Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਕਾਰਡਾਂ ਦੀ ਸਮੀਖਿਆ ਕੀਤੀ

ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਾਰਡ ਬਣਾਉਣ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harbhajan Singh ETO, Dr Ajay Gupta, Jeevanjot Kaur, Dr Jarbir Singh Sandhu, Jaswinder Singh Ramdas, Dalwinderjit Singh, DC Amritsar, Amritsar, Deputy Commissioner Amritsar, Mukh Mantri Sehat Yojna

Web Admin

Web Admin

5 Dariya News

ਅੰਮ੍ਰਿਤਸਰ , 21 Feb 2026

Last updated on: Feb 23, 2026, 12:24 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦਾ ਰੀਵਿਊ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ, ਵਿਧਾਇਕ ਅਜਨਾਲਾ ਸ. ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਅੰਮ੍ਰਿਤਸਰ ਕੇਂਦਰੀ ਡਾ. ਅਜੇ ਗੁਪਤਾ, ਵਿਧਾਇਕ ਅੰਮ੍ਰਿਤਸਰ ਪੂਰਬੀ ਸ੍ਰੀਮਤੀ ਜੀਵਨਜੋਤ ਕੌਰ, ਵਿਧਾਇਕ ਅੰਮ੍ਰਿਤਸਰ ਪੱਛਮੀ ਡਾ. ਜਰਬੀਰ ਸਿੰਘ ਸੰਧੂ, ਵਿਧਾਇਕ ਅਟਾਰੀ ਸ. ਜਸਵਿੰਦਰ ਸਿੰਘ ਰਮਦਾਸ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਗੁਰਸ਼ਰਨ ਸਿੰਘ ਛੀਨਾ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਪ੍ਰਭਬੀਰ ਸਿੰਘ ਬਰਾੜ, ਪ੍ਰਧਾਨ ਗੁਰਪ੍ਰਤਾਪ ਸਿੰਘ ਸੰਧੂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਮਨਦੀਪ ਕੌਰ, ਐੱਸ.ਡੀ.ਐੱਮ. ਬਾਬਾ ਬਕਾਲਾ ਸ. ਅਮਨਦੀਪ ਸਿੰਘ, ਐੱਸ.ਡੀ.ਐੱਮ. ਅਜਨਾਲਾ ਸ. ਰਵਿੰਦਰ ਸਿੰਘ ਅਰੋੜਾ, ਸਿਵਲ ਸਰਜਨ ਡਾ. ਸਤਿੰਦਰ ਸਿੰਘ ਬਜਾਜ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਬਣ ਰਹੇ ਕਾਰਡਾਂ ਦੀ ਸਮੀਖਿਆ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਦੇਣ ਲਈ ਵੱਧ ਤੋਂ ਵੱਧ ਕਾਰਡ ਬਣਾਏ ਜਾਣ ਅਤੇ ਇਸ ਕੰਮ ਲਈ ਕੈਂਪਾਂ ਦੀ ਗਿਣਤੀ ਵਧਾਈ ਜਾਵੇ। ਉਨ੍ਹਾਂ ਅਧਿਕਾਰੀਆਂ ਦੇ ਨਾਲ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਜਾ ਕੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜਾ ਵੀ ਲੈਂਦੇ ਰਹਿਣ।

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਵਸਨੀਕ ਮੁੱਖ ਮੰਤਰੀ ਸਿਹਤ ਯੋਜਨਾ ਤੋਂ ਬਹੁਤ ਖੁਸ਼ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ ਹਰੇਕ ਪਰਿਵਾਰ ਦਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਾ ਕੇ ਦਿੱਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ 9 ਲੱਖ ਕਾਰਡ ਬਣ ਚੁੱਕੇ ਹਨ ਅਤੇ ਸੋਮਵਾਰ ਤੱਕ ਇਹ ਗਿਣਤੀ 10 ਲੱਖ ਤੋਂ ਪਾਰ ਕਰ ਜਾਵੇਗੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਸਿਹਤ ਬੀਮਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਮੈਡੀਕਲ ਐਮਰਜੈਂਸੀ ਦੌਰਾਨ ਪਰਿਵਾਰਾਂ ਦੇ ਵਿੱਤੀ ਬੋਝ ਨੂੰ ਬਿਲਕੁੱਲ ਘੱਟ ਕਰਨਾ ਹੈ। 

ਉਨ੍ਹਾਂ ਕਿਹਾ ਕਿ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸੂਚੀਬੱਧ ਹਸਪਤਾਲਾਂ ਵਿੱਚ ਨਿਰਵਿਘਨ ਰਜਿਸਟ੍ਰੇਸ਼ਨ ਅਤੇ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਉਣ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਲਾਜ ਤੋਂ ਵਾਂਝਾ ਨਾ ਰਹੇ। ਉਨ੍ਹਾਂ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਅਤੇ ਵਿੱਤੀ ਬੋਝ ਨੂੰ ਘੱਟ ਕਰਨ ਲਈ ਸੀ.ਐਸ.ਸੀ., ਆਸ਼ਾ ਅਤੇ ਪੀ.ਆਰ.ਆਈ. ਨੁਮਾਇੰਦਿਆਂ ਨਾਲ ਨਜ਼ਦੀਕੀ ਤਾਲਮੇਲ ਬਣਾਉਣ ਲਈ ਵੀ ਕਿਹਾ। 

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਜਿੱਥੇ ਸਾਰੇ ਸਰਕਾਰੀ ਹਸਪਤਾਲਾਂ ਤੋਂ ਮੁਫ਼ਤ ਇਲਾਜ ਹੋਵੇਗਾ ਓਥੇ 600 ਨਿੱਜੀ ਹਸਪਤਾਲ ਵੀ ਇੰਪੈਨਲਡ ਕੀਤੇ ਗਏ ਹਨ। ਵਿਰੋਧੀ ਪਾਰਟੀਆਂ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਸੂਬਾ ਵਾਸੀਆਂ ਨੂੰ ਸਾਵਧਾਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਰੋਧੀ ਜਾਣਬੁੱਝ ਕੇ ਭਰਮ ਪੈਦਾ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਇਹ ਮਾਨ ਸਰਕਾਰ ਦੀ ਗਰੰਟੀ ਹੈ ਕਿ ਹਰ ਪਰਿਵਾਰ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਲਾਨਾ 10 ਲੱਖ ਰੁਪਏ ਦਾ ਮੈਡੀਕਲ ਕਵਰ ਮਿਲੇਗਾ। ਉਨ੍ਹਾਂ ਕਿਹਾ ਕਿ ਵਿਰੋਧੀਆਂ ਕੋਲ ਹੁਣ ਕੋਈ ਹੋਰ ਮੁੱਦਾ ਨਹੀਂ ਹੈ ਇਸੇ ਲਈ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਦੀਆਂ ਅਫ਼ਵਾਹਾਂ ਵਿੱਚ ਬਿਲਕੁੱਲ ਨਾ ਆਉਣ। 

ਪ੍ਰੈੱਸ ਕਾਨਫਰੰਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਅੰਮ੍ਰਿਤਸਰ ਪੁਲਿਸ ਨੇ ਇੱਕ ਨਕਲੀ ਸਿਹਤ ਮੰਤਰੀ ਨੂੰ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਨਕਲੀ ਸਿਹਤ ਮੰਤਰੀ ਇੱਕ ਡਾਕਟਰ ਨੂੰ ਫਰਜੀ ਕਾਲ ਕਰ ਰਿਹਾ ਸੀ ਜਿਸ `ਤੇ ਅੰਮ੍ਰਿਤਸਰ ਪੁਲਿਸ ਨੇ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ।

 ਉਨ੍ਹਾਂ ਅਜਿਹੇ ਫਰਜ਼ੀ ਅਤੇ ਠੱਗ ਕਿਸਮ ਦੇ ਨੌਸਰਬਾਜ਼ਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਅਜਿਹੀਆਂ ਹਰਕਤਾਂ ਤੋਂ ਬਾਜ ਆ ਜਾਣ ਨਹੀਂ ਤਾਂ ਉਨ੍ਹਾਂ ਖਿਲ਼ਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harbhajan Singh ETO , Dr Ajay Gupta , Jeevanjot Kaur , Dr Jarbir Singh Sandhu , Jaswinder Singh Ramdas , Dalwinderjit Singh , DC Amritsar , Amritsar , Deputy Commissioner Amritsar , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD