Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਮੋਹਿੰਦਰ ਭਗਤ, ਲਾਲਜੀਤ ਸਿੰਘ ਭੁੱਲਰ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਬੀਰ ਸਿੰਘ ਨੇ ਚੇਅਰਮੈਨ ਨੂੰ ਦਿੱਤੀ ਵਧਾਈ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Mohinder Bhagat, Dr Sunny Singh Ahluwalia, Dr Vijay Singla, Prabhjot Kaur, Kuljit Singh Randhawa, Gurcharan Singh

Web Admin

Web Admin

5 Dariya News

ਚੰਡੀਗੜ੍ਹ , 18 Feb 2026

Last updated on: Feb 19, 2026, 12:17 IST

ਪੰਜਾਬ ਦੇ ਕੈਬਨਿਟ ਮੰਤਰੀਆਂ ਮੋਹਿੰਦਰ ਭਗਤ, ਲਾਲਜੀਤ ਸਿੰਘ ਭੁੱਲਰ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਬੀਰ ਸਿੰਘ ਦੀ ਹਾਜ਼ਰੀ ਵਿੱਚ, ਮੇਜਰ (ਡਾ.) ਗੁਰਚਰਨ ਸਿੰਘ, ਸੇਵਾਮੁਕਤ ਨੇ ਅੱਜ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਕੈਬਨਿਟ ਮੰਤਰੀਆਂ ਨੇ ਮੇਜਰ (ਡਾ.) ਗੁਰਚਰਨ ਸਿੰਘ ਨੂੰ ਵਧਾਈ ਦਿੱਤੀ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦਾ ਪ੍ਰਸ਼ਾਸਕੀ ਤਜਰਬਾ, ਅਨੁਸ਼ਾਸਿਤ ਪਿਛੋਕੜ ਅਤੇ ਸਾਬਕਾ ਫੌਜੀਆਂ ਦੀ ਭਲਾਈ ਪ੍ਰਤੀ ਵਚਨਬੱਧਤਾ ਨਾਲ ਕਾਰਪੋਰੇਸ਼ਨ ਦੇ ਕੰਮਕਾਜ ਨੂੰ ਹੋਰ ਮਜ਼ਬੂਤੀ ਮਿਲੇਗੀ। 

ਉਨ੍ਹਾਂ ਕਿਹਾ ਕਿ ਸਾਬਕਾ ਫੌਜੀਆਂ ਦੇ ਰਾਸ਼ਟਰ ਪ੍ਰਤੀ ਵਡਮੁੱਲੇ ਯੋਗਦਾਨ ਨੂੰ ਸਤਿਕਾਰ ਦਿੰਦਿਆਂ ਪੰਜਾਬ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਭਰੋਸਾ ਦਿਖਾਉਣ ਲਈ ਧੰਨਵਾਦ ਕਰਦਿਆਂ ਮੇਜਰ (ਡਾ.) ਗੁਰਚਰਨ ਸਿੰਘ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੇ ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣਗੇ। 

ਉਨ੍ਹਾਂ ਨੇ ਸੂਬੇ ਭਰ ਵਿੱਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਭਲਾਈ ਉਪਾਵਾਂ, ਰੁਜ਼ਗਾਰ ਮੌਕੇ ਅਤੇ ਸਹਾਇਤਾ ਪ੍ਰਣਾਲੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਭਾਰਤੀ ਫੌਜ ਵਿੱਚ 21 ਸਾਲ ਦੀ ਸੇਵਾ ਨਿਭਾਉਣ ਵਾਲੇ ਮੇਜਰ (ਡਾ.) ਗੁਰਚਰਨ ਸਿੰਘ, ਸੇਵਾਮੁਕਤ, ਇੱਕ ਤਜਰਬੇਕਾਰ ਸੈਨਿਕ  ਹਨ,ਜੋ ਅੱਤਵਾਦ ਵਿਰੋਧੀ ਕਾਰਵਾਈਆਂ ਅਤੇ ਜੰਗਲ ਯੁੱਧ ਵਿੱਚ ਮਾਹਰ ਹਨ। 

ਉਨ੍ਹਾਂ ਨੇ ਕੰਪਨੀ ਕਮਾਂਡਰ ਅਤੇ ਸੈਕਿੰਡ-ਇਨ-ਕਮਾਂਡ ਸਮੇਤ ਮੁੱਖ ਲੀਡਰਸ਼ਿਪ ਭੂਮਿਕਾਵਾਂ ਨਿਭਾਈਆਂ ਹਨ ਅਤੇ ਉਨ੍ਹਾਂ ਨੂੰ ਵਿਆਪਕ ਪ੍ਰਸ਼ਾਸਕੀ ਅਤੇ ਕੰਮਕਾਜੀ ਅਨੁਭਵ ਹਾਸਲ ਹੈ। ਸੇਵਾਮੁਕਤੀ ਤੋਂ ਬਾਅਦ, ਉਹ ਸਮਾਜ ਭਲਾਈ ਅਤੇ ਸਾਬਕਾ ਸੈਨਿਕਾਂ ਦੀ ਸਹਾਇਤਾ ਦੇ ਉਦੇਸ਼ ਨਾਲ ਕੀਤੀਆਂ ਗਈਆਂ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਜੁੜੇ ਰਹੇ ਹਨ।

ਇਸ ਮੌਕੇ ਮੌਜੂਦ ਪਤਵੰਤਿਆਂ ਵਿੱਚ ਡੇਰਾਬੱਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਮਾਨਸਾ ਤੋਂ ਵਿਧਾਇਕ ਵਿਜੇ ਐਨ. ਸਿੰਗਲਾ,  ਵਾਟਰ ਵਰਕਸ ਦੇ ਚੇਅਰਮੈਨ ਅਤੇ ‘ਆਪ’ ਦੇ ਸਕੱਤਰ ਐਸ.ਐਸ. ਆਹਲੂਵਾਲੀਆ, ਚੇਅਰਮੈਨ (ਪੰਜਾਬ ਐਗਰੋ) ਸ਼ਵਿੰਦਰ ਸਿੰਘ ਖਿੰਡਾ, ਸਨੌਰ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ, ਚੇਅਰਮੈਨ(ਯੋਜਨਾ ਬੋਰਡ) ਪ੍ਰਭਜੋਤ ਕੌਰ, ਚੇਅਰਮੈਨ( ਮਾਰਕੀਟ ਕਮੇਟੀ) ਮੋਹਾਲੀ, ਗੁਰਿੰਦਰ ਸਿੰਘ ਮਿੱਤਲ, ਕੌਂਸਲਰ( ਚੰਡੀਗੜ੍ਹ) ਦਮਨਪ੍ਰੀਤ ਸਿੰਘ ਬਾਦਲ, ਕੌਂਸਲਰ( ਚੰਡੀਗੜ੍ਹ) ਪ੍ਰੇਮ ਲਤਾ, ਕੌਂਸਲਰ, (ਚੰਡੀਗੜ੍ਹ) ਅੰਜੂ ਕਤਿਆਲ , ਕੌਂਸਲਰ(ਚੰਡੀਗੜ੍ਹ) ਹਰਦੀਪ ਸਿੰਘ, ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਹੋਰ ਸੀਨੀਅਰ ਅਧਿਕਾਰੀ  ਲੈਫਟੀਨੈਂਟ ਜਨਰਲ ਸੁਰਿੰਦਰ ਸਿੰਘ, ਸਾਬਕਾ ਆਰਮੀ ਕਮਾਂਡਰ, ਵੈਸਟਰਨ ਕਮਾਂਡ, ਲੈਫਟੀਨੈਂਟ ਜਨਰਲ ਗੁਰਪ੍ਰਤਾਪ ਸਿੰਘ (ਸੇਵਾਮੁਕਤ) ਅਤੇ ਟਰਾਈਸਿਟੀ ਦੇ ਵੱਡੀ ਗਿਣਤੀ ਵਿੱਚ ਫੌਜੀ ਅਧਿਕਾਰੀ ਵੀ ਮੌਜੂਦ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Mohinder Bhagat , Dr Sunny Singh Ahluwalia , Dr Vijay Singla , Prabhjot Kaur , Kuljit Singh Randhawa , Gurcharan Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD