Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਫੇਜ਼-6 ਬੱਸ ਸਟੈਂਡ ਅਤੇ ਕੁੰਭੜਾ–ਬਾਵਾ ਵਾਈਟ ਹਾਊਸ ਸੜਕ ਮੁਰੰਮਤ ਲਈ ਕੁਲਜੀਤ ਸਿੰਘ ਬੇਦੀ ਵੱਲੋਂ ਗਮਾਡਾ ਨੂੰ ਤੁਰੰਤ ਕਾਰਵਾਈ ਦੀ ਮੰਗ

ਡਿਪਟੀ ਮੇਅਰ ਨੇ ਕੀਤੀ ਮੁੱਖ ਪ੍ਰਸ਼ਾਸਨ ਗਮਾਡਾ ਨਾਲ ਮੁਲਾਕਾਤ

Kuljit Singh Bedi, Mohali Municipal Corporation, Sahibzada Ajit Singh Nagar, Punjab Pradesh Congress Committee, Congress, Punjab Congress, Sakshi Sawhney

Web Admin

Web Admin

5 Dariya News

ਮੋਹਾਲੀ , 19 Feb 2026

Last updated on: Feb 20, 2026, 15:38 IST

ਫੇਜ਼-6 ਬੱਸ ਸਟੈਂਡ ਨਾਲ ਲੱਗਦੀ ਸੜਕ ਅਤੇ ਕੁੰਭੜਾ ਤੋਂ ਬਾਵਾ ਵਾਈਟ ਹਾਊਸ ਤੱਕ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਮਾਡਾ ਦੇ ਚੀਫ਼ ਐਡਮਿਨਿਸਟਰੇਟਰ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਖਾਸ ਤੌਰ ਤੇ ਮਹਾਲੀ ਦੀਆਂ ਦੋ ਸੜਕਾਂ ਤੁਰੰਤ ਮੁਰੰਮਤ ਅਤੇ ਵਿਕਾਸ ਕਾਰਜ ਸ਼ੁਰੂ ਕਰਨ ਦੀ ਬੇਨਤੀ ਕੀਤੀ ਹੈ। ਇਸ ਸਬੰਧੀ ਉਹਨਾਂ ਨੇ ਇੱਕ ਪੱਤਰ ਵੀ ਮੁੱਖ ਪ੍ਰਸ਼ਾਸਕ ਨੂੰ ਸੌਂਪਿਆ।

ਆਪਣੇ ਪੱਤਰ ਵਿੱਚ ਉਨ੍ਹਾਂ ਨੇ ਦਰਸਾਇਆ ਕਿ ਫੇਜ਼-6 ਬੱਸ ਸਟੈਂਡ ਨਾਲ ਲੱਗਦੀ ਸੜਕ ਦੇ ਮਾਮਲੇ ਵਿੱਚ ਪਹਿਲਾਂ ਹੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਦਾਇਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਵੱਲੋਂ ਸੰਬੰਧਿਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ। ਇਸ ਮਾਮਲੇ ਸਬੰਧੀ ਉਹਨਾਂ ਦੀ ਗਮਾਡਾ ਅਧਿਕਾਰੀਆਂ ਅਤੇ ਬੱਸ ਸਟੈਂਡ ਕੰਪਨੀ ਦੇ ਨੁਮਾਇੰਦਿਆਂ ਨਾਲ ਦੋ ਮੀਟਿੰਗਾਂ ਵੀ ਹੋ ਚੁੱਕੀਆਂ ਹਨ, ਪਰ ਮੌਜੂਦਾ ਸਮੇਂ ਤੱਕ ਸਥਿਤੀ ਵਿੱਚ ਕੋਈ ਸੁਧਾਰ ਨਹੀਂ ਆਇਆ।

ਡਿਪਟੀ ਮੇਅਰ ਅਨੁਸਾਰ ਫੇਜ਼ 6 ਵਾਲੀ ਸੜਕ ‘ਤੇ ਵੱਡੇ-ਵੱਡੇ ਖੱਡੇ ਪਏ ਹੋਏ ਹਨ ਅਤੇ ਕਈ ਥਾਵਾਂ ‘ਤੇ ਸੜਕ ਧੱਸ ਚੁੱਕੀ ਹੈ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਹਾਦਸਿਆਂ ਦਾ ਖਤਰਾ ਬਣਿਆ ਹੋਇਆ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਗਮਾਡਾ ਦੇ ਅਧੀਨ ਆਉਂਦੀ ਇਸ ਸੜਕ ‘ਤੇ ਤੁਰੰਤ ਪ੍ਰੀਮਿਕਸ ਪਾਇਆ ਜਾਵੇ ਅਤੇ ਸਟਰੀਟ ਲਾਈਟਾਂ ਲਗਾਈਆਂ ਜਾਣ, ਕਿਉਂਕਿ ਰਾਤ ਸਮੇਂ ਘੁੱਪ ਹਨੇਰੇ ਕਾਰਨ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ।

ਉਹਨਾਂ ਕਿਹਾ ਕਿ ਇਸਦੇ ਨਾਲ ਹੀ ਕੁੰਭੜਾ ਤੋਂ ਬਾਵਾ ਵਾਈਟ ਹਾਊਸ ਤੱਕ ਸੜਕ ਦੀ ਚੌੜਾਈ ਵਧਾਉਣ ਦਾ ਕੰਮ ਪਿਛਲੇ ਦੋ ਸਾਲਾਂ ਤੋਂ ਲੰਬਿਤ ਪਿਆ ਹੋਇਆ ਹੈ। ਸੜਕ ਦੀ ਮੌਜੂਦਾ ਹਾਲਤ ਤਰਸਯੋਗ ਬਣੀ ਹੋਈ ਹੈ ਅਤੇ ਖੱਡਿਆਂ ਕਾਰਨ ਹਾਦਸਿਆਂ ਦੀ ਸੰਭਾਵਨਾ ਵੱਧ ਰਹੀ ਹੈ। ਉਨ੍ਹਾਂ ਨੇ ਇਸ ਸੜਕ ‘ਤੇ ਵੀ ਤੁਰੰਤ ਪ੍ਰੀਮਿਕਸ ਪਾਉਣ ਅਤੇ ਲੰਬਿਤ ਵਿਕਾਸ ਕਾਰਜ ਜਲਦੀ ਪੂਰੇ ਕਰਨ ਦੀ ਮੰਗ ਕੀਤੀ।

ਡਿਪਟੀ ਮੇਅਰ ਨੇ ਚੀਫ਼ ਐਡਮਿਨਿਸਟਰੇਟਰ ਕੋਲ ਨਿੱਜੀ ਦਖਲ ਦੀ ਬੇਨਤੀ ਕਰਦਿਆਂ ਕਿਹਾ ਕਿ ਦੋਹਾਂ ਸੜਕਾਂ ਸਬੰਧੀ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ, ਤਾਂ ਜੋ ਇਲਾਕਾ ਵਾਸੀਆਂ ਨੂੰ ਰਾਹਤ ਮਿਲ ਸਕੇ ਅਤੇ ਟਰੈਫਿਕ ਪ੍ਰਬੰਧ ਸੁਚਾਰੂ ਢੰਗ ਨਾਲ ਚੱਲ

 

Tags: Kuljit Singh Bedi , Mohali Municipal Corporation , Sahibzada Ajit Singh Nagar , Punjab Pradesh Congress Committee , Congress , Punjab Congress , Sakshi Sawhney

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD