Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਦੇ ਐਨਸੀਸੀ ਕੈਡਿਟ ਨੇ ਕੀਤੀ ਗਣਤੰਤਰ ਦਿਵਸ ਨਵੀਂ ਦਿੱਲੀ ਵਿਖੇ ਸ਼ਮੂਲੀਅਤ

ਵਿਧਾਇਕ ਟੌਗ ਨੇ ਦੂਜੇ ਸਮੈਸਟਰ ਦੀ ਫੀਸ ਦੇ ਕੇ ਐਨਸੀਸੀ ਕੈਡਿਟ ਨੂੰ ਕੀਤਾ ਸਨਮਾਨਿਤ

Dalbir Singh Tong, Baba Bakala, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਅੰਮ੍ਰਿਤਸਰ , 19 Feb 2026

Last updated on: Feb 20, 2026, 15:12 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਅਧੀਨ ਚੱਲ ਰਹੇ ਸ਼੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਦੇ ਐਨ ਸੀਸੀ ਕੈਡਿਟ ਅਰਸ਼ਦੀਪ ਸਿੰਘ ਵੱਲੋਂ 2026 ਨਵੀਂ ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਤੇ ਸ਼ਮੂਲੀਅਤ ਕਰਕੇ  ਯੂਨੀਵਰਸਿਟੀ, ਕਾਲਜ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ  ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਜੀ ਦੀ  ਅਤੇ ਡੀਨ ਕਾਲਜਿਸ ਡਾ. ਸਰੋਜ ਅਰੋੜਾ ਦੀ ਯੋਗ ਅਗਵਾਈ ਤਹਿਤ  ਸ਼੍ਰੀ ਗੁਰੂ ਤੇਗ ਬਹਾਦਰ ਕਾਲਜ ਦੇ ਐਨ ਐਨ ਸੀਂ ਵਿਭਾਗ ਦੇ ਅਰਸ਼ਦੀਪ ਵੱਲੋਂ ਗਣਤੰਤਰ ਦਿਵਸ ਨਵੀਂ ਦਿੱਲੀ 2026 ਸ਼ਮੂਲੀਅਤ ਕੀਤੀ ਗਈ।

ਉਹਨਾਂ ਵੱਲੋਂ ਅਰਸ਼ਦੀਪ ਸਿੰਘ ਨੂੰ ਇਸ ਪ੍ਰਾਪਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਹਲਕਾ ਬਾਬਾ ਬਕਾਲਾ ਦੇ ਵਿਧਾਇਕ  ਸ. ਦਲਬੀਰ ਸਿੰਘ ਟੌਂਗ ਵੱਲੋਂ ਵੀ ਅਰਸ਼ਦੀਪ ਨੂੰ ਸਨਮਾਨਿਤ ਕਰਦਿਆਂ ਉਸ ਦੀ ਦੂਜੇ ਸਮੈਸਟਰ ਦੀ ਫੀਸ ਦੇ ਕੇ ਉਸ ਨੂੰ ਸਨਮਾਨਿਤ ਕੀਤਾ। ਉਨਾਂ ਕਿਹਾ ਕਿ ਇਸ ਹੋਣਹਾਰ ਵਿਦਿਆਰਥੀ ਨੇ ਆਪਣੇ ਪਰਿਵਾਰ ਦੇ ਨਾਲ ਨਾਲ ਇਸ ਇਲਾਕੇ ਦਾ ਨਾਂ ਵੀ ਰੋ਼ਸਨ ਕੀਤਾ ਹੈ। 

ਉਨ੍ਹਾਂ ਕਿਹਾ ਕਿ ਕਾਲਜ ਇੰਚਾਰਜ ਅਤੇ ਐਸੋਸੀਏਟ ਐਨਸੀਸੀ ਅਫਸਰ ਡਾ. (ਲੈਫ.) ਹਰਸਿਮਰਨ ਕੌਰ ਦੇ ਦਿਸ਼ਾਂ ਨਿਰਦੇਸ਼ਾਂ ਦੇ ਤਹਿਤ  ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿੱਚ ਐਨਸੀਸੀ ਦਾ ਆਰੰਭ 2021 ਦੇ ਵਿੱਚ ਹੋਇਆ ਸੀ। ਉਨ੍ਹਾਂ ਦੱਸਿਆ ਕਿ ਅਰਸ਼ਦੀਪ ਸਿੰਘ  ਕਾਲਜ ਵਿੱਚ ਐਨਸੀਸੀ ਦੇ  ਤਕਰੀਬਨ ਪੰਜ ਸਾਲ ਦੇ ਸਫਰ  ਚ ਦੂਜਾ ਕੈਡੇਟ ਹੈ ਜਿਸ ਨੇ  ਗਣਤੰਤਰ ਦਿਵਸ ਨਵੀਂ ਦਿੱਲੀ  ਵਿਖੇ ਪਹੁੰਚ ਕੇ ਕਾਲਜ ਦਾ ਮਾਣ ਵਧਾਇਆ ਹੈ।

ਕਾਲਜ ਦੇ ਇਸ  ਕੈਡਟ ਨੇ ਤਕਰੀਬਨ ਪੰਜ ਮਹੀਨਿਆਂ ਦੀ ਕਰੜੀ ਮਿਹਨਤ ਮਗਰੋਂ ਇਹ ਮੁਕਾਮ ਹਾਸਿਲ ਕੀਤਾ ਹੈ l 24 ਪੰਜਾਬ ਬਟਾਲੀਅਨ ਐਨ. ਸੀ. ਸੀ ਅੰਮ੍ਰਿਤਸਰ ਯੂਨਿਟ ਅਧੀਨ ਆਉਂਦਾ ਕਾਲਜ ਦਾ ਐਨਸੀਸੀ ਵਿਭਾਗ ਨਿਰੰਤਰ ਸਮਾਜ ਨਾਲ ਜੁੜੀਆਂ ਗਤੀਵਿਧੀਆਂ ਕਰਾਉਦਾ ਰਹਿੰਦਾ ਹੈ ਤੇ ਇਸ ਦੇ ਕੈਡਟਾਂ ਵਲੋਂ ਭਾਰਤ ਦੀਆਂ ਵੱਖ-ਵੱਖ ਥਾਵਾਂ ਵਿੱਚ  ਰੋਕ ਕਲਾਈਮਿੰਗ, ਆਰਮੀ ਅਟੈਚਮੈਂਟ, ਯੁਵਾ ਆਪਦਾ ਮਿੱਤਰਾ, ਮਾਊਂਟੇਨਰਿੰਗ  ਕੈਂਪ , ਪੈਰਾਸੈਲਿੰਗ, ਜਿਹੇ ਕੈਂਪ ਲਗਾ  ਕੇ ਵਿਸ਼ੇਸ਼ ਥਾਂ ਬਣਾਈ ਹੈ।l 

ਐਸੋਸੀਏਟ ਐਨ ਸੀ ਸੀ ਅਫਸਰ ਅਤੇ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਨੇ ਇਸ ਸੰਬੰਧ ਵਿੱਚ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਸਾਡੇ ਕਾਲਜ ਲਈ ਮਾਣ ਦੀ ਗੱਲ ਹੈ ਕਿ ਸਾਡਾ ਵਿਦਿਆਰਥੀ ਕਰੜੀ ਮਿਹਨਤ ਉਪਰੰਤ ਗਣਤੰਤਰ ਦਿਵਸ ਨਵੀਂ ਦਿੱਲੀ 2026 ਦੇ ਰਾਸ਼ਟਰੀ ਕੈਂਪ ਵਿੱਚ ਸ਼ਮੂਲੀਅਤ ਕਰਨ ਵਿੱਚ ਸਫਲ ਰਿਹਾ ਹੈ। ਉਸ ਨੂੰ ਨਵੀਂ ਦਿੱਲੀ ਵਿਖੇ ਰਾਸ਼ਟਰਪਤੀ ਜੀ , ਪ੍ਰਧਾਨ ਮੰਤਰੀ ਜੀ ਤੇ  ਏਅਰ ਚੀਫ ਮਾਰਸ਼ਲ ਜੀ , ਡੀ.ਜੀ ਐਨ ਸੀਸੀ ਜੀ ਤੇ ਹੋਰ ਉੱਚ ਅਧਿਕਾਰੀਆਂ ਨੂੰ ਮਿਲਣ ਦਾ ਮੌਕਾ ਮਿਲਿਆ।

ਇਨਾਂ ਕੈਡਟਾ ਨੂੰ ਪੰਜਾਬ ਦੇ ਰਾਜਪਾਲ ਜੀ ਵਲੋਂ  ਵੀ ਸਨਮਾਨਿਤ ਕੀਤਾ ਗਿਆ। ਇਸ  ਮੌਕੇ ਕਾਲਜ ਇੰਚਾਰਜ ਵੱਲੋਂ  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਣਯੋਗ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਜੀ ਦਾ ਧੰਨਵਾਦ ਕੀਤਾ ਜਿਨਾਂ ਦੇ ਸਮੇਂ ਸਮੇਂ ਦਿੱਤੇ ਨਿਰਦੇਸ਼ਾਂ ਅਨੁਸਾਰ ਅਸੀਂ ਅਜਿਹੇ ਉਪਰਾਲੇ ਕਰਨ ਵਿੱਚ ਸਫਲ ਰਹਿੰਦੇ ਹਾਂ।

ਉਹਨਾਂ ਕਿਹਾ ਕਿ ਐਨ ਸੀ ਸੀ ਵਿਭਾਗ  ਭਵਿੱਖ ਵਿਚ ਵੀ ਆਪਣੇ ਕੈਡਟਾਂ ਨੂੰ  ਰਾਸ਼ਟਰੀ ਤੇ ਅੰਤਰਰਾਸ਼ਟਰੀ  ਕੈਂਪਾਂ ਦੇ ਹਾਣੀ ਬਣਾਉਣ ਵਿੱਚ ਯਤਨਸ਼ੀਲ ਰਹੇਗਾ। ਉਹਨਾਂ ਦੱਸਿਆ ਕਿ ਸਾਡੇ ਕੈਡਟ ਸਮੇਂ ਸਮੇਂ ਅਗਨੀ ਵੀਰ ਤੇ ਹੋਰ ਯੋਗ ਪ੍ਰੀਖਿਆਵਾਂ ਪਾਸ ਕਰਦਿਆਂ ਆਰਮੀ ਤੇ ਇਸ ਤੋਂ ਇਲਾਵਾ  ਪੰਜਾਬ ਪੁਲਿਸ ਤੇ ਬੀਐਸਐਫ  ਵਿੱਚ ਵੀ ਥਾਂ ਬਣਾ ਰਹੇ ਹਨl ਇਸ ਮੌਕੇ ਡਾ. ਲੈਫ.  ਹਰਸਿਮਰਨ ਕੌਰ, ਸਟਾਫ ਤੇ ਕੈਡਟਾਂ ਵੱਲੋਂ ਕਾਲਜ ਵਿਖੇ ਅਰਸ਼ਦੀਪ ਦਾ ਸਵਾਗਤ ਕਰਦਿਆਂ ਉਸ ਨੂੰ ਸਨਮਾਨਿਤ ਕੀਤਾ।

ਕਾਲਜ ਇੰਚਾਰਜ ਵੱਲੋਂ 24 ਪੰਜਾਬ ਬਟਾਲੀਅਨ ਐਨਸੀ ਸੀ ਅੰਮ੍ਰਿਤਸਰ ਦੇ ਕਮਾਂਡਿੰਗ ਆਫਿਸਰ ਕਰਨਲ ਪੀ.ਐਸ ਰਿਆੜ, ਐਡਮ ਆਫਿਸਰ ਕਰਨਲ ਸੁਨੀਤ ਕੋਤਵਾਲ, ਐਸਐਮ  ਅਤੇ ਸਮੂਹ ਯੂਨਿਟ ਇੰਸਟਰਕਟਰਾਂ ਵਲੋਂ ਨਿਭਾਈ ਵਿਸ਼ੇਸ਼ ਭੂਮਿਕਾ ਲਈ ਧੰਨਵਾਦ ਕੀਤਾ ਗਿਆ।

 

Tags: Dalbir Singh Tong , Baba Bakala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD