Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਾਣੀ ਦੀ ਸੰਭਾਲ ਲਈ, ਨਿਰੰਕਾਰੀ ਮਿਸ਼ਨ ਦਾ ਮਜ਼ਬੂਤ ਕਦਮ: ਪ੍ਰੋਜੈਕਟ ਅਮ੍ਰਿਤ ਦਾ ਚੌਥਾ ਪੜਾਅ

Nirankari, Satguru Mata Sudiksha ji Maharaj, Sant Nirankari charitable Foundation, Sant Nirankari Mission

Web Admin

Web Admin

5 Dariya News

ਚੰਡੀਗੜ੍ਹ , 18 Feb 2026

Last updated on: Feb 19, 2026, 12:49 IST

ਜਦੋਂ ਸੇਵਾ ਸਾਧਨਾ ਬਣ ਜਾਂਦੀ ਹੈ ਅਤੇ ਪ੍ਰਕ੍ਰਿਤੀ ਦੇ ਪ੍ਰਤੀ ਸਵੰਦੇਨਾ ਜੀਵਨ ਦਾ ਮੂਲ ਮੰਤਰ ਹੋਵੇ ਤਾਂ ਪਵਿੱਤਰ ਸੰਕਲਪ ਜਨਮ ਲੈਂਦੇ ਹਨ। ਮਾਨਵ ਸੇਵਾ ਅਤੇ ਲੋਕ ਕਲਿਆਣ ਦੀ ਇਸ ਅਦਭੁੱਤ ਚੇਤਨਾ ਨੂੰ ਸਾਕਾਰ ਰੂਪ ਪ੍ਰਦਾਨ ਕਰਨ ਲਈ ਸੰਤ ਨਿਰੰਕਾਰੀ ਮਿਸ਼ਨ ਦੁਆਰਾ "ਪ੍ਰੋਜੈਕਟ ਅਮ੍ਰਿਤ" ਅਧੀਨ "ਸਵੱਛ ਜਲ-ਸਵੱਛ ਮਨ" ਦੇ ਚੌਥੇ ਚਰਨ ਦਾ ਸ਼ਾਨਦਾਰ ਸ਼ੁਭ ਕਾਰਜ ਐਤਵਾਰ 22 ਫਰਵਰੀ 2026 ਨੂੰ ਸਵੇਰੇ 8 ਵਜੇ ਤੋਂ ਲੈ ਕੇ 11:00 ਵਜੇ ਤੱਕ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੂਰੇੇ ਭਾਰਤ ਵਿੱਚ ਅਯੋਜਿਤ ਕੀਤਾ ਜਾ ਰਿਹਾ ਹੈ।

ਸੰਤ ਨਿਰੰਕਾਰੀ ਮਿਸ਼ਨ ਦੇ ਸਕੱਤਰ ਸਤਿਕਾਰਯੋਗ ਭਾ.ਸਾ. ਜੋਗਿੰਦਰ ਸੁਖੀਜਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਵਿਸ਼ਾਲ ਅਭਿਆਨ ਦੇਸ਼ ਭਰ ਵਿੱਚ 1500 ਤੋਂ ਵੱਧ ਸਥਾਨਾਂ ਤੇ ਇੱਕੋ ਸਮੇਂ ਤੇ ਆਯੋਜਿਤ ਕੀਤਾ ਜਾ ਜਾਵੇਗਾ। ਇਸ ਤਰਾਂ ਵਿਆਪਕ ਪੱਧਰ ਤੇ ਕੀਤਾ ਗਿਆ ਇਹ ਯਤਨ ਇਤਿਹਾਸਿਕ ਬਣ ਜਾਵੇਗਾ ਜੋ ਪਾਣੀ ਦੀ ਸੰਭਾਲ ਅਤੇ ਸਫਾਈ ਦੇ ਸੰਦੇਸ਼ ਨੂੰ ਸਮਾਜ ਦੇ ਹਰੇਕ ਵਰਗ ਤੱਕ ਪ੍ਰਭਾਵਸ਼ਾਲੀ ਰੂਪ ਨਾਲ ਪਹੁੰਚਾਏਗਾ।

ਚੰਡੀਗੜ੍ਹ ਦੇ ਜ਼ੋਨਲ ਇੰਚਾਰਜ ਸ੍ਰੀ ਓ.ਪੀ. ਨਿਰੰਕਾਰੀ ਜੀ ਨੇ ਦੱਸਿਆ ਕਿ ਪ੍ਰੋਜੈਕਟ ਅੰਮ੍ਰਿਤ ਤਹਿਤ, ਚੰਡੀਗੜ੍ਹ ਜ਼ੋਨ ਵਿੱਚ ਅੱਠ ਤੋਂ ਦਸ ਸ਼ਾਖਾਵਾਂ ਵਿੱਚ ਪਾਣੀ ਦੇ ਸਰੋਤਾਂ ਦੀ ਸਫਾਈ ਕੀਤੀ ਜਾਵੇਗੀ, ਅਤੇ ਹੋਰ ਸ਼ਾਖਾਵਾਂ ਵਿੱਚ ਨਿਰੰਕਾਰੀ ਸਤਸੰਗ ਭਵਨਾਂ ਅਤੇ ਉਨ੍ਹਾਂ ਦੇ ਆਲੇ ਦੁਆਲੇ ਦੇ ਖੇਤਰਾਂ ਦੀ ਸਫਾਈ ਕੀਤੀ ਜਾਵੇਗੀ। ਇਸ ਲੜੀ ਵਿੱਚ, ਚੰਡੀਗੜ੍ਹ ਦੇ ਸੈਕਟਰ 15, 30, 45, ਮਲੋਆ ਅਤੇ ਮਨੀਮਾਜਰਾ ਵਿੱਚ ਸੰਤ ਨਿਰੰਕਾਰੀ ਸਤਸੰਗ ਭਵਨਾਂ ਅਤੇ ਆਲੇ ਦੁਆਲੇ ਦੇ ਖੇਤਰਾਂ ਦੀ ਸਫਾਈ ਕੀਤੀ ਜਾਵੇਗੀ।

ਇਸ ਪਹਿਲ ਦਾ ਮੁੱਖ ਉਦੇਸ਼ ਸਮਾਜ ਨੂੰ ਇਹ ਜਾਣਕਾਰੀ ਕਰਵਾਉਣਾ ਹੈ ਪਾਣੀ ਕੋਈ ਸਰੋਤ ਨਹੀਂ ਸਗੋਂ ਜੀਵਨ ਦਾ ਅਧਾਰ ਅਤੇ ਪ੍ਰਮਾਤਮਾ ਦੀ ਅਣਮੁੱਲੀ ਦੇਣ ਹੈ। ਜਿਸ ਦੀ ਰੱਖਿਆ ਕਰਨਾ ਹਰੇਕ ਇਨਸਾਨ ਦਾ ਨੈਤਿਕ ਕਰਤੱਵ ਹੈ। ਸੰਤ ਨਿਰੰਕਾਰੀ ਮਿਸ਼ਨ ਨੇ ਬਾਬਾ ਹਰਦੇਵ ਸਿੰਘ ਜੀ ਦੀਆਂ ਪ੍ਰਰੇਣਾਦਾਈਕ ਸਿੱਖਿਆਵਾਂ ਨੂੰ ਆਪਣਾਉਂਦੇ ਹੋਏ ਸਾਲ 2023 ਵਿੱਚ ਭਾਰਤ ਸਰਕਾਰ ਦੇ ਸਹਿਯੋਗ ਨਾਲ ਮਿਲਕੇ ਪ੍ਰੋਜੈਕਟ ਅਮ੍ਰਿਤ ਸ਼ੁਰੂ ਕੀਤਾ ਗਿਆ ਸੀ। 

ਇਹ ਪਾਣੀ ਬਚਾਉਣ ਦੀ ਪਹਿਲ ਕਿਸੇ ਇੱਕ ਦਿਨ ਜਾਂ ਅਭਿਆਨ ਤੱਕ ਸੀਮਤ ਨਾ ਰੱਖ ਕੇ ਉਸ ਨੂੰ ਜੀਵਨ ਸ਼ੈਲੀ, ਸੰਸਕਾਰ ਅਤੇ ਸੇਵਾ ਭਾਵ ਦੇ ਰੂਪ ਵਿੱਚ ਪ੍ਰਗਟ ਕਰਨ ਦੀ ਪ੍ਰੇਰਣਾ ਦਿੰਦਾ ਹੈ। ਜਿੱਥੇ ਸਵੱਛ ਜਲ- ਸਵੱਛ ਮਨ ਅਤੇ ਸਵੱਛ ਸਮਾਜ ਦਾ ਨਿਰਮਾਣ ਸਭੰਵ ਹੋ ਸਕੇ। ਨਦੀਆਂ ਝੀਲਾਂ, ਤਲਾਬ, ਖੂਹ ਅਤੇ ਝਰਨਿਆ ਵਰਗੇ ਪ੍ਰਾਕ੍ਰਿਤਕ ਪਾਣੀ ਦੇ ਸਰੋਤਾਂ ਨੂੰ ਸੰਭਾਲਣ ਲਈ ਸਮਰਪਿਤ ਜਨ ਅਦੋਲਨ ਨੇ ਆਪਣੇ ਪਹਿਲੇ ਤਿੰਨ ਚਰਨਾ ਵਿੱਚ ਸੇਵਾ, ਸਮਰਪਣ ਅਤੇ ਸਾਰਿਆ ਦੀ ਭਾਗੀਦਾਰੀ ਦੀ ਅਦਭੁੱਤ ਮਿਸਾਲ ਪੇਸ਼ ਕੀਤੀ ਹੈ। 

ਇਨ੍ਹਾਂ ਉਪਲਬਧੀਆਂ ਤੋਂ ਪ੍ਰੇਰਿਤ ਹੋ ਕੇ ਇਸ ਪੜਾਅ ਵਿੱਚ ਹੋਰ ਜਿਆਦਾ ਵਿਆਪਕ ਸੰਗਠਨ ਅਤੇ ਦੂਰ ਦਰਸ਼ੀ ਦ੍ਰਿਸ਼ਟੀਕੋਣ ਦੇ ਨਾਲ ਲਾਗੂ ਕੀਤਾ ਜਾ ਰਿਹਾ ਹੈ। ਜਿਸ ਨਾਲ ਸਮਾਜ ਦੇ ਹਰੇਕ ਵਰਗ ਵਿੱਚ ਪ੍ਰਕ੍ਰਿਤੀ ਦੇ ਪ੍ਰਤੀ ਜਾਗਰੂਕਤਾ ਅਤੇ ਸਾਰਿਆ ਦੀ ਭਾਗੀਦਾਰੀ ਇੱਕ ਮਜ਼ਬੂਤ ਭਾਵਨਾਂ ਨੂੰ ਫੈਲਾਉਣ ਦਾ ਯਤਨ ਕਰ ਰਹੀ ਹੈ।

ਗੀਤਾਂ ਦੀਆਂ ਮਧੁਰ ਧੁਨਾਂ, ਸਮੂਹਿਕ ਗਾਨ, ਜਾਗਰੂਕਤਾ ਸੈਮੀਨਾਰਾਂ ਅਤੇ ਸ਼ੋਸ਼ਲ ਮੀਡੀਆ ਅਭਿਆਨਾ ਦੇ ਮਾਧਿਅਮ ਨਾਲ ਪਾਣੀ ਤੋਂ ਹੋਣ ਵਾਲੇ ਰੋਗ ਅਤੇ ਸਫਾਈ ਦੇ ਮਹੱਤਵ ਬਾਰੇ ਜਾਗਰੂਕ  ਕੀਤਾ ਜਾ ਰਿਹਾ ਹੈ। ਇਹ ਪਹਿਲ ਯਾਦ ਕਰਵਾਉਦੀ ਹੈ ਕਿ ਜਦੋਂ ਮਨ ਨਿਰਮਲ ਹੁੰਦਾ ਹੈ ਤਾਂ ਇਹ ਪ੍ਰਕ੍ਰਿਤੀ ਵੀ ਸਾਫ ਸੁੱਥਰੀ ਹੋ ਜਾਂਦੀ ਹੈ ਅਤੇ ਜਦੋਂ ਸੇਵਾ ਵਿੱਚ ਸਮਰਪਣ ਜੁੜ ਜਾਂਦਾ ਹੈ ਤਾਂ ਸਮਾਜ ਦਾ ਨਵਾਂ ਨਿਰਮਾਣ ਹੁੰਦਾ ਹੈ।

ਸਤਿਗੁਰੂ ਮਾਤਾ ਜੀ ਦਾ ਸੰਦੇਸ਼ ਹਮੇਸ਼ਾ ਇਹੀ ਰਿਹਾ ਹੈ ਕਿ ਅਸੀਂ ਇਸ ਧਰਤੀ ਨੂੰ ਆਉਣ ਵਾਲੀਆਂ ਪੀੜ੍ਹੀਆ ਲਈ ਹੋਰ ਸੁੰਦਰ, ਸਾਫ ਅਤੇ ਸੰਤੁਲਿਤ ਰੂਪ ਵਿੱਚ ਸੰਜੋਅ ਕੇ ਰੱਖੀਏ। "ਸਵੱਛ-ਜਲ, ਸਵੱਛ-ਮਨ" ਉਸੇ ਪਾਵਨ ਸੰਕਲਪ ਦਾ ਪ੍ਰਤੀਕ ਹੈ ਜੋ ਮਨੁੱਖ ਨੂੰ ਪ੍ਰਕ੍ਰਿਤੀ ਸਮਾਜ ਅਤੇ ਆਤਮਾ ਨਾਲ ਜੋੜਦੇ ਹੋਏ, ਦਇਆ, ਸੰਤੁਲਿਤ ਅਤੇ ਸਦਭਾਵਨਾ ਨਾਲ ਭਰੇ ਭਵਿੱਖ ਵੱਲ ਮਾਰਗਦਰਸ਼ਨ ਕਰਦਾ ਹੈ।

 

Tags: Nirankari , Satguru Mata Sudiksha ji Maharaj , Sant Nirankari charitable Foundation , Sant Nirankari Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD