Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਉੱਘੇ ਸਮਾਜ ਸੇਵਕ ਸੰਦੀਪ ਗਿਲਹੋਤਰਾ ਦਾ ਦੇਹਾਂਤ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Narinder Pal Singh Sawna, Amandeep Singh Goldy Musafir, Jagdeep Kamboj Goldy, Aman Arora

Web Admin

Web Admin

5 Dariya News

ਫਾਜ਼ਿਲਕਾ , 21 Feb 2026

Last updated on: Feb 21, 2026, 18:01 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਉੱਘੇ ਸਮਾਜ ਸੇਵਕ ਸੰਦੀਪ ਗਿਲਹੋਤਰਾ ਦੇ ਦੇਹਾਂਤ 'ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਗਿਲਹੋਤਰਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ, ਜਿਨ੍ਹਾਂ ਦਾ ਕੁਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ। ਸੰਦੀਪ ਗਿਲਹੋਤਰਾ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਹੁਰਾ ਸਾਹਿਬ ਸਨ।

ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰ ਨਾਲ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਵਰਗੀ ਸੰਦੀਪ ਗਿਲਹੋਤਰਾ ਨਿਰਸਵਾਰਥ ਸੇਵਾ ਦੇ ਚਾਨਣ ਮੁਨਾਰੇ ਅਤੇ ਸਮਰਪਿਤ ਸਮਾਜ ਸੇਵਕ ਸਨ, ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਲੋਕਾਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ, ਖਾਸ ਕਰ ਕੇ ਹਾਸ਼ੀਏ 'ਤੇ ਧੱਕੇ ਭਾਈਚਾਰਿਆਂ ਦੀ ਬਿਹਤਰੀ ਲਈ ਅਣਥੱਕ ਕੰਮ ਕੀਤਾ। 

ਉਹ ਦੱਬੇ-ਕੁਚਲੇ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦੇ ਸਨ।" ਮੁੱਖ ਮੰਤਰੀ ਨੇ ਅੱਗੇ ਕਿਹਾ, "ਸੰਦੀਪ ਗਿਲਹੋਤਰਾ ਦੇ ਚੰਗੇ ਕੰਮ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਉੱਕਰੇ ਰਹਿਣਗੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦੇ ਰਹਿਣਗੇ। 

ਉਨ੍ਹਾਂ ਦੇ ਬੇਵਕਤੀ ਅਕਾਲ ਚਲਾਣੇ ਨੇ ਇੱਕ ਅਜਿਹਾ ਖਲਾਅ ਪੈਦਾ ਕਰ ਦਿੱਤਾ ਹੈ, ਜੋ ਕਦੇ ਵੀ ਭਰਿਆ ਨਹੀਂ ਜਾ ਸਕਦਾ। ਇਸ ਮਹਾਨ ਸਮਾਜ ਸੇਵਕ ਦੇ ਯੋਗਦਾਨ ਹਮੇਸ਼ਾ ਸਮਾਜ ਸੇਵਾ ਦੇ ਮਾਰਗ ਨੂੰ ਰੌਸ਼ਨ ਕਰਦੇ ਰਹਿਣਗੇ।" ਪਰਿਵਾਰ ਦੀ ਲੋਕ ਸੇਵਾ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਇਸ ਮਹਾਨ ਆਤਮਾ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ, ਉਨ੍ਹਾਂ ਦਾ ਜਵਾਈ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਮਿਸ਼ਨਰੀ ਉਤਸ਼ਾਹ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੀੜਤ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸਨੇਹੀਆਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦੀ ਤਾਕਤ ਦੇਣ ਅਤੇ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਬਖ਼ਸ਼ਣ। ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਜਗਦੀਪ ਕੰਬੋਜ ਗੋਲਡੀ ਅਤੇ ਹੋਰ ਵੀ ਮੌਜੂਦ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Narinder Pal Singh Sawna , Amandeep Singh Goldy Musafir , Jagdeep Kamboj Goldy , Aman Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD