Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Vigilance Bureau, Crime News Punjab, Punjab Police, Police, Crime News, Jalandhar Police, Jalandhar

Web Admin

Web Admin

5 Dariya News

ਜਲੰਧਰ , 18 Feb 2026

Last updated on: Feb 19, 2026, 12:10 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਉਪ ਮੰਡਲ ਮੈਜਿਸਟਰੇਟ ਕਪੂਰਥਲਾ ਦੀ ਅਦਾਲਤ ਵਿੱਚ ਤਾਇਨਾਤ ਨਾਇਬ ਕੋਰਟ ਰਜਿੰਦਰ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ, ਜੋ ਕਿ ਪੇਸ਼ੇ ਤੋਂ ਇੱਕ ਮਜ਼ਦੂਰ ਹੈ, ਨੇ ਦੱਸਿਆ ਕਿ ਉਸ ਨੂੰ ਅਤੇ ਉਸਦੇ ਦੋਸਤ ਜੋਬਨ ਨੂੰ ਪੁਲਿਸ ਨੇ ਬੀਐਨਐਸਐਸ ਦੀ ਧਾਰਾ 128 (ਪਹਿਲਾਂ ਸੀਆਰਪੀਸੀ ਦੀ ਧਾਰਾ 109 ਸੀ) ਤਹਿਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਐਸਡੀਐਮ ਕਪੂਰਥਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ। ਇਸ ਉਪਰੰਤ, ਸ਼ਿਕਾਇਤਕਰਤਾ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਅਤੇ ਅਗਲੀ ਸੁਣਵਾਈ ਦੀ ਮਿਤੀ 18.02.2026 ਨਿਰਧਾਰਤ ਕੀਤੀ ਗਈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਨਾਇਬ ਕੋਰਟ ਰਜਿੰਦਰ ਸਿੰਘ ਉਸ ਨੂੰ ਵਾਰ-ਵਾਰ ਪਰੇਸ਼ਾਨ ਕਰਦਾ ਸੀ ਅਤੇ ਉਸ ਨੇ ਕੇਸ ਖਾਰਜ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਦੀ ਬੇਨਤੀ ਅਤੇ ਮੰਗੀ ਗਈ ਰਕਮ ਦਾ ਭੁਗਤਾਨ ਕਰਨ ਵਿੱਚ ਅਸਮਰੱਥਾ ਜ਼ਾਹਰ ਕਰਨ 'ਤੇ, ਦੋਸ਼ੀ 8,000 ਰੁਪਏ ਰਿਸ਼ਵਤ ਲੈਣਾ ਮੰਨ ਗਿਆ। 

ਰਿਸ਼ਵਤ ਮੰਗਣ ਸਬੰਧੀ ਸਾਰੀ ਗੱਲਬਾਤ ਸ਼ਿਕਾਇਤਕਰਤਾ ਦੁਆਰਾ ਰਿਕਾਰਡ ਕਰ ਲਈ ਗਈ ਸੀ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਯੂਨਿਟ, ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨਾਇਬ ਕੋਰਟ ਰਾਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ, ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD