Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਲੁਧਿਆਣਾ ’ਚ ਲੋਕ ਅਦਾਲਤ ਦਾ ਸਫਲ ਆਯੋਜਨ

47 ਕੇਸ਼ਾਂ ਦਾ ਆਪਸੀ ਸਹਿਮਤੀ ਨਾਲ ਮੌਕੇ ‘ਤੇ ਹੀ ਕਰਵਾਇਆ ਨਿਪਟਾਰਾ

Raj Lali Gill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 18 Feb 2026

Last updated on: Feb 19, 2026, 12:24 IST

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਸਥਾਨਕ ਦਫ਼ਤਰ ਪੁਲਿਸ ਕਮਿਸ਼ਨਰ ਦੇ ਕਾਨਫਰੰਸ ਹਾਲ ਵਿਖੇ ਵਿਸ਼ੇਸ਼ ਲੋਕ ਅਦਾਲਤ ਦਾ ਸਫਲ ਆਯੋਜਨ ਕੀਤਾ ਗਿਆ ਜਿੱਥੇ ਬਹੁਗਿਣਤੀ ਲੋਕਾਂ ਨੇ ਆਪਸੀ ਸਹਿਮਤੀ ਨਾਲ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਇਆ। ਲੋਕ ਅਦਾਲਤ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਦੇ ਨਾਲ ਮੈਂਬਰ ਅਜਿੰਦਰਪਾਲ ਕੌਰ, ਸਹਾਇਕ ਕਮਿਸ਼ਨਰ (ਜਨਰਲ) ਪਾਇਲ ਗੋਇਲ, ਡਿਪਟੀ ਡਾਇਰੈਕਟਰ ਗੁਲਬਹਾਰ ਸਿੰਘ ਤੋਂ ਇਲਾਵਾ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਨਿਆਂ ਯਕੀਨੀ ਬਣਾਉਣ 'ਤੇ ਕੇਂਦਰਿਤ ਹੈ ਜਿਸਦੇ ਤਹਿਤ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਕਰੀਬ 77 ਕੇਸ ਰੱਖੇ ਗਏ ਜਿਨ੍ਹਾਂ ਵਿੱਚੋਂ 47 ਕੇਸ਼ਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ। 

ਉਨ੍ਹਾਂ ਪੱਤਰਕਾਰਾਂ ਦੇ ਸੁਆਲਾਂ ਦਾ ਜੁਆਬ ਦਿੰਦਿਆਂ ਕਿਹਾ ਕਿ ਜ਼ਿਆਦਾਤਰ ਮਾਮਲੇ ਘਰੇਲੂ ਝਗੜਿਆਂ ਦੇ ਨਾਲ ਸਬੰਧਤ ਸਨ ਜਿਨ੍ਹਾਂ ਦੀ ਕੌਂਸਲਿੰਗ ਕਰਕੇ ਘਰ ਵਸਾਉਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਦੁਹਰਾਇਆ ਕਿ ਇਸ ਲੋਕ ਅਦਾਲਤ ਦਾ ਮੁੱਖ ਮੰਤਵ ਔਰਤਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸਿੱਧਾ ਕਮਿਸ਼ਨ ਅਤੇ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਰੱਖਣ ਲਈ ਇੱਕ ਸਿੱਧਾ ਅਤੇ ਸੁਗਮ ਮੰਚ ਉਪਲਬਧ ਕਰਵਾਉਣਾ ਹੈ। 

ਇਸ ਦੌਰਾਨ ਲਗਾਏ ਗਏ ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ ਕਰਵਾਉਣ ਲਈ ਉੱਚ ਅਧਿਕਾਰੀ ਵੀ ਮੌਜੂਦ ਰਹੇ। ਚੇਅਰਪਰਸਨ  ਗਿੱਲ ਨੇ ਅੱਗੇ ਦੱਸਿਆ ਕਿ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਗੁੰਝਲਦਾਰ ਸਮੱਸਿਆਵਾਂ ਦਾ ਤੁਰੰਤ ਹੱਲ ਕਰਵਾਉਣਾ ਕਮਿਸ਼ਨ ਦੀ ਪ੍ਰਾਥਮਿਕਤਾ ਹੈ। ਇਹ ਖੁੱਲਾ ਦਰਬਾਰ ਪੀੜਤ ਮਹਿਲਾਵਾਂ ਨੂੰ ਇਨਸਾਫ਼ ਦੁਆਉਣ ਵੱਲ ਇੱਕ ਮਹੱਤਵਪੂਰਨ ਕਦਮ ਸਿੱਧ ਹੋਵੇਗਾ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਹੋਰ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾਵੇਗਾ ਤਾਂ ਜੋ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਕੀਤੀ ਜਾ ਸਕੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਲੋਕ ਅਦਾਲਤ ਵਿੱਚ ਹਿੱਸਾ ਲੈ ਕੇ ਆਪਣੀਆਂ ਸਮੱਸਿਆਵਾਂ ਨੂੰ ਸਿੱਧਾ ਕਮਿਸ਼ਨ ਅੱਗੇ ਰੱਖਣ ਦਾ ਲਾਭ ਪ੍ਰਾਪਤ ਕਰ ਸਕਦੇ ਹਨ।

 

Tags: Raj Lali Gill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD