Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਕਰਤਾਰਪੁਰ ਰੋਡ ’ਤੇ ਬਣੇਗਾ ਅਤਿ-ਆਧੁਨਿਕ ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ; ਬਿਜਲੀ ਦੀਆਂ ਲਾਈਨਾਂ ਸ਼ਿਫਟ ਕਰਨ ਲਈ 55 ਲੱਖ ਰੁਪਏ ਮਨਜ਼ੂਰ: ਹਰਪਾਲ ਸਿੰਘ ਚੀਮਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Balkar Singh, Pawan Kumar Tinu, Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 19 Feb 2026

Last updated on: Feb 20, 2026, 11:48 IST

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਰਤਾਰਪੁਰ ਰੋਡ 'ਤੇ ਸਥਿਤ ਪਿੰਡ ਨੌਗੱਜਾ ਅਤੇ ਫਰੀਦਪੁਰ ਵਿਖੇ 10.50 ਏਕੜ ਜ਼ਮੀਨ ਦਾ ਕਬਜ਼ਾ ਲੈ ਕੇ 'ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ' ਦੀ ਸਥਾਪਨਾ ਵੱਲ ਇੱਕ ਨਿਰਣਾਇਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਗੁਰੂ ਰਵੀਦਾਸ ਜੀ ਦੀ ਵਿਰਾਸਤ ਦੇ ਸਤਿਕਾਰ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਕਬਜ਼ਾ ਲੈਣ ਦੀ ਇਹ ਸਾਰੀ ਪ੍ਰਕਿਰਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮ, ਵਿਧਾਇਕ ਬਲਕਾਰ ਸਿੰਘ, ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਟੀਨੂੰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਮੁਕੰਮਲ ਕੀਤੀ ਗਈ। ਇਸ ਮੌਕੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਅਤਿ-ਆਧੁਨਿਕ ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਦੀ ਉਸਾਰੀ ਲਈ 10.50 ਏਕੜ ਜ਼ਮੀਨ ਦਾ ਕਬਜ਼ਾ ਹਾਸਲ ਕਰ ਲਿਆ ਹੈ। 

ਇਸ ਜ਼ਮੀਨ ਦੀ ਵਰਤੋਂ ਹੁਣ ਗੁਰੂ ਰਵੀਦਾਸ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ਵ ਪੱਧਰੀ ਸੰਸਥਾ ਬਣਾਉਣ ਲਈ ਕੀਤੀ ਜਾਵੇਗੀ।” ਉਨ੍ਹਾਂ ਅੱਗੇ ਐਲਾਨ ਕੀਤਾ, "ਪੰਜਾਬ ਸਰਕਾਰ ਇਸ ਜਗ੍ਹਾ ਤੋਂ ਹਾਈ-ਟੈਂਸ਼ਨ ਬਿਜਲੀ ਦੀਆਂ ਤਾਰਾਂ ਨੂੰ ਸ਼ਿਫਟ ਕਰਨ ਲਈ 55 ਲੱਖ ਰੁਪਏ ਦਾ ਖਰਚਾ ਸਹਿਣ ਕਰੇਗੀ ਤਾਂ ਜੋ ਉਸਾਰੀ ਦਾ ਕੰਮ ਬਿਨਾਂ ਕਿਸੇ ਦੇਰੀ ਦੇ ਸੁਚਾਰੂ ਢੰਗ ਨਾਲ ਚੱਲ ਸਕੇ।"

ਵਿੱਤ ਮੰਤਰੀ ਨੇ ਦੱਸਿਆ, “ਜ਼ਮੀਨ ਦੀ ਰਜਿਸਟਰੀ ਪਹਿਲਾਂ ਹੀ ਹੋ ਚੁੱਕੀ ਸੀ ਅਤੇ ਹੁਣ ਕਬਜ਼ਾ ਮਿਲਣ ਨਾਲ ਇਹ ਪ੍ਰੋਜੈਕਟ ਲਾਗੂ ਹੋਣ ਦੇ ਅਹਿਮ ਪੜਾਅ ਵਿੱਚ ਦਾਖਲ ਹੋ ਗਿਆ ਹੈ। ਇਸ ਕੇਂਦਰ ਦਾ ਡਿਜ਼ਾਈਨ ਅਤੇ ਲੇਆਉਟ ਪਲਾਨ ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਦੀ ਸਲਾਹ ਨਾਲ ਮਾਹਿਰਾਂ ਵੱਲੋਂ ਤਿਆਰ ਕੀਤਾ ਜਾ ਰਿਹਾ ਹੈ। ਜਲਦੀ ਹੀ ਟੈਂਡਰ ਕੱਢੇ ਜਾਣਗੇ ਤਾਂ ਜੋ ਉਸਾਰੀ ਦਾ ਕੰਮ ਤੁਰੰਤ ਸ਼ੁਰੂ ਹੋ ਸਕੇ।”

ਭਗਵੰਤ ਮਾਨ ਸਰਕਾਰ ਦੇ ਸੰਕਲਪ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸ੍ਰੀ ਗੁਰੂ1 ਰਵੀਦਾਸ ਬਾਣੀ ਅਧਿਐਨ ਕੇਂਦਰ ਦੁਨੀਆ ਭਰ ਵਿੱਚ ਗੁਰੂ ਰਵੀਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਸਾਰ ਅਤੇ ਉਨ੍ਹਾਂ ਦੇ ਸੰਦੇਸ਼ ਨੂੰ ਫੈਲਾਉਣ ਵਾਲੇ ਵਿਦਵਾਨਾਂ ਨੂੰ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਪੰਜਾਬ ਸਰਕਾਰ ਗੁਰੂ ਜੀ ਦੀ ਅਧਿਆਤਮਿਕ ਅਤੇ ਸਮਾਜਿਕ ਵਿਰਾਸਤ ਨੂੰ ਸੰਭਾਲਣ ਅਤੇ ਪ੍ਰਚਾਰਨ ਲਈ ਦ੍ਰਿੜ ਹੈ।”

ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਗਮਾਂ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ, “ਸ੍ਰੀ ਗੁਰੂ ਰਵੀਦਾਸ ਜੀ ਦੀ ਵਿਰਾਸਤ ਨੂੰ ਸਤਿਕਾਰ ਦੇਣ ਅਤੇ ਗੁਰੂ ਜੀ ਵੱਲੋਂ ਦਰਸਾਈ ਫਿਰਕੂ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਭਰ ਵਿੱਚ ਵੱਡੇ ਪੱਧਰ 'ਤੇ ਸਮਾਗਮ ਕਰਵਾਏ ਜਾਣਗੇ।”

ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਨੇ ਇਸ ਪ੍ਰੋਜੈਕਟ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਨ ਅਤੇ ਸੰਗਤਾਂ ਦੀ ਚਿਰੋਕਣੀ ਮੰਗ ਨੂੰ ਇਮਾਨਦਾਰੀ ਤੇ ਤੇਜ਼ੀ ਨਾਲ ਪੂਰਾ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਬਾਅਦ ਵਿੱਚ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਇਕ ਬਲਕਾਰ ਸਿੰਘ, ਚੇਅਰਮੈਨ ਪਵਨ ਟੀਨੂੰ, ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਅਤੇ ਰਾਜਵਿੰਦਰ ਕੌਰ ਥਿਆੜਾ ਸਮੇਤ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋ ਕੇ ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਆਸ਼ੀਰਵਾਦ ਲਿਆ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Balkar Singh , Pawan Kumar Tinu , Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD