Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਯੁੱਧ ਨਸ਼ਿਆਂ ਵਿਰੁੱਧ: ਗੌਰਵ ਯਾਦਵ ਨੇ ਜਲੰਧਰ ਵਿਖੇ ਅਤਿ-ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫ਼ਤਰ ਦਾ ਕੀਤਾ ਉਦਘਾਟਨ

ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਲਿਆ ਅਹਿਦ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO

5 Dariya News

5 Dariya News

5 Dariya News

ਜਲੰਧਰ , 19 Feb 2026

Last updated on: Feb 20, 2026, 12:38 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਅੱਗੇ ਵਧਾਉਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਜਲੰਧਰ ਵਿੱਚ ਪੁਲਿਸ ਲਾਈਨਜ਼ ਵਿਖੇ ਨਵੀਂ ਬਣੀ ਅਤਿ-ਆਧੁਨਿਕ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਜਲੰਧਰ ਰੇਂਜ ਇਮਾਰਤ ਦਾ ਉਦਘਾਟਨ ਕੀਤਾ। ਡੀਜੀਪੀ ਦੇ ਨਾਲ ਵਿਸ਼ੇਸ਼ ਡੀਜੀਪੀ  ਏ.ਐਨ.ਟੀ.ਐਫ. ਕੁਲਦੀਪ ਸਿੰਘ, ਏ.ਡੀ.ਜੀ.ਪੀ. ਏ.ਐਨ.ਟੀ.ਐਫ. ਨੀਲਾਭ ਕਿਸ਼ੋਰ ਅਤੇ ਏਡੀਜੀਪੀ ਸਟੇਟ ਆਰਮਡ ਪੁਲਿਸ ਪੰਜਾਬ ਐਮ.ਐਫ. ਫਾਰੂਕੀ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਲਗਭਗ 9000 ਵਰਗ ਫੁੱਟ ਦੇ ਕਵਰਡ ਖੇਤਰ ਵਿੱਚ ਫੈਲੀ ਅਤੇ 1.60 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਹ ਅਤਿ-ਆਧੁਨਿਕ ਇਮਾਰਤ, ਰੇਂਜ ਦੀ ਕਾਰਜ- ਕੁਸ਼ਲਤਾ ਨੂੰ ਵਧਾਉਣ ਅਤੇ ਨਸ਼ਾ ਤਸਕਰੀ ਨਾਲ ਹੋਰ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਤਿਆਰ ਕੀਤੀ ਗਈ ਹੈ। ਇਸ ਵਿੱਚ ਗਜ਼ਟਿਡ ਅਫਸਰਾਂ ਲਈ ਸਮਰਪਿਤ ਦਫ਼ਤਰ, ਜਾਂਚ ਅਧਿਕਾਰੀਆਂ ਅਤੇ ਸਹਾਇਕ ਸਟਾਫ ਲਈ ਕੈਬਿਨ, ਰੀਡਰ ਦਾ ਕਮਰਾ ਅਤੇ ਇੱਕ ਆਧੁਨਿਕ ਕਾਨਫਰੰਸ ਰੂਮ ਸ਼ਾਮਲ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਤਿ-ਆਧੁਨਿਕ ਸਾਧਨਾਂ ਨਾਲ ਲੈਸ ਇਸ ਸਹੂਲਤ ਦਾ ਉਦੇਸ਼ ਵੱਡੇ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਉਣਾ ਅਤੇ ਸੂਬੇ ਵਿੱਚ ਫੈਲ ਰਹੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕਾਂ ਨੂੰ ਤਬਾਹ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਯੂਨਿਟ ਵਿੱਚ ਮੋਬਾਈਲ ਅਤੇ ਕੰਪਿਊਟਰ ਫੋਰੈਂਸਿਕ ਟੂਲ, ਉੱਨਤ ਡੇਟਾ ਵਿਸ਼ਲੇਸ਼ਣ ਪ੍ਰਣਾਲੀਆਂ, ਫੋਰੈਂਸਿਕ ਡੇਟਾ ਐਕਸਟਰੈਕਸ਼ਨ, ਡੀਕ੍ਰਿਪਸ਼ਨ ਅਤੇ ਵਿਸ਼ਲੇਸ਼ਣ ਸਮਰੱਥਾ ਦੇ ਨਾਲ-ਨਾਲ ਕ੍ਰਿਪਟੋਕਰੰਸੀ ਦੀ ਟਰੈਕਿੰਗ ਵਾਲੇ ਉਪਕਰਣ ਵੀ ਸ਼ਾਮਲ ਹਨ।

ਡੀਜੀਪੀ ਨੇ ਕਿਹਾ, ‘‘ਡਰੱਗ ਇਨਫੋਰਸਮੈਂਟ ਵਿੱਚ ਤਕਨੀਕੀ ਅਪਗ੍ਰੇਡੇਸ਼ਨ ਦੀ ਵਿਸ਼ੇਸ਼ ਲੋੜ ਨੂੰ ਪਛਾਣਦਿਆਂ ਅਸੀਂ ਨਾ ਸਿਰਫ਼ ਬੁਨਿਆਦੀ ਢਾਂਚਾ ਪ੍ਰਦਾਨ ਕੀਤਾ ਹੈ ਸਗੋਂ ਇਨ੍ਹਾਂ ਉੱਨਤ ਉਪਕਰਣਾਂ ਨੂੰ ਚਲਾਉਣ ਵਿੱਚ ਮਾਹਰ ਤਕਨੀਕੀ ਸਟਾਫ ਵੀ ਤਾਇਨਾਤ ਕੀਤਾ ਗਿਆ ਹੈ।’’ ਉਨ੍ਹਾਂ ਦੱਸਿਆ ਕਿ ਏਐਨਟੀਐਫ ਨੇ , ਹੁਣ 70,000 ਤੋਂ ਵੱਧ ਅਪਰਾਧੀਆਂ ਦੀਆਂ ਆਵਾਜ਼ਾਂ ਵਾਲੇ ਡੇਟਾਬੇਸ ਅਤੇ ਹੋਰ ਅਤਿ-ਆਧੁਨਿਕ ਵਿਸ਼ੇਸ਼ਤਾਵਾਂ ਵਾਲੇ ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ਸਿਸਟਮ (ਪੀ.ਏ.ਆਈ.ਐਸ. 2.0) ਨਾਲ ਆਪਣੀ ਤਕਨੀਕੀ ਸਮਰੱਥਾ ਨੂੰ ਹੋਰ ਅਪਗ੍ਰੇਡ ਕੀਤਾ ਹੈ, ਜਿਸ ਨਾਲ ਅਪਰਾਧੀਆਂ ਨੂੰ ਹੋਰ ਆਸਾਨੀ  ਨਾਲ ਕਾਬੂ ਕਰਨ ਵਿੱਚ ਮਦਦ ਮਿਲੇਗੀ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 35,133 ਐਫ.ਆਈ.ਆਰਜ਼. ਦਰਜ ਕੀਤੀਆਂ ਅਤੇ 50,238 ਨਸ਼ੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2229 ਕਿਲੋ ਹੈਰੋਇਨ, 667 ਕਿਲੋ ਅਫੀਮ, 28 ਟਨ ਭੁੱਕੀ, 68 ਕਿਲੋ ਚਰਸ, 783 ਕਿਲੋ ਗਾਂਜਾ, 29 ਕਿਲੋ ਆਈਸੀਈ, 4 ਕਿਲੋ ਕੋਕੀਨ, 48.64 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 16.68 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ  ਵੱਡੀ ਸਫਲਤਾ ਕਰਾਰ ਦਿੰਦਿਆਂ ਕਿਹਾ ਕਿ ਇਹ ਮੁਹਿੰਮ ਸੂਬੇ ਵਿੱਚੋਂ ਨਸ਼ੇ ਦੀ ਲਾਹਨਤ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗੀ। ਉਨ੍ਹਾਂ ਲੋਕਾਂ ਨੂੰ ਸੇਫ ਪੰਜਾਬ ਚੈਟਬੋਟ 97791-00200 ਰਾਹੀਂ ਗੁਪਤ ਰੂਪ ਵਿੱਚ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਲਈ ਵੀ ਅਪੀਲ ਕੀਤੀ।

ਇਸ ਮੌਕੇ ਪੁਲਿਸ ਕਮਿਸ਼ਨਰ (ਸੀਪੀ) ਜਲੰਧਰ ਧਨਪ੍ਰੀਤ ਕੌਰ, ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ, ਡੀਆਈਜੀ ਏ.ਐਨ.ਟੀ.ਐਫ. ਸੰਜੀਵ ਕੁਮਾਰ ਰਾਮਪਾਲ, ਡੀ.ਆਈ.ਜੀ. ਏ.ਐਨ.ਟੀ.ਐਫ. ਅਖਿਲ ਚੌਧਰੀ ਅਤੇ ਏ.ਆਈ.ਜੀ. ਏ.ਐਨ.ਟੀ.ਐਫ. ਅਸ਼ਵਨੀ ਗੋਟਿਆਲ ਵੀ ਮੌਜੂਦ ਸਨ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD