Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

122 ਬਿਸਤਰਿਆਂ ਵਾਲਾ ਹੋਸਟਲ 6 ਮਹੀਨਿਆਂ ਵਿੱਚ ਹੋਵੇਗਾ ਮੁਕੰਮਲ, 13 ਲੱਖ ਰੁਪਏ ਦੀ ਡਿਜੀਟਲ ਲਾਇਬ੍ਰੇਰੀ ਦਾ ਵੀ ਕੀਤੀ ਜਾਵੇਗਾ ਸਥਾਪਿਤ: ਹਰਪਾਲ ਸਿੰਘ ਚੀਮਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr Vijay Singla, Principal Budh Ram, Navjot Kaur, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 21 Feb 2026

Last updated on: Feb 21, 2026, 18:17 IST

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ, ਮਾਨਸਾ ਵਿਖੇ ਲੜਕੀਆਂ ਦੇ ਨਵੇਂ ਹੋਸਟਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਉਚੇਰੀ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ ਆਉਣ ਵਾਲੀਆਂ ਧੀਆਂ ਲਈ ਸੁਰੱਖਿਅਤ ਅਤੇ ਮਿਆਰੀ ਸਿੱਖਿਆ ਸਹੂਲਤਾਂ ਯਕੀਨੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਲਗਭਗ 10 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਬਣਨ ਵਾਲੇ ਇਸ ਗਰਲਜ਼ ਹੋਸਟਲ ਦਾ ਨਿਰਮਾਣ ਅਗਲੇ ਛੇ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਹ ਸਹੂਲਤ ਉਨ੍ਹਾਂ ਵਿਦਿਆਰਥਣਾਂ ਨੂੰ ਵੱਡੀ ਰਾਹਤ ਦੇਵੇਗੀ ਜੋ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਪੜ੍ਹਾਈ ਲਈ ਆਉਂਦੀਆਂ ਹਨ।” 

ਉਨ੍ਹਾਂਅੱਗੇ ਐਲਾਨ ਕੀਤਾ, “ਕਾਲਜ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਇੱਕ ਅਤਿ-ਆਧੁਨਿਕ ਡਿਜੀਟਲ ਲਾਇਬ੍ਰੇਰੀ ਵੀ ਸਥਾਪਿਤ ਕੀਤੀ ਜਾਵੇਗੀ। ਇਹ ਡਿਜੀਟਲ ਲਾਇਬ੍ਰੇਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਸਹਾਈ ਹੋਵੇਗੀ।” ਸੂਬੇ ਦੇ ਵਿਆਪਕ ਵਿਕਾਸ ਦੇ ਏਜੰਡੇ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਾਰੇ ਖੇਤਰਾਂ ਵਿੱਚ ਸਰਬਪੱਖੀ ਵਿਕਾਸ ਦਾ ਗਵਾਹ ਬਣ ਰਿਹਾ ਹੈ।”

ਆਪਣੀ ਪਿਛਲੀ ਫੇਰੀ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ, “ਮੇਰੀ ਪਿਛਲੀ ਫੇਰੀ ਦੌਰਾਨ ਵਿਦਿਆਰਥਣਾਂ ਨੇ ਰਿਹਾਇਸ਼ੀ ਸਹੂਲਤਾਂ ਦੀ ਘਾਟ ਕਾਰਨ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਿਆ ਸੀ। ਉਨ੍ਹਾਂ ਦੀਆਂ ਚਿੰਤਾਵਾਂ ਦਾ ਤੁਰੰਤ ਨੋਟਿਸ ਲੈਂਦਿਆਂ ਅਸੀਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਅਤੇ ਪੀ.ਐਮ-ਊਸ਼ਾ ਸਕੀਮ ਤਹਿਤ ਇਸ ਕਰੋੜਾਂ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।” 

ਉਨ੍ਹਾਂ ਕਿਹਾ, “ਹੋਸਟਲ ਵਿੱਚ 122 ਵਿਦਿਆਰਥਣਾਂ ਦੇ ਰਹਿਣ ਲਈ ਕਮਰੇ ਹੋਣਗੇ, ਜੋ ਸਾਡੀਆਂ ਧੀਆਂ ਲਈ ਇੱਕ ਸੁਰੱਖਿਅਤ ਅਤੇ ਸਹਾਇਕ ਮਾਹੌਲ ਯਕੀਨੀ ਬਣਾਉਣਗੇ।” ਰੁਜ਼ਗਾਰ ਦੇ ਮੋਰਚੇ 'ਤੇ ਪੰਜਾਬ ਸਰਕਾਰ ਦੇ ਰਿਕਾਰਡ ਬਾਰੇ ਦੱਸਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। 

ਇਨ੍ਹਾਂ ਪਾਰਦਰਸ਼ੀ ਅਤੇ ਯੋਗਤਾ ਅਧਾਰਤ ਭਰਤੀਆਂ ਨੇ ਜਨਤਾ ਦਾ ਵਿਸ਼ਵਾਸ ਬਹਾਲ ਕੀਤਾ ਹੈ ਅਤੇ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਵਿੱਚ ਸਪੱਸ਼ਟ ਗਿਰਾਵਟ ਆਈ ਹੈ।” ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਬਾਰੇ ਸਰਕਾਰ ਦੇ ਸਖ਼ਤ ਰੁਖ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ, “ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। 

ਮੈਂ ਇਹ ਸਪੱਸ਼ਟ ਕਰ ਦੇਣਾ ਚਾਹੁੰਦਾ ਹਾਂ ਕਿ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।” ਇਸ ਮੌਕੇ ਮਾਨਸਾ ਦੇ ਵਿਧਾਇਕ ਡਾ: ਵਿਜੇ ਸਿੰਗਲਾ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ, “ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਇਸ ਅਹਿਮ ਬੁਨਿਆਦੀ ਢਾਂਚੇ ਲਈ ਧੰਨਵਾਦ ਕਰਦਾ ਹਾਂ, ਜਿਸ ਨਾਲ ਇਸ ਖੇਤਰ ਦੀਆਂ ਵਿਦਿਆਰਥਣਾਂ ਨੂੰ ਬਹੁਤ ਫਾਇਦਾ ਹੋਵੇਗਾ।”

ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ: ਬਰਿੰਦਰ ਕੌਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾਇਰੈਕਟਰ (ਸੀ.ਸੀ.) ਡਾ: ਅਮਰ ਇੰਦਰ ਸਿੰਘ ਦੇ ਸਵਾਗਤੀ ਭਾਸ਼ਣ ਨਾਲ ਹੋਈ, ਜਿਨ੍ਹਾਂ ਨੇ ਵਿਦਿਅਕ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੇ ਲਗਾਤਾਰ ਸਹਿਯੋਗ ਦੀ ਸ਼ਲਾਘਾ ਕੀਤੀ। ਆਪਣੀ ਫੇਰੀ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਂਪਸ ਵਿੱਚ ਕਿੱਕਬਾਕਸਿੰਗ ਦੇ ਮੈਚ ਵੀ ਦੇਖੇ, ਖਿਡਾਰੀਆਂ ਦੀ ਲਗਨ ਅਤੇ ਅਨੁਸ਼ਾਸਨ ਲਈ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨਾਲ ਯਾਦਗਾਰੀ ਤਸਵੀਰਾਂ ਵੀ ਖਿਚਵਾਈਆਂ।

ਇਸ ਮੌਕੇ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਵਿੱਤ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ, ਡਾਇਰੈਕਟਰ ਅਮਨ ਮਿੱਤਲ, ਐਸ.ਡੀ.ਐਮ ਕਾਲਾ ਰਾਮ ਕਾਂਸਲ, ਨਗਰ ਕੌਂਸਲ ਪ੍ਰਧਾਨ ਸੁਨੀਲ ਕੁਮਾਰ ਨੀਨੂ ਅਤੇ ਕਈ ਹੋਰ ਪ੍ਰਸ਼ਾਸਨਿਕ ਅਤੇ ਸਿਆਸੀ ਸ਼ਖਸੀਅਤਾਂ ਹਾਜ਼ਰ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Vijay Singla , Principal Budh Ram , Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD