Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਸਰਕਾਰ ਵੱਲੋਂ ਚੱਲ ਰਹੀਆਂ ਯੋਜਨਾਵਾਂ ਦਾ ਹਰੇਕ ਬਜ਼ੁਰਗ ਨੂੰ ਮਿਲੇ ਲਾਭ : ਅਮਨਦੀਪ ਸਿੰਘ ਗੋਲਡੀ ਮੁਸਾਫਰ

ਸਾਡੇ ਬਜ਼ੁਰਗ ਸਾਡਾ ਮਾਣ ਅਤੇ ਸਾਡੀ ਜਿੰਮੇਵਾਰੀ ਹਨ

Amandeep Singh Goldy Musafir, Amandeep Singh Goldy, Balluana, Fazilka, Abohar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 19 Feb 2026

Last updated on: Feb 20, 2026, 12:59 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਾਜ ਦੇ ਵਸਨੀਕਾਂ ਖਾਸਤੌਰ ਤੇ ਬਜੁਰਗਾਂ ਦੀ ਸਿਹਤ, ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਦੀ ਪਹਿਲਕਦਮੀ ਸਦਕਾ 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਸ਼ੁਰੂ ਕੀਤੀ ਗਈ ਜਿਸ ਤਹਿਤ ਬਲਾਕ ਪੱਧਰ ਤੇ ਲੜੀ ਵਾਰ ਕੈੰਪ ਲਗਾਏ ਜਾ ਰਹੇ ਹਨ। 

ਇਸ ਲੜੀ ਹੇਠ ਅੱਜ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਫਸਰ ਨਵੀਨ ਗਡਵਾਲ ਦੀ ਅਗਵਾਈ ਵਿੱਚ ਸੀਐਚਸੀ ਸੀਤੋ ਗੁੰਨੋ ਵਿਖੇ ਕੈੰਪ ਲਗਾਇਆ ਗਿਆ। ਇਸ ਦੌਰਾਨ ਵਿਧਾਇਕ ਬੱਲੂਆਣਾ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੀ ਬਜ਼ੁਰਗ ਆਬਾਦੀ ਦਾ ਸਨਮਾਨ ਅਤੇ ਸਹਾਇਤਾ ਕਰਨ ਪ੍ਰਤੀ ਸੂਬਾ ਸਰਕਾਰ ਦੀ ਲੋਕ-ਪੱਖੀ ਪਹੁੰਚ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਬਜੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਚੈੱਕਅਪ ਦੇ ਤਹਿਤ ਜਨਰਲ ਮੈਡੀਕਲ, ਆਰਥੋ, ਕੰਨਾਂ, ਗਲਾ ਤੇ ਨੱਕ, ਅੱਖਾਂ ਦਾ ਚੈੱਕਅਪ, ਹੋਮਿਓਪੈਥੀ, ਆਯੁਰਵੈਦਿਕ ਚੈੱਕਅਪ, ਐਲਿਮਕੋ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਬੁਢਾਪਾ ਪੈਨਸ਼ਨ ਸੇਵਾਵਾਂ ਦਿੱਤੀਆਂ ਗਈਆਂ। 

ਉਹਨਾਂ ਕਿਹਾ ਕਿ ਇਹ ਸਾਡੀ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਬਜੁਰਗਾਂ ਨੂੰ ਉਚਿਤ ਮਾਨ ਸਨਮਾਨ ਦੇ ਨਾਲ-ਨਾਲ, ਮੈਡੀਕਲ ਅਤੇ ਹੋਰ ਸਮਾਜਿਕ ਸੁਰੱਖਿਆ ਸੇਵਾਵਾਂ ਪਹਿਲ ਦੇ ਆਧਾਰ ਤੇ ਉਪਲਬਧ ਕਰਵਾਈਆਂ ਜਾਣ। ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਹਰੇਕ ਪਰਿਵਾਰ ਦਾ 10 ਲੱਖ ਦਾ ਸਿਹਤ ਬੀਮਾ ਕਾਰਡ ਬਣੇਗਾ ਤੇ ਲੋਕ ਆਪਣਾ 10 ਲੱਖ ਤੱਕ ਦਾ ਸਾਲਾਨਾ ਇਲਾਜ ਸਰਕਾਰੀ ਤੇ ਮਨਜ਼ੂਰਸ਼ੁਦਾ ਪ੍ਰਾਈਵੇਟ ਹਸਪਤਾਲਾਂ ਵਿੱਚ ਕਰਵਾ ਸਕਣਗੇ ਤੇ ਇਹ ਇਲਾਜ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੋਵੇਗਾ। 

ਉਨ੍ਹਾਂ ਕਿਹਾ ਕਿ ਵਸਨੀਕ ਆਪਣਾ ਆਧਾਰ ਕਾਰਡ ਤੇ ਵੋਟ ਕਾਰਡ ਨਾਲ ਲੈ ਕੇ ਆਪਣਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਵਾ ਲੈਣ, ਇਹ ਕਾਰਡ ਪਿੰਡ ਪਿੰਡ ਜਾ ਕੇ ਵੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਾਰਡ ਦੀ ਮਦਦ ਨਾਲ ਬਜ਼ੁਰਗਾਂ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਰਾਹਤ ਮਿਲੇਗੀ।

ਇਸ ਮੌਕੇ ਸੀਐਚਸੀ ਸੀਤੋ ਗੁੰਨੋ ਦੇ ਮੈਡੀਕਲ ਅਫਸਰ ਡਾ ਨਵੀਨ ਮਿੱਤਲ, ਸੀ ਡੀ ਪੀ ਓ ਨਵਦੀਪ ਕੋਰ, ਡਾ ਰਵੀ ਬਾਂਸਲ, ਡਾ ਮਹੇਸ਼ ਕੁਮਾਰ, ਡਾ ਸਨਮਾਨ ਮਿੱਡਾ, ਡਾ ਸੁਬੀਨ ਇੰਦਰ ਕੌਰ, ਡਾ ਲਵਲੀ ਕਾਂਸਲ, ਡਾ ਆਸ਼ੀਮਾ ਸੇਠੀ, ਡਾ. ਮੁਕੇਸ਼, ਡਿਪਟੀ ਮਾਸ ਮੀਡੀਆ ਅਫਸਰ ਮਨਬੀਰ ਸਿੰਘ, ਬੀ.ਈ.ਈ ਸੁਨੀਲ ਟੰਡਨ, ਸੀਡੀਪੀਓ ਜਯੋਤੀ ਕਾਲੜਾ, ਸੁਨੀਲ ਸੇਠੀ, ਨੇਹਾ, ਨਵਨੀਤ ਕੌਰ, ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਪੰਚਾਇਤ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਟਾਫ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।

 

Tags: Amandeep Singh Goldy Musafir , Amandeep Singh Goldy , Balluana , Fazilka , Abohar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD