Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਅਜੀਤਪਾਲ ਸਿੰਘ ਕੋਹਲੀ ਵੱਲੋਂ ਸਿਹਤ ਬੀਮਾ ਯੋਜਨਾ ਦੀ ਸਮੀਖਿਆ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਦੇ ਨਿਰਦੇਸ਼

Ajit Pal Singh Kohli, Patiala, AAP, Aam Aadmi Party, Aam Aadmi Party Punjab, AAP Punjab, Mukh Mantri Sehat Yojna

Web Admin

Web Admin

5 Dariya News

ਪਟਿਆਲਾ , 19 Feb 2026

Last updated on: Feb 20, 2026, 15:16 IST

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲੈਣ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਾਰਡ ਨੰ. 32, 33 ਅਤੇ 41 ਵਿੱਚ ਪਹੁੰਚੇ ।  ਅਜੀਤਪਾਲ ਸਿੰਘ ਕੋਹਲੀ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦੇ ਹੋਏ ਯੋਜਨਾ ਦੇ ਫਾਇਦਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਰਜਿਸਟ੍ਰੇਸ਼ਨ ਕਾਰਜ ਨੂੰ ਤੇਜ਼ ਅਤੇ ਸੁਚਾਰੂ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।

ਵਿਧਾਇਕ  ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਪਰਿਵਾਰ ਦਾ ਰਜਿਸਟ੍ਰੇਸ਼ਨ ਕਰਵਾਉਣਾ ਸਰਕਾਰ ਦੀ ਪਹਿਲ  ਹੈ ਤਾਂ ਜੋ ਲੋਕਾਂ ਨੂੰ ਇਲਾਜ ਦੌਰਾਨ ਆਰਥਿਕ ਬੋਝ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਕਦਮ ਚੁੱਕੇ ਜਾ ਰਹੇ ਹਨ ਅਤੇ ਇਸ ਯੋਜਨਾ ਰਾਹੀਂ ਹਜ਼ਾਰਾਂ ਪਰਿਵਾਰਾਂ ਨੂੰ ਲਾਭ ਮਿਲੇਗਾ। ਵਿਧਾਇਕ ਨੇ ਸਥਾਨਕ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜਿਹੜੇ ਵੀ ਯੋਗ ਹਨ, ਉਹ ਤੁਰੰਤ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਤਾਂ ਜੋ ਸਰਕਾਰ ਦੀ ਇਸ ਲੋਕ-ਭਲਾਈ ਸਕੀਮ ਦਾ ਪੂਰਾ ਲਾਭ ਲਿਆ ਜਾ ਸਕੇ।

ਇਸ ਮੌਕੇ ਵਾਰਡ ਨੰਬਰ 32 ਤੋਂ ਐਮ.ਸੀ. ਰਣਜੀਤ ਸਿੰਘ, ਵਾਰਡ ਨੰਬਰ 33 ਤੋਂ ਗੀਤਾ ਰਾਣੀ ਅਤੇ ਵਾਰਡ ਨੰਬਰ 41 ਤੋਂ ਅਮਨਪ੍ਰੀਤ ਕੌਰ ਵੀ ਮੌਜੂਦ ਸਨ। ਉਨ੍ਹਾਂ ਨੇ ਵਿਧਾਇਕ ਨੂੰ ਵਿਸ਼ਵਾਸ ਦਵਾਇਆ ਕਿ ਵਾਰਡ ਪੱਧਰ ‘ਤੇ ਵੱਧ ਤੋਂ ਵੱਧ ਲੋਕਾਂ ਨੂੰ ਯੋਜਨਾ ਨਾਲ ਜੋੜਨ ਲਈ ਜਾਗਰੂਕਤਾ ਮੁਹਿੰਮ ਜਾਰੀ ਰਹੇਗੀ।

 

Tags: Ajit Pal Singh Kohli , Patiala , AAP , Aam Aadmi Party , Aam Aadmi Party Punjab , AAP Punjab , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD