Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

ਵਿਦੇਸ਼-ਅਧਾਰਤ ਮਾਸਟਰਮਾਈਂਡ ਗੋਪੀ ਨਵਾਸ਼ਹਿਰੀਆ ਅਤੇ ਜੱਸੀ ਕੁਲਾਮ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ : ਡੀ.ਜੀ.ਪੀ. ਗੌਰਵ ਯਾਦਵ

Crime News Punjab, Punjab Police, Police, Crime News, Jalandhar Police, Jalandhar

Web Admin

Web Admin

5 Dariya News

ਜਲੰਧਰ , 22 Feb 2026

Last updated on: Feb 23, 2026, 15:39 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਸੀਆਈ ਐਸ.ਏ.ਐਸ. ਨਗਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਸਟੇਸ਼ਨ ’ਤੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਧਮਾਕੇ ਵਿੱਚ ਸ਼ਾਮਲ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ  ਇੱਥੇ ਸਾਂਝੀ ਕੀਤੀ ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਾਵੀਰ ਉਰਫ਼ ਕਾਕਾ ਅਤੇ ਮਨਪ੍ਰੀਤ ਉਰਫ਼ ਮਨੀ ਵਜੋਂ ਹੋਈ ਹੈ, ਦੋਵੇਂ ਐਸਬੀਐਸ ਨਗਰ ਦੇ ਰਹਿਣ ਵਾਲੇ ਹਨ। ਆਪ੍ਰੇਸ਼ਨ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 9 ਐਮ.ਐਮ. ਗਲੌਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਜੁੜੇ ਵਿਦੇਸ਼ ਅਧਾਰਤ ਮਾਸਟਰਮਾਈਂਡ ਗੋਪੀ ਨਵਾਸ਼ਹਰੀਆ, ਜੱਸੀ ਕੁਲਾਮ ਅਤੇ ਸ਼ੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਆਪਣੇ ਸਾਥੀਆਂ ਨਾਲ ਮਿਲ ਕੇ ਆਰ.ਡੀ.ਐਕਸ.-ਅਧਾਰਤ ਆਈਈਡੀ ਅਤੇ ਹੈਂਡ ਗ੍ਰਨੇਡ ਵਾਲੀਆਂ ਖੇਪਾਂ ਪ੍ਰਾਪਤ ਕੀਤੀਆਂ ਸਨ। 

ਗ਼ੌਰਤਲਬ ਹੈ ਕਿ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਵੱਲੋਂ 1 ਜਨਵਰੀ, 2026 ਨੂੰ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਥਾਣੇ ’ਤੇ ਧਮਾਕੇ ਲਈ ਵਰਤਿਆ ਇੱਕ ਆਈਈਡੀ (ਆਰਡੀਐਕਸ) ਵੀ ਇਨ੍ਹਾਂ ਖੇਪਾਂ ਵਿੱਚੋਂ ਹੀ ਸੀ। ਡੀਜੀਪੀ ਨੇ ਦੱਸਿਆ ਕਿ ਉਨ੍ਹਾਂ ਦੇ ਛੇ ਮੁਲਜ਼ਮਾਂ ਨੂੰ ਪਹਿਲਾਂ ਹੀ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ, ਜੋ ਅੱਤਵਾਦੀ ਹਾਰਡਵੇਅਰ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ। 

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਦੋਵਾਂ ਦੀ ਗ੍ਰਿਫ਼ਤਾਰੀ ਨਾਲ ਪੂਰੇ ਮਾਡਿਊਲ ਦਾ ਪਰਦਾਫਾਸ਼ ਹੋ ਗਿਆ ਹੈ। ਇਸ ਸਬੰਧ ਵਿੱਚ ਬੀਐਨਐਸ ਅਤੇ ਆਰਮਜ਼ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮੋਹਾਲੀ ਦੇ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਵਿਖੇ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD