Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ’ਚ 9 ਲੱਖ ਸਿਹਤ ਕਾਰਡ ਜਾਰੀ : ਸਿਹਤ ਮੰਤਰੀ

ਕਿਹਾ ਸਕੀਮ ਦਾ ਉਦੇਸ਼ ਮੈਡੀਕਲ ਐਮਰਜੈਂਸੀ ਦੌਰਾਨ ਪਰਿਵਾਰਾਂ ਦੇ ਵਿੱਤੀ ਬੋਝ ਨੂੰ ਬਿਲਕੁਲ ਘੱਟ ਕਰਨਾ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Mohinder Bhagat, Balkar Singh, Inderjit Kaur Mann, Mukh Mantri Sehat Yojna

Web Admin

Web Admin

5 Dariya News

ਜਲੰਧਰ , 20 Feb 2026

Last updated on: Feb 21, 2026, 12:50 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਵਿੱਚ ਹੁਣ ਤੱਕ ਕਰੀਬ 9 ਲੱਖ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਪਰਿਵਾਰ ਨੂੰ ਇਸ ਸਕੀਮ ਤਹਿਤ ਕਵਰ ਕਰਨ ਲਈ ਪੂਰੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਵਿਸਥਾਰਿਤ ਸਮੀਖਿਆ ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ, ਜਿਨ੍ਹਾਂ ਨਾਲ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ, ਵਿਧਾਇਕ ਬਲਕਾਰ ਸਿੰਘ, ਵਿਧਾਇਕ ਇੰਦਰਜੀਤ ਕੌਰ ਮਾਨ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਸਿਵਲ ਸਰਜਨ ਡਾ. ਰਾਜੇਸ਼ ਗਰਗ ਵੀ ਮੌਜੂਦ ਸਨ, ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ 70 ਫੀਸਦੀ ਤੋਂ ਜ਼ਿਆਦਾ ਮਰੀਜ਼ਾਂ ਦਾ ਇਲਾਜ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੁਫ਼ਤ ਹੋ ਰਿਹਾ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਯੋਜਨਾ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਰਜਿਸਟ੍ਰੇਸ਼ਨ ਲਈ ਵੱਡੀ ਗਿਣਤੀ ਲੋਕ ਰੋਜ਼ਾਨਾ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਸਕੀਮ ਤਹਿਤ ਇਨਰੋਲਮੈਂਟ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਮੌਜੂਦਾ ਸਮੇਂ ਹਰ ਰੋਜ਼ ਕਰੀਬ 60 ਹਜ਼ਾਰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਹੋਰ ਗਤੀ ਦੇਣ ਲਈ ਵਾਧੂ ਸਟਾਫ਼ ਤਾਇਨਾਤ ਕਰਨ ਦੇ ਨਾਲ-ਨਾਲ ਵਾਧੂ ਮਸ਼ੀਨਰੀ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਰਜਿਸਟ੍ਰੇਸ਼ਨ ਕੈਂਪਾਂ ਦੀ ਗਿਣਤੀ ਵਿੱਚ ਵੀ ਵਾਧਾ ਕੀਤਾ ਜਾਵੇਗਾ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੀਮਾ ਪਾਰਟਨਰ ਨੂੰ 500 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਸਾਰੇ ਸੂਚੀਬੱਧ ਹਸਪਤਾਲਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਅਦਾਇਗੀ ਯਕੀਨੀ ਬਣਾਈ ਜਾ ਸਕੇ। 

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵੇਲੇ ਹਸਪਤਾਲਾਂ ਦਾ 31 ਜਨਵਰੀ, 2026 ਤੱਕ ਦਾ ਕੋਈ ਬਕਾਇਆ ਨਹੀਂ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਸਕੀਮ ਤਹਿਤ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਮੈਡੀਕਲ ਐਮਰਜੈਂਸੀ ਦੌਰਾਨ ਪਰਿਵਾਰਾਂ ਦੇ ਵਿੱਤੀ ਬੋਝ ਨੂੰ ਬਿਲਕੁਲ ਘੱਟ ਕਰਨਾ ਹੈ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਬਿਨਾਂ ਦੇਰੀ ਸਕੀਮ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਿਹਤ ਮੰਤਰੀ ਨੇ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੀਤੀ ਜਾ ਰਹੀ ਰਜਿਸਟ੍ਰੇਸ਼ਨ ਦਾ ਜਾਇਜ਼ਾ ਲਿਆ। 

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ, ਕਾਮਨ ਸਰਵਿਸ ਸੈਂਟਰਾਂ, ਸੇਵਾ ਕੇਂਦਰ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਹੋਰ ਬਿਹਤਰ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ ਤਾਂ ਜੋ ਇਸ ਲੋਕ-ਹਿਤੂ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦਿਆਂ ਸੂਬੇ ਦੇ ਹਰ ਵਿਅਕਤੀ ਤੱਕ ਇਸਦਾ ਲਾਭ ਪਹੁੰਚਦਾ ਕੀਤਾ ਜਾ ਸਕੇ। ਉਨ੍ਹਾਂ ਇਕੱਲੇ-ਇਕੱਲੇ ਸੀ.ਐਸ.ਸੀ. ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਐਸ.ਡੀ.ਐਮਜ਼ ਅਤੇ ਐਸ.ਐਮ.ਓਜ਼ ਨੂੰ ਸੀ.ਐਸ.ਸੀ. ਨੂੰ ਵਿਜ਼ਿਟ ਕਰਨ ਲਈ ਵੀ ਕਿਹਾ ਤਾਂ ਜੋ ਉਨ੍ਹਾਂ ਨੂੰ ਰਜਿਸਟ੍ਰੇਸ਼ਨ ਵਿੱਚ ਜੇਕਰ ਕੋਈ ਦਿੱਕਤ ਆ ਰਹੀ ਹੈ ਤਾਂ ਉਸ ਨੂੰ ਤੁਰੰਤ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਲੰਧਰ ਵਿੱਚ ਹਰ ਰੋਜ਼ 10 ਹਜ਼ਾਰ ਸਿਹਤ ਕਾਰਡ ਬਣਨ ਲੱਗ ਜਾਣਗੇ।

ਇਸ ਮੌਕੇ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਨਿਤਿਨ ਕੋਹਲੀ, ਦਿਨੇਸ਼ ਢੱਲ, ਪਿੰਦਰ ਪੰਡੌਰੀ, ਪ੍ਰਿੰ. ਪ੍ਰੇਮ ਕੁਮਾਰ, ਸਮੂਹ ਐਸ.ਡੀ.ਐਮਜ਼ ਤੋਂ ਇਲਾਵਾ ਸਿਹਤ ਵਿਭਾਗ, ਨਗਰ ਨਿਗਮ, ਸੇਵਾ ਕੇਂਦਰ ਅਤੇ ਸੀ.ਐਸ.ਸੀ. ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Mohinder Bhagat , Balkar Singh , Inderjit Kaur Mann , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD