Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਵਾਈਸ ਐਡਮਿਰਲ ਕ੍ਰਿਸ਼ਨਾ ਸਵਾਮੀਨਾਥਨ ਨੇ ਕਾਰਵਾਰ ਵਿਖੇ ਪ੍ਰੋਜੈਕਟ ਸੀਬਰਡ ਫੇਜ਼ IIA ਅਧੀਨ ਰਿਹਾਇਸ਼ੀ ਕੰਪਲੈਕਸ ਦਾ ਉਦਘਾਟਨ ਕੀਤਾ

Military, Indian Navy, Vice Admiral Krishna Swaminathan

Web Admin

Web Admin

5 Dariya News

ਕਾਰਵਾਰ , 22 Feb 2026

Last updated on: Feb 23, 2026, 17:01 IST

ਵੈਸਟਰਨ ਨੇਵਲ ਕਮਾਂਡ ਦੇ ਫਲੈਗ ਅਫ਼ਸਰ ਕਮਾਂਡਿੰਗ-ਇਨ-ਚੀਫ, ਵਾਇਸ ਐਡਮਿਰਲ ਕ੍ਰਿਸ਼ਨਾ ਸਵਾਮੀਨਾਥਨ ਨੇ 21 ਫਰਵਰੀ 2026 ਨੂੰ ਕਾਰਵਾਰ ਨੇਵਲ ਬੇਸ ਵਿੱਚ ਪ੍ਰੋਜੈਕਟ ਸੀਬਰਡ ਫ਼ੇਜ IIA ਦੇ ਤਹਿਤ ਭਾਰਤੀ ਜਲ ਸੈਨਾ ਦੇ ਸੀਨੀਅਰ ਨਾਵਿਕਾਂ ਅਤੇ ਰੱਖਿਆ ਨਾਗਿਰਕਾਂ ਦੇ ਲਈ ਰਿਹਾਇਸ਼ੀ ਆਵਾਸ ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਸੀਬਰਡ ਦੇ ਡਾਇਰਕੈਟਰ ਜਨਰਲ ਵਾਇਸ ਐਡਮਿਰਲ ਰਾਜੇਸ਼ ਧਨਖੜ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਮੰਜ਼ਿਲ ਕਰੀਕ ਅਤੇ ਅਮਾਦਲੀ ਦੇ ਪੂਰਬ ਵਿੱਚ ਸਥਿਤ ਰਿਹਾਇਸ਼ੀ ਕੈਂਪਸ ਵਿੱਚ ਸੀਨੀਅਰ ਨਾਵਿਕਾਂ ਲਈ ਵਿਆਹੇ ਹੋਏ  ਜੋੜਿਆਂ ਦੇ ਆਵਾਸ ਦਾ ਇੱਕ ਟਾਵਰ ਹੈ ਜਿਸ ਵਿੱਚ 60  ਰਿਹਾਇਸ਼ੀ ਯੂਨਿਟਾਂ (ਡੀਯੂ) ਹਨ ਅਤੇ ਜਲ ਸੈਨਾ ਰੱਖਿਆ ਨਾਗਰਿਕਾਂ ਲਈ ਚਾਰ ਟਾਵਰ ਹਨ ਜਿਨ੍ਹਾਂ ਵਿੱਚ 240 ਰਿਹਾਇਸ਼ੀ ਯੂਨਿਟਾਂ ਹਨ। ਇਨ੍ਹਾਂ ਭਵਨਾਂ ਦਾ ਨਿਰਮਾਣ ਮੈਸਰਜ਼ ਐੱਨਸੀਸੀ ਲਿਮਿਟੇਡ, ਹੈਦਰਾਬਾਦ ਦੁਆਰਾ ਕੀਤਾ ਗਿਆ ਹੈ।

ਇਹ ਬੁਨਿਆਦੀ ਢਾਂਚਾਗਤ ਵਿਕਾਸ ਪ੍ਰੋਜੈਕਟ ਸੀਬਰਡ ਦੇ ਚਲ ਲਹੇ ਫ਼ੇਜ਼ IIA ਦਾ ਹਿੱਸਾ ਹੈ,  ਜੋ ਕਾਰਵਾਰ ਵਿੱਚ ਵੱਡੀ ਸੰਖਿਆ ਵਿੱਚ ਜਹਾਜ਼ਾਂ ਅਤੇ ਪਣਡੁੱਬੀਆਂ ਦੀ ਬਰਥਿੰਗ ਵਿੱਚ ਸਹਾਇਤਾ ਪ੍ਰਦਾਨ ਕਰਨਗੇ। ਇਸ ਪ੍ਰੋਜੈਕਟ ਵਿੱਚ ਇੱਕ ਨੇਵਲ ਏਅਰ ਸਟੇਸ਼ਨ, ਇੱਕ ਪੂਰਨ ਵਿਕਸਿਤ ਨੇਵਲ ਡੌਕਯਾਰਡ, ਚਾਰ ਢੱਕੇ ਹੋਏ ਸੁੱਕੇ ਬਰਥ ਅਤੇ ਜਹਾਜ਼ਾਂ ਅਤੇ ਹਵਾਈ ਜਹਾਜ਼ਾਂ ਲਈ ਲੌਜਿਸਟਿਕਸ ਵਿਵਸਥਾ ਵੀ ਸ਼ਾਮਲ ਹੈ। 

ਇਸ ਵਿੱਚ ਲਗਭਘ 10,000 ਵਰਦੀਧਾਰੀ ਅਤੇ ਸਿਵਲੀਅਨ ਕਰਮਚਾਰੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਆਵਾਸ ਪ੍ਰਦਾਨ ਕੀਤਾ ਜਾਵੇਗਾ, ਜਿਸ ਨਾਲ ਸਥਾਨਕ ਅਰਥਵਿਵਸਥਾ, ਉਦਯੋਗ ਅਤੇ ਟੂਰਿਜ਼ਮ ਨੂੰ ਮਹੱਤਵਪੂਰਨ ਹੁਲਾਰਾ ਮਿਲੇਗਾ। ਇਹ ਪ੍ਰੋਜੈਕਟ ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ (MoEF&CC) ਅਤੇ ਇੰਡੀਅਨ ਗ੍ਰੀਨ ਬਿਲਡਿੰਗ ਕੌਂਸਲ (IGBC) ਦੇ ਮੌਜੂਦਾ ਮਾਪਦੰਡਾਂ ਦੇ ਅਨੁਸਾਰ ਹੈ ਅਤੇ ਪੂਰਨ ਹੋਣ ‘ਤੇ ਇਸ ਨੂੰ 'IGBC ਗੋਲਡ ਰੇਟਿਡ ਪ੍ਰੋਜੈਕਟ’ ਦਾ ਦਰਜਾ ਪ੍ਰਾਪਤ ਹੋਵੇਗਾ। ਇਹ ਪ੍ਰੋਜੈਕਟ ‘ਆਤਮਨਿਰਭਰ ਭਾਰਤ’ ਦੀ ਧਾਰਨਾ ਦੇ ਅਨੁਸਾਰ ਹੈ, ਜਿਸ ਵਿੱਚ 90% ਤੋਂ ਵੱਧ ਸਮਗੱਰੀ ਅਤੇ ਉਪਕਰਣ ਘਰੇਲੂ ਪੱਧਰ ‘ਤੇ ਹੀ ਪ੍ਰਾਪਤ ਕੀਤੇ ਗਏ ਹਨ।

 

Tags: Military , Indian Navy , Vice Admiral Krishna Swaminathan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD