Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

"ਸੰਤ ਨਿਰੰਕਾਰੀ ਮਿਸ਼ਨ ਵੱਲੋਂ ‘ਸਵੱਛ ਜਲ, ਸਵੱਛ ਮਨ’ ਅਭਿਆਨ ਦਾ ਚੌਥਾ ਪੜਾਅ ਅੱਜ ਸ਼ੁਰੂ ਹੋਇਆ

ਦੇਸ਼ ਭਰ ਵਿੱਚ 1500 ਤੋਂ ਵੱਧ ਸਥਾਨਾਂ 'ਤੇ ਹੋਈ ਸੇਵਾ"

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 22 Feb 2026

Last updated on: Feb 23, 2026, 16:35 IST

ਜਦੋਂ ਸੇਵਾ ਸਾਧਨਾ ਬਣ ਜਾਵੇ ਅਤੇ ਕੁਦਰਤ ਪ੍ਰਤੀ ਸੰਵੇਦਨਾ ਜੀਵਨ ਦਾ ਮੂਲ ਮੰਤਰ ਹੋਵੇ, ਤਦ ਪਾਵਨ ਸੰਕਲਪ ਜਨਮ ਲੈਂਦੇ ਹਨ। ਮਾਨਵ ਸੇਵਾ ਅਤੇ ਲੋਕ ਭਲਾਈ ਦੀ ਇਸੇ ਦਿਵਯ ਚੇਤਨਾ ਨੂੰ ਸਾਕਾਰ ਰੂਪ ਦੇਣ ਲਈ ਸੰਤ ਨਿਰੰਕਾਰੀ ਮਿਸ਼ਨ ਵੱਲੋਂ ‘ਪ੍ਰੋਜੈਕਟ ਅੰਮ੍ਰਿਤ’ ਦੇ ਅਧੀਨ ‘ਸਵੱਛ ਜਲ, ਸਵੱਛ ਮਨ’ ਅਭਿਆਨ ਦੇ ਚੌਥੇ ਪੜਾਅ ਦਾ ਸ਼ਾਨਦਾਰ ਆਗਾਜ਼ ਐਤਵਾਰ, 22 ਫਰਵਰੀ 2026 ਨੂੰ ਸਵੇਰੇ 8 ਵਜੇ ਤੋਂ 11 ਵਜੇ ਤੱਕ, ਪਰਮ ਸਤਿਕਾਰਯੋਗ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਨਿਰਦੇਸ਼ਾਂ ਅਨੁਸਾਰ ਪੂਰੇ ਭਾਰਤ ਵਿੱਚ ਵੱਡੇ ਪੱਧਰ 'ਤੇ ਕੀਤਾ ਜਾ ਰਿਹਾ ਹੈ।

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਸੇਵਾ ਕਾਰਜਾਂ ਵਿੱਚ ਹਿੱਸਾ ਲੈ ਕੇ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਕੀਤੇ ਜਾ ਰਹੇ ਮਾਨਵਤਾ ਪੱਖੀ ਉਪਰਾਲਿਆਂ ਦੀ ਸ਼ਲਾਘਾ ਕੀਤੀ।  ਉਹਨਾਂ ਕਿਹਾ ਕਿ ਸੰਤ ਨਿਰੰਕਾਰੀ ਮਿਸ਼ਨ ਵੱਲੋਂ ‘ਪ੍ਰੋਜੈਕਟ ਅੰਮ੍ਰਿਤ’ ਦੇ ਅਧੀਨ ‘ਸਵੱਛ ਜਲ, ਸਵੱਛ ਮਨ’ ਅਭਿਆਨ ਚਲਾਉਣਾ ਬਹੁਤ ਸ਼ਲਾਗਾਯੋਗ ਉਪਰਾਲਾ ਹੈ ਅਤੇ ਸਾਨੂੰ ਇਹਨਾਂ ਸੇਵਾ ਕਾਰਜਾਂ ਵਿੱਚ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ।

ਇਸ ਮੌਕੇ ਸੰਤ ਨਿਰੰਕਾਰੀ ਮੰਡਲ ਦੇ ਸਕੱਤਰ ਸ਼੍ਰੀ ਜੋਗਿੰਦਰ ਸੁੱਖੀਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵਿਸ਼ਾਲ ਅਭਿਆਨ ਦੇਸ਼ ਭਰ ਵਿੱਚ 1500 ਤੋਂ ਵੱਧ ਸਥਾਨਾਂ 'ਤੇ ਇੱਕੋ ਸਮੇਂ ਆਯੋਜਿਤ ਕੀਤਾ ਜਾਵੇਗਾ। ਇਸ ਵਿਆਪਕ ਪੱਧਰ ਕਾਰਨ ਇਹ ਉਪਰਾਲਾ ਇਤਿਹਾਸਕ ਰੂਪ ਧਾਰਨ ਕਰੇਗਾ, ਜੋ ਜਲ ਸੰਭਾਲ ਅਤੇ ਸਵੱਛਤਾ ਦੇ ਸੰਦੇਸ਼ ਨੂੰ ਸਮਾਜ ਦੇ ਹਰ ਵਰਗ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਏਗਾ।

ਇਸੇ ਅਭਿਆਨ ਦੇ ਤਹਿਤ ਸ਼ਹਿਰ ਵਿਚ ਚਾਟੀਵਿੰਡ ਨਹਿਰ ਵੱਲ੍ਹਾਪੁੱਲ, ਤਾਰਾ ਵਾਲਾ ਪੁੱਲ ,ਸੁਲਤਾਨਵਿੰਡ ਪੁੱਲ ਨਹਿਰ ਦੇ ਨਾਲ ਲੱਗਦੇ ਕੰਡੇ ਅਤੇ ਉਸਦਾ ਆਲ ਦੁਵਾਲਾ ਸਾਫ ਕੀਤਾ ਜਾਵੇਗਾ ਇਸ ਅਭਿਆਨ ਵਿਚ  ਸੰਤ ਨਿਰੰਕਾਰੀ ਮਿਸ਼ਨ ਦੇ ਹਜ਼ਾਰਾਂ ਸਵੈਸੇਵਕ ਹਿਸਾ ਲੈਣਗੇ ਅਤੇ ਇਸ ਉਪਰੰਤ ਸੰਤ ਨਿਰੰਕਾਰੀ ਸਤਸੰਗ ਭਵਨ ਖਾਨਕੋਟ ਵਿਖੇ ਵਿਸ਼ਾਲ ਸਤਸੰਗ ਦਾ ਆਯੋਜਨ ਹੋਵੇਗਾ।

ਉਹਨਾਂ ਕਿਹਾ ਕਿ  ਇਸ ਪਹਿਲਕਦਮੀ ਦਾ ਮੂਲ ਉਦੇਸ਼ ਸਮਾਜ ਨੂੰ ਇਹ ਅਹਿਸਾਸ ਕਰਵਾਉਣਾ ਹੈ ਕਿ ਪਾਣੀ ਕੇਵਲ ਇੱਕ ਸਾਧਨ ਨਹੀਂ, ਬਲਕਿ ਜੀਵਨ ਦਾ ਅਧਾਰ ਅਤੇ ਪ੍ਰਮਾਤਮਾ ਦੀ ਅਮੋਲਕ ਦਾਤ ਹੈ, ਜਿਸ ਦੀ ਰੱਖਿਆ ਕਰਨਾ ਹਰ ਮਨੁੱਖ ਦਾ ਨੈਤਿਕ ਫਰਜ਼ ਹੈ। ਸੰਤ ਨਿਰੰਕਾਰੀ ਮਿਸ਼ਨ ਨੇ ਬਾਬਾ ਹਰਦੇਵ ਸਿੰਘ ਜੀ ਦੀਆਂ ਪ੍ਰੇਰਨਾਦਾਇਕ ਸਿੱਖਿਆਵਾਂ ਨੂੰ ਅਪਣਾਉਂਦੇ ਹੋਏ ਸਾਲ 2023 ਵਿੱਚ ਸੰਸਕ੍ਰਿਤੀ ਮੰਤਰਾਲੇ, ਭਾਰਤ ਸਰਕਾਰ ਦੇ ਸਹਿਯੋਗ ਨਾਲ ‘ਪ੍ਰੋਜੈਕਟ ਅੰਮ੍ਰਿਤ’ ਦੀ ਸ਼ੁਰੂਆਤ ਕੀਤੀ ਸੀ। 

ਇਹ ਪਵਿੱਤਰ ਪਹਿਲ ਪਾਣੀ ਦੀ ਸੰਭਾਲ ਨੂੰ ਕਿਸੇ ਇੱਕ ਦਿਨ ਜਾਂ ਅਭਿਆਨ ਤੱਕ ਸੀਮਤ ਨਾ ਰੱਖ ਕੇ ਉਸ ਨੂੰ ਜੀਵਨ ਸ਼ੈਲੀ, ਸੰਸਕਾਰ ਅਤੇ ਸੇਵਾ-ਭਾਵਨਾ ਵਜੋਂ ਅਪਣਾਉਣ ਦੀ ਪ੍ਰੇਰਨਾ ਦਿੰਦੀ ਹੈ, ਜਿੱਥੇ ਸਵੱਛ ਜਲ ਨਾਲ ਸਵੱਛ ਮਨ ਅਤੇ ਸਵੱਛ ਸਮਾਜ ਦੀ ਸਿਰਜਣਾ ਸੰਭਵ ਹੋ ਸਕੇ। ਨਦੀਆਂ, ਝੀਲਾਂ, ਤਾਲਾਬਾਂ, ਖੂਹਾਂ ਅਤੇ ਝਰਨਿਆਂ ਵਰਗੇ ਕੁਦਰਤੀ ਜਲ ਸਰੋਤਾਂ ਦੀ ਸਾਂਭ-ਸੰਭਾਲ ਅਤੇ ਸੁਧਾਰ ਲਈ ਸਮਰਪਿਤ ਇਸ ਜਨ-ਅੰਦੋਲਨ ਨੇ ਆਪਣੇ ਪਹਿਲੇ ਤਿੰਨ ਪੜਾਵਾਂ ਵਿੱਚ ਸੇਵਾ, ਸਮਰਪਣ ਅਤੇ ਸਾਂਝੇਦਾਰੀ ਦੀ ਅਦੁੱਤੀ ਮਿਸਾਲ ਪੇਸ਼ ਕੀਤੀ ਹੈ। 

ਇਨ੍ਹਾਂ ਪ੍ਰਾਪਤੀਆਂ ਤੋਂ ਪ੍ਰੇਰਿਤ ਹੋ ਕੇ ਇਸ ਪੜਾਅ ਨੂੰ ਹੋਰ ਵੀ ਵਿਸਤ੍ਰਿਤ, ਸੰਗਠਿਤ ਅਤੇ ਦੂਰਦਰਸ਼ੀ ਦ੍ਰਿਸ਼ਟੀਕੋਣ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਸਮਾਜ ਦੇ ਹਰ ਵਰਗ ਵਿੱਚ ਕੁਦਰਤ ਪ੍ਰਤੀ ਜਾਗਰੂਕਤਾ ਅਤੇ ਸਾਂਝੇਦਾਰੀ ਦੀ ਮਜ਼ਬੂਤ ਚੇਤਨਾ ਪੈਦਾ ਕੀਤੀ ਜਾ ਸਕੇ। ਗੀਤਾਂ ਦੀਆਂ ਮਧੁਰ ਪੇਸ਼ਕਾਰੀਆਂ, ਸਮੂਹਿਕ ਗਾਇਨ, ਜਾਗਰੂਕਤਾ ਸੈਮੀਨਾਰਾਂ ਅਤੇ ਸੋਸ਼ਲ ਮੀਡੀਆ ਮੁਹਿੰਮਾਂ ਰਾਹੀਂ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਅਤੇ ਸਵੱਛਤਾ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। 

ਇਹ ਪਹਿਲ ਯਾਦ ਦਿਵਾਉਂਦੀ ਹੈ ਕਿ ਜਦੋਂ ਮਨ ਨਿਰਮਲ ਹੁੰਦਾ ਹੈ, ਤਦ ਹੀ ਕੁਦਰਤ ਵੀ ਸਵੱਛ ਹੁੰਦੀ ਹੈ, ਅਤੇ ਜਦੋਂ ਸੇਵਾ ਵਿੱਚ ਸਮਰਪਣ ਜੁੜ ਜਾਂਦਾ ਹੈ, ਤਦ ਸਮਾਜ ਦਾ ਨਵ-ਨਿਰਮਾਣ ਹੁੰਦਾ ਹੈ। ਉਹਨਾਂ ਅੱਗੇ ਕਿਹਾ ਕਿ ਸਤਿਗੁਰੂ ਮਾਤਾ ਜੀ ਦਾ ਸੰਦੇਸ਼ ਹਮੇਸ਼ਾ ਇਹੀ ਰਿਹਾ ਹੈ ਕਿ ਅਸੀਂ ਇਸ ਧਰਤੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਪਹਿਲਾਂ ਨਾਲੋਂ ਵੱਧ ਸੁੰਦਰ, ਸਵੱਛ ਅਤੇ ਸੰਤੁਲਿਤ ਰੂਪ ਵਿੱਚ ਸੰਭਾਲ ਕੇ ਰੱਖੀਏ। 

‘ਸਵੱਛ ਜਲ, ਸਵੱਛ ਮਨ’ ਅਭਿਆਨ ਉਸੇ ਪਾਵਨ ਸੰਕਲਪ ਦਾ ਜਿਉਂਦਾ-ਜਾਗਦਾ ਪ੍ਰਤੀਕ ਹੈ, ਜੋ ਮਨੁੱਖ ਨੂੰ ਕੁਦਰਤ, ਸਮਾਜ ਅਤੇ ਆਤਮਾ ਨਾਲ ਜੋੜਦੇ ਹੋਏ ਕਰੁਣਾ, ਸੰਤੁਲਨ ਅਤੇ ਸਦਭਾਵਨਾ ਨਾਲ ਭਰਪੂਰ ਭਵਿੱਖ ਵੱਲ ਮਾਰਗਦਰਸ਼ਨ ਕਰਦਾ ਹੈ।

 

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD