Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਿਊਸ਼ ਗੋਇਲ ਨੇ ਭਾਰਤ-ਬ੍ਰਾਜ਼ੀਲ ਆਰਥਿਕ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੀ ਅਪੀਲ ਕੀਤੀ

ਪੀਯੂਸ਼ ਗੋਇਲ ਨੇ ਕਿਹਾ - ਉੱਚ-ਗੁਣਵੱਤਾ ਵਾਲੇ ਮੁਕਤ ਵਪਾਰ ਸਮਝੌਤਿਆਂ ਰਾਹੀਂ ਭਾਰਤ ਨੂੰ ਲਗਭਗ ਦੋ-ਤਿਹਾਈ ਵਿਸ਼ਵ ਵਪਾਰ ਤੱਕ ਤਰਜੀਹੀ ਪਹੁੰਚ ਪ੍ਰਾਪਤ ਹੈ

Piyush Goyal, Commerce and Industry Minister, BJP, Bharatiya Janata Party

Web Admin

Web Admin

5 Dariya News

ਨਵੀਂ ਦਿੱਲੀ , 21 Feb 2026

Last updated on: Feb 23, 2026, 11:43 IST

ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਸ਼੍ਰੀ ਪੀਯੂਸ਼ ਗੋਇਲ ਨੇ ਅੱਜ ਨਵੀਂ ਦਿੱਲੀ ਵਿੱਚ ਆਯੋਜਿਤ ਭਾਰਤ-ਬ੍ਰਾਜ਼ੀਲ ਵਪਾਰ ਫੋਰਮ ਦੇ ਪੂਰਨ ਸੈਸ਼ਨ ਨੂੰ ਸੰਬੋਧਨ ਕਰਦਿਆਂ, ਭਾਰਤ ਅਤੇ ਬ੍ਰਾਜ਼ੀਲ ਵਿਚਕਾਰ ਵੱਖ-ਵੱਖ ਖੇਤਰਾਂ ਵਿੱਚ ਵਧ ਰਹੇ ਸਹਿਯੋਗ 'ਤੇ ਚਾਨਣਾ ਪਾਇਆ। ਪਿਛਲੇ ਸਾਲ ਦੁਵੱਲੇ ਵਪਾਰ ਵਿੱਚ 25 ਪ੍ਰਤੀਸ਼ਤ ਦਾ ਵਾਧਾ ਹੋਇਆ ਸੀ ਅਤੇ ਹੁਣ ਇਹ 15 ਬਿਲੀਅਨ ਅਮਰੀਕੀ ਡਾਲਰ ਤੱਕ ਪਹੁੰਚ ਗਿਆ ਹੈ। 

ਉਨ੍ਹਾਂ ਨੇ ਮੌਜੂਦਾ ਪੱਧਰ ਨੂੰ ਨਾਕਾਫ਼ੀ ਦੱਸਿਆ ਅਤੇ ਦੋਵਾਂ ਦੇਸ਼ਾਂ ਵਿਚਕਾਰ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੀ ਵੱਡੀ ਇੱਛਾ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਰਾਸ਼ਟਰਪਤੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ (Luiz Inácio Lula da Silva) ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੁਆਰਾ ਨਿਰਧਾਰਿਤ ਉੱਚ ਮਾਪਦੰਡਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਦੋਵੇਂ ਦੇਸ਼ ਸਾਂਝੀ ਸਮ੍ਰਿੱਧੀ  ਲਈ ਤੇਜ਼ੀ ਨਾਲ ਵਿਕਾਸ, ਵਿਸਥਾਰ ਅਤੇ ਇਕੱਠੇ ਅੱਗੇ ਵਧ ਸਕਦੇ ਹਨ। 

ਭਾਰਤ-ਬ੍ਰਾਜ਼ੀਲ ਭਾਗੀਦਾਰੀ ਦਾ ਹਵਾਲਾ ਦਿੰਦੇ ਹੋਏ, ਵਣਜ ਮੰਤਰੀ ਨੇ ਦੋਵਾਂ ਦੇਸ਼ਾਂ ਨੂੰ ਕੁਦਰਤੀ ਭਾਗੀਦਾਰ ਦੱਸਿਆ, ਜੋ ਲੋਕਤੰਤਰ, ਵਿਭਿੰਨਤਾ ਅਤੇ ਵਿਕਾਸ ਲਈ ਸਾਂਝੀਆਂ ਇੱਛਾਵਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਰਿਸ਼ਤਾ ਇੱਕ ਮਜ਼ਬੂਤ ​​ਅਤੇ ਬਹੁਪੱਖੀ ਰਣਨੀਤਕ ਭਾਗੀਦਾਰੀ ਵਿੱਚ ਵਿਕਸਿਤ ਹੋਇਆ ਹੈ, ਜੋ ਦੋਵਾਂ ਦੇਸ਼ਾਂ ਵਿਚਕਾਰ ਆਪਸੀ ਸਬੰਧਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਵਧ ਰਹੇ ਸਹਿਯੋਗ ਦੁਆਰਾ ਸੰਚਾਲਿਤ ਹੈ। 

ਬ੍ਰਾਜ਼ੀਲ, ਲੈਟੀਨ ਅਮਰੀਕਾ ਅਤੇ ਕੈਰੇਬੀਅਨ ਵਿੱਚ ਭਾਰਤ ਦਾ ਸਭ ਤੋਂ ਵੱਡਾ ਵਪਾਰਕ ਭਾਗੀਦਾਰ ਹੈ, ਅਤੇ ਰੱਖਿਆ, ਊਰਜਾ, ਖੇਤੀਬਾੜੀ ਅਤੇ ਖੇਤੀਬਾੜੀ ਰਸਾਇਣਾਂ ਦੇ ਖੇਤਰਾਂ ਵਿੱਚ ਦੁਵੱਲੇ ਸਬੰਧ ਡੂੰਘੇ ਹੋ ਰਹੇ ਹਨ । ਸ਼੍ਰੀ ਗੋਇਲ ਨੇ ਸਾਂਝੇਦਾਰੀ ਦੇ ਵਿਆਪਕ ਪਹਿਲੂਆਂ 'ਤੇ ਵੀ ਜ਼ੋਰ ਦਿੱਤਾ, ਜਿਸ ਵਿੱਚ ਦੱਖਣ-ਦੱਖਣ ਸਹਿਯੋਗ ਅਤੇ ਬ੍ਰਿਕਸ, ਆਈਬੀਐੱਸਏ, ਜੀ-20, ਅਤੇ ਵਿਸ਼ਵ ਵਪਾਰ ਸੰਗਠਨ (ਡਬਲਿਊਟੀਓ) ਦੇ ਅੰਦਰ ਸਹਿਯੋਗ ਸ਼ਾਮਲ ਹੈ। 

ਉਨ੍ਹਾਂ ਨੇ ਦੁਵੱਲੇ ਸਬੰਧਾਂ ਦੇ ਉੱਜਵਲ ਭਵਿੱਖ ਵਿੱਚ ਵਿਸ਼ਵਾਸ ਪ੍ਰਗਟ ਕੀਤਾ । ਭਾਰਤ ਦੀ ਵਪਾਰ ਰਣਨੀਤੀ ਦਾ ਹਵਾਲਾ ਦਿੰਦੇ ਹੋਏ, ਕੇਂਦਰੀ ਮੰਤਰੀ ਨੇ ਭਾਰਤ ਦੇ ਵਿਸ਼ਵ ਵਪਾਰ ਅਤੇ ਨਿਵੇਸ਼ ਲਈ ਇੱਕ ਭਰੋਸੇਮੰਦ ਸਥਾਨ ਵਜੋਂ ਉਭਰਨ ਦਾ ਜ਼ਿਕਰ ਕੀਤਾ, ਜਿਸ ਨੇ ਵਿੱਤੀ ਸਾਲ 2025 ਵਿੱਚ ਲਗਭਗ 80 ਬਿਲੀਅਨ ਅਮਰੀਕੀ ਡਾਲਰ ਦੇ ਸਿੱਧੇ ਵਿਦੇਸ਼ੀ ਨਿਵੇਸ਼ ਨੂੰ ਆਕਰਸ਼ਿਤ ਕੀਤਾ, ਜੋ ਕਿ ਇੱਕ ਸਾਲ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਹੈ। 

ਉਨ੍ਹਾਂ ਕਿਹਾ ਕਿ ਭਾਰਤ ਨੇ ਹਾਲ ਹੀ ਵਿੱਚ ਕਈ ਉੱਚ-ਗੁਣਵੱਤਾ ਵਾਲੇ ਮੁਕਤ ਵਪਾਰ ਸਮਝੌਤੇ ਕੀਤੇ ਹਨ ਅਤੇ ਕਈਆਂ 'ਤੇ ਸਰਗਰਮੀ ਨਾਲ ਗੱਲਬਾਤ ਕਰ ਰਿਹਾ ਹੈ। ਇਨ੍ਹਾਂ ਸਮਝੌਤਿਆਂ ਦੇ ਨਾਲ, ਭਾਰਤ ਹੁਣ ਵਿਸ਼ਵ ਵਪਾਰ ਦੇ ਲਗਭਗ ਦੋ-ਤਿਹਾਈ ਹਿੱਸੇ ਤੱਕ ਤਰਜੀਹੀ ਪਹੁੰਚ ਪ੍ਰਾਪਤ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਜ਼ਰਾਈਲ ਅਤੇ ਖਾੜੀ ਸਹਿਯੋਗ ਪ੍ਰੀਸ਼ਦ (GCC) ਨਾਲ ਸੰਦਰਭ ਦੀਆਂ ਸ਼ਰਤਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ, ਕੈਨੇਡਾ ਨਾਲ ਗੱਲਬਾਤ ਸ਼ੁਰੂ ਹੋ ਗਈ ਹੈ, ਅਤੇ ਨੇੜਲੇ ਭਵਿੱਖ ਵਿੱਚ ਹੋਰ ਗੱਲਬਾਤ ਸ਼ੁਰੂ ਹੋਣ ਦੀ ਸੰਭਾਵਨਾ ਹੈ।

ਮਰਕੋਸੁਰ ਖੇਤਰ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਭਾਰਤ ਬਜ਼ਾਰ ਪਹੁੰਚ ਨੂੰ ਵਧਾਉਣ, ਨਿਵੇਸ਼ ਨੂੰ ਉਤਸ਼ਾਹਿਤ ਕਰਨ, ਤਕਨਾਲੋਜੀ ਭਾਗੀਦਾਰੀ ਨੂੰ ਮਜ਼ਬੂਤ ​​ਕਰਨ ਅਤੇ ਖੇਡਾਂ, ਸਿੱਖਿਆ ਅਤੇ ਸੱਭਿਆਚਾਰ ਵਿੱਚ ਸ਼ਮੂਲੀਅਤ ਨੂੰ ਮਜ਼ਬੂਤ ​​ਕਰਨ ਲਈ ਭਾਰਤ-ਮਰਕੋਸੁਰ ਤਰਜੀਹੀ ਵਪਾਰ ਸਮਝੌਤੇ ਦਾ ਵਿਸਥਾਰ ਕਰਨ ਲਈ ਕੰਮ ਕਰ ਰਿਹਾ ਹੈ। ਸ਼੍ਰੀ ਗੋਇਲ ਨੇ ਕਿਹਾ ਕਿ ਇਹ ਪਹਿਲ ਅਜਿਹੇ ਸਮੇਂ ਆਈ ਹੈ ਜਦੋਂ ਦੋਵੇਂ ਅਰਥਵਿਵਸਥਾਵਾਂ ਨਵੀਂ ਗਤੀ ਪ੍ਰਾਪਤ ਕਰ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਭਾਰਤ ਇਸ ਸਮੇਂ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਵੱਡੀ ਅਰਥਵਿਵਸਥਾ ਹੈ। ਦੂਜੀ ਤਿਮਾਹੀ ਵਿੱਚ ਅਸਲ GDP ਵਾਧਾ 8 ਪ੍ਰਤੀਸ਼ਤ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਭਾਰਤ ਅਗਲੇ ਦੋ ਵਰ੍ਹਿਆਂ ਵਿੱਚ ਜਰਮਨੀ ਨੂੰ ਪਛਾੜ ਕੇ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਦੇ ਰਾਹ 'ਤੇ ਹੈ । ਉਨ੍ਹਾਂ ਕਿਹਾ ਕਿ ਇਹ ਵਾਧਾ 2014 ਤੋਂ ਬਾਅਦ ਢਾਂਚਾਗਤ ਬਦਲਾਅ ਨੂੰ ਦਰਸਾਉਂਦਾ ਹੈ, ਜੋ ਕਿ ਟੈਕਸੇਸ਼ਨ, ਲੌਜਿਸਟਿਕਸ, ਨਿਰਮਾਣ, ਡਿਜੀਟਲ ਬੁਨਿਆਦੀ ਢਾਂਚੇ, ਪਾਲਣਾ ਵਿੱਚ ਕਮੀ ਅਤੇ ਕਾਰੋਬਾਰ ਕਰਨ ਵਿੱਚ ਅਸਾਨੀ ਵਿੱਚ ਸੁਧਾਰਾਂ ਦੁਆਰਾ ਸੰਚਾਲਿਤ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਵਿਦੇਸ਼ੀ ਨਿਵੇਸ਼ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਦਾ ਹੈ ਅਤੇ ਮੁਕਤ ਵਪਾਰ ਸਮਝੌਤੇ ਘਰੇਲੂ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਭਾਰਤੀ ਉਦਯੋਗ ਦੇ ਵਿਸਥਾਰ ਵਿੱਚ ਮੁੱਖ ਭੂਮਿਕਾ ਨਿਭਾਉਣਗੇ । ਬ੍ਰਾਜ਼ੀਲ ਦੀਆਂ ਤਾਕਤਾਂ ਦਾ ਵਰਣਨ ਕਰਦੇ ਹੋਏ, ਸ਼੍ਰੀ ਗੋਇਲ ਨੇ ਇਸ ਦੇ ਸਮ੍ਰਿੱਧ ਕੁਦਰਤੀ ਸਰੋਤਾਂ ਦਾ ਜ਼ਿਕਰ ਕੀਤਾ, ਜਿਨ੍ਹਾਂ ਵਿੱਚ ਨਿਓਬੀਅਮ, ਲਿਥੀਅਮ ਅਤੇ ਲੋਹਾ ਸ਼ਾਮਲ ਹੈ, ਜੋ ਕਿ ਵਿਸ਼ਵਵਿਆਪੀ ਊਰਜਾ ਤਬਦੀਲੀ ਅਤੇ ਉੱਭਰ ਰਹੀਆਂ ਤਕਨਾਲੋਜੀਆਂ ਲਈ ਮਹੱਤਵਪੂਰਨ ਹਨ। 

ਉਨ੍ਹਾਂ ਨੇ ਖੇਤੀਬਾੜੀ, ਏਅਰੋਸਪੇਸ, ਆਟੋਮੋਟਿਵ ਅਤੇ ਡਿਜੀਟਲ ਤਕਨਾਲੋਜੀਆਂ ਵਿੱਚ ਬ੍ਰਾਜ਼ੀਲ ਦੀਆਂ ਤਾਕਤਾਂ ਨੂੰ ਵੀ ਉਜਾਗਰ ਕੀਤਾ, ਇਹਨਾਂ ਨੂੰ ਸਹਿਯੋਗ ਦੇ ਮੁੱਖ ਖੇਤਰਾਂ ਵਜੋਂ ਮਾਨਤਾ ਦਿੱਤੀ । ਉਨ੍ਹਾਂ ਕਿਹਾ ਕਿ ਭਾਰਤ ਅਤੇ ਬ੍ਰਾਜ਼ੀਲ ਕੋਲ ਸਰੋਤਾਂ, ਨਵੀਨਤਾ ਅਤੇ ਦੂਰਦਰਸ਼ੀ ਪਹੁੰਚਾਂ ਰਾਹੀਂ ਵਿਸ਼ਵਵਿਆਪੀ ਮੁੱਲ ਲੜੀ ਨੂੰ ਮੁੜ ਆਕਾਰ ਦੇਣ ਦੀ ਸਮਰੱਥਾ ਹੈ, ਅਤੇ ਬ੍ਰਾਜ਼ੀਲ ਦੀਆਂ ਕੰਪਨੀਆਂ ਨੂੰ ਰੁਜ਼ਗਾਰ ਸਿਰਜਣ, ਵੈਲਿਉ ਐਡਿਡ ਅਤੇ ਤਕਨਾਲੋਜੀ ਦਾ ਲਾਭ ਉਠਾਉਣ ਵਿੱਚ ਭਾਰਤ ਨਾਲ ਭਾਗੀਦਾਰੀ ਕਰਨ ਲਈ ਸੱਦਾ ਦਿੱਤਾ ।  

ਕੇਂਦਰੀ ਮੰਤਰੀ ਨੇ ਰਾਸ਼ਟਰੀ ਹਿੱਤਾਂ ਦੀ ਰਾਖੀ ਅਤੇ ਵਿਸ਼ਵਵਿਆਪੀ ਬੌਧਿਕ ਸੰਪੱਤੀ ਢਾਂਚੇ ਦੇ ਅੰਦਰ ਸਮਾਨ ਪਹੁੰਚ ਨੂੰ ਉਤਸ਼ਾਹਿਤ ਕਰਨ ਲਈ ਖਾਸ ਕਰਕੇ ਸਵਦੇਸ਼ੀ ਤਕਨਾਲੋਜੀਆਂ ਦੀ ਸੁਰੱਖਿਆ ਲਈ ਦੋਵਾਂ ਦੇਸ਼ਾਂ ਦੀ ਸਾਂਝੀ ਵਚਨਬੱਧਤਾ ਦੀ ਪੁਸ਼ਟੀ ਕੀਤੀ । ਉਨ੍ਹਾਂ ਯਾਦ ਕੀਤਾ ਕਿ ਜੁਲਾਈ 2025 ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਬ੍ਰਾਜ਼ੀਲ ਦੇ ਸਰਕਾਰੀ ਦੌਰੇ ਦੌਰਾਨ, ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਦੋਵੇਂ ਭਾਰਤ-ਬ੍ਰਾਜ਼ੀਲ ਰਣਨੀਤਕ ਭਾਗੀਦਾਰੀ ਨੂੰ ਹੋਰ ਡੂੰਘਾ ਕਰਨ ਲਈ ਸਹਿਮਤ ਹੋਏ ਸਨ ।

ਆਪਣੇ ਸਮਾਪਨ ਭਾਸ਼ਣ ਵਿੱਚ, ਸ਼੍ਰੀ ਗੋਇਲ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਗੱਲਬਾਤ ਭਵਿੱਖ ਦੀ ਕਾਰਵਾਈ ਦਾ ਇੱਕ ਮੌਕਾ ਪ੍ਰਦਾਨ ਕਰੇਗੀ ਅਤੇ ਦੁਵੱਲੇ ਰਣਨੀਤਕ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰੇਗੀ। ਉਨ੍ਹਾਂ ਨੇ ਸਹਿਯੋਗ ਅਤੇ ਨਵੀਨਤਾ ਰਾਹੀਂ ਭਾਰਤ-ਬ੍ਰਾਜ਼ੀਲ ਭਾਗੀਦਾਰੀ ਨੂੰ ਹੋਰ ਡੂੰਘਾ ਕਰਨ ਦਾ ਸੱਦਾ ਦਿੱਤਾ, ਤਾਂ ਜੋ ਆਉਣ ਵਾਲੇ ਵਰ੍ਹਿਆਂ ਵਿੱਚ ਆਪਸੀ ਸਮ੍ਰਿੱਧੀ ਦੇ ਸਾਂਝੇ ਦ੍ਰਿਸ਼ਟੀਕੋਣ ਨੂੰ ਬਣਾਏ ਰੱਖਿਆ ਜਾ ਸਕੇ ।

 

Tags: Piyush Goyal , Commerce and Industry Minister , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD