Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਮਾਲਵਿੰਦਰ ਸਿੰਘ ਕੰਗ ਵੱਲੋਂ ਪਲਹੇੜੀ ਤੇ ਮੱਛਲੀ ਕਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ

ਪਲਹੇੜੀ ਦੀ 1823 ਫੁੱਟ ਲੰਬੀ ਫਿਰਨੀ ਅਤੇ ਦੋ ਓਪਨ ਜਿੰਮਾਂ ਦੇ ਉਦਘਾਟਨ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 23 Feb 2026

Last updated on: Feb 23, 2026, 17:51 IST

ਮਾਲਵਿੰਦਰ ਸਿੰਘ ਕੰਗ (ਮੈਂਬਰ, ਲੋਕ ਸਭਾ ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕਾ) ਵੱਲੋਂ ਜ਼ਿਲ੍ਹਾ ਮੋਹਾਲੀ ਦੇ ਪਿੰਡ ਪਲਹੇੜੀ ਵਿਖੇ ਪਿੰਡ ਦੀ ਫਿਰਨੀ ਅਤੇ ਓਪਨ ਜਿੰਮ ਦਾ ਉਦਘਾਟਨ ਗਿਆ, ਜਦਕਿ ਪਿੰਡ ਮੱਛਲੀ ਕਲਾਂ ਵਿਖੇ ਵੀ ਓਪਨ ਜਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਪਿੰਡ ਪਲਹੇੜੀ ਵਿੱਚ 1823 ਫੁੱਟ ਲੰਬੀ ਫਿਰਨੀ ਦੇ ਨਿਰਮਾਣ ਲਈ ਮਗਨਰੇਗਾ ਵਿੱਚੋਂ ਅਤੇ ਪੰਚਾਇਤ ਫੰਡਾਂ ਵਿੱਚੋਂ ਲੱਗਭੱਗ 26 ਲੱਖ ਰੁਪਏ ਖਰਚ ਕੀਤੇ ਗਏ ਹਨ। 

ਇਸ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਸਹੂਲਤਾਂ ਵਿੱਚ ਵੱਡਾ ਸੁਧਾਰ ਮਿਲੇਗਾ ਅਤੇ ਪਿੰਡ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ। ਇਸ ਦੇ ਨਾਲ਼ ਹੀ ਉਨ੍ਹਾਂ ਵੱਲੋਂ ਪਿੰਡ ਮਸਤਗੜ੍ਹ ਲਈ ਤਿੰਨ ਲੱਖ ਰੁਪੈ ਦੀ ਲਾਗਤ ਵਾਲਾ ਪਾਣੀ ਦਾ ਟੈਂਕਰ ਵੀ ਮਹੱਈਆ ਕਰਵਾਇਆ ਗਿਆ।

ਇਸ ਤੋਂ ਇਲਾਵਾਂ ਉਨ੍ਹਾਂ ਪਿੰਡ ਰੁੜਕੀ ਖਾਮ ਵਿਖੇ ਕੱਚੀ ਨਦੀ ਉੱਤੇ ਬਣੇ ਪੁੱਲ ਦਾ ਵੀ ਜਾਇਜ਼ਾ ਲਿਆ, ਜੋ ਕਿ ਪਿਛਲੇ ਆਏ ਹੜ੍ਹਾ ਦੌਰਾਨ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਸੀ। ਉਨ੍ਹਾਂ ਪਿੰਡ ਦੇ ਲੋਕਾਂ ਦੀਆਂ ਆਵਾਜਾਈ ਨੂੰ ਲੈ ਕੇ ਆਉਣ ਵਾਲੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਇਹ ਪੁੱਲ ਜਲਦ ਹੀ ਬਣਾਉਣ ਦਾ ਭਰੋਸਾ ਦਿਵਾਇਆ।

ਉਨ੍ਹਾਂ ਅੱਗੇ ਦੱਸਿਆ ਕਿ ਐੱਮ.ਪੀ.ਲੈਡ ਫੰਡ ਵਿੱਚੋਂ ਪਿੰਡ ਪਲਹੇੜੀ ਅਤੇ ਮੱਛਲੀ ਕਲਾਂ ਵਿਖੇ ਕੁੱਲ 6 ਲੱਖ ਰੁਪਏ ਦੀ ਲਾਗਤ ਨਾਲ ਓਪਨ ਜਿੰਮਾਂ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਵੱਖ-ਵੱਖ ਪਿੰਡਾਂ ਵਿੱਚ ਐੱਮ.ਪੀ.ਲੈਡ ਫੰਡ ਵਿੱਚੋਂ ਲੋਕ ਸਭਾ ਹਲਕੇ ਦੇ ਹਰੇਕ ਪਿੰਡ ਲਈ ਯੋਗਦਾਨ ਪਾਇਆ ਜਾਵੇ ਤਾਂ ਜੋ ਪਿੰਡਾਂ ਦੀਆਂ ਬੁਨਿਆਦੀ ਲੋੜਾਂ ਜਿਵੇਂ ਕਿ ਸ਼ਮਸ਼ਾਨਘਾਟ, ਧਰਮਸ਼ਾਲਾ, ਜਿੰਮ, ਫਲੱਡ ਲਾਈਟਾਂ ਅਤੇ ਖੇਡ ਮੈਦਾਨ ਬਣਾਏ ਗਏ ਹਨ ਉਨ੍ਹਾਂ ਕਿਹਾ ਕਿ ਹਰੇਕ ਪਿੰਡ ਦਾ ਆਪਣਾ ਜਿੰਮ ਹੋਵੇ, ਬਜੁਰਗਾਂ ਲਈ ਪਾਰਕ ਹੋਣ। 

ਇਨ੍ਹਾਂ ਓਪਨ ਜਿੰਮਾਂ ਦੀ ਸਥਾਪਨਾ ਨਾਲ ਨੌਜਵਾਨਾਂ ਅਤੇ ਹੋਰ ਪਿੰਡ ਵਾਸੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਣਾ ਮਿਲੇਗੀ ਅਤੇ ਖੇਡਾਂ ਪ੍ਰਤੀ ਰੁਝਾਨ ਵਧੇਗਾ। ਐੱਮ.ਪੀ. ਕੰਗ ਨੇ ਕਿਹਾ ਕਿ ਐੱਮ.ਪੀ.ਲੈਡ ਫੰਡ ਵਿੱਚੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਪਾਰਦਰਸ਼ੀ ਅਤੇ ਸੁਚੱਜੀ ਵਰਤੋਂ ਯਕੀਨੀ ਬਣਾਈ ਜਾ ਰਹੀ ਹੈ ਅਤੇ ਹਲਕੇ ਦੇ ਹਰ ਪਿੰਡ ਵਿੱਚ ਲੋੜ ਅਨੁਸਾਰ ਵਿਕਾਸ ਕਾਰਜ ਤਰਜੀਹ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ।

ਇਸ ਮੌਕੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD