Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਗੁਲਾਬ ਚੰਦ ਕਟਾਰੀਆ ਨੇ ਗੁਰਦੁਆਰਾ ਪੰਜ ਪਿਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਲਿਆ ਅਸ਼ੀਰਵਾਦ

23 ਫ਼ਰਵਰੀ ਨੂੰ ਮੁਕੇਰੀਆਂ ਅਤੇ 24 ਫ਼ਰਵਰੀ ਨੂੰ ਹੁਸ਼ਿਆਰਪੁਰ ਵਿੱਚ “ਵਾਕ ਅਗੇਂਸਟ ਡਰੱਗਜ਼ ਪਦਯਾਤਰਾ” ਰਾਹੀਂ ਨਸ਼ਾ ਮੁਕਤ ਸਮਾਜ ਦਾ ਦੇਣਗੇ ਸੰਦੇਸ਼

Gulab Chand Kataria, Governor of Punjab, Punjab Governor, Punjab Raj Bhavan, Aashika Jain, DC Hoshiarpur, Deputy Commissioner Hoshiarpur, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 22 Feb 2026

Last updated on: Feb 23, 2026, 15:43 IST

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜ਼ਿਲ੍ਹੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਅੱਜ ਹੁਸ਼ਿਆਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਨੇ ਪਿੰਡ ਨੰਗਲ ਸ਼ਹੀਦਾਂ ਵਿਖੇ ਗੁਰਦੁਆਰਾ ਪੰਜ ਪਿਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਸੂਬੇ ਦੀ ਸ਼ਾਂਤੀ, ਖੁਸ਼ਹਾਲੀ ਅਤੇ ਨਸ਼ਾ ਮੁਕਤ ਸਮਾਜ ਲਈ ਅਰਦਾਸ ਕੀਤੀ।

ਹੁਸ਼ਿਆਰਪੁਰ ਪਹੁੰਚਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਜਪਾਲ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਜ਼ਿਲ੍ਹੇ ਵਿੱਚ ਚੱਲ ਰਹੀਆਂ ਨਸ਼ਾ ਵਿਰੋਧੀ ਮੁਹਿੰਮ ਨਾਲ ਸੰਬੰਧਿਤ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ ਗਈ। ਰਾਜਪਾਲ ਨੇ ਕਿਹਾ ਕਿ ਸਮਾਜ ਨੂੰ ਨਸ਼ਿਆਂ ਵਰਗੀ ਗੰਭੀਰ ਸਮੱਸਿਆ ਤੋਂ ਮੁਕਤ ਕਰਨ ਲਈ ਸਾਂਝੇ ਉੱਦਮ ਬਹੁਤ ਜ਼ਰੂਰੀ ਹਨ। 

ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਭਾਗੀਦਾਰੀ ਤੋਂ ਬਿਨਾਂ ਨਸ਼ਾ ਮੁਕਤ ਪੰਜਾਬ ਦਾ ਟੀਚਾ ਹਾਸਲ ਨਹੀਂ ਕੀਤਾ ਜਾ ਸਕਦਾ। ਜ਼ਿਕਰਯੋਗ ਹੈ ਕਿ 23 ਫ਼ਰਵਰੀ ਨੂੰ ਰਾਜਪਾਲ ਮੁਕੇਰੀਆਂ ਦੇ ਤਹਿਸੀਲ ਕੰਪਲੈਕਸ ਤੋਂ ਅਤੇ 24 ਫ਼ਰਵਰੀ ਨੂੰ ਡੀ.ਏ.ਵੀ. ਕਾਲਜ ਆਫ ਐਜੂਕੇਸ਼ਨ, ਹੁਸ਼ਿਆਰਪੁਰ ਤੋਂ “ਵਾਕ ਅਗੇਂਸਟ ਡਰੱਗਜ਼ ਪਦਯਾਤਰਾ” ਦੀ ਸ਼ੁਰੂਆਤ ਕਰਨਗੇ।

ਇਸ ਮੌਕੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਐਸ.ਡੀ.ਐਮ. ਗੁਰਸਿਮਰਨਜੀਤ ਕੌਰ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਵੀ ਹਾਜ਼ਰ ਸਨ।

 

Tags: Gulab Chand Kataria , Governor of Punjab , Punjab Governor , Punjab Raj Bhavan , Aashika Jain , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD