Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

'ਆਪ' ਯੂਥ ਵਿੰਗ ਨੇ ਕੱਢੀ 'ਸ਼ੁਕਰਾਨਾ ਯਾਤਰਾ', ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼ਾਮਲ

ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣਾ ਸਾਡਾ ਮੁੱਖ ਟੀਚਾ: ਗੋਲਡੀ

Parminder Singh Goldy, AAP, Aam Aadmi Party, Aam Aadmi Party Punjab, AAP Punjab, Prabhjot Kaur

Web Admin

Web Admin

5 Dariya News

ਚੰਡੀਗੜ੍ਹ , 20 Feb 2026

Last updated on: Feb 21, 2026, 12:40 IST

 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਯੂਥ ਵਿੰਗ ਵੱਲੋਂ ਸੂਬਾ ਕਾਰਜਕਾਰੀ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਇੱਕ ਵਿਸ਼ਾਲ 'ਸ਼ੁਕਰਾਨਾ ਯਾਤਰਾ' ਕੱਢੀ ਗਈ। ਨੌਜਵਾਨਾਂ ਦੇ ਭਾਰੀ ਉਤਸ਼ਾਹ ਅਤੇ ਇੱਕਜੁਟਤਾ ਦੇ ਨਾਲ ਇਹ ਯਾਤਰਾ ਖਰੜ ਤੋਂ ਸ਼ੁਰੂ ਹੋ ਕੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਸੰਪੰਨ ਹੋਈ। ਇਸ ਦੌਰਾਨ ਪਾਰਟੀ ਦੇ ਯੂਥ ਵਰਕਰਾਂ ਨੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਅਹਿਦ ਲਿਆ।

ਇਸ ਯਾਤਰਾ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਜਲੰਧਰ ਕੈਂਟ ਦੇ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਯੋਜਨਾ ਬੋਰਡ ਦੇ ਜ਼ਿਲ੍ਹਾ ਇੰਚਾਰਜ ਅੰਮ੍ਰਿਤਪਾਲ ਸਿੰਘ ਅਤੇ ਚੇਅਰਮੈਨ ਮੰਗਲ ਸਿੰਘ ਬੱਸੀ ਸਮੇਤ ਕਈ ਸੀਨੀਅਰ ਆਗੂ ਸ਼ਾਮਲ ਹੋਏ। ਆਗੂਆਂ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀ ਅਸਲੀ ਤਾਕਤ ਦੱਸਿਆ ਅਤੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਹੀ ਸੂਬੇ ਵਿੱਚ ਸਕਾਰਾਤਮਕ ਬਦਲਾਅ ਦੀ ਨੀਂਹ ਹੈ।

ਆਪਣੇ ਸੰਬੋਧਨ ਵਿੱਚ ਗੋਲਡੀ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੂਬਾ ਇੰਚਾਰਜ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ 'ਆਪ' ਆਗੂ ਸ਼ੈਰੀ ਕਲਸੀ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੀਡਰਸ਼ਿਪ ਨੇ ਨੌਜਵਾਨਾਂ 'ਤੇ ਜੋ ਭਰੋਸਾ ਪ੍ਰਗਟਾਇਆ ਹੈ, ਉਹ ਉਸ 'ਤੇ ਖਰਾ ਉਤਰਦੇ ਹੋਏ ਜਥੇਬੰਦੀ ਨੂੰ ਹੋਰ ਗਤੀਸ਼ੀਲ ਅਤੇ ਮਜ਼ਬੂਤ ਬਣਾਉਣਗੇ।

ਗੋਲਡੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਿਰਜਣਾਤਮਕ ਕਾਰਜਾਂ ਨਾਲ ਜੋੜਨ ਲਈ ਪਾਰਟੀ ਵੱਲੋਂ ਵਾਰਡਾਂ ਅਤੇ ਪਿੰਡਾਂ ਵਿੱਚ ਲਗਭਗ 16,000 ਯੂਥ ਕਲੱਬ ਸਥਾਪਿਤ ਕੀਤੇ ਜਾ ਰਹੇ ਹਨ। ਇਨ੍ਹਾਂ ਕਲੱਬਾਂ ਰਾਹੀਂ ਨੌਜਵਾਨਾਂ ਨੂੰ ਸਮਾਜ ਸੇਵਾ, ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਹੁਨਰ ਵਿਕਾਸ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ, ਤਾਂ ਜੋ ਉਨ੍ਹਾਂ ਨੂੰ ਭਵਿੱਖ ਦੀ ਲੀਡਰਸ਼ਿਪ ਲਈ ਇੱਕ ਬਿਹਤਰ ਪਲੇਟਫਾਰਮ ਮਿਲ ਸਕੇ।

ਸੂਬਾ ਸਰਕਾਰ ਦੀਆਂ ਤਰਜੀਹਾਂ ਦਾ ਜ਼ਿਕਰ ਕਰਦਿਆਂ ਗੋਲਡੀ ਨੇ ਕਿਹਾ ਕਿ ਪਿੰਡਾਂ ਅਤੇ ਵਾਰਡਾਂ ਵਿੱਚ ਖੇਡ ਮੈਦਾਨਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਆਤਮ-ਨਿਰਭਰ ਬਣ ਸਕਣ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ 'ਰੰਗਲਾ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਲਈ ਅੱਗੇ ਆਉਣ।

 

 

Tags: Parminder Singh Goldy , AAP , Aam Aadmi Party , Aam Aadmi Party Punjab , AAP Punjab , Prabhjot Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD