Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਖ਼ਾਨ ਸਾਬ੍ਹ ਨੇ ਉਸਤਾਦ ਨੁਸਰਤ ਫ਼ਤਿਹ ਅਲੀ ਖ਼ਾਨ ਨੂੰ ਸਮਰਪਿਤ ਕੱਵਾਲੀਆਂ ਤੇ ਸੂਫ਼ੀ ਗਾਇਕੀ ਨਾਲ ਬੰਨ੍ਹਿਆ ਰੰਗ

ਅਮਨਦੀਪ ਸਿੰਘ ਦੇ ਦਿਲਰੁਬਾ ਵਾਦਨ ਤੇ ਪੰਜਾਬੀ ਸਾਹਿਤਕ ਗਾਇਕੀ ਨੇ ਸਰੋਤੇ ਕੀਲੇ

Baltej Pannu, Baltej Singh Pannu, Nasha Mukti Morcha, AAP, Aam Aadmi Party, Aam Aadmi Party Punjab, AAP Punjab, Chetan Singh Jauramajra

Web Admin

Web Admin

5 Dariya News

ਪਟਿਆਲਾ , 22 Feb 2026

Last updated on: Feb 23, 2026, 13:19 IST

ਪਟਿਆਲਾ ਦੇ ਵਿਰਾਸਤੀ ਕਿਲ੍ਹਾ ਮੁਬਾਰਕ ਦੇ ਦਰਬਾਰ ਹਾਲ ਦੇ ਖੁੱਲ੍ਹੇ ਵਿਹੜੇ 'ਚ ਅੱਜ ਪਟਿਆਲਾ ਵਿਰਾਸਤੀ ਮੇਲੇ ਦੀ ਆਖਰੀ ਸ਼ਾਮ ਪਟਿਆਲਵੀਆਂ ਤੇ ਕਲਾ ਪ੍ਰੇਮੀਆਂ ਨੇ ਵੱਡੀ ਗਿਣਤੀ 'ਚ ਪੁੱਜ ਕੇ ਸੂਫ਼ੀਆਨਾ ਸ਼ਾਮ ਦਾ ਆਨੰਦ ਮਾਣਿਆ। ਇਸ ਮੌਕੇ ਵੱਡੀ ਗਿਣਤੀ ਪੁੱਜੇ ਦਰਸ਼ਕ ਸਰੋਤਿਆਂ ਨੇ ਤਾੜੀਆਂ ਦੀ ਗੂੰਜ ਨਾਲ ਪੰਜਾਬ ਦੇ ਉਘੇ ਗਾਇਕਾਂ ਦਾ ਸਤਿਕਾਰ ਕੀਤਾ।

ਇਹ ਸੂਫ਼ੀਆਨਾ ਸ਼ਾਮ ਅੱਜ ਉਸ ਵੇਲੇ ਹੋਰ ਵੀ ਖ਼ੂਬਸੂਰਤ ਨਜ਼ਰ ਆਈ, ਜਦੋਂ ਕਵਾਲੀ ਦੇ ਆਫ਼ਤਾਬ ਗਾਇਕ ਖ਼ਾਨ ਸਾਬ੍ਹ ਨੇ ਇਹ ਸ਼ਾਮ ਉਸਤਾਦ ਨੁਸਰਤ ਫ਼ਤਹਿ ਅਲੀ ਖ਼ਾਨ ਨੂੰ ਸਮਰਪਿਤ ਕਰਦਿਆ ਰਵਾਇਤੀ ਕੱਵਾਲੀਆਂ ਨੂੰ ਆਪਣੇ ਨਿਵੇਕਲੇ ਅੰਦਾਜ਼ ਗਾਇਆ ਜਦਕਿ ਸੂਫ਼ੀ ਗਾਇਕ ਪ੍ਰੋ. ਅਮਨਦੀਪ ਸਿੰਘ ਦੇ ਦਿਲਰੁਬਾ ਵਾਦਨ ਤੇ ਸੂਫ਼ੀ ਗਾਇਕੀ ਨੇ ਖ਼ੂਬ ਰੰਗ ਬੰਨ੍ਹਦਿਆਂ ਦਰਸ਼ਕਾਂ ਨੂੰ ਝੂਮਣ ਲਾ ਦਿੱਤਾ।

ਪੰਜਾਬ ਦੇ ਉੱਘੇ ਨੌਜਵਾਨ ਗਾਇਕ ਖ਼ਾਨ ਸਾਬ੍ਹ ਨੇ ਰਵਾਇਤੀ ਉਸਤਾਦ ਨੁਸਰਤ ਫ਼ਤਹਿ ਅਲੀ ਖ਼ਾਨ ਦੀਆਂ ਕਵਾਲੀਆਂ ਨਵੇਂ ਰੂਪ ਵਿੱਚ ਪੇਸ਼ ਕੀਤੀਆਂ। ਉਨ੍ਹਾਂ ਨੇ ‘ਸਾਸੋਂ ਕੀ ਮਾਲਾ, ਨਿੱਤ ਖੈਰ ਮੰਗਾਂ, ਵੋ ਬੀ ਅਪਨੇ ਨਾ ਥੇ, ਹਲਕਾ..ਹਲਕਾ ਸਰੂਰ ਸਮੇਤ ਹੋਰ ਖੂਬਸੂਰਤ ਨਗ਼ਮੇ ਗਾ ਕੇ

ਸਰੋਤਿਆਂ ਨੂੰ ਮੰਤਰ ਮੁਗਧ ਕਰਕੇ ਵਿਰਾਸਤੀ ਉਤਸਵ ਨੂੰ ਸਿਖਰਾਂ 'ਤੇ ਪਹੁੰਚਾ ਦਿੱਤਾ। 

ਖ਼ਾਨ ਸਾਬ੍ਹ ਨੇ ਕਿਹਾ ਕਿ ਇਹ ਉਸ ਦੀ ਖ਼ੁਸ਼ਕਿਸਮਤੀ ਹੈ ਕਿ ਉਹ ਪਟਿਆਲਵੀਆਂ ਨੂੰ ਕੁਝ ਸੁਨਾੳਣ ਆਏ ਹਨ। ਸੂਫ਼ੀਆਨਾ ਸ਼ਾਮ ਦੀ ਸ਼ੁਰੂਆਤ ਵਿੱਚ ਪ੍ਰਸਿੱਧ ਦਿਲਰੁਬਾ ਵਾਦਕ ਤੇ ਗਾਇਕ ਪ੍ਰੋ. ਅਮਨਦੀਪ ਸਿੰਘ ਨੇ ਪਟਿਆਲਾ ਰਿਆਸਤ ਦੇ ਸਾਜ ਦਿਲਰੁਬਾ ਨਾਲ ਸ਼ਾਨ ਵਜਾ ਕੇ ਸ਼ੁਰੂਆਤ ਕੀਤੀ ਪਟਿਆਲਾ ਘਰਾਣੇ ਦੇ ਗੱਜਣ ਸਿੰਘ ਤੇ ਭਾਈ ਹਰਨਾਮ ਸਿੰਘ ਨੂੰ ਯਾਦ ਕੀਤਾ। 

ਉਨ੍ਹਾਂ ਨੇ ਆਪਣੀ ਦਿਲਕਸ਼ ਆਵਾਜ਼ ਨਾਲ ਸੂਫ਼ੀਆਨਾ ਅੰਦਾਜ 'ਚ ਲੋਕ ਗਾਇਕੀ ਨਾਲ ਇੱਕ ਵੱਖਰਾ ਹੀ ਮਾਹੌਲ ਸਿਰਜਦਿਆਂ ਦਰਸ਼ਕਾਂ ਨੂੰ ਝੂਮਣ ਲਾ ਦਿਤਾ। ਪ੍ਰੋ. ਅਮਨਦੀਪ ਸਿੰਘ ਨੇ ਸੁਲਤਾਨ ਬਾਹੂ ਅਤੇ ਬੁੱਲੇ ਸ਼ਾਹ ਦੇ ਸੂਫ਼ੀਆਨਾ ਕਲਾਮ, 'ਅਬ ਲਗਨ ਲਗੀ ਕੀ ਕਰੀਏ', 'ਮੈਨੂੰ ਕੌਣ ਪਛਾਣੇ', ਸੰਤ ਰਾਮ ਉਦਾਸੀ ਦੀ ਰਚਨਾ, 'ਤੂੰ ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ ਅਤੇ ਸ਼ਿਵ ਕੁਮਾਰ ਬਟਾਵਲੀ ਦੀ ਨਜ਼ਮ ਇੱਕ ਕੁੜੀ ਜਿਸਦਾ ਨਾਮ ਮੁਹੱਬਤ ਸਮੇਤ ਪੰਜਾਬੀ ਸਾਹਿਤ ਦੀਆਂ ਵੱਖ-ਵੱਖ ਵੰਨਗੀਆਂ ਝੂਮਰ, ਲੋਕ ਬੋਲੀਆਂ ਤੇ ਲੋਕ ਗੀਤ ਦੀ ਦਿਲਕਸ਼ ਪੇਸ਼ਕਾਰੀ ਕੀਤੀ। 

ਨੂਰ-ਏ-ਅਮਨ ਮਿਊਜ਼ੀਕਲ ਬੈਂਡ ਗਰੁੱਪ ਦੇ ਕਲਾਕਾਰਾਂ ਨੇ ਪ੍ਰੋ. ਅਮਨਦੀਪ ਸਿੰਘ ਦਾ ਸਾਥ ਦਿੱਤਾ। ਇਸ ਮੌਕੇ ਪੁੱਜੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਮੁੱਖ ਬੁਲਾਰੇ ਬਲਤੇਜ ਪੰਨੂ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਪੀਆਰਟੀਸੀ ਚੇਅਰਮੈਨ ਹਰਪਾਲ ਜੁਨੇਜਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਅਤੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਅਜਿਹੀ ਸਾਫ਼ ਸੁਥਰੀ ਗਾਇਕੀ ਸਾਨੂੰ ਸਾਡੀ ਵਿਰਾਸਤ ਨਾਲ ਜੋੜਦੀ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਸੰਗੀਤ ਰਾਹੀਂ ਆਪਣੇ ਜੀਵਨ ਨੂੰ ਉੱਚਾ ਤੇ ਸੱਚਾ ਰੱਖਣ ਦਾ ਸੰਦੇਸ਼ ਦਿੰਦੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠ ਅਜਿਹੇ ਮੇਲੇ ਲਗਾਉਣਾ ਰੰਗਲਾ ਪੰਜਾਬ ਬਣਾਉਣ ਸਮੇਤ ਲੋਕਾਂ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਨ ਦਾ ਚੰਗਾ ਉਪਰਾਲਾ ਹੈ। ਬਲਤੇਜ ਪੰਨੂ ਨੇ ਕਿਹਾ ਕਿ ਸਫ਼ਲ ਵਿਰਾਸਤੀ ਮੇਲਾ ਕਰਵਾਉਣ ਲਈ ਪਟਿਆਲਾ ਪ੍ਰਸ਼ਾਸਨ ਵਧਾਈ ਦਾ ਪਾਤਰ ਹੈ।

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਪਟਿਆਲਾਵੀਆਂ ਤੇ ਕਲਾ ਪ੍ਰੇਮੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਜਿਵੇਂ 12 ਫਰਵਰੀ ਤੋਂ 22 ਫਰਵਰੀ ਤੱਕ ਪਟਿਆਲਾ ਵਿਰਾਸਤੀ ਮੇਲੇ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ, ਉਸੇ ਤਰ੍ਹਾਂ ਹੀ 21 ਫਰਵਰੀ ਤੋਂ ਸ਼ੁਰੂ ਹੋ ਕੇ 2 ਮਾਰਚ ਤੱਕ ਸ਼ੀਸ਼ ਮਹਿਲ ਵਿਖੇ ਚੱਲ ਰਹੇ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ਨੂੰ ਵੀ ਭਰਵਾਂ ਹੁੰਗਾਰਾ ਦੇਣ।

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਅਗਵਾਈ ਹੇਠ ਪੰਜਾਬ ਦੇ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਪਟਿਆਲਾ ਵਿਰਾਸਤੀ ਮੇਲੇ ਦੀ ਕਿਲ੍ਹਾ ਮੁਬਾਰਕ ਵਿਖੇ ਆਖਰੀ ਸ਼ਾਮ ਯਾਦਗਾਰੀ ਬਣ ਗਈ, ਕਿਉਂਕਿ ਇਹ ਵਿਰਾਸਤੀ ਉਤਸਵ ਹੁਣ ਪਟਿਆਲਵੀਆਂ ਲਈ ਇੱਕ ਖਾਸ ਉਤਸਵ ਬਣ ਗਿਆ ਹੈ। ਨੋਡਲ ਅਫ਼ਸਰ ਐਸ.ਡੀ.ਐਮ. ਰਿਚਾ ਗੋਇਲ ਦੀ ਦੇਖ-ਰੇਖ ਹੇਠ ਖ਼ੂਬਸੂਰਤ ਰੌਸ਼ਨੀਆਂ ਨਾਲ ਜਗਮਗਾ ਰਹੀ ਕਿਲਾ ਮੁਬਾਰਕ ਦੀ ਇਹ ਵਿਰਾਸਤੀ ਇਮਾਰਤ ਨੇ ਆਮ ਸ਼ਹਿਰੀਆਂ ਨੂੰ ਆਪਣੇ ਦੀਦਾਰ ਕਰਨ ਲਈ ਮਜ਼ਬੂਰ ਕੀਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ, ਉਤਰ ਖੇਤਰੀ ਸੱਭਿਆਚਾਰਕ ਕੇਂਦਰ ਦੇ ਸਹਾਇਕ ਡਾਇਰੈਕਟਰ ਰਵਿੰਦਰ ਸ਼ਰਮਾ, ਚਰਨਜੀਤ ਸਿੰਘ, ਐਸ.ਡੀ.ਐਮਜ ਨਮਨ ਮਾਰਕੰਨ, ਨੋਡਲ ਅਫ਼ਸਰ ਰਿਚਾ ਗੋਇਲ, ਹਰਜੋਤ ਕੌਰ, ਸੀ.ਐਮ.ਐਫ.ਓ. ਸਤੀਸ਼ ਚੰਦਰ, ਸੀ.ਡੀ.ਪੀ.ਓ ਸੁਪ੍ਰੀਤ ਬਾਜਵਾ, ਕੌਂਸਲਰ ਅੰਮ੍ਰਿਤ ਪਾਲ ਸਿੰਘ ਪਾਲੀ ਅਤੇ ਰਣਜੀਤ ਸਿੰਘ ਸਮੇਤ ਪਟਿਆਲਾ ਵਾਸੀਆਂ ਤੇ ਸੰਗੀਤ ਪ੍ਰੇਮੀਆਂ ਨੇ ਵੱਡੀ ਗਿਣਤੀ 'ਚ ਸ਼ਿਰਕਤ ਕਰਕੇ ਕਵਾਲੀ ਤੇ ਸੂਫ਼ੀਆਨ ਸ਼ਾਮ ਸਮੇਂ ਸਾਫ਼-ਸੁਥਰੀ ਗਾਇਕੀ ਦਾ ਅਨੰਦ ਮਾਣਿਆ।

 

Tags: Baltej Pannu , Baltej Singh Pannu , Nasha Mukti Morcha , AAP , Aam Aadmi Party , Aam Aadmi Party Punjab , AAP Punjab , Chetan Singh Jauramajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD