Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨੀਤੀ ਆਯੋਗ ਦਾ ਸੰਪੂਰਨਤਾ ਅਭਿਆਨ

ਸਿਹਤ , ਸਿੱਖਿਆ , ਖੇਤੀਬਾੜੀ ਦੇ ਖੇਤਰ ਵਿੱਚ ਮੋਗਾ ਜ਼ਿਲ੍ਹੇ ਨੇ ਮਾਰੀ ਬਾਜ਼ੀ

Gulab Chand Kataria, Governor of Punjab, Punjab Governor, Punjab Raj Bhavan, Sagar Setia, DC Moga, Deputy Commissioner Moga, Moga

Web Admin

Web Admin

5 Dariya News

ਮੋਗਾ/ਚੰਡੀਗੜ੍ਹ , 20 Feb 2026

Last updated on: Feb 20, 2026, 18:14 IST

ਨੀਤੀ ਆਯੋਗ ਵੱਲੋਂ ਐਸਪੀਰੇਸ਼ਨਲ ਡਿਸਟ੍ਰਿਕਟ ਐਂਡ ਬਲਾਕ ਪ੍ਰੋਗਰਾਮ ਤਹਿਤ ਚਲਾਏ ਗਏ “ ਸੰਪੂਰਨਤਾ ਅਭਿਆਨ “ ਦੇ ਵੱਖ ਵੱਖ ਖੇਤਰਾਂ ਸਿਹਤ , ਸਿੱਖਿਆ ਤੇ ਖੇਤੀਬਾੜੀ ਵਿੱਚ ਸਰਬੋਤਮ ਪ੍ਰਦਰਸ਼ਨ ਕਰਕੇ ਮੋਗਾ ਜ਼ਿਲ੍ਹੇ ਨੇ ਬਾਜ਼ੀ ਮਾਰੀ ਹੈ। ਇਸ ਪ੍ਰਾਪਤੀ ਸਬੰਧੀ ਅੱਜ ਚੰਡੀਗੜ੍ਹ ਵਿਖੇ ਹੋਏ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੂੰ ਸਰਬੋਤਮ ਕਾਰਗੁਜ਼ਾਰੀ ਲਈ ਤਗ਼ਮੇ ਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ । 

ਨੀਤੀ ਆਯੋਗ ਵੱਲੋਂ ਚਲਾਏ ਗਏ “ਸੰਪੂਰਨਤਾ ਅਭਿਆਨ “ ਤਹਿਤ ਵੱਖ ਵੱਖ ਜ਼ਿਲਿਆਂ ਨੂੰ ਜ਼ਿਲ੍ਹਾ ਅਤੇ ਬਲਾਕ ਪੱਧਰ ਤੇ 6-6 ਇੰਡੀਕੇਟਰਜ ਨੂੰ ਪ੍ਰਾਪਤ ਕਰਨ ਦਾ ਟੀਚਾ ਦਿੱਤਾ ਗਿਆ ਸੀ, ਜਿਸ ਵਿਚ ਮੁੱਖ ਤੌਰ ‘ਤੇ ਸਿਹਤ , ਸਿੱਖਿਆ, ਖੇਤੀਬਾੜੀ, ਸਮਾਜਿਕ ਵਿਕਾਸ ਤਹਿਤ ਜ਼ਮੀਨੀ ਪੱਧਰ ‘ਕੰਮ ਕਰਕੇ ਵਿਆਪਕ ਸੁਧਾਰ ਲਿਆਉਣਾ ਸੀ । ਜ਼ਿਲ੍ਹਾ ਮੋਗਾ ਵੱਲੋਂ ਜ਼ਿਲ੍ਹਾ ਪੱਧਰ ਤੇ 6 ਵਿੱਚੋਂ 4 ਇੰਡੀਕੇਟਰ ਅਤੇ ਬਲਾਕ ਪੱਧਰ ਤੇ 6 ਵਿੱਚੋਂ 4 ਇੰਡੀਕੇਟਰ ਨੂੰ ਪ੍ਰਾਪਤ ਕਰਨ ਦਾ ਟਾਰਗੇਟ ਹਾਸਿਲ ਕੀਤਾ ਗਿਆ ਸੀ, ਜੋ ਕਿ ਪੰਜਾਬ ਭਰ ਵਿੱਚੋਂ ਸਭ ਤੋਂ ਵੱਧ ਸੀ।

ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਸਨਮਾਨ ਪ੍ਰਾਪਤੀ ਉਪਰੰਤ ਕਿਹਾ ਕਿ “ ਇਹ ਮੋਗਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਵੱਖ - ਵੱਖ ਖੇਤਰਾਂ ਵਿੱਚ ਲੋਕ ਭਲਾਈ ਤੇ ਵਿਕਾਸ ਮੁਖੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਕੇ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਵਿੱਚ ਸਹਾਇਤਾ ਮਿਲੀ ਹੈ “। ਉਨ੍ਹਾਂ ਦੱਸਿਆ ਕਿ ਮੋਗਾ ਜ਼ਿਲ੍ਹੇ ਨੇ 9-11 ਸਾਲ ਦੇ ਬੱਚਿਆਂ ਦੇ ਮੁਕੰਮਲ ਟੀਕਾਕਰਨ, ਗਰਭਵਤੀ ਔਰਤਾਂ ਨੂੰ ਸੰਪੂਰਨ ਭੋਜਨ ਮੁਹੱਈਆ ਕਰਵਾਉਣਾ , ਸਿੱਖਿਆ ਦੇ ਖੇਤਰ ਵਿੱਚ ਬੱਚਿਆਂ ਨੂੰ ਕਿਤਾਬਾਂ ਪ੍ਰਦਾਨ ਕਰਨਾ , ਸਕੂਲਾਂ ਵਿੱਚ ਬਿਜਲੀ ਦੇ ਸੁਚੱਜੇ ਪ੍ਰਬੰਧ ਤੇ ਖੇਤੀਬਾੜੀ ਖੇਤਰ ਵਿੱਚ ਸੋਇਲ ਹੈਲਥ ਕਾਰਡ ਬਣਾਕੇ ਕਿਸਾਨਾਂ ਨੂੰ ਜ਼ਮੀਨ ਦੀ ਸਿਹਤ ਮੁਤਾਬਿਕ ਤੱਤਾਂ ਦੀ ਵਰਤੋਂ ਕਰਨ ਬਾਰੇ ਜਾਗਰੂਕ ਕਰਨ ਵਿੱਚ ਉੱਚ ਦਰਜੇ ਦੀ ਕਾਰਗੁਜ਼ਾਰੀ ਦਿਖਾਈ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫੀਲਡ ਵਿੱਚ ਕੰਮ ਕਰ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਦਿਖਾਈ ਗਈ ਸ਼ਾਨਦਾਰ ਕਾਰਗੁਜ਼ਾਰੀ ‘ਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਮੋਗਾ ਜ਼ਿਲ੍ਹੇ ਦੇ ਪ੍ਰਸ਼ਾਸਨ ਤੇ ਵਾਸੀਆਂ ਨੂੰ ਹੋਰ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗੀ । 

 

Tags: Gulab Chand Kataria , Governor of Punjab , Punjab Governor , Punjab Raj Bhavan , Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD