Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਪਾਲ ਸਿੰਘ ਚੀਮਾ ਨੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੋਸਟਲ ਦਾ ਨੀਂਹ ਪੱਥਰ ਰੱਖਿਆ

ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਵਿੱਚ ਛੇਤੀ ਹੀ ਬਣੇਗੀ 13 ਲੱਖ ਦੀ ਲਾਗਤ ਨਾਲ ਡਿਜੀਟਲ ਲਾਇਬ੍ਰੇਰੀ: ਹਰਪਾਲ ਸਿੰਘ ਚੀਮਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr Vijay Singla, Principal Budh Ram, Navjot Kaur, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 21 Feb 2026

Last updated on: Feb 21, 2026, 16:46 IST

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਾਤਾ ਸੁੰਦਰੀ ਗਰਲਜ਼ ਯੂਨੀਵਰਸਿਟੀ ਕਾਲਜ ਵਿੱਚ ਲਗਭਗ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੋਸਟਲ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਸ ਹੋਸਟਲ ਦੇ ਉਸਾਰੀ ਕਾਰਜ ਅਗਲੇ ਛੇ ਮਹੀਨਿਆਂ ਅੰਦਰ ਮੁਕੰਮਲ ਕਰ ਦਿੱਤੇ ਜਾਣਗੇ ਅਤੇ ਹੋਸਟਲ ਦੇ ਬਣਨ ਨਾਲ ਕਾਲਜ ਵਿੱਚ ਦੂਰ ਦੁਰਾਡੇ ਤੋਂ ਪੜ੍ਹਨ ਲਈ ਆਉਣ ਵਾਲੀਆਂ ਵਿਦਿਆਰਥਣਾ ਨੂੰ ਵੱਡੀ ਰਾਹਤ ਮਿਲੇਗੀ।

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਛੇਤੀ ਹੀ ਇਸ ਕਾਲਜ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇਗੀ ਤਾਂ ਜੋ ਇਸ ਕਾਲਜ ਦੀਆਂ ਵਿਦਿਆਰਥਣਾਂ ਸਿੱਖਿਆ ਪ੍ਰਾਪਤ ਕਰਨ ਦੇ ਨਾਲ ਨਾਲ ਭਵਿੱਖ ਵਿੱਚ ਹੋਣ ਵਾਲੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀਆਂ ਤਿਆਰੀਆਂ ਵੀ ਕਰ ਸਕਣ। ਕਾਲਜ ਕੈਂਪਸ ਵਿੱਚ ਵਿਧਾਇਕ ਮਾਨਸਾ ਡਾ. ਵਿਜੇ ਸਿੰਗਲਾ, ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਡੀ.ਸੀ ਨਵਜੋਤ ਕੌਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਪ੍ਰੀਤ ਸਿੰਘ ਭੁੱਚਰ ਦੀ ਮੌਜੂਦਗੀ ਵਿੱਚ ਨੀਹ ਪੱਥਰ ਰੱਖਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਰਵ ਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। 

ਉਹਨਾਂ ਦੱਸਿਆ ਕਿ ਪਿਛਲੇ ਮਹੀਨਿਆਂ ਦੌਰਾਨ ਜਦੋਂ ਉਹਨਾਂ ਵੱਲੋਂ ਕਾਲਜ ਕੈਂਪਸ ਦਾ ਦੌਰਾ ਕੀਤਾ ਗਿਆ ਸੀ ਤਾਂ ਇੱਥੇ ਵਿਦਿਆਰਥਣਾਂ ਨੇ ਉਹਨਾਂ ਨੂੰ ਜਾਣੂ ਕਰਵਾਇਆ ਸੀ ਕਿ ਹੋਸਟਲ ਦੀ ਕਮੀ ਕਾਰਨ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਦਿਆਰਥਣਾਂ ਨੂੰ ਦਰਪੇਸ਼ ਇਸ ਵੱਡੀ ਮੁਸ਼ਕਿਲ ਦਾ ਸਥਾਈ ਹੱਲ ਕਰਨ ਲਈ ਸਬੰਧਤ ਮੰਤਰਾਲੇ ਨਾਲ ਰਾਬਤਾ ਕੀਤਾ ਗਿਆ ਅਤੇ ਅੱਜ ਇਸ ਬਹੁ ਕਰੋੜੀ ਪ੍ਰੋਜੈਕਟ ਦੀ ਰਸਮੀ ਤੌਰ ਤੇ ਸ਼ੁਰੂਆਤ ਕਰ ਦਿੱਤੀ ਗਈ ਹੈ। 

ਉਹਨਾਂ ਦੱਸਿਆ ਕਿ ਪੀਐਮ ਊਸ਼ਾ ਸਕੀਮ ਤਹਿਤ ਬਣਾਏ ਜਾ ਰਹੇ ਇਸ ਹੋਸਟਲ ਵਿੱਚ 122 ਵਿਦਿਆਰਥਣਾ ਲਈ ਰਿਹਾਇਸ਼ੀ ਕਮਰਿਆਂ ਦਾ ਨਿਰਮਾਣ ਕਰਵਾਇਆ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਦੇ 63 ਹਜ਼ਾਰ ਤੋਂ ਵੱਧ ਨੌਜਵਾਨਾਂ ਅਤੇ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ, ਜੋ ਕਿ ਸਰਕਾਰ ਦੀ ਵੱਡੀ ਪ੍ਰਾਪਤੀ ਹੈ। 

ਉਹਨਾਂ ਕਿਹਾ ਕਿ ਪੰਜਾਬ ਵਿੱਚੋਂ ਨੌਜਵਾਨਾਂ ਦੇ ਵਿਦੇਸ਼ ਜਾਣ ਦਾ ਰੁਝਾਨ ਘਟਿਆ ਹੈ ਅਤੇ ਨੌਜਵਾਨਾਂ ਦਾ ਪੰਜਾਬ ਵਿੱਚ ਵਿਸ਼ਵਾਸ ਬਹਾਲ ਹੋਇਆ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਮੁਕੰਮਲ ਸਫਾਇਆ ਕਰਨ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਸ਼ੇਸ਼ ਮੁਹਿੰਮ ਚਲਾਈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ।

ਉਨ੍ਹਾਂ ਸਖਤ ਚਿਤਾਵਨੀ ਦਿੰਦਿਆ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ। ਧੰਨਵਾਦੀ ਸ਼ਬਦ ਸਾਂਝੇ ਕਰਦਿਆਂ ਵਿਧਾਇਕ ਮਾਨਸਾ ਡਾ. ਵਿਜੇ ਸਿੰਗਲਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਇਸ ਉਦਮ ਲਈ ਵਿਸ਼ੇਸ਼ ਧੰਨਵਾਦ ਕੀਤਾ। 

ਸਵਾਗਤੀ ਸ਼ਬਦ ਕਾਲਜ ਦੇ ਪ੍ਰਿੰਸੀਪਲ ਡਾ. ਬਰਿੰਦਰ ਕੌਰ ਅਤੇ ਡਾਇਰੈਕਟਰ (ਸੀ.ਸੀ.) ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਅਮਰ ਇੰਦਰ ਸਿੰਘ ਨੇ ਸਾਂਝੇ ਕੀਤੇ। ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਕਿੱਕ ਬਾਕਸਿੰਗ ਦੇ ਮੁਕਾਬਲੇ ਦੇਖੇ ਅਤੇ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਉਹਨਾਂ ਨਾਲ ਯਾਦਗਾਰੀ ਤਸਵੀਰਾਂ ਖਿਚਵਾਈਆਂ। ਇਸ ਮੌਕੇ ਕਾਲਜ ਪ੍ਰਬੰਧਕਾਂ ਵੱਲੋਂ ਪਰਮਾਤਮਾ ਦੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਓਐਸਡੀ ਤਪਿੰਦਰ ਸਿੰਘ ਸੋਹੀ, ਡਾਇਰੈਕਟਰ ਪੰਜਾਬ ਸਟੇਟ ਵਾਟਰ ਰਿਸੋਰਸ ਮੈਨੇਜਮੈਂਟ ਐਂਡ ਡਿਵੈਲਪਮੈਂਟ ਕਾਰਪੋਰੇਸ਼ਨ ਅਮਨ ਮਿੱਤਲ, ਐੱਸ.ਡੀ.ਐੱਮ. ਮਾਨਸਾ ਕਾਲਾ ਰਾਮ ਕਾਂਸਲ, ਪ੍ਰਧਾਨ ਨਗਰ ਕੌਂਸਲ ਮਾਨਸਾ ਸੁਨੀਲ ਕੁਮਾਰ ਨੀਨੂ, ਚੇਅਰਮੈਨ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਿਧਾਨ ਸਭਾ ਬੁਢਲਾਡਾ ਲਲਿਤ ਜੈਨ, ਪ੍ਰਧਾਨ ਇਸਤਰੀ ਵਿੰਗ ਸ਼ਰਨਜੀਤ ਕੌਰ, ਰਮੇਸ਼ ਖਿਆਲਾ ਆਦਿ ਵੀ ਹਾਜ਼ਰ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Vijay Singla , Principal Budh Ram , Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD