Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਰਤ ਅਤੇ ਬ੍ਰਾਜ਼ੀਲ ਨੇ ਡਾਕ ਖੇਤਰ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ

Jyotiraditya Scindia, Jyotiraditya Madhavrao Scindia, BJP, Bharatiya Janata Party

Web Admin

Web Admin

5 Dariya News

ਨਵੀਂ ਦਿੱਲੀ , 22 Feb 2026

Last updated on: Feb 23, 2026, 16:29 IST

ਭਾਰਤ ਅਤੇ ਬ੍ਰਾਜ਼ੀਲ ਨੇ ਡਾਕ ਖੇਤਰ ਵਿੱਚ ਸਹਿਯੋਗ ‘ਤੇ ਇੱਕ ਸਹਿਮਤੀ ਪੱਤਰ (ਐੱਮਓਯੂ) ‘ਤੇ ਹਸਤਾਖਰ ਕੀਤੇ। ਇਹ ਡਾਕ ਸੇਵਾਵਾਂ, ਡਿਜੀਟਲ ਪਰਿਵਰਤਨ ਅਤੇ ਸਮਾਵੇਸ਼ੀ ਸੇਵਾ ਵੰਡ ਵਿੱਚ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਯਤਨ ਹੈ। ਭਾਰਤ ਸਰਕਾਰ ਦੇ ਸੰਚਾਰ ਮੰਤਰੀ ਸ਼੍ਰੀ ਜਯੋਤੀਰਾਦਿੱਤਿਆ ਐੱਮ. ਸਿੰਧਿਆ ਅਤੇ ਬ੍ਰਾਜ਼ੀਲ ਦੇ ਸੰਚਾਰ ਮੰਤਰੀ ਮਹਾਮਹਿਮ ਸ਼੍ਰੀ ਫ੍ਰੈਡਰਿਕੋ ਡੀ ਸਿਕੇਰਾ ਫਿਲਹੋ ਨੇ ਬ੍ਰਾਜ਼ੀਲ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਲੁਈਜ਼ ਇਨਾਸੀਓ ਲੂਲਾ ਦਾ ਸਿਲਵਾ ਦੀ ਭਾਰਤ ਦੇ ਸਰਕਾਰੀ ਦੌਰੇ ਦੌਰਾਨ ਇਸ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ।

ਇਹ ਸਮਝੌਤਾ ਭਾਰਤ ਦੇ ਡਾਕ ਵਿਭਾਗ ਅਤੇ ਬ੍ਰਾਜ਼ੀਲ ਦੇ ਸੰਚਾਰ ਮੰਤਰਾਲੇ ਦੇ ਦਰਮਿਆਨ ਸਹਿਯੋਗ ਲਈ ਇੱਕ ਵਿਆਪਕ ਢਾਂਚਾ ਸਥਾਪਿਤ ਕਰਦਾ ਹੈ। ਇਸ ਦਾ ਉਦੇਸ਼ ਡਾਕ ਖੇਤਰ ਵਿੱਚ ਰਣਨੀਤਕ ਸਾਂਝੇਦਾਰੀ ਅਤੇ ਗਿਆਨ ਦੇ ਅਦਾਨ-ਪ੍ਰਦਾਨ ਨੂੰ ਵਧਾਉਣਾ ਹੈ।

ਸਹਿਮਤੀ ਪੱਤਰ ਵਿੱਚ ਹੇਠ ਲਿਖੇ ਖੇਤਰਾਂ ਵਿੱਚ ਸਹਿਯੋਗ ਦਾ ਪ੍ਰਾਵਧਾਨ ਹੈ:

ਡਾਕ ਖੇਤਰ ਦੀਆਂ ਨੀਤੀਆਂ ਅਤੇ ਸੰਚਾਲਨ ਵਿੱਚ ਸਰਵੋਤਮ ਪ੍ਰਣਾਲੀਆਂ ਅਤੇ ਮੁਹਾਰਤ ਦਾ ਅਦਾਨ-ਪ੍ਰਦਾਨ

ਯੂਨੀਵਰਸਲ ਸਰਵਿਸ ਨੂੰ ਮਜ਼ਬੂਤ ਬਣਾਉਣਾ ਅਤੇ ਪ੍ਰਣਾਲੀਆਂ ਦਾ ਸਮਾਧਾਨ ਕਰਨਾ

ਡਿਜੀਟਲ ਪਰਿਵਰਤਨ, ਈ-ਕਾਮਰਸ ਲੌਜਿਸਟਿਕਸ ਅਤੇ ਡਾਕ ਵਿੱਤੀ ਸੇਵਾਵਾਂ ਵਿੱਚ ਸਹਿਯੋਗ

ਸਮਰੱਥਾ ਨਿਰਮਾਣ, ਟ੍ਰੇਨਿੰਗ ਅਤੇ ਤਕਨੀਕੀ ਅਦਾਨ-ਪ੍ਰਦਾਨ

ਸਾਂਝੇ ਹਿਤਾਂ ਦੀਆਂ ਸੰਯੁਕਤ ਪਹਿਲਕਦਮੀਆਂ ਅਤੇ ਰਣਨੀਤਕ ਪ੍ਰੋਜੈਕਟਸ

ਯੂਨੀਵਰਸਲ ਪੋਸਟਲ ਯੂਨੀਅਨ (ਯੂਪੀਯੂ) ਸਮੇਤ ਬਹੁਪੱਖੀ ਪਲੈਟਫਾਰਮਾਂ ਵਿੱਚ ਤਾਲਮੇਲ ਨੂੰ ਵਧਾਉਣਾ

ਸਮਵੇਸ਼ੀ ਅਤੇ ਟਿਕਾਊ ਵਿਕਾਸ ਲਈ ਦੱਖਣ-ਦੱਖਣ ਸਹਿਯੋਗ ਨੂੰ ਹੁਲਾਰਾ ਦੇਣਾ

ਇਹ ਸਾਂਝੇਦਾਰੀ ਅਧਿਕਾਰੀਆਂ ਅਤੇ ਮਾਹਿਰਾਂ ਦੇ ਅਦਾਨ-ਪ੍ਰਦਾਨ ਦੌਰਿਆਂ, ਸਾਂਝੀਆਂ  ਵਰਕਸ਼ੌਪਸ ਅਤੇ ਟ੍ਰੇਨਿੰਗ ਪ੍ਰੋਗਰਾਮਾਂ ਦੇ ਆਯੋਜਨ ਅਤੇ ਦੋਹਾਂ ਧਿਰਾਂ ਦੇ ਦਰਮਿਆਨ ਵਿਵਸਥਿਤ ਸੂਚਨਾ ਸਾਂਝਾਕਰਣ ਰਾਹੀਂ ਲਾਗੂ ਕੀਤੀ ਜਾਵੇਗੀ। ਇਹ ਸਹਿਮਤੀ ਪੱਤਰ ਡਾਕ ਪ੍ਰਣਾਲੀਆਂ ਦੇ ਆਧੁਨਿਕੀਕਰਣ ਅਤੇ ਆਰਥਿਕ ਵਿਕਾਸ, ਵਿੱਤੀ ਸਮਾਵੇਸ਼ ਅਤੇ ਅੰਤਿਮ ਸਿਰ੍ਹੇ ਤੱਕ ਸੇਵਾ ਵੰਡ ਦੇ ਇੰਜਣ ਦੇ ਰੂਪ ਵਿੱਚ ਆਪਣੇ ਨੈੱਟਵਰਕ ਦਾ ਲਾਭ ਉਠਾਉਣ ਲਈ ਭਾਰਤ ਅਤੇ ਬ੍ਰਾਜ਼ੀਲ ਦੀ ਸਾਂਝੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਭਾਰਤ ਡਾਕ ਵਿਵਸਥਾ ਵਿੱਚ ਵਿਆਪਕ ਬਦਲਾਅ ਲਿਆਉਣ ਦੇ ਆਪਣੇ ਅਨੁਭਵ ਸਾਂਝੇ ਕਰੇਗਾ ਜਿਸ ਵਿੱਚ ਡਿਜੀਟਲ ਸੇਵਾਵਾਂ, ਈ-ਕਾਮਰਸ ਲੌਜਿਸਟਿਕਸ ਅਤੇ ਨਾਗਰਿਕ-ਕੇਂਦ੍ਰਿਤ ਜਨਤਕ ਸੇਵਾ ਵੰਡ ਸ਼ਾਮਲ ਹਨ। ਉਮੀਦ ਹੈ ਕਿ ਇਹ ਸਮਝੌਤਾ ਤੇਜ਼ੀ ਨਾਲ ਬਦਲਦੇ ਬਜ਼ਾਰ ਵਾਤਾਵਰਣ ਵਿੱਚ ਡਾਕ ਸੰਚਾਲਕਾਂ ਦੀ ਵਿੱਤੀ ਸਥਿਰਤਾ ਅਤੇ ਸੰਚਾਲਨ ਕੁਸ਼ਲਤਾ ਨੂੰ ਮਜ਼ਬੂਤ ਕਰਨ ਦੇ ਯਤਨਾਂ ਵਿੱਚ ਵੀ ਸਹਿਯੋਗ ਦੇਵੇਗਾ।

ਇਹ ਸਹਿਮਤੀ ਪੱਤਰ ਸ਼ੁਰੂ ਵਿੱਚ ਪੰਜ ਵਰ੍ਹਿਆਂ ਦੀ ਮਿਆਦ ਲਈ ਲਾਗੂ ਰਹੇਗਾ, ਜਿਸ ਵਿੱਚ ਸਵੈਚਾਲਿਤ ਨਵੀਨੀਕਰਣ ਦਾ ਪ੍ਰਾਵਧਾਨ ਹੋਵੇਗਾ, ਅਤੇ ਇਸ ਨੂੰ ਦੋਹਾਂ ਦੇਸ਼ਾਂ ਦੇ ਕਾਨੂੰਨਾਂ ਅਤੇ ਰੈਗੂਲੇਸ਼ਨ ਦੇ ਅਨੁਸਾਰ ਲਾਗੂ ਕੀਤਾ ਜਾਵੇਗਾ। ਇਹ ਸਹਿਯੋਗ ਭਾਰਤ-ਬ੍ਰਾਜ਼ੀਲ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਦਾ ਹੈ ਅਤੇ ਗਲੋਬਲ ਸਾਊਥ ਦੇ ਪ੍ਰਮੁੱਖ ਸਾਂਝੇਦਾਰਾਂ ਦੇ ਰੂਪ ਵਿੱਚ ਦੋਹਾਂ ਦੇਸ਼ਾਂ ਦਰਮਿਆਨ ਗਹਿਣ ਜੁੜਾਅ ਵਿੱਚ ਯੋਗਦਾਨ ਦਿੰਦਾ ਹੈ।

 

Tags: Jyotiraditya Scindia , Jyotiraditya Madhavrao Scindia , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD