Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਵਿਧਾਨ ਸਭਾ ਦੀ ਐਸ.ਸੀਜ, ਐਸ.ਟੀਜ ਤੇ ਬੀ.ਸੀਜ ਲਈ ਭਲਾਈ ਕਮੇਟੀ ਵੱਲੋਂ ਕੇਂਦਰ ਤੇ ਰਾਜ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਮੁੱਲਾਂਕਣ

ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਡਾ. ਜਸਬੀਰ ਸਿੰਘ ਸੰਧੂ, ਇੰਜ. ਅਮਿਤ ਰਤਨ, ਮਾਸਟਰ ਜਗਸੀਰ ਸਿੰਘ, ਡਾ. ਨੱਛਤਰ ਪਾਲ, ਬਲਵਿੰਦਰ ਸਿੰਘ ਧਾਲੀਵਾਲ, ਦਲਬੀਰ ਸਿੰਘ ਟੌਂਗ ਵੱਲੋਂ ਅਧਿਕਾਰੀਆਂ ਨਾਲ ਬੈਠਕ

Saravjit Kaur Manuke, AAP, Aam Aadmi Party, Aam Aadmi Party Punjab, AAP Punjab, Dr Jasbir Singh Sandhu, Amit Ratan, Jagseer Singh, Dr Nachhatar Pal, Balwinder Singh Dhaliwal, Dalbir Singh Tong

Web Admin

Web Admin

5 Dariya News

ਲੁਧਿਆਣਾ , 19 Feb 2026

Last updated on: Feb 20, 2026, 15:58 IST

ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਕਮੇਟੀ ਨੇ ਵੀਰਵਾਰ ਨੂੰ ਬੱਚਤ ਭਵਨ ਲੁਧਿਆਣਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਤਬਕਿਆਂ ਨਾਲ ਸਬੰਧਤ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਮੁੱਲਾਂਕਣ ਕੀਤਾ ਅਤੇ ਪੁਲਿਸ ਕਮਿਸ਼ਨਰ, ਲੁਧਿਆਣਾ ਅਤੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ), ਲੁਧਿਆਣਾ (ਦਿਹਾਤੀ) ਦੇ ਅਧਿਕਾਰੀਆਂ ਨਾਲ ਐਸ.ਸੀ ਵਰਗ ਨਾਲ ਸਬੰਧਤ ਪ੍ਰਾਪਤ ਹੋਈਆਂ ਸ਼ਿਕਾਇਤਾਂ ਅਤੇ ਐਟਰੋਸਿਟੀਜ਼ ਦੇ ਮਾਮਲਿਆਂ ਦੀ ਸੰਪੂਰਨ ਰਿਪੋਰਟ ਤੇ ਨਿਰੀਖਣ ਕੀਤਾ।

ਸਭਾਪਤੀ ਤੇ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠਲੀ ਇਸ ਕਮੇਟੀ ਵਿੱਚ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਬਠਿੰਡਾ ਦਿਹਾਤੀ ਤੋਂ ਵਿਧਾਇਕ ਇੰਜ. ਅਮਿਤ ਰਤਨ, ਭੁੱਚੋਂ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ, ਨਵਾ ਸ਼ਹਿਰ ਦੇ ਵਿਧਾਇਕ ਡਾ. ਨੱਛਤਰ ਪਾਲ, ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਸ਼ਾਮਲ ਹੋਏ।

ਵਿਧਾਨ ਸਭਾ ਦੀ ਇਸ ਉੱਚ ਪੱਧਰੀ ਕਮੇਟੀ ਨੇ ਵੱਖ-ਵੱਖ ਭਲਾਈ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਪੂਰਾ-ਪੂਰਾ ਲਾਭ ਉਨ੍ਹਾਂ ਲੋਕਾਂ ਤੱਕ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇ, ਜਿਹੜੇ ਲੋਕ ਇਹ ਲਾਭ ਲੈਣ ਲਈ ਯੋਗ ਹਨ। ਕਮੇਟੀ ਨੇ ਪੁਲਿਸ ਕਮਿਸ਼ਨਰ, ਲੁਧਿਆਣਾ ਅਤੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ), ਲੁਧਿਆਣਾ (ਦਿਹਾਤੀ) ਦੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ੍ਰੇਣੀਆਂ ਦੇ ਵਿਅਕਤੀਆਂ ਦੀਆਂ ਉਨ੍ਹਾਂ ਦੇ ਦਫ਼ਤਰਾਂ ਵਿੱਚ ਪੈਂਡਿੰਗ ਪਈਆਂ ਸ਼ਿਕਾਇਤਾਂ ਦਾ ਨਿਪਟਾਰਾ 15 ਦਿਨਾਂ ਦੇ ਅੰਦਰ ਕਰਕੇ ਰਿਪੋਰਟ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਨੂੰ ਭੇਜੀ ਜਾਵੇ।

ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ,''ਸਾਡਾ ਸਭ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਆਪਣਾ ਬਣਦਾ ਯੋਗਦਾਨ ਪਾਈਏ ਅਤੇ ਦੱਬੇ ਕੁਚਲੇ ਲੋਕਾਂ ਨੂੰ ਉੱਪਰ ਉਠਾਉਣ ਲਈ ਨਿੱਠਕੇ ਕੰਮ ਕਰੀਏ।'' ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਨਿਰਦੇਸ਼ ਦਿੱਤੇ ਕਿ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਅਤੇ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕਰਕੇ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਜਰੂਰ ਪਹੁੰਚਾਇਆ ਜਾਵੇ।

ਵਿਧਾਨ ਸਭਾ ਕਮੇਟੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਸ.ਸੀਜ, ਐਸ.ਟੀਜ ਤੇ ਬੀ.ਸੀਜ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਕਮੇਟੀ ਦੇ ਸਭਾਪਤੀ ਤੇ ਜਗਰਾਉਂ ਦੇ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਭ ਤੋਂ ਪਹਿਲਾਂ ਮੁੱਦਾ ਇਹ ਵਿਚਾਰਿਆ ਗਿਆ ਕਿ ਐਸ.ਸੀ ਐਕਟ ਦੇ ਨਾਲ ਐਟਰੋਸਿਟੀਜ਼ ਦੇ ਕੇਸ ਹਨ,  ਉਨ੍ਹਾਂ ਵਿੱਚ ਐਫ.ਆਈ.ਆਰ ਹੋਈ ਤੇ ਨਿਪਟਾਰਾ ਹੋ ਗਿਆ।

ਪੁਲਿਸ ਅਫਸਰਾਂ ਨੇ ਦੱਸਿਆ ਕਿ ਇਹਨਾਂ ਵਿੱਚੋਂ ਜਿਆਦਾਤਰ ਕੇਸਾਂ 'ਤੇ ਐਫ.ਆਈ.ਆਰ ਦਰਜ ਕੀਤੀ ਗਈ ਹੈ, ਕਈਆਂ ਦੇ ਚਲਾਨ ਪੇਸ਼ ਕੀਤੇ ਗਏ ਹਨ। ਜਿਨਾਂ ਦੇ ਚਲਾਨ ਰਹਿੰਦੇ ਹਨ ਉਨ੍ਹਾਂ ਦੇ ਲਈ 15 ਦਿਨ ਦਾ ਸਮਾਂ ਦਿੱਤਾ ਗਿਆ ਹੈ ਅਤੇ ਸਮਾਂ ਪੂਰਾ ਹੋਣ ਤੋਂ ਬਾਅਦ ਦੇਖਿਆ ਜਾਵੇਗਾ ਕਿ ਉਨ੍ਹਾਂ ਉੱਤੇ ਕੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਦੂਜਾ ਮੁੱਦਾ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨਾਲ ਸੰਬੰਧਿਤ ਹੈ। ਕਈ ਵਾਰ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ ਨੂੰ ਆਪਣੇ ਇਲਾਜ ਲਈ ਹਸਪਤਾਲ ਦੇ ਗੇੜੇ ਲਗਾਉਣੇ ਪੈਂਦੇ ਹਨ। ਇਸ ਲਈ ਸਰਕਾਰ ਇੱਕ ਐਂਬੂਲੈਂਸ ਮੁਹੱਈਆ ਕਰਵਾਏ। ਇਸ ਕੰਮ ਲਈ ਆਸ਼ਾ ਵਰਕਰ ਲੋੜਵੰਦ ਵਿਅਕਤੀ ਬਾਰੇ ਦੱਸੇ ਤਾਂ ਜੋ ਉਸ ਲੋੜਵੰਦ ਵਿਅਕਤੀ ਨੂੰ ਹਸਪਤਾਲ ਲੈ ਕੇ ਜਾਣ ਵਿੱਚ ਸਹਾਇਤਾ ਦਿੱਤੀ ਜਾ ਸਕੇ। ਇਸ ਨਾਲ ਉਹ ਵਿਅਕਤੀ ਤੇ ਉਸਦੇ ਪਰਿਵਾਰਕ ਮੈਂਬਰ ਪਰੇਸ਼ਾਨੀ ਤੋਂ ਬਚ ਸਕਣਗੇ।

ਉਨ੍ਹਾਂ ਕਿਹਾ ਕਿ ਤੀਜਾ ਮੁੱਖ ਮੁੱਦਾ ਇਹ ਸੀ ਕਿ ਜਦੋਂ ਐਸ.ਸੀ ਨਾਲ ਸਬੰਧਤ ਵਿਅਕਤੀ ਆਪਣੀ ਅਰਜੀ ਪੁਲਿਸ ਵਿਭਾਗ ਵਿੱਚ ਲੈ ਕੇ ਆਉਂਦਾ ਹੈ ਤਾਂ ਉਸ ਨੂੰ ਪੁਲਿਸ ਮੱਦਦ ਕਿਵੇਂ ਦਿੱਤੀ ਜਾਂਦੀ ਹੈ ਇਸ ਬਾਰੇ ਪੁਲਿਸ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਕਾਲਰਸ਼ਿਪ ਦੀ ਗੱਲ ਹੋਈ ਹੈ ਜਾਂ ਫਿਰ ਐਟਰੋਸਿਟੀਜ਼ ਵਾਲਿਆਂ ਨੂੰ ਰੁਪਏ ਦੇਣੇ ਸਨ ਕਿਉਂਕਿ ਕਈ ਪ੍ਰਵਾਸੀ ਘਰਾਂ ਵਿੱਚ ਮਿਲ ਨਹੀਂ ਰਹੇ ਤਾਂ ਪੁਲਿਸ ਪ੍ਰਸ਼ਾਸਨ ਨੇ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਅਸੀਂ ਆਪ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਨਾਲ ਲੱਗ ਕੇ ਉਨ੍ਹਾਂ ਦੀ ਗਰਾਂਟ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਵਾਂਗੇ।

ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਮੇਟੀ ਦਾ ਸਵਾਗਤ ਕੀਤਾ। ਵਧੀਕ ਡਿਪਟੀ ਕਮਿਸ਼ਨਰ (ਜ) ਰਾਕੇਸ਼ ਕੁਮਾਰ ਨੇ ਮੀਟਿੰਗ ਦੌਰਾਨ ਕਮੇਟੀ ਨੂੰ ਭਰੋਸਾ ਦਿੱਤਾ ਕਿ ਕਮੇਟੀ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ। ਬੈਠਕ ਦੌਰਾਨ ਏ.ਡੀ.ਸੀ. (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਅਤੇ ਉਪ ਮੰਡਲ ਮੈਜਿਸਟਰੇਟ ਰਾਏਕੋਟ ਸ੍ਰੀਮਤੀ ਪਾਇਲ ਗੋਇਲ, ਡੀ.ਸੀ.ਪੀ (ਇਨਵੈਸਟੀਗੇਸ਼ਨ) ਲੁਧਿਆਣਾ ਹਰਪਾਲ ਸਿੰਘ, ਐਸ.ਪੀ ਕੰਵਰਜੀਤ ਸਿੰਘ ਚਹਿਲ, ਏ.ਸੀ.ਪੀ ਮੁਰਾਦ ਜਸਵੀਰ ਸਿੰਘ ਗਿੱਲ, ਡੀ.ਐਸ.ਪੀ (ਸਪੈਸ਼ਲ ਕ੍ਰਾਈਮ) ਜਗਰਾਉਂ ਕੁਲਵੰਤ ਸਿੰਘ, ਵਿਧਾਨ ਸਭਾ ਕਮੇਟੀ ਦੇ ਸਹਾਇਕ ਜਸਵੀਰ ਸਿੰਘ, ਅਵਨੀਸ਼ ਕੌਰ ਸਹਾਇਕ ਤੇ ਸੁਪਰਡੈਂਟ ਹਰੀਸ਼ ਕੁਮਾਰ, ਜ਼ਿਲ੍ਹਾ ਭਲਾਈ ਅਫ਼ਸਰ ਕਮਲਜੀਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਤੇ ਅਧਿਕਾਰਤਾ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਮੌਜੂਦ ਸਨ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab , Dr Jasbir Singh Sandhu , Amit Ratan , Jagseer Singh , Dr Nachhatar Pal , Balwinder Singh Dhaliwal , Dalbir Singh Tong

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD