Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕੁਲਵੰਤ ਸਿੰਘ ਵੱਲੋਂ ਮੁੱਖ ਮੰਤਰੀ ਤੀਰਥ ਬੱਸ ਯੋਜਨਾ ਦੇ ਤਹਿਤ ਮੋਹਾਲੀ ਤੋਂ 5ਵੀਂ ਬੱਸ ਰਵਾਨਾ

Kulwant Singh Mohali, SAS Nagar, Mohali, SAS Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab, Mukh Mantri Sehat Yojna

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 20 Feb 2026

Last updated on: Feb 21, 2026, 13:04 IST

ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਦੇ ਤਹਿਤ ਸ਼ਰਧਾਲੂਆਂ ਦੀ 5ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਮਟੌਰ ਵਿਖੇ ਪਹੁੰਚ ਕੇ ਬੱਸ ਨੂੰ ਰਵਾਨਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ ਤਹਿਤ ਅੱਜ ਹਲਕਾ ਮੋਹਾਲੀ ਤੋਂ ਸ਼ਰਧਾਲੂਆਂ ਦੀ ਪੰਜਵੀਂ ਬੱਸ ਰਵਾਨਾ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਵਿੱਚ ਇਸ ਯੋਜਨਾ ਨੂੰ ਲੈ ਕੇ ਬੇਹੱਦ ਸ਼ਰਧਾ ਅਤੇ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ ਵੀ ਬਹੁਤ ਸਕੂਨ ਅਤੇ ਤਸੱਲੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਸਭ ਧਰਮਾਂ ਦੇ ਕੇਂਦਰੀ ਸਥਾਨ ਵਜੋਂ ਜਾਣਿਆ ਜਾਂਦਾ ਹੈ ਅਤੇ ਇਹ ਜੱਥਾ ਸ੍ਰੀ ਦਰਬਾਰ ਸਾਹਿਬ, ਦੁਰਗਿਆਨਾ ਮੰਦਰ, ਰਾਮ ਤੀਰਥ, ਵਾਲਮੀਕੀ ਮੰਦਰ ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਕਰੇਗਾ ਅਤੇ ਇਸ ਤੋਂ ਬਾਅਦ ਅਟਾਰੀ-ਵਾਹਗਾ ਬਾਰਡਰ ਵੀ ਜਾਵੇਗਾ। 

ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ-ਜਾਣ ਅਤੇ ਰਹਿਣ ਦੀ ਸੰਪੂਰਨ ਵਿਵਸਥਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਕੀਤੀ ਗਈ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਿੱਥੇ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਧਾਰਮਿਕ ਆਸਥਾ ਦੇ ਕੇਂਦਰ ਹਨ, ਉੱਥੇ ਜਲਿਆਂਵਾਲਾ ਬਾਗ ਪਹੁੰਚ ਕੇ ਸਾਡੇ ਸ਼ਹੀਦਾਂ ਦੀ ਕੁਰਬਾਨੀ ਭਰਿਆ ਇਤਿਹਾਸ ਯਾਦ ਆਉਂਦਾ ਹੈ। 

ਉਨ੍ਹਾਂ ਕਿਹਾ ਕਿ ਕੁਝ ਸ਼ਰਧਾਲੂਆਂ ਵੱਲੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਵੀ ਇਸ ਤਰ੍ਹਾਂ ਦੀ ਯਾਤਰਾ ਯੋਜਨਾ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲ ਕੀਤੀ ਗਈ ਹੈ ਅਤੇ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਸ ਯੋਜਨਾ ਨੂੰ ਵੀ ਸ਼ੁਰੂ ਕੀਤਾ ਜਾ ਸਕਦਾ ਹੈ।

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਨਗਰ ਨਿਗਮ ਚੋਣਾਂ ਸਬੰਧੀ ਕਿਹਾ ਕਿ ਚੋਣਾਂ ਤੈਅ ਸਮੇਂ ਅਨੁਸਾਰ ਹੀ ਕਰਵਾਈਆਂ ਜਾਣਗੀਆਂ। ਸਬੰਧਤ ਵਿਭਾਗ ਵੱਲੋਂ ਮਾਨਯੋਗ ਅਦਾਲਤ ਵਿੱਚ ਆਪਣਾ ਪੱਖ ਰੱਖਿਆ ਜਾ ਚੁੱਕਾ ਹੈ ਅਤੇ ਚੋਣਾਂ ਇੱਕ ਲੋਕਤੰਤਰਿਕ ਪ੍ਰਕਿਰਿਆ ਹਨ, ਜੋ ਨਿਯਤ ਸਮੇਂ ਅੰਦਰ ਹੀ ਹੋਣਗੀਆਂ।

ਇਸ ਮੌਕੇ ਸਾਬਕਾ ਕੌਂਸਲਰ ਫੂਲਰਾਜ ਸਿੰਘ (ਹਲਕਾ ਕੋਆਰਡੀਨੇਟਰ), ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ, ਰਣਦੀਪ ਸਿੰਘ, ਤਰਲੋਚਨ ਸਿੰਘ ਮਟੌਰ, ਮਨਦੀਪ ਸਿੰਘ ਮਟੌਰ, ਸੁਰਿੰਦਰ ਸਿੰਘ ਸਿੰਦਾ, ਅਕਬਿੰਦਰ ਸਿੰਘ ਗੋਸਲ ਅਤੇ ਜਤਿੰਦਰ ਸਿੰਘ ਪੰਮਾ ਵੀ ਹਾਜ਼ਰ ਸਨ।

 

Tags: Kulwant Singh Mohali , SAS Nagar , Mohali , SAS Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD