Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਖੰਨਾ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਵੱਡਾ ਉਪਰਾਲਾ

ਔਰਤਾਂ ਲਈ ਰੁਜ਼ਗਾਰ ਤੇ ਸਿਹਤ ਕ੍ਰਾਂਤੀ ਨੂੰ ਨਵੀਂ ਦਿਸ਼ਾ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਖੰਨਾ, ਲੁਧਿਆਣਾ , 19 Feb 2026

Last updated on: Feb 20, 2026, 15:58 IST

ਖੰਨਾ ਵਿੱਚ ਪੰਜਾਬ ਸਰਕਾਰ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਔਰਤਾਂ ਦੇ ਸਰਵਪੱਖੀ ਵਿਕਾਸ ਲਈ ਇੱਕ ਹੋਰ ਸ਼ਲਾਘਾਯੋਗ ਕਦਮ ਚੁੱਕਿਆ ਗਿਆ।  ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਰਾਮਗੜੀਆ ਭਵਨ ਖੰਨਾ ਵਿਖੇ ਔਰਤਾਂ ਲਈ ਵਿਸ਼ਾਲ ਰੁਜ਼ਗਾਰ ਅਤੇ ਮੁਫ਼ਤ ਸਿਹਤ ਕੈਂਪ ਦਾ ਆਯੋਜਨ ਕੀਤਾ ਗਿਆ, ਜੋ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਸਫਲਤਾਪੂਰਵਕ ਚੱਲਿਆ। ਇਸ ਮਹੱਤਵਪੂਰਨ ਕੈਂਪ ਵਿੱਚ ਖੰਨਾ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਸੋਚ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦਾ ਸਪਸ਼ਟ ਸੰਦੇਸ਼ ਦਿੱਤਾ।

ਇਹ ਕੈਂਪ ਡਿਪਟੀ ਕਮਿਸ਼ਨਰ ਲੁਧਿਆਣਾ  ਹਿਮਾਂਸ਼ੂ ਜੈਨ ਦੀ ਰਹਿਨੁਮਾਈ ਹੇਠ ਵੱਖ-ਵੱਖ ਸਰਕਾਰੀ ਅਤੇ ਅਰਧ-ਸਰਕਾਰੀ ਵਿਭਾਗਾਂ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਦਾ ਮੁੱਖ ਮਕਸਦ ਔਰਤਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨਾ, ਉਨ੍ਹਾਂ ਦੀ ਸਿਹਤ ਸੰਭਾਲ ਯਕੀਨੀ ਬਣਾਉਣਾ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣਾ ਸੀ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਸਿਰਫ਼ ਇੱਕ ਨਾਅਰਾ ਨਹੀਂ, ਸਗੋਂ ਇੱਕ ਵੱਡੀ ਸੋਚ ਅਤੇ ਸਮਾਜਕ ਬਦਲਾਅ ਦੀ ਮੁਹਿੰਮ ਹੈ, ਜਿਸ ਤਹਿਤ ਔਰਤਾਂ ਨੂੰ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਹਰ ਖੇਤਰ ਵਿੱਚ ਅੱਗੇ ਵਧਣ ਦੇ ਬਰਾਬਰ ਮੌਕੇ ਦਿੱਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਸ ਤਰ੍ਹਾਂ ਦੇ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ, ਤਾਂ ਜੋ ਹਰ ਔਰਤ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਸਿਹਤਮੰਦ ਅਤੇ ਆਤਮਨਿਰਭਰ ਬਣਾਉਣਾ ਇੱਕ ਮਜ਼ਬੂਤ ਅਤੇ ਤਰੱਕੀਸ਼ੀਲ ਸਮਾਜ ਦੀ ਨੀਂਹ ਹੈ।

ਕੈਂਪ ਦੌਰਾਨ 25 ਤੋਂ ਵੱਧ ਪ੍ਰਾਈਵੇਟ ਅਤੇ ਅਰਧ-ਸਰਕਾਰੀ ਕੰਪਨੀਆਂ ਵੱਲੋਂ ਆਪਣੇ-ਆਪਣੇ ਬੂਥ ਲਗਾਏ ਗਏ। ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਕਾਲਜਾਂ ਤੋਂ 697 ਵਿਦਿਆਰਥਣਾਂ ਅਤੇ ਔਰਤਾਂ ਨੇ ਮੌਕੇ ‘ਤੇ ਇੰਟਰਵਿਊ ਦਿੱਤੇ। ਉਨ੍ਹਾਂ ਦੀ ਯੋਗਤਾ, ਹੁਨਰ ਅਤੇ ਵਿਦਿਅਕ ਕਾਬਲੀਅਤ ਦੇ ਅਧਾਰ ‘ਤੇ 195 ਔਰਤਾਂ ਨੂੰ ਰੁਜ਼ਗਾਰ ਲਈ ਚੁਣਿਆ ਗਿਆ, ਜਦਕਿ ਲਗਭਗ 50 ਔਰਤਾਂ ਨੂੰ ਮੌਕੇ ‘ਤੇ ਹੀ ਜਾਬ ਲੈਟਰ ਜਾਰੀ ਕੀਤੇ ਗਏ। 

ਇਹ ਅੰਕੜੇ ਇਸ ਗੱਲ ਦਾ ਸਬੂਤ ਹਨ ਕਿ ਪੰਜਾਬ ਸਰਕਾਰ ਦੇ ਉਪਰਾਲੇ ਸਿਰਫ਼ ਕਾਗਜ਼ਾਂ ਤੱਕ ਸੀਮਿਤ ਨਹੀਂ, ਸਗੋਂ ਜ਼ਮੀਨੀ ਪੱਧਰ ‘ਤੇ ਵੱਡੇ ਨਤੀਜੇ ਦੇ ਰਹੇ ਹਨ। ਇਸੇ ਤਰ੍ਹਾਂ ਸਿਹਤ ਕੈਂਪ ਦੌਰਾਨ ਤਜਰਬੇਕਾਰ ਡਾਕਟਰਾਂ ਦੀਆਂ ਟੀਮਾਂ ਵੱਲੋਂ 341 ਮਰੀਜ਼ਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਕੀਤਾ ਗਿਆ। 

ਇਸ ਵਿੱਚ ਬਲੱਡ ਪ੍ਰੈਸ਼ਰ, ਸ਼ੂਗਰ, ਹਿਮੋਗਲੋਬਿਨ, ਦਿਲ ਦੀ ਜਾਂਚ ਅਤੇ ਹੋਰ ਆਮ ਬਿਮਾਰੀਆਂ ਦੀ ਸਕ੍ਰੀਨਿੰਗ ਕੀਤੀ ਗਈ। ਲੋੜੀਂਦੀ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਅਤੇ ਮਹਿਲਾਵਾਂ ਨੂੰ ਸਿਹਤ ਸੰਬੰਧੀ ਜ਼ਰੂਰੀ ਸਲਾਹ ਵੀ ਪ੍ਰਦਾਨ ਕੀਤੀ ਗਈ। ਮੰਤਰੀ ਸੌਂਦ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਦੀ ਸਿਹਤ ਕ੍ਰਾਂਤੀ ਦਾ ਮਕਸਦ ਹਰ ਨਾਗਰਿਕ ਤੱਕ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਪਹੁੰਚਾਉਣਾ ਹੈ।

ਕੈਂਪ ਵਿੱਚ ਸਖੀ ਵਨ ਸਟਾਪ ਸੈਂਟਰ ਲੁਧਿਆਣਾ ਵੱਲੋਂ ਵੀ ਇੱਕ ਵਿਸ਼ੇਸ਼ ਜਾਗਰੂਕਤਾ ਸਟਾਲ ਲਗਾਈ ਗਈ, ਜਿੱਥੇ ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ, ਸੁਰੱਖਿਆ ਸੇਵਾਵਾਂ ਅਤੇ ਸਰਕਾਰੀ ਮਦਦ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਕੈਬਨਿਟ ਮੰਤਰੀ ਨੇ ਸਖੀ ਵਨ ਸਟਾਪ ਸੈਂਟਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਅਤੇ ਔਰਤਾਂ ਨੂੰ ਇਨ੍ਹਾਂ ਸਹੂਲਤਾਂ ਦਾ ਪੂਰਾ ਲਾਭ ਲੈਣ ਦੀ ਅਪੀਲ ਕੀਤੀ।

ਇਸ ਮੌਕੇ ਗੁਰਮੀਤ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਲੁਧਿਆਣਾ, ਸੰਦੀਪ ਕੁਮਾਰ ਤਹਿਸੀਲਦਾਰ ਖੰਨਾ, ਦੀਪਕ ਭੱਲਾ ਡਿਪਟੀ ਸੀ.ਈ.ਓ ਜ਼ਿਲ੍ਹਾ ਰੁਜ਼ਗਾਰ ਉਤਪੱਤੀ ਅਤੇ ਹੁਨਰ ਵਿਕਾਸ ਲੁਧਿਆਣਾ, ਨੀਤਿਕਾ ਢੀਂਗਰਾ ਸੀ.ਡੀ.ਪੀ.ਓ ਡੇਹਲੋਂ, ਦਵਿੰਦਰ ਕੌਰ ਸੀ.ਡੀ.ਪੀ.ਓ ਅਰਬਨ-4, ਅੰਜੂ ਸਿੰਗਲਾ ਸੀ.ਡੀ.ਪੀ.ਓ ਅਰਬਨ-1,  ਰਵਿੰਦਰਪਾਲ ਕੌਰ ਸੀ.ਡੀ.ਪੀ.ਓ ਸੁਧਾਰ ਅਤੇ  ਮੰਜੂ ਭੰਡਾਰੀ ਸੀ.ਡੀ.ਪੀ.ਓ ਮਾਛੀਵਾੜਾ ਸਮੇਤ ਇਲਾਕੇ ਦੀਆਂ ਕਈ ਉੱਘੀਆਂ ਸ਼ਖ਼ਸੀਅਤਾਂ ਮੌਜੂਦ ਰਹੀਆਂ।

ਅੰਤ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੇ ਹੋਰ ਵੀ ਵੱਡੇ ਉਪਰਾਲੇ ਕੀਤੇ ਜਾਣਗੇ। ਖੰਨਾ ਵਿੱਚ ਲੱਗਿਆ ਇਹ ਕੈਂਪ ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਨੀਤੀਆਂ ਦਾ ਜਿਉਂਦਾ ਜਾਗਦਾ ਉਦਾਹਰਨ ਹੈ, ਜੋ ਸਿੱਖਿਆ ਕ੍ਰਾਂਤੀ, ਸਿਹਤ ਕ੍ਰਾਂਤੀ ਅਤੇ ਰੁਜ਼ਗਾਰ ਸਿਰਜਣਾ ਦੇ ਮਜ਼ਬੂਤ ਸੰਕਲਪ ਨੂੰ ਦਰਸਾਉਂਦਾ ਹੈ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD