Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮੋਹਾਲੀ ਪੁਲਿਸ ਵੱਲੋਂ ਫੇਸ 11 ਦੇ ਮੰਦਰ ਦੇ ਨੇੜੇ ਹੋਏ ਨੌਜਵਾਨ ਦੇ ਕਤਲ ਵਿੱਚ ਦੋ ਨਾਬਾਲਗਾਂ ਸਮੇਤ 12 ਮੁਲਜ਼ਮ ਗ੍ਰਿਫਤਾਰ

Crime News Punjab, Punjab Police, Police, Crime News, Mohali Police

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 19 Feb 2026

Last updated on: Feb 20, 2026, 13:43 IST

ਮੋਹਾਲੀ ਪੁਲਿਸ ਨੇ ਬੀਤੀ 14 ਅਤੇ 15 ਫਰਵਰੀ ਦੀ ਦਰਮਿਆਨੀ ਰਾਤ ਨੂੰ ਲਕਸ਼ਮੀ ਨਰਾਇਣ ਮੰਦਰ ਫੇਸ 11, ਮੋਹਾਲੀ ਨੇੜੇ ਹੋਏ ਨੌਜਵਾਨ ਗੁਰਸੇਵ ਸਿੰਘ ਦੇ ਕਤਲ ਦੇ ਦੋਸ਼ ਵਿੱਚ ਦੋ ਨਬਾਲਗਾਂ ਸਮੇਤ 12 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਅੱਜ ਇੱਥ ਸਬੰਧੀ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਐਸ ਪੀ ਸਿਟੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਪੀੜਿਤ ਗੁਰਸੇਵ ਸਿੰਘ ਵੱਲੋਂ ਮੰਦਰ ਦੇ ਨੇੜੇ 15-20 ਨਾ-ਮਾਲੂਮ ਲੜਕਿਆਂ ਨੂੰ ਮੋਟਰਸਾਈਕਲ ਦੀਆਂ ਰੇਸਾਂ ਦੇਣ ਤੋਂ ਰੋਕੇ ਜਾਣ ', ਇਹਨਾਂ ਵਿੱਚੋਂ ਇੱਕ ਨਾ-ਮਾਲੂਮ ਵਿਅਕਤੀ ਨੇ ਆਪਣੇ ਡੱਬ ਵਿੱਚੋਂ ਕਿਰਚ ਕੱਢ ਕੇ, ਪੀੜਿਤ ਗੁਰਸੇਵ ਸਿੰਘ ਨੂੰ ਜਾਨ ਤੋਂ ਮਾਰ ਦੇਣ ਦੀ ਨੀਅਤ ਨਾਲ, ਉਸ ਉੱਤੇ ਹਮਲਾ ਕੀਤਾ ਅਤੇ ਮੌਕੇ ਤੋਂ ਫਰਾਰ ਹੋ ਗਏ। 

ਬਾਅਦ ਵਿੱਚ ਪੀੜਿਤ ਦੀ ਹਸਪਤਾਲ ਜਾ ਕੇ ਇਲਾਜ ਦੌਰਾਨ ਮੌਤ ਹੋ ਗਈ ਸੀ। ਪੁਲਿਸ ਵੱਲੋਂ ਇਸ ਸਬੰਧ ਵਿੱਚ ਥਾਣਾ ਫੇਸ 11 ਵਿਖੇ ਧਾਰਾ 109, 118 (1), 77, 190, 191 (3) ਭਾਰਤੀ ਨਿਆਂ ਸੰਘਤਾ ਤਹਿਤ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵਿੱਚ ਦੋ ਨਾਬਾਲਗ ਮੁਲਜ਼ਮਾਂ ਨੂੰ ਹੁਸ਼ਿਆਰਪੁਰ ਦੀ ਬਾਲ ਜੇਲ (ਅਬਜ਼ਰਵੇਸ਼ਨ ਹੋਮ) ਵਿਖੇ ਭੇਜਿਆ ਗਿਆ ਹੈ। ਬਾਕੀਆਂ ਵਿੱਚ ਸ਼ਾਮ ਸੁੰਦਰ ਠਾਕੁਰ ਪੁੱਤਰ ਰਜਿੰਦਰ ਠਾਕੁਰ, ਤੇਜਬੀਰ ਪੁੱਤਰ ਸੇਬਤੀ ਲਾਲ, ਗੌਰਵ ਪੁੱਤਰ ਤੇਜਬੀਰ, ਰਾਕੇਸ਼ ਕੁਮਾਰ ਪੁੱਤਰ ਇੰਦਰਜੀਤ, ਆਦਰਸ਼ ਉਰਫ ਬਿੱਲਾ ਪੁੱਤਰ ਸੋਮਵੀਰ, ਸੋਮਵੀਰ ਪੁੱਤਰ ਗੰਗਾ ਰਾਮ, ਜਤਿੰਦਰ ਸਿੰਘ ਪੁੱਤਰ ਨਨੇ, ਮੋਹਿਤ ਪੁੱਤਰ ਵਿਜੈ ਪਾਲ, ਦਿਨੇਸ਼ ਪੁੱਤਰ ਗੰਸੀ ਅਤੇ ਅਭਿਮਨ ਉਰਫ ਅਭੀ ਪੁੱਤਰ ਸ਼ਿਸ਼ੂਪਾਲ ਸ਼ਾਮਿਲ ਹਨ। 

ਉਹਨਾਂ ਦੱਸਿਆ ਕਿ ਬਾਕੀ ਰਹਿੰਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਹਨਾਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਪਾਸੋਂ ਇੱਕ ਮੋਟਰਸਾਈਕਲ ਸਬਲੈਂਡਰ, ਇੱਕ ਮੋਟਰਸਾਈਕਲ ਬੁਲਟ ਅਤੇ ਇੱਕ ਕਿਰਚ ਬਰਾਮਦ ਕੀਤੀ ਗਈ ਹੈ। ਇਹਨਾਂ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ 20 ਫਰਵਰੀ ਤੱਕ ਪੁਲਿਸ ਰਿਮਾਂਡ ਲਿਆ ਗਿਆ ਹੈ ਜਿਸ ਦੌਰਾਨ ਇਹਨਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਮੁੱਕਦਮੇ ਚ ਕੁੱਲ ,18 ਦੋਸ਼ੀ ਲੋੜੀਂਦੇ ਹਨ, ਜਿਨ੍ਹਾਂ ਵਿੱਚੋਂ 12 ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਇਸ ਮੌਕੇ ਡੀ ਐਸ ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਅਤੇ ਐਸ ਐਚ ਓ ਫੇਸ 11 ਯੋਗੇਸ਼ ਕੁਮਾਰ ਮੌਜੂਦ ਸਨ।

 

Tags: Crime News Punjab , Punjab Police , Police , Crime News , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD