ਦੌਰਾਨ ਪ੍ਰਤੀਭਾਗੀ ਸੂਬਿਆਂ ਅਤੇ ਕੇਂਦਰ ਸ਼ਾਸਿਤ ਸੂਬਿਆਂ ਵਿੱਚ ਵੋਟਰ ਯੋਗਤਾ ਨਾਲ ਸਬੰਧਿਤ ਚੋਣ ਕਾਨੂੰਨਾਂ, ਭਾਰਤ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੇ ਗਏ ਤਕਨਾਲੋਜੀ ਅਧਾਰਿਤ ਉਪਾਆਂ, ਹਾਲ ਹੀ ਵਿੱਚ ਲਾਂਚ ਕੀਤੇ ਗਏ ਥਙ੧ਟਥੳ  ਡਿਜੀਟਲ ਪਲੇਟਫਾਰਮ, ਈਵੀਐਮ ਸਮੇਤ ਹੋਰ ਵਿਸ਼ਿਆਂ 'ਤੇ ਵਿਸਤਾਰ ਵਿਚਾਰ-ਵਟਾਂਦਰਾਂ ਕੀਤਾ ਜਾਵੇਗਾ। ਭਾਰਤ ਚੋਣ ਕਮਿਸ਼ਨ, ਸੰਵਿਧਾਨ ਅਤੇ ਦੇਸ਼ ਦੇ ਕਾਨੂੰਨੀ ਢਾਂਚੇ ਦੇ ਤਹਿਤ ਚੋਣ ਕਰਵਾਉਣ ਦੇ ਆਪਣੇ ਤਜਰਬਿਆਂ ਤੋਂ ਪ੍ਰਾਪਤ ਮਾਹਰਤਾ ਵੀ ਰਾਜ ਚੋਣ ਕਮਿਸ਼ਨਰ ਦੇ ਨਾਲ ਸਾਂਝਾ ਕਰੇਗਾ।

ਉਨ੍ਹਾਂ ਨੇ ਦਸਿਆ ਕਿ ਰਾਜ ਚੋਣ ਕਮਿਸ਼ਨਾਂ ਦਾ ਗਠਨ ਸਬੰਧਿਤ ਸੂਬਿਆਂ ਦੇ ਕਾਨੂੰਨਾਂ ਦੇ ਤਹਿਤ 73ਵੇਂ ਅਤੇ 74ਵੇਂ ਸੰਵੈਧਾਨਿਕ ਸੋਧਾਂ ਦੇ ਤਹਿਤ ਕੀਤਾ ਗਿਆ ਹੈ। ਇੰਨ੍ਹਾਂ ਕਮਿਸ਼ਨਰਾਂ ਨੂੰ ਪੰਚਾਇਤਾਂ ਅਤੇ ਨਗਰ ਨਿਗਮਾਂ ਦੇ ਸਾਰੇ ਚੋਣਾਂ ਦੇ ਸੁਪਰਡੈਂਟ, ਨਿਦੇਸ਼ਨ ਅਤੇ ਕੰਟਰੋਲ ਦੀ ਸੰਵੈਧਾਨਿਕ ਜਿਮੇਵਾਰੀ ਸੌਂਪੀ ਗਈ ਹੈ।

ਉਨ੍ਹਾਂ ਨੇ ਦਸਿਆ ਕਿ ਅਗਾਮੀ ਸਪੈਸ਼ਲ ਇਟੇਂਸਿਵ ਰੀਵਿਜ਼ਨ ਦੀ ਪ੍ਰਗਤੀ ਦੀ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸੂਬੇ ਵਿੱਚ ਸਾਲ 2002 ਦੀ ਵੋਟਰ ਲਿਸਟ ਦੇ ਨਾਲ ਮੌਜੂਦਾ ਵੋਟਰਾਂ ਦਾ ਵੇਰਵਾ ਦਾ ਲਗਭਗ 62 ਫੀਸਦੀ ਮਿਲਾਨ ਪੂਰਾ ਕੀਤਾ ਜਾ ਚੁੱਕਾ ਹੈ। ਇਸ ਕੰਮ ਵਿੱਚ ਫਤਿਹਾਬਾਦ ਜਿਲ੍ਹਾ 82.77 ਫੀਸਦੀ ਮਿਲਾਨ ਦੇ ਨਾਲ ਪਹਿਲਾ ਸਥਾਨ 'ਤੇ ਹੈ, ਜਦੋਂ ਕਿ ਫਰੀਦਾਬਾਦ ਜਿਲ੍ਹਾ 27.80 ਫੀਸਦੀ ਦੇ ਨਾਲ ਅੰਤਮ ਸਥਾਨ 'ਤੇ ਹੈ।

ਉਨ੍ਹਾਂ ਨੇ ਰਾਜ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਲ 2002 ਦੀ ਵੋਟਰ ਸੂਚੀ ਨਾਲ ਸਬੰਧਿਤ ਤਸਦੀਕ ਪ੍ਰਕ੍ਰਿਆ ਵਿੱਚ ਬੂਥ ਲੇਵਲ ਆਫਿਸਰ ਦਾ ਸਹਿਯੋਗ ਕਰਨ। ਵੋਟਰ ਲਿਸਟ ਨਾਲ ਸਬੰਧਿਤ ਕਿਸੇ ਵੀ ਜਾਣਕਾਰੀ ਅਤੇ ਸਹਾਇਤਾ ਦੇ ਲਈ ਵੋਟਰ ਟੋਲ-ਫਰੀ ਨੰਬਰ 1950 'ਤੇ ਸੰਪਰਕ ਕਰ ਸਕਦੇ ਹਨ।

 

Tags: A Sreenivas , Election Commision Haryana , ECI , Chief Electoral Officer Haryana , CEO Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD