Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾਗਾਗਾ ਦੀਆਂ ਸੜਕਾਂ ਦੀ ਕਾਇਆ ਕਲਪ ਲਈ ਕਰੀਬ 13.27 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Barinder Kumar Goel, Barinder Kumar Goyal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਲਹਿਰਾਗਾਗਾ , 21 Feb 2026

Last updated on: Feb 21, 2026, 16:56 IST

ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕੇ ਦੀਆਂ ਵੱਖ-ਵੱਖ ਪਿੰਡਾਂ ਦੀਆਂ ਸੜਕਾਂ ਦੀ ਕਾਇਆ ਕਲਪ ਲਈ ਕਰੀਬ 13 ਕਰੋੜ 27 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਨਵੀਨੀਕਰਨ ਅਤੇ ਮਜ਼ਬੂਤੀ ਨਾਲ ਨਾ ਸਿਰਫ਼ ਪਿੰਡ ਵਾਸੀਆਂ ਨੂੰ ਸਫ਼ਰ ਵਿੱਚ ਸੁਵਿਧਾ ਮਿਲੇਗੀ, ਸਗੋਂ ਖੇਤੀਬਾੜੀ ਅਤੇ ਵਪਾਰਕ ਗਤੀਵਿਧੀਆਂ ਨੂੰ ਵੀ ਨਵਾਂ ਉਤਸ਼ਾਹ ਮਿਲੇਗਾ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸੜਕਾਂ ਦੇ ਕੰਮ ਸ਼ੁਰੂ ਕਰਵਾਏ ਗਏ ਹਨ, ਉਨ੍ਹਾਂ ਵਿੱਚ ਪਿੰਡ ਝਲੂਰ ਤੋਂ ਘੋੜੇਨਾਬ ਤੋਂ ਖੰਡੇਬਾਦ ਤੱਕ 07.40 ਕਿਲੋਮੀਟਰ ਲੰਬੀ ਸੜਕ ਸ਼ਾਮਲ ਹੈ, ਜਿਸ ’ਤੇ ਕਰੀਬ 05 ਕਰੋੜ 83 ਲੱਖ ਰੁਪਏ ਦੀ ਲਾਗਤ ਆਵੇਗੀ। 

ਇਸ ਤੋਂ ਇਲਾਵਾ ਪਿੰਡ ਬਖੋਰਾ ਕਲਾਂ ਤੋਂ ਬਲਰਾਂ ਤੱਕ 04.80 ਕਿਲੋਮੀਟਰ ਲੰਬੀ ਸੜਕ 03 ਕਰੋੜ 78 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ। ਇਸੇ ਤਰ੍ਹਾਂ ਪਿੰਡ ਚੋਟੀਆਂ ਤੋਂ ਬਖਸ਼ੀਵਾਲਾ ਤੱਕ 01.85 ਕਿਲੋਮੀਟਰ ਲੰਬੀ ਸੜਕ ’ਤੇ 01 ਕਰੋੜ 45 ਲੱਖ ਰੁਪਏ ਖਰਚ ਕੀਤੇ ਜਾਣਗੇ, ਜਦਕਿ ਪਿੰਡ ਲਹਿਲ ਕਲਾਂ ਤੋਂ ਪਾਪੜਾ ਤੱਕ 02.80 ਕਿਲੋਮੀਟਰ ਲੰਬੀ ਸੜਕ 02 ਕਰੋੜ 21 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਾਰੇ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਮਿਆਰੀ ਮਾਪਦੰਡਾਂ ਅਨੁਸਾਰ ਪੂਰਾ ਕਰਨ ਲਈ ਸਬੰਧਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮਕਸਦ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇ ਨਾਲ ਜੋੜਨਾ ਹੈ ਤਾਂ ਜੋ ਹਰ ਵਰਗ ਦੇ ਲੋਕ ਵਿਕਾਸ ਦਾ ਲਾਭ ਲੈ ਸਕਣ। ਇਸ ਮੌਕੇ ਪਿੰਡਾਂ ਦੇ ਵਾਸੀਆਂ ਨੇ ਸੜਕਾਂ ਦੇ ਕੰਮ ਸ਼ੁਰੂ ਹੋਣ ’ਤੇ ਖੁਸ਼ੀ ਜਤਾਈ ਅਤੇ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਆਪ ਦੇ ਅਹੁਦੇਦਾਰ, ਪੰਚ, ਸਰਪੰਚ, ਪਤਵੰਤੇ ਅਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD