Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੱਬੇਵਾਲ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਂਲੂਆਂ ਦੀ ਬੱਸ ਅੰਮ੍ਰਿਤਸਰ ਰਵਾਨਾ

ਵਿਧਾਇਕ ਡਾ. ਇਸ਼ਾਂਕ ਕਮਾਰ ਨੇ ਬੱਸ ਨੂੰ ਦਿੱਤੀ ਰਹੀ ਝੰਡੀ

Ishank Kumar, Chabbewal, Aam Aadmi Party, Aam Aadmi Party Punjab, AAP Punjab, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਹੁਸ਼ਿਆਰਪੁਰ , 19 Feb 2026

Last updated on: Feb 20, 2026, 15:24 IST

ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਧਾਰਮਿਕ ਯਾਤਰਾ ਲਈ ਅੰਮ੍ਰਿਤਸਰ ਲਈ ਰਵਾਨਾ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਰਾਸਤ ਸੇਵਾ ਸੰਗਠਨ ਦੇ ਸੂਬਾ ਸਕੱਤਰ ਅਤੇ ਦੋਆਬਾ ਜ਼ੋਨ ਇੰਚਾਰਜ ਤਰੁਣ ਅਰੋੜਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹ ਯੋਜਨਾ ਨਾ ਸਿਰਫ਼ ਬਜ਼ੁਰਗ ਨਾਗਰਿਕਾਂ ਅਤੇ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਦੇ ਯੋਗ ਬਣਾਉਂਦੀ ਹੈ ਬਲਕਿ ਸਮਾਜਿਕ ਸਦਭਾਵਨਾ ਅਤੇ ਅਧਿਆਤਮਿਕ ਬੰਧਨ ਨੂੰ ਵੀ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ, ਖਾਣ-ਪੀਣ ਅਤੇ ਆਵਾਜਾਈ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਪਹਿਲੇ ਦਿਨ ਦੁਰਗਿਆਣਾ ਮੰਦਿਰ ਦੇ ਦਰਸ਼ਨ ਕਰਵਾਏ ਜਾਣਗੇ। ਦੂਜੇ ਦਿਨ ਉਨ੍ਹਾਂ ਨੂੰ ਪਾਰਟੀਸ਼ਨ ਮਿਊਜ਼ੀਅਮ, ਜਲ੍ਹਿਆਂਵਾਲਾ ਬਾਗ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਅਤੇ ਲੰਗਰ ਸੇਵਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਵਾਹਗਾ ਬਾਰਡਰ 'ਤੇ ਬੀਟਿੰਗ ਰਿਟਰੀਟ ਸਮਾਰੋਹ ਦਿਖਾਇਆ ਜਾਵੇਗਾ। ਤੀਜੇ ਦਿਨ ਸ਼ਰਧਾਲੂ ਭਗਵਾਨ ਵਾਲਮੀਕਿ ਜੀ ਤੀਰਥ ਦਰਸ਼ਨ ਕਰਨ ਤੋਂ ਬਾਅਦ ਵਾਪਸ ਪਰਤਣਗੇ।

ਵਿਧਾਇਕ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਸ ਯੋਜਨਾ ਤਹਿਤ ਧਾਰਮਿਕ ਯਾਤਰਾਵਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸਾਰੇ ਸ਼ਰਧਾਲੂਆਂ ਲਈ ਨਾਸ਼ਤਾ, ਚਾਹ, ਦੁਪਹਿਰ ਦਾ ਖਾਣਾ, ਹਾਈ ਟੀ ਅਤੇ ਰਾਤ ਦੇ ਖਾਣੇ ਦਾ ਪ੍ਰਬੰਧ ਕੀਤਾ ਗਿਆ ਹੈ। ਬੱਸ ਦੇ ਰਵਾਨਾ ਹੋਣ ਤੋਂ ਪਹਿਲਾਂ ਸ਼ਰਧਾਲੂਆਂ ਵਿੱਚ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

 

Tags: Ishank Kumar , Chabbewal , Aam Aadmi Party , Aam Aadmi Party Punjab , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD