Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਿਤ ਸ਼ਾਹ ਨੇ ਅਸਾਮ ਪੁਲਿਸ ਬਟਾਲੀਅਨ ਹੈੱਡਕੁਆਰਟਰ ਦਾ ਉਦਘਾਟਨ ਕੀਤਾ

ਮੋਦੀ ਸਰਕਾਰ ਦੇ ਵਿਕਾਸ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਾ ਹੈ

Amit Shah, Union Home Minister, BJP, Bharatiya Janata Party, Minister of Cooperation, Himanta Biswa Sarma, Assam Police Battalion HQ

Web Admin

Web Admin

5 Dariya News

ਕਾਮਰੂਪ (ਅਸਾਮ) , 21 Feb 2026

Last updated on: Feb 23, 2026, 12:14 IST

ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਅਸਾਮ ਦੇ ਕਾਮਰੂਪ ਵਿੱਚ ਅਸਾਮ ਪੁਲਿਸ ਦੀ 10ਵੀਂ ਬਟਾਲੀਅਨ ਦੇ ਹੈਡਕੁਆਰਟਰ ਦਾ ਨੀਂਹ ਪੱਥਰ ਰੱਖਿਆ ਅਤੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਅਸਾਮ ਦੇ ਰਾਜਪਾਲ ਸ਼੍ਰੀ ਲਕਸ਼ਮਣ ਪ੍ਰਸਾਦ ਆਚਾਰੀਆ, ਮੁੱਖ ਮੰਤਰੀ ਡਾ. ਹਿਮੰਤਾਾ ਬਿਸਵਾ ਸਰਮਾ, ਕੇਂਦਰੀ ਗ੍ਰਹਿ ਸਕੱਤਰ ਅਤੇ ਕਈ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ।

ਆਪਣੇ ਸੰਬੋਧਨ ਵਿੱਚ, ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਨੂੰ ਹਰ ਖੇਤਰ ਵਿੱਚ ਵਿਕਸਿਤ ਕੀਤਾ ਹੈ ਅਤੇ ਅਗਲੇ ਪੰਜ ਵਰ੍ਹਿਆਂ ਵਿੱਚ, ਅਸਾਮ ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਦਾ ਉਦਯੋਗਿਕ ਹੱਬ ਬਣ ਜਾਵੇਗਾ। ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਵਿਰੋਧੀ ਪਾਰਟੀ ਦੀ ਸਰਕਾਰ ਦੇ ਸ਼ਾਸਨ ਦੌਰਾਨ, ਘੁਸਪੈਠੀਆਂ ਨੇ 174 ਬਿਘਾ ਜ਼ਮੀਨ 'ਤੇ ਕਬਜ਼ਾ ਕਰ ਲਿਆ ਸੀ, ਜਿਸ ਨੂੰ ਹੁਣ ਅਸਾਮ ਦੇ ਮੌਜੂਦਾ ਮੁੱਖ ਮੰਤਰੀ ਡਾ. ਹਿਮੰਤਾ ਬਿਸਵਾ ਸਰਮਾ ਨੇ ਉਨ੍ਹਾਂ ਦੇ ਕਬਜ਼ੇ ਤੋਂ ਮੁਕਤ ਕਰਵਾ ਲਿਆ ਹੈ, ਅਤੇ ਅੱਜ ਦਾ ਪ੍ਰੋਗਰਾਮ ਉਸੇ ਜ਼ਮੀਨ 'ਤੇ ਆਯੋਜਿਤ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਘੁਸਪੈਠੀਆਂ ਦੁਆਰਾ ਕਬਜ਼ੇ ਵਾਲੀ ਜ਼ਮੀਨ ਗੁਵਾਹਾਟੀ, ਅਸਾਮ ਅਤੇ ਪੂਰੇ ਦੇਸ਼ ਲਈ ਇੱਕ ਵੱਡਾ ਖ਼ਤਰਾ ਬਣ ਗਈ ਹੈ । ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਘੁਸਪੈਠੀਆਂ ਦੀ ਮੌਜੂਦਗੀ ਅਸਾਮ ਦੇ ਵਿਕਾਸ ਲਈ ਇੱਕ ਗੰਭੀਰ ਚੁਣੌਤੀ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ 124 ਵਿੱਘੇ ਦੇ ਖੇਤਰ ਵਿੱਚ ਫੈਲੇ ਇਸ ਹੈੱਡਕੁਆਰਟਰ ਵਿੱਚ ਰਿਹਾਇਸ਼ੀ ਅਤੇ ਓਪਰੇਸ਼ਨਲ ਬੁਨਿਆਦੀ ਢਾਂਚਾ ਹੋਵੇਗਾ, ਜਿਸ ਵਿੱਚ 750 ਪੁਰਸ਼ ਅਤੇ 450 ਮਹਿਲਾ ਅਧਿਕਾਰੀਆਂ ਦੇ ਰਹਿਣ ਲਈ ਬੈਰਕ ਹੋਣਗੇ। 

ਇਸ ਤੋਂ ਇਲਾਵਾ, ਇੱਕ ਛੋਟਾ ਹਸਪਤਾਲ, ਇੱਕ ਸਿਖਲਾਈ ਕੇਂਦਰ, ਇੱਕ ਫਾਇਰਿੰਗ ਰੇਂਜ, ਇੱਕ ਆਧੁਨਿਕ ਨਿਗਰਾਨੀ ਕੇਂਦਰ ਅਤੇ ਅਸਾਮ ਪੁਲਿਸ ਲਈ ਇੱਕ ਵੱਡਾ ਖੇਡ ਕੰਪਲੈਕਸ ਵੀ ਉੱਥੇ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਸੇ ਜਗ੍ਹਾ 'ਤੇ ਜਿੱਥੋਂ ਸੁਰੱਖਿਆ ਚੁਣੌਤੀਆਂ ਕਦੇ ਸਾਹਮਣੇ ਆਈਆਂ ਸਨ, ਅਸਾਮ ਪੁਲਿਸ ਦੀ 10ਵੀਂ ਬਟਾਲੀਅਨ ਹੁਣ ਸਥਾਪਿਤ ਕੀਤੀ ਜਾ ਰਹੀ ਹੈ- ਜੋ ਉਨ੍ਹਾਂ ਚੁਣੌਤੀਆਂ ਨੂੰ ਖਤਮ ਕਰੇਗੀ ।

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ, ਘੁਸਪੈਠੀਏ ਇਸ ਖੇਤਰ ਵਿੱਚ ਦਾਖਲ ਹੋਏ ਸਨ ਅਤੇ ਅਸਾਮ ਦੀ ਡੇਮੋਗ੍ਰਾਫਿਕ ਸਥਿਤੀ ਨੂੰ ਇੱਕ ਖ਼ਤਰਨਾਕ ਪੱਧਰ 'ਤੇ ਪਹੁੰਚਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਸਾਮ ਦੇ ਕਈ ਖੇਤਰਾਂ - ਜਿਵੇਂ ਕਿ ਧੁਬਰੀ, ਬਾਰਪੇਟਾ, ਮੋਰੀਗਾਓਂ, ਦਰੰਗ, ਬੋਂਗਾਈਗਾਓਂ ਅਤੇ ਨਾਗਾਓਂ - ਦੇ ਘੁਸਪੈਠੀਆਂ ਦੇ ਪ੍ਰਭਾਵ ਹੇਠ ਆਉਣ ਲਈ ਵਿਰੋਧੀ ਪਾਰਟੀ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ। 

ਸ਼੍ਰੀ ਸ਼ਾਹ ਨੇ ਕਿਹਾ ਕਿ ਸਾਡੀ ਪਾਰਟੀ ਦੀ ਸਰਕਾਰ ਅਸਾਮ ਨੂੰ ਵਿਰੋਧੀ ਪਾਰਟੀ ਦੁਆਰਾ ਕੀਤੀਆਂ ਗਲਤੀਆਂ ਦੇ ਨਤੀਜਿਆਂ ਤੋਂ ਮੁਕਤ ਕਰਨ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਡਾ. ਹਿਮੰਤਾ ਬਿਸਵਾ ਸਰਮਾ ਨੇ ਘੁਸਪੈਠੀਆਂ ਤੋਂ ਲਗਭਗ 1.45 ਲੱਖ ਬਿਘੇ ਜ਼ਮੀਨ ਮੁਕਤ ਕਰਵਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਹਿਮੰਤਾ ਬਿਸਵਾ ਸਰਮਾ ਜੀ ਨੇ ਅਸਾਮ ਵਿੱਚ 1.4 ਲੱਖ ਤੋਂ ਵੱਧ ਲੋਕਾਂ ਨੂੰ ਭ੍ਰਿਸ਼ਟਾਚਾਰ ਤੋਂ ਬਿਨਾਂ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। 

ਸ਼੍ਰੀ ਸ਼ਾਹ ਨੇ ਕਿਹਾ ਕਿ ਜੇਕਰ ਅਗਲੇ ਪੰਜ ਵਰ੍ਹਿਆਂ ਵਿੱਚ ਉਨ੍ਹਾਂ ਦੀ ਸਰਕਾਰ ਦੁਬਾਰਾ ਬਣੀ ਹੈ, ਤਾਂ ਉਹ ਦੇਸ਼ ਵਿੱਚੋਂ ਹਰ ਘੁਸਪੈਠੀਏ ਦੀ ਪਛਾਣ ਕਰਕੇ ਉਸ ਨੂੰ ਦੇਸ਼ ਨਿਕਾਲਾ ਦੇਣਗੇ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਕੋਲ ਦੇਸ਼ ਦੀ ਧਰਤੀ ਨੂੰ ਘੁਸਪੈਠੀਆਂ ਤੋਂ ਮੁਕਤ ਕਰਨ ਦੀ ਹਿੰਮਤ, ਦ੍ਰਿੜਤਾ ਅਤੇ ਦ੍ਰਿੜ ਇਰਾਦਾ ਹੈ। ਉਨ੍ਹਾਂ ਕਿਹਾ ਕਿ ਘੁਸਪੈਠੀਆਂ ਨੂੰ ਹਟਾਉਣ ਲਈ ਰਾਜ ਸਰਕਾਰ ਦਾ ਸਮਰਥਨ ਜ਼ਰੂਰੀ ਹੈ, ਜੋ ਕਿ ਵਿਰੋਧੀ ਪਾਰਟੀ ਦੀ ਸੱਤਾ ਵਿੱਚ ਆਉਣ 'ਤੇ ਕਦੇ ਵੀ ਸੰਭਵ ਨਹੀਂ ਹੋਵੇਗਾ।

ਸ਼੍ਰੀ ਸ਼ਾਹ ਨੇ ਦੋਸ਼ ਲਗਾਇਆ ਕਿ ਘੁਸਪੈਠੀਏ ਵਿਰੋਧੀ ਪਾਰਟੀ ਲਈ ਵੋਟ ਬੈਂਕ ਬਣ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ, ਅਗਲੇ ਪੰਜ ਵਰ੍ਹਿਆਂ ਦੇ ਅੰਦਰ ਉਹ ਘੁਸਪੈਠੀਆਂ ਨੂੰ ਨਾ ਸਿਰਫ਼ ਵੋਟਰ ਸੂਚੀਆਂ ਤੋਂ, ਸਗੋਂ ਦੇਸ਼ ਤੋਂ ਵੀ ਹਟਾ ਦੇਣਗੇ। ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਚੋਣ ਕਮਿਸ਼ਨ ਐਸਆਈਆਰ ਇਸ ਲਈ ਕਰਵਾ ਰਿਹਾ ਹੈ ਕਿਉਂਕਿ ਇਹ ਪ੍ਰਕਿਰਿਆ ਘੁਸਪੈਠੀਆਂ ਦੀ ਪਛਾਣ ਕਰਨ ਵਿੱਚ ਮਦਦ ਕਰੇਗੀ। 

ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਨੇ ਇਸ ਵਿਰੁੱਧ ਅੰਦੋਲਨ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਘੁਸਪੈਠੀਆਂ ਤੋਂ ਜ਼ਰੂਰ ਮੁਕਤ ਕੀਤਾ ਜਾਵੇਗਾ। ਉਨ੍ਹਾਂ ਕਿਹਾ, ਸਾਡੀ ਸਰਕਾਰ ਦੇ ਅਧੀਨ, ਦੇਸ਼ ਨਕਸਲਵਾਦ ਤੋਂ ਮੁਕਤ ਹੋ ਰਿਹਾ ਹੈ, ਅਤੇ ਇਸੇ ਤਰ੍ਹਾਂ, ਅਸਾਮ ਅਤੇ ਪੂਰਾ ਦੇਸ਼ ਵੀ ਘੁਸਪੈਠੀਆਂ ਤੋਂ ਮੁਕਤ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਘੁਸਪੈਠੀਆਂ ਨੂੰ ਦਾਖਲ ਹੋਣ ਦੀ ਮਨਜ਼ੂਰੀ ਦੇ ਕੇ, ਵਿਰੋਧੀ ਪਾਰਟੀ ਨੇ ਅਸਾਮ ਦੀ ਉਪਜਾਊ ਜ਼ਮੀਨ ਉਨ੍ਹਾਂ ਨੂੰ ਸੌਂਪ ਦਿੱਤੀ, ਜਿਸ ਨਾਲ ਅਸਮੀਯਾ ਭਾਈਚਾਰੇ ਦੀ ਪਛਾਣ ਨੂੰ ਨੁਕਸਾਨ ਪਹੁੰਚਿਆ ਅਤੇ ਇਸ ਦੀ ਸੱਭਿਆਚਾਰਕ ਵਿਰਾਸਤ ਨੂੰ ਵੀ ਜੋਖਮ ਵਿੱਚ ਪਾ ਦਿੱਤਾ। 

ਸ਼੍ਰੀ ਸ਼ਾਹ ਨੇ ਕਿਹਾ ਕਿ ਵਿਰੋਧੀ ਪਾਰਟੀ ਨੇ ਜਾਤੀ (ਭਾਈਚਾਰਾ), ਮਾਟੀ (ਜ਼ਮੀਨ), ਅਤੇ ਭੇਟੀ (ਸੱਭਿਆਚਾਰਕ ਨੀਂਹ) ਤਿੰਨਾਂ ਨੂੰ ਨੁਕਸਾਨ ਪਹੁੰਚਾਇਆ । ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀ ਦੇ ਦਹਾਕਿਆਂ ਦੇ ਸ਼ਾਸਨ ਦੌਰਾਨ, ਲਚਿਤ ਬੋਰਫੂਕਨ ਨੂੰ ਜ਼ਿਆਦਾਤਰ ਨਹੀਂ ਜਾਣਦੇ ਸਨ, ਲੇਕਿਨ ਅੱਜ ਗੁਜਰਾਤ ਤੋਂ ਕਾਮਾਖਿਆ ਤੱਕ ਅਤੇ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਹਰ ਬੱਚਾ ਬਹਾਦਰ ਲਚਿਤ ਬੋਰਫੂਕਨ ਨੂੰ ਜਾਣਦਾ ਹੈ, ਅਤੇ ਇਹ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਵਜ੍ਹਾ ਨਾਲ ਸੰਭਵ ਹੋਇਆ ਹੈ। 

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਅਸਾਮ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਕੰਮ ਕੀਤਾ ਹੈ ਅਤੇ ਅਸਾਮ ਦੇ ਲੋਕਾਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸਾਡੀ ਪਾਰਟੀ ਦੀ ਸਰਕਾਰ ਸੀ ਜਿਸ ਨੇ ਡਾ. ਭੂਪੇਨ ਹਜ਼ਾਰਿਕਾ ਅਤੇ ਗੋਪੀਨਾਥ ਜੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ। ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਸਾਡੀ ਪਾਰਟੀ ਦੀ ਅਗਵਾਈ ਵਾਲੀ ਅਸਾਮ ਸਰਕਾਰ ਨੇ ਪਿਛਲੇ 10 ਵਰ੍ਹਿਆਂ ਵਿੱਚ ਰਾਜ ਵਿੱਚ ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਬਹੁਤ ਕੰਮ ਕੀਤਾ ਹੈ।

ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਨੇ ਹਮੇਸ਼ਾ ਉੱਤਰ-ਪੂਰਬ ਨੂੰ ਇਸ ਦੇ ਹਾਲ 'ਤੇ ਛੱਡ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਪਿਛਲੇ 11 ਵਰ੍ਹਿਆਂ ਵਿੱਚ 80 ਵਾਰ ਉੱਤਰ-ਪੂਰਬ ਦਾ ਦੌਰਾ ਕਰ ਚੁੱਕੇ ਹਨ, ਜੋ ਇਹ ਦਰਸਾਉਂਦਾ ਹੈ ਕਿ ਉੱਤਰ-ਪੂਰਬ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਉਨ੍ਹਾਂ ਦੀ ਸਰਕਾਰ ਲਈ ਇੱਕ ਤਰਜੀਹ ਹੈ। ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਅਸਾਮ ਦੇ ਵਿਕਾਸ ਲਈ ਕਈ ਕਦਮ ਚੁੱਕੇ ਹਨ। 

ਉਨ੍ਹਾਂ ਕਿਹਾ ਕਿ ਲੱਖਾਂ ਮਹਿਲਾਵਾਂ ਨੂੰ ਸੈਲਫ-ਹੈਲਪ ਗਰੁੱਪਾਂ ਨਾਲ ਜੋੜਿਆ ਗਿਆ ਹੈ, 2.5 ਲੱਖ ਭੂਮੀਹੀਣ ਮੂਲ ਨਿਵਾਸੀਆਂ ਨੂੰ ਜ਼ਮੀਨ ਦੇ ਅਧਿਕਾਰ ਦਿੱਤੇ ਗਏ ਹਨ, ਅਤੇ ਚਾਹ ਦੇ ਬਾਗਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਵਿਸ਼ੇਸ਼ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 14 ਫਰਵਰੀ ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜ ਦੇ ਇੱਕ ਹਾਈਵੇਅ 'ਤੇ ਹਵਾਈ ਸੈਨਾ ਦੇ ਜਹਾਜ਼ ਨੂੰ ਉਤਾਰ ਕੇ ਦਿਖਾਇਆ ਕਿ ਅਸਾਮ ਬਦਲ ਰਿਹਾ ਹੈ।

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ 1983 ਦਾ ਆਈਐਮਡੀਟੀ ਐਕਟ ਅਸਾਮ ਵਿੱਚ ਵਿਰੋਧੀ ਪਾਰਟੀ ਦੁਆਰਾ ਘੁਸਪੈਠੀਆਂ ਨੂੰ ਸਹੂਲਤ ਦੇਣ ਦੇ ਇੱਕੋ ਇੱਕ ਉਦੇਸ਼ ਨਾਲ ਪਾਸ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਅਸਾਮ ਦੀ ਧਰਤੀ ਘੁਸਪੈਠੀਆਂ ਤੋਂ ਮੁਕਤ ਨਹੀਂ ਹੋ ਜਾਂਦੀ, ਰਾਜ ਸੁਰੱਖਿਅਤ ਨਹੀਂ ਰਹਿ ਸਕਦਾ, ਅਤੇ ਇਸ ਦੀ ਸੰਸਕ੍ਰਿਤੀ, ਭਾਸ਼ਾ ਅਤੇ ਸਾਹਿਤ ਦੀ ਵੀ ਰੱਖਿਆ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧੀ ਪਾਰਟੀ ਨੇ ਅਸਾਮ ਦੇ ਹਿੱਤਾਂ, ਸੱਭਿਆਚਾਰ ਜਾਂ ਵਿਕਾਸ ਲਈ ਕੁਝ ਨਹੀਂ ਕੀਤਾ। 

ਸ਼੍ਰੀ ਸ਼ਾਹ ਨੇ ਕਿਹਾ ਕਿ ਅਸਾਮ ਵਿੱਚ 27,000 ਕਰੋੜ ਰੁਪਏ ਦਾ ਇੱਕ ਸੈਮੀਕੰਡਕਟਰ ਪਲਾਂਟ ਬਣ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸਾਮ ਦੇ ਬੱਚਿਆਂ ਅਤੇ ਨੌਜਵਾਨਾਂ ਲਈ ਨਵੇਂ ਕੋਰਸ ਬਣਾਏ ਜਾ ਰਹੇ ਹਨ, ਸਿੱਖਿਆ ਖੇਤਰ ਵਿੱਚ ਪਰਿਵਰਤਨਸ਼ੀਲ ਬਦਲਾਅ ਹੋ ਰਹੇ ਹਨ, ਅਤੇ ਅਸਾਮ ਸਰਕਾਰ ਨੇ ਰੁਜ਼ਗਾਰ ਪੈਦਾ ਕਰਨ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਅਸਾਮ ਨੂੰ ਅੱਤਵਾਦ, ਗਰੀਬੀ ਅਤੇ ਬੇਰੁਜ਼ਗਾਰੀ ਤੋਂ ਮੁਕਤ ਬਣਾਉਣ ਲਈ - ਅਤੇ ਵਿਕਸਿਤ ਅਤੇ ਹੜ੍ਹ ਮੁਕਤ ਅਸਾਮ ਬਣਾਉਣ ਲਈ ਸਾਡੀ ਪਾਰਟੀ ਦੀ ਸਰਕਾਰ ਦੁਬਾਰਾ ਬਣਨੀ ਚਾਹੀਦੀ ਹੈ।

 

Tags: Amit Shah , Union Home Minister , BJP , Bharatiya Janata Party , Minister of Cooperation , Himanta Biswa Sarma , Assam Police Battalion HQ

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD