Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

ਸਿੱਖਿਆ ਮੇਰਾ ਜਨੂੰਨ ਅਤੇ ਜ਼ਿੰਮੇਵਾਰੀ, ਜਵਾਬਦੇਹੀ ਤੈਅ ਹੋਣ ਨਾਲ ਸਕੂਲ ਸੁਧਾਰਾਂ ਨੂੰ ਬਲ ਮਿਲੇਗਾ: ਹਰਜੋਤ ਸਿੰਘ ਬੈਂਸ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 22 Feb 2026

Last updated on: Feb 23, 2026, 17:04 IST

ਫਾਜ਼ਿਲਕਾ ਦੇ ਬਸਤੀ ਹਜ਼ੂਰ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦੀ ਮਾੜੀ ਹਾਲਤ ਬਾਰੇ ਨੋਟਿਸ ‘ਚ ਆਉਣ ਦੇ ਤੁਰੰਤ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਸਕੂਲ ਦੀ ਇਮਾਰਤ ਦੀ ਨਵੇਂ ਸਿਰਿਓਂ ਉਸਾਰੀ ਕਰਨ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰੀ ਨੇ ਤੁਰੰਤ ਕਾਰਵਾਈ ਕਰਦਿਆਂ ਸਕੂਲ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਲੋੜੀਂਦੇ ਕਦਮ ਚੁੱਕਣ ਕਰਨ ਦੇ ਨਿਰਦੇਸ਼ ਦਿੱਤੇ ਅਤੇ ਭਰੋਸਾ ਦਿੱਤਾ ਕਿ ਸਕੂਲ ਦੀ ਨਵੀਂ ਇਮਾਰਤ ਛੇ ਮਹੀਨਿਆਂ ਦੇ ਅੰਦਰ ਮੁਕੰਮਲ ਹੋ ਜਾਵੇਗੀ, ਜਿਸ ਦੀ ਉਹ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ।

ਇਸ ਮਾਮਲੇ ਦਾ ਜ਼ਿਕਰ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਸਤੀ ਹਜ਼ੂਰ ਵਿੱਚ ਸਰਕਾਰੀ ਸਕੂਲ ਦੀ ਮਾੜੀ ਹਾਲਤ ਬਾਰੇ ਕੱਲ੍ਹ ਮੇਰੇ ਧਿਆਨ ਵਿੱਚ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਮੈਂ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਦੇ ਨਿਰਦੇਸ਼ ਦੇ ਦਿੱਤੇ ਹਨ ਅਤੇ ਮੈਂ ਖੁਦ ਜਾ ਕੇ ਸਕੂਲ ਦੀ ਸਥਿਤੀ ਦਾ ਨਿਰੀਖਣ ਕਰਾਂਗਾ। 

ਉਨ੍ਹਾਂ ਕਿਹਾ ਕਿ ਇਸ ਸਕੂਲ ਕੋਲ ਅਗਲੇ 6 ਮਹੀਨਿਆਂ ਦੇ ਅੰਦਰ ਇੱਕ ਨਵੀਂ ਇਮਾਰਤ ਹੋਵੇਗੀ ਅਤੇ ਇਹ ਕੋਈ ਰਾਜਨੀਤਿਕ ਬਿਆਨ ਨਹੀਂ; ਸਗੋਂ ਮੇਰੀ ਨਿੱਜੀ ਗਰੰਟੀ ਹੈ। ਸੂਬੇ ਦੇ ਸਕੂਲੀ ਬੁਨਿਆਦੀ ਢਾਂਚੇ ਵਿੱਚ ਵਿਆਪਕ ਸੁਧਾਰਾਂ ਬਾਰੇ ਗੱਲ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 20,000 ਸਰਕਾਰੀ ਸਕੂਲ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸਕੂਲ ਸਾਨੂੰ ਪਿਛਲੀਆਂ ਸਰਕਾਰਾਂ ਦੀ ਦਹਾਕਿਆਂ ਦੀ ਅਣਗਹਿਲੀ ਕਰਕੇ ਪੂਰੀ ਤਰ੍ਹਾਂ ਖਸਤਾ ਹਾਲਤ ਵਿੱਚ ਵਿਰਾਸਤ ‘ਚ ਮਿਲੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿੱਚ ਸੈਂਕੜੇ ਅਜਿਹੇ ਸਕੂਲਾਂ ਦੀ ਨੁਹਾਰ ਬਦਲੀ ਹੈ ਅਤੇ ਇਹ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੇ ਸਾਰੇ 20,000 ਸਕੂਲਾਂ ਦੀ ਕਾਇਆਕਲਪ ਕਰਨ ਦੇ ਮਿਸ਼ਨ ‘ਤੇ ਹਾਂ ਅਤੇ ਸੂਬਾ ਸਰਕਾਰ ਪੂਰੀ ਵਚਨਬੱਧਤਾ ਅਤੇ ਪਾਰਦਰਸ਼ਤਾ ਨਾਲ ਇਸ ਟੀਚੇ ਵੱਲ ਲਗਾਤਾਰ ਅੱਗੇ ਵਧ ਰਹੀ ਹੈ।

ਸਿੱਖਿਆ ਸੁਧਾਰਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਿਰਫ਼ ਵੱਡੇ ਦਾਅਵਿਆਂ ਦਾ  ਨਹੀਂ, ਬਲਕਿ ਜਵਾਬਦੇਹੀ ਅਤੇ ਨਿਰੰਤਰ ਕਾਰਵਾਈ ਦਾ ਸਫ਼ਰ ਹੈ ਅਤੇ ਸਿੱਖਿਆ ਮੇਰੇ ਲਈ ਕੋਈ ਰਾਜਨੀਤੀ ਨਹੀਂ; ਸਗੋਂ ਮੇਰਾ ਜਨੂੰਨ ਅਤੇ ਜ਼ਿੰਮੇਵਾਰੀ ਹੈ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD