Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਲਤੇਜ ਪੰਨੂ ਨੇ ਬਾਰਾਂਦਰੀ ਬਾਗ ' ਚ ਫਲਾਵਰ ਅਤੇ ਫੂਡ ਫੈਸਟੀਵਲ ਦਾ ਕੀਤਾ ਉਦਘਾਟਨ

ਪਟਿਆਲਾ ਬਾਗਾਂ ਤੇ ਰਾਗਾਂ ਦਾ ਸ਼ਹਿਰ, ਵਿਰਾਸਤ ਸੰਭਾਲਣ ਦੀ ਕੀਤੀ ਅਪੀਲ - ਬਲਤੇਜ ਪੰਨੂ

Baltej Pannu, Baltej Singh Pannu, Nasha Mukti Morcha, AAP, Aam Aadmi Party, Aam Aadmi Party Punjab, AAP Punjab, Varjeet Walia, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 18 Feb 2026

Last updated on: Feb 19, 2026, 12:44 IST

ਪਟਿਆਲਾ ਦੇ ਇਤਿਹਾਸਕ ਬਾਰਾਂਦਰੀ ਬਾਗ ਵਿੱਚ ਹੋਰਟੀਕਲਚਰ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਂਝੇ ਸਹਿਯੋਗ ਨਾਲ ਸਲਾਨਾ ਫੁੱਲਾਂ ਦੀ ਪ੍ਰਦਰਸ਼ਨੀ ਅਤੇ ਫੂਡ ਫੈਸਟੀਵਲ ਸ਼ਾਨੋ-ਸ਼ੌਕਤ ਨਾਲ ਆਯੋਜਿਤ ਕੀਤਾ ਗਿਆ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ (ਮੀਡੀਆ ਐਡਵਾਈਜ਼ਰ ) ਸ੍ਰੀ ਬਲਤੇਜ ਪੰਨੂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਹ ਫੈਸਟੀਵਲ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਪਟਿਆਲਵੀਆਂ ਨੇ ਵੱਧ ਚੜ੍ਹ ਕੇ ਹਿੱਸਾ ਲੈਂਦਿਆਂ ਸਮਾਗਮ ਨੂੰ ਕਾਮਯਾਬ ਬਣਾਇਆ।

 ਸ੍ਰੀ ਬਲਤੇਜ ਪੰਨੂ ਨੇ ਪ੍ਰਦਰਸ਼ਨੀ ਦਾ ਉਦਘਾਟਨ ਕਰਦੇ ਹੋਏ ਵੱਖ-ਵੱਖ ਸਟਾਲਾਂ ਦਾ ਦੌਰਾ ਕੀਤਾ ਅਤੇ ਬਾਗਬਾਨੀ ਪ੍ਰੇਮੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਓਹਨਾ ਕਿਹਾ ਕਿ ਪਟਿਆਲਾ ਬਾਗਾਂ ਤੇ ਰਾਗਾਂ ਦਾ ਸ਼ਹਿਰ ਹੈ ਅਤੇ ਇਸ ਦੀ ਵਿਰਾਸਤ ਸਾਡੀ ਸਾਂਝੀ ਜਾਇਦਾਦ ਹੈ। 

ਉਨ੍ਹਾਂ ਅਪੀਲ ਕੀਤੀ ਕਿ ਹਰ ਵਿਅਕਤੀ ਆਪਣੀ ਜੁੰਮੇਵਾਰੀ ਸਮਝਦਿਆਂ ਇਸ ਹੈਰੀਟੇਜ ਨੂੰ ਬਚਾਉਣ ਵਿੱਚ ਯੋਗਦਾਨ ਪਾਏ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਸਵੇਰ ਦੀ ਸੈਰ ਲਈ ਬਾਗਾਂ ਵਿੱਚ ਆਉਣ ਅਤੇ ਸਾਫ਼-ਸੁਥਰਾ ਮਾਹੌਲ ਬਣਾਈ ਰੱਖਣ ਦੀ ਅਪੀਲ ਵੀ ਕੀਤੀ। ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਦੀ ਹਰਿਆਵਲੀ ਅਤੇ ਵਿਰਾਸਤੀ ਸਥਾਨਾਂ ਦੀ ਸੰਭਾਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਾਲਾਨਾ ਫੈਸਟੀਵਲ ਨਾ ਸਿਰਫ਼ ਪ੍ਰਕਿਰਤੀ ਪ੍ਰਤੀ ਜਾਗਰੂਕਤਾ ਪੈਦਾ ਕਰਦੇ ਹਨ, ਸਗੋਂ ਸਥਾਨਕ ਕਲਾਕਾਰਾਂ ਅਤੇ ਵਪਾਰੀਆਂ ਨੂੰ ਵੀ ਮੰਚ ਪ੍ਰਦਾਨ ਕਰਦੇ ਹਨ। ਫੈਸਟੀਵਲ ਦੇ ਨੋਡਲ ਅਫ਼ਸਰ ਜਸ਼ਨਪ੍ਰੀਤ ਕੌਰ ਗਿੱਲ ਨੇ ਸਮਾਗਮ ਦੀ ਸਫਲਤਾ ਲਈ ਸਾਰੇ ਵਿਭਾਗਾਂ, ਸਹਿਯੋਗੀਆਂ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਲੋਕਾਂ ਦੇ ਉਤਸ਼ਾਹ ਅਤੇ ਸਹਿਯੋਗ ਨਾਲ ਹੀ ਇਸ ਤਰ੍ਹਾਂ ਦੇ ਆਯੋਜਨ ਸੰਭਵ ਹੋ ਸਕਦੇ ਹਨ। ਹੋਰਟੀਕਲਚਰ ਵਿਭਾਗ ਦੇ ਡਿਪਟੀ ਡਾਇਰੈਕਟਰ ਹਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਫਲਾਵਰ ਸ਼ੋਅ ਦੌਰਾਨ ਕੱਟ ਫਲਾਵਰ, ਫਲਾਵਰ ਪੋਟਸ ਅਤੇ ਕੈਕਟਸ ਅਤੇ ਬੋਨਸਾਈ ਆਦਿ ਦੇ ਮੁਕਾਬਲੇ ਕਰਵਾਏ ਗਏ ।

ਉਹਨਾਂ ਦੱਸਿਆ ਕਿ ਮੇਲੇ ਵਿੱਚ 20 ਫੂਡ ਦੀਆਂ ਸਟਾਲਾਂ ਅਤੇ 25 ਓਰਗੈਨਿਕ ਸਟਾਲਾਂ ਅਤੇ ਦੋ ਹਜਾਰ ਫੁੱਲਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਹਨ । ਉਹਨਾਂ ਦੱਸਿਆ ਕਿ 25 ਜੇਤੂ ਉਮੀਦਵਾਰਾਂ ਨੂੰ ਇਨਾਮ ਵੀ ਵੰਡੇ । ਇਹ ਸਾਲਾਨਾ ਫੁੱਲ ਪ੍ਰਦਰਸ਼ਨੀ ਅਤੇ ਫੂਡ ਫੈਸਟੀਵਲ ਪਟਿਆਲਾ ਦੀ ਵਿਰਾਸਤ, ਹਰਿਆਵਲੀ ਅਤੇ ਸੱਭਿਆਚਾਰਕ ਰੰਗਤ ਨੂੰ ਉਜਾਗਰ ਕਰਨ ਵਾਲਾ ਯਾਦਗਾਰ ਸਮਾਗਮ ਸਾਬਤ ਹੋਇਆ। 

ਸ਼ਹਿਰ ਵਾਸੀਆਂ ਦੀ ਭਾਰੀ ਹਾਜ਼ਰੀ ਨੇ ਇਹ ਦਰਸਾ ਦਿੱਤਾ ਕਿ ਪਟਿਆਲਾ ਆਪਣੇ ਇਤਿਹਾਸਕ ਬਾਗਾਂ ਅਤੇ ਵਿਰਾਸਤ ਨਾਲ ਗਹਿਰਾ ਪਿਆਰ ਰੱਖਦਾ ਹੈ ਅਤੇ ਉਨ੍ਹਾਂ ਦੀ ਸੰਭਾਲ ਲਈ ਸਦਾ ਤਤਪਰ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)ਸਿਮਰਪ੍ਰੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਯੂਡੀ) ਇਸਮਤ ਵਿਜੈ ਸਿੰਘ , ਐਸ ਡੀ ਐਮ ਹਰਜੋਤ ਕੌਰ, ਮੁੱਖ ਮੰਤਰੀ ਫੀਲਡ ਅਫਸਰ ਸਤੀਸ਼ ਚੰਦਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਟਿਆਲਵੀ ਮੌਜੂਦ ਸਨ।

 

Tags: Baltej Pannu , Baltej Singh Pannu , Nasha Mukti Morcha , AAP , Aam Aadmi Party , Aam Aadmi Party Punjab , AAP Punjab , Varjeet Walia , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD