Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੁਨਿਆਦੀ ਸਹੂਲਤਾਂ ਲੋਕਾਂ ਦਾ ਹੱਕ, ਸਰਕਾਰ ਦਾ ਅਹਿਸਾਨ ਨਹੀਂ – ਵਿਧਾਇਕ ਮਦਨ ਲਾਲ ਬੱਗਾ

ਵਾਰਡ ਨੰਬਰ 93 ’ਚ ਵਸਨੀਕਾਂ ਦੇ ਹੋਏ ਰੂ-ਬ-ਰੂ

Madan Lal Bagga, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 19 Feb 2026

Last updated on: Feb 20, 2026, 15:56 IST

ਬੁਨਿਆਦੀ ਸਹੂਲਤਾਂ ਹਲਕਾ ਉੱਤਰੀ ਦੇ ਵਸਨੀਕਾਂ ਦਾ ਸੰਵਿਧਾਨਕ ਹੱਕ ਹੈ, ਵਿਕਾਸ ਪ੍ਰੋਜੈਕਟਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕਰਵਾ ਕੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਸਰਕਾਰ ਦਾ ਕੋਈ ਅਹਿਸਾਨ ਨਹੀਂ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਚੌਧਰੀ ਮਦਨ ਲਾਲ ਬੱਗਾ ਨੇ ‘ਵਿਧਾਇਕ ਆਪ ਦੇ ਦੁਆਰ’ ਅਭਿਆਨ ਤਹਿਤ ਵਾਰਡ ਨੰਬਰ 93 ’ਚ ਬੀਤੇ ਕੱਲ੍ਹ ਸਥਾਨਕ ਵਸਨੀਕਾਂ ਦੇ ਰੂ-ਬ-ਰੂ ਹੁੰਦਿਆਂ ਕੀਤਾ।

ਲੋਕ ਮਿਲਣੀ ਦੌਰਾਨ ਸਥਾਨਕ ਲੋਕਾਂ ਵੱਲੋਂ ਦੱਸੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦੇ ਕੇ ਨਿਪਟਾਰਾ ਕਰਵਾਇਆ ਗਿਆ। ਇਸ ਦੌਰਾਨ ਵਿਧਾਇਕ ਬੱਗਾ ਨੇ ਸੜਕ ਦਾ ਉਦਘਾਟਨ ਕਰਕੇ ਤੁਰੰਤ ਉਸਾਰੀ ਦਾ ਕੰਮ ਵੀ ਸ਼ੁਰੂ ਕਰਵਾਇਆ।

ਵਿਧਾਇਕ ਬੱਗਾ ਨੇ ਵਿਧਾਨ ਸਭਾ ਹਲਕਾ ਉੱਤਰੀ ‘ਚ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ  ਕੀਤੇ ਵਿਕਾਸ ਕਾਰਜਾਂ ’ਤੇ ਚਰਚਾ ਕਰਦਿਆਂ ਕਿਹਾ ਕਿ ਵਿਕਾਸ ਪੱਖੋਂ ਪੱਛੜਿਆ ਹਲਕਾ ਮੁੜ ਪਟੜੀ ’ਤੇ ਪਰਤ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਇਲਾਕੇ ਦੇ ਸਾਰੇ ਵਾਰਡਾਂ ਅਤੇ ਮੁੱਖ ਸੜਕਾਂ ਦੀ ਉਸਾਰੀ ਦਾ ਕੰਮ ਜਾਰੀ ਹੈ ਅਤੇ ਸੀਵਰੇਜ ਤੇ ਬਿਜਲੀ ਸਪਲਾਈ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਜਿੱਥੇ ਵੱਖ-ਵੱਖ ਵਾਰਡਾਂ ਵਿੱਚ ਲਟਕਦੀਆਂ ਤਾਰਾਂ ਦੇ ਜਾਲ ਉਤਾਰੇ ਜਾ ਰਹੇ ਹਨ ਉੱਥੇ ਪਾਰਕਾਂ ਦਾ ਕਾਇਆਕਲਪ ਵੀ ਕੀਤਾ ਜਾ ਰਿਹਾ ਹੈ, ਮੰਗ ਅਨੁਸਾਰ ਸਟਰੀਟ ਲਾਈਟਾਂ ਦੇ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੁਨਿਆਦੀ ਸਹੂਲਤਾਂ, ਮਿਆਰੀ ਸਿੱਖਿਆ ਤੇ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ‘ਤੇ ਜ਼ੋਰ ਦੇ ਰਹੀ ਹੈ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਵਾਰਡ ਇੰਚਾਰਜ ਦਸਮੇਸ਼ ਸਿੰਘ, ਮਹਿਲਾ ਆਗੂ ਰੀਤੂ ਮਲਹੌਤਰਾ, ਨੌਜਵਾਨ ਆਗੂ ਧਰੁਵ, ਐਕਸੀਅਨ ਸੰਜੀਵ ਸ਼ਰਮਾ, ਐਸ.ਡੀ.ਓ ਗੁਰਪ੍ਰੀਤ ਸਿੰਘ, ਪੁਲਿਸ ਚੌਕੀ ਇੰਚਾਰਜ ਸੁਖਮਿੰਦਰ ਸਿੰਘ ਅਤੇ ਇਲਾਕਾ ਨਿਵਾਸੀ ਵੀ ਮੌਜੂਦ ਸਨ।

 

Tags: Madan Lal Bagga , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD