Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਲੁਧਿਆਣਾ 'ਚ ਨਾਇਬ ਸਿੰਘ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: 'ਆਪ' ਨੇ ਭਾਜਪਾ ਨੂੰ ਦੱਸਿਆ 'ਪੰਜਾਬ ਵਿਰੋਧੀ'

ਪੰਜਾਬ ਦਾ ਫੰਡ ਰੋਕਣ ਵਾਲੀ ਭਾਜਪਾ ਦਾ ਜ਼ੋਰਦਾਰ ਵਿਰੋਧ, 'ਆਪ' ਬੋਲੀ- "ਪੰਜਾਬੀਆਂ ਨੂੰ ਗੁਮਰਾਹ ਕਰਨਾ ਬੰਦ ਕਰੇ ਕੇਂਦਰ"

Protest, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਲੁਧਿਆਣਾ , 22 Feb 2026

Last updated on: Feb 23, 2026, 13:27 IST

ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰਾ ਅਤੇ ਆਗੂਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਲੁਧਿਆਣਾ ਵਿੱਚ ਕਾਲੇ ਝੰਡਿਆਂ ਨਾਲ ਸਵਾਗਤ ਕੀਤਾ। "ਪੂਰਵਾਂਚਲ ਸਨਮਾਨ ਰੈਲੀ" ਵਿੱਚ ਸ਼ਾਮਲ ਹੋਣ ਆਏ ਸੈਣੀ ਦਾ ਕਾਫ਼ਲਾ ਜਿਵੇਂ ਹੀ ਧੂਰੀ ਲਾਈਨ ਰੇਲਵੇ ਓਵਰ ਬ੍ਰਿਜ ਉੱਤਰਿਆ, 'ਆਪ' ਵਰਕਰਾਂ ਨੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਾਲੇ ਝੰਡੇ ਦਿਖਾ ਕੇ ਪੰਜਾਬ ਪ੍ਰਤੀ ਭਾਜਪਾ ਦੀਆਂ ਵਿਤਕਰੇ ਭਰੀਆਂ ਨੀਤੀਆਂ ਦਾ ਰੋਸ ਪ੍ਰਗਟਾਇਆ।

ਆਤਮ ਨਗਰ ਤੋਂ 'ਆਪ' ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ, "ਅਸੀਂ ਅੱਜ ਇਸ ਲਈ ਵਿਰੋਧ ਕਰ ਰਹੇ ਹਾਂ ਕਿਉਂਕਿ ਭਾਜਪਾ ਨੇ ਹਮੇਸ਼ਾ ਪੰਜਾਬ ਵਿਰੋਧੀ ਸਟੈਂਡ ਅਪਣਾਇਆ ਹੈ। ਉਹ ਕੇਂਦਰ ਵਿੱਚ ਬੈਠ ਕੇ ਪੰਜਾਬ ਦੇ ਸਿਹਤ, ਸਿੱਖਿਆ ਅਤੇ ਵਿਕਾਸ ਦੇ ਫੰਡ ਰੋਕਦੇ ਹਨ, ਅਤੇ ਇੱਥੇ ਆ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। 

ਪੰਜਾਬ ਦੀ ਜਨਤਾ ਭੋਲੀ ਨਹੀਂ ਹੈ, ਉਹ ਇਨ੍ਹਾਂ ਦੇ ਚਿਹਰੇ ਨੂੰ ਚੰਗੀ ਤਰ੍ਹਾਂ ਪਛਾਣਦੀ ਹੈ।" ਇਸ ਮੌਕੇ 'ਆਪ' ਦੇ ਲੋਕ ਸਭਾ ਇੰਚਾਰਜ ਸ਼ਰਨਪਾਲ ਸਿੰਘ ਮਕੜ ਨੇ ਵੀ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ, "ਪੰਜਾਬ ਦੇ ਲੋਕ ਭਾਜਪਾ ਦੇ ਝੂਠੇ ਪ੍ਰਚਾਰ ਤੋਂ ਚੰਗੀ ਤਰ੍ਹਾਂ ਵਾਕਿਫ਼ ਹਨ। 

ਅੱਜ ਦਾ ਇਹ ਪ੍ਰਦਰਸ਼ਨ ਭਾਜਪਾ ਅਤੇ ਇਸ ਦੇ ਨੇਤਾਵਾਂ ਨੂੰ ਇੱਕ ਸਪੱਸ਼ਟ ਸੰਦੇਸ਼ ਹੈ ਕਿ ਉਹ ਪੰਜਾਬ ਵਿੱਚ ਆ ਕੇ ਆਪਣੀ ਕਿਸਾਨ ਵਿਰੋਧੀ, ਵਪਾਰ ਵਿਰੋਧੀ ਅਤੇ ਪੰਜਾਬ ਵਿਰੋਧੀ ਨੀਤੀਆਂ 'ਤੇ ਪਰਦਾ ਨਹੀਂ ਪਾ ਸਕਦੇ। ਤੁਹਾਨੂੰ ਪ੍ਰਚਾਰ ਕਰਨ ਦਾ ਹੱਕ ਹੈ, ਪਰ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਝੂਠੇ ਸਵਾਲ ਖੜ੍ਹੇ ਕਰਕੇ ਲੋਕਾਂ ਨੂੰ ਗੁਮਰਾਹ ਨਾ ਕਰੋ।"

ਪ੍ਰਦਰਸ਼ਨ ਦੌਰਾਨ 'ਆਪ' ਦੇ ਜ਼ਿਲ੍ਹਾ ਪ੍ਰਧਾਨ (ਲੁਧਿਆਣਾ) ਜਤਿੰਦਰ ਖੰਗੂੜਾ ਨੇ ਅੰਕੜੇ ਪੇਸ਼ ਕਰਦਿਆਂ ਭਾਜਪਾ 'ਤੇ ਪਲਟਵਾਰ ਕੀਤਾ। ਉਨ੍ਹਾਂ ਕਿਹਾ, "ਹਰਿਆਣਾ ਦੇ ਮੁੱਖ ਮੰਤਰੀ ਨੂੰ ਪੰਜਾਬ ਨੂੰ ਲੈਕਚਰ ਦੇਣ ਤੋਂ ਪਹਿਲਾਂ ਆਪਣੇ ਸੂਬੇ ਦੇ ਹਾਲਾਤ 'ਤੇ ਨਜ਼ਰ ਮਾਰਨੀ ਚਾਹੀਦੀ ਹੈ।

ਕੇਂਦਰੀ ਏਜੰਸੀਆਂ ਦੀਆਂ ਰਿਪੋਰਟਾਂ ਮੁਤਾਬਕ, ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੰਜਾਬ ਦੇਸ਼ ਵਿੱਚ ਦੂਜੇ ਨੰਬਰ 'ਤੇ ਹੈ, ਜਦਕਿ ਹਰਿਆਣਾ ਵਿੱਚ 2023 ਵਿੱਚ 1000 ਤੋਂ ਵੱਧ ਅਤੇ 2024 ਵਿੱਚ 900 ਤੋਂ ਵੱਧ ਕਤਲ ਹੋਏ। ਉੱਥੇ ਔਰਤਾਂ ਅਤੇ ਦਲਿਤਾਂ ਖ਼ਿਲਾਫ਼ ਅੱਤਿਆਚਾਰ ਦੀਆਂ ਘਟਨਾਵਾਂ ਵੀ ਕਾਫ਼ੀ ਵੱਧ ਹਨ। 

ਪੰਜਾਬ ਦੇ ਕਿਸਾਨਾਂ 'ਤੇ ਕਰਜ਼ੇ ਦਾ ਬੋਝ ਉਸ ਵਕਤ ਵਧਿਆ ਜਦੋਂ ਭਾਜਪਾ ਇੱਥੇ ਸੱਤਾ ਵਿੱਚ ਸੀ। ਝੂਠੇ ਬਿਆਨਾਂ ਨਾਲ ਅੰਕੜੇ ਨਹੀਂ ਬਦਲੇ ਜਾ ਸਕਦੇ।" 'ਆਪ' ਆਗੂਆਂ ਦਾ ਕਹਿਣਾ ਸੀ ਕਿ ਹਰਿਆਣਾ ਸਰਕਾਰ ਨੂੰ ਪੰਜਾਬ ਵਿੱਚ ਸਿਆਸੀ ਲਾਹਾ ਲੈਣ ਦੀ ਬਜਾਏ ਆਪਣੇ ਸੂਬੇ ਦੀਆਂ ਗੰਭੀਰ ਸਮੱਸਿਆਵਾਂ ਨੂੰ ਹੱਲ ਕਰਨਾ ਚਾਹੀਦਾ ਹੈ। 

ਇਸ ਤੋਂ ਪਹਿਲਾਂ ਭਾਜਪਾ ਵੱਲੋਂ ਕਰਵਾਈ ਗਈ ਪੂਰਵਾਂਚਲ ਸਨਮਾਨ ਰੈਲੀ ਵਿੱਚ ਸੀਐਮ ਸੈਣੀ ਤੋਂ ਇਲਾਵਾ ਪੰਜਾਬ ਭਾਜਪਾ ਦੇ ਵੱਡੇ ਆਗੂ ਵੀ ਮੌਜੂਦ ਸਨ। ਪਰ ਬਾਹਰ 'ਆਪ' ਵਲੰਟੀਅਰਾ ਦੇ ਰੋਸ ਨੇ ਉਨ੍ਹਾਂ ਦੇ ਇਸ ਸਿਆਸੀ ਇਕੱਠ ਨੂੰ ਮਾਤ ਪਾ ਦਿੱਤੀ।

 

Tags: Protest , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD