Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ, ਬਰਖਾਸਤ ਪੁਲਿਸ ਮੁਲਾਜ਼ਮ ਸਮੇਤ ਛੇ ਵਿਅਕਤੀ 4.8 ਕਿਲੋਗ੍ਰਾਮ ਹੈਰੋਇਨ ਅਤੇ ਪਿਸਤੌਲ ਨਾਲ ਕਾਬੂ

2 ਮਹੀਨੇ ਦੀ ਪੁਖ਼ਤਾ ਜੇਲ੍ਹ ਨਿਗਰਾਨੀ ਤੇ ਚੌਕਸੀ ਕਾਰਨ ਪਾਕਿਸਤਾਨੀ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਨੈੱਟਵਰਕ ਦਾ ਹੋਇਆ ਪਰਦਾਫਾਸ਼ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Faridkot Police, Faridkot

Web Admin

Web Admin

5 Dariya News

ਫਰੀਦਕੋਟ , 22 Feb 2026

Last updated on: Feb 23, 2026, 16:24 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਫ਼ਰੀਦਕੋਟ ਪੁਲਿਸ ਨੇ ਪਾਕਿਸਤਾਨ-ਸਮਰਥਿਤ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦੇ ਹੋਏ ਇੱਕ ਫੌਜੀ  ਜਵਾਨ ਅਤੇ ਬਰਖ਼ਾਸਤ ਪੁਲਿਸ ਮੁਲਾਜ਼ਮ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.8 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ । 

ਇਹ ਜਾਣਕਾਰੀ  ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਰਨੈਲ ਸਿੰਘ ਉਰਫ ਗੋਲਡੀ ਵਾਸੀ ਲੁਧਿਆਣਾ , ਜੋ ਇਸ ਸਮੇਂ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਿਹਾ ਹੈ, ਅਮਰਦੀਪ ਸਿੰਘ ਉਰਫ ਬਾਕਸਰ (ਬਰਖਾਸਤ ਪੀਏਪੀ ਕੇਡਰ ਮੁਲਾਜ਼ਮ) ਅਤੇ ਡਿੰਪਲ ਰਾਣੀ ਵਾਸੀ ਫਿਰੋਜ਼ਪੁਰ, ਰਮਨਦੀਪ ਕੌਰ, ਸਰਬਜੀਤ ਸਿੰਘ ਉਰਫ ਸੱਬਾ ਅਤੇ ਅੰਮ੍ਰਿਤਪਾਲ ਸਿੰਘ ਉਰਫ ਅਭਿਜੋਤ ਸਾਰੇ ਵਾਸੀ ਮੋਗਾ ਵਜੋਂ ਹੋਈ ਹੈ। 

ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਤੀਹ ਹਜ਼ਾਰ  ਡਰੱਗ ਮਨੀ ਵੀ ਜ਼ਬਤ ਕੀਤੀ ਅਤੇ ਉਨ੍ਹਾਂ ਦੀਆਂ ਦੋ ਗੱਡੀਆਂ, ਜਿਨ੍ਹਾਂ ਵਿੱਚ ਥਾਰ ਅਤੇ ਐਕਸਯੂਵੀ-500 ਸ਼ਾਮਲ ਹਨ, ਨੂੰ ਜ਼ਬਤ ਕੀਤਾ ਹੈ, ਜਿਨ੍ਹਾਂ ਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਸਫਲਤਾ ਬਹੁਤ ਹੀ ਯੋਜਨਾਬੱਧ ਤੇ ਖੁਫੀਆ ਆਪ੍ਰੇਸ਼ਨ ਅਤੇ 2 ਮਹੀਨੇ ਦੀ ਪੁਖ਼ਤਾ ਜੇਲ੍ਹ ਨਿਗਰਾਨੀ ਅਤੇ ਚੌਕਸੀ ਦਾ ਨਤੀਜਾ ਹੈ, ਜਿਸ ਨਾਲ ਕਾਰਟੇਲ ਦੀਆਂ ਦੂਰ ਤੱਕ ਫੈਲੀਆਂ ਜੜ੍ਹਾਂ ਦਾ ਪਰਦਾਫਾਸ਼ ਹੋਇਆ ਹੈ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ, ਜੋ ਹੈਰੋਇਨ ਦੀ ਖੇਪ ਨੂੰ ਭਾਰਤੀ ਖੇਤਰ ਵਿੱਚ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਐਸ.ਐਸ.ਪੀ. ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਕਿਹਾ ਕਿ 20-21 ਫਰਵਰੀ ਦੀ ਦਰਮਿਆਨੀ ਰਾਤ ਨੂੰ, ਸੀ.ਆਈ.ਏ. ਸਟਾਫ ਦੀ ਟੀਮ ਨੇ ਗ੍ਰੀਨ ਐਵੇਨਿਊ ਨੇੜੇ ਇੱਕ ਥਾਰ ਗੱਡੀ ਨੂੰ ਰੋਕਿਆ। ਡੀਐਸਪੀ (ਫਰੀਦਕੋਟ) ਤਰਲੋਚਨ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ ਤਲਾਸ਼ੀ ਦੌਰਾਨ 1.008 ਕਿਲੋਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਹੋਈ, ਜਿਸ ਨਾਲ ਚਾਰ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ।

ਐਸਐਸਪੀ ਨੇ ਕਿਹਾ, ‘‘ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਖੇਪ ਅਮਰਦੀਪ ਸਿੰਘ ਉਰਫ਼ ਬਾਕਸਰ ਦੁਆਰਾ ਇੱਕ ਐਕਸਯੂਵੀ-500 ਗੱਡੀ ਵਿੱਚ ਸਪਲਾਈ ਕੀਤੀ ਗਈ ਸੀ। ਇਸ ਸੁਰਾਗ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਪਿੰਡ ਗੋਲਿਆਨਾ ਸੇਮਨਾਲਾ ਨੇੜੇ ਬਾਕਸਰ ਅਤੇ ਉਸਦੀ ਸਾਥਣ ਡਿੰਪਲ ਰਾਣੀ ਨੂੰ ਰੋਕਿਆ ਅਤੇ  ਉਨ੍ਹਾਂ ਦੇ ਕਬਜ਼ੇ ਵਿੱਚੋਂ 3.796 ਕਿਲੋਗ੍ਰਾਮ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਕੀਤਾ । ’’

ਡਾ. ਪ੍ਰਗਿਆ ਜੈਨ ਨੇ ਅੱਗੇ ਦੱਸਿਆ ਕਿ ਮੁੱਖ ਸਰਗਨਾ, ਅਮਰਦੀਪ ਸਿੰਘ ਉਰਫ਼ ਬਾਕਸਰ, ਇੱਕ ਜੁਰਾਇਮ-ਪੇਸ਼ਾ ਅਪਰਾਧੀ ਹੈ, ਜਿਸ ’ਤੇ  9 ਅਪਰਾਧਿਕ ਮਾਮਲੇ ਪਹਿਲਾਂ ਹੀ ਦਰਜ ਹਨ, ਜਦੋਂ ਕਿ ਬਾਕੀ ਮੈਂਬਰਾਂ ਵੀ ਐਨ.ਡੀ.ਪੀ.ਐਸ. ਅਤੇ ਆਰਮਜ਼ ਐਕਟਾਂ ਤਹਿਤ ਅਹਿਮ ਅਪਰਾਧਿਕ ਪਿਛੋਕੜ ਵਾਲੇ ਹਨ। ਇੱਕ ਸੇਵਾ ਨਿਭਾ ਰਹੇ ਫੌਜ ਦੇ ਜਵਾਨ ਅਤੇ ਇੱਕ ਬਰਖਾਸਤ ਪੁਲਿਸ ਮੁਲਾਜ਼ਮ ਦੀ ਸ਼ਮੂਲੀਅਤ ਇੱਕ ਵੱਡੇ  ਨੈੱਟਵਰਕ ਵੱਲ ਇਸ਼ਾਰਾ ਕਰਦੀ ਹੈ,  ਜੋ ਤਸਕਰੀ ਲਈ ਸੰਸਥਾਗਤ ਗਿਆਨ ਦੀ ਵਰਤੋਂ ਕਰਨ ਵਿੱਚ ਸਮਰੱਥ ਹੈ। 

ਉਨ੍ਹਾਂ ਨੇ ਨਾਕਿਆਂ ਅਤੇ ਟੋਲ ਪਲਾਜ਼ਿਆਂ ਤੋਂ ਆਸਾਨੀ ਨਾਲ ਲੰਘਣ ਵਾਸਤੇ ਆਪਣੇ ਅਧਿਕਾਰਤ ਪਛਾਣ ਪੱਤਰਾਂ ਦੀ ਦੁਰਵਰਤੋਂ ਕੀਤੀ। ਵਾਹਨਾਂ ਵਿੱਚ ਮਹਿਲਾ ਸਾਥੀਆਂ ਦੀ ਮੌਜੂਦਗੀ, ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਸੋਚ-ਸਮਝ ਕੇ ਕੀਤੇ ਗਏ ਢੰਗ-ਤਰੀਕੇ ਵੱਲ ਵੀ ਇਸ਼ਾਰਾ ਕਰਦੀ ਹੈ।

ਪੁਲਿਸ ਨੇ ਸਾਰੇ ਮੁਲਜ਼ਮਾਂ ਦਾ ਰਿਮਾਂਡ ਲੈ ਲਿਆ ਹੈ ਤਾਂ ਜੋ ਅਗਲੇ- ਪਿੱਛਲੇ ਸਬੰਧਾਂ ਦੀ ਹੋਰ ਜਾਂਚ ਕੀਤੀ ਜਾ ਸਕੇ, ਖਾਸ ਤੌਰ ’ਤੇ ਸਰਹੱਦ ਪਾਰੋਂਂ ਕੰਮ ਕਰਨ ਵਾਲੇ ਹੈਂਡਲਰਾਂ ਅਤੇ ਨਸ਼ਿਆਂ ਦੀ ਵੰਡ ਕਰਨ ਵਾਲੇ ਸਥਾਨਕ ਟਿਕਾਣਿਆਂ ’ਤੇ ਧਿਆਨ ਕੇਂਦ੍ਰਤ ਕੀਤਾ ਜਾ ਸਕੇ। ਇਸ ਸਬੰਧ ਵਿੱਚ ਪੁਲਿਸ ਸਟੇਸ਼ਨ ਸਿਟੀ ਫਰੀਦਕੋਟ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 27ਏ ਦੇ ਤਹਿਤ ਐਫਆਈਆਰ ਨੰਬਰ 95 ਮਿਤੀ 21.02.2026 ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Faridkot Police , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD