Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

‘ਯੁੱਧ ਨਸ਼ਿਆਂ ਵਿਰੁੱਧ’ : ਨਸ਼ਾ ਵਿਰੋਧੀ ਮੁਹਿੰਮ ਲੋਕਾਂ ਦੀ ਮੁਹਿੰਮ ਬਣੀ- ਮੁੜ ਬਣੇਗਾ ਰੰਗਲਾ ਪੰਜਾਬ : ਗੁਲਾਬ ਚੰਦ ਕਟਾਰੀਆ

ਰਾਜਪਾਲ ਪੰਜਾਬ ਨੇ ਮੁਕੇਰੀਆਂ ’ਚ ‘ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਦੀ ਕੀਤੀ ਅਗਵਾਈ

Gulab Chand Kataria, Governor of Punjab, Punjab Governor, Punjab Raj Bhavan, Aashika Jain, DC Hoshiarpur, Deputy Commissioner Hoshiarpur, Hoshiarpur, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਮੁਕੇਰੀਆਂ/ਹੁਸ਼ਿਆਰਪੁਰ , 23 Feb 2026

Last updated on: Feb 23, 2026, 18:17 IST

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਦੇ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਗਤੀ ਦਿੰਦੇ ਹੋਏ ਅੱਜ ਮੁਕੇਰੀਆਂ ਵਿੱਚ ਨਸ਼ਾ ਮੁਕਤ ਸਮਾਜ ਦੇ ਸੰਕਲਪ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ’ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ’ ਅਧੀਨ ਆਯੋਜਿਤ ਜਨ-ਜਾਗਰੂਕਤਾ ਮੁਹਿੰਮ ਵਿੱਚ ਹਿੱਸਾ ਲਿਆ। ਪੰਜਾਬ ਦੇ ਸਰਹੱਦੀ ਇਲਾਕਿਆਂ ਤੋਂ ਸ਼ੁਰੂ ਹੋਈ ਇਹ ਨਸ਼ਾ ਵਿਰੋਧੀ ਯਾਤਰਾ ਹੁਣ ਸੂਬੇ ਦੇ ਅੰਦਰੂਨੀ ਜ਼ਿਲ੍ਹਿਆਂ ਵਿੱਚ ਵੀ ਸ਼ੁਰੂ ਹੋ ਗਈ ਹੈ।

’ਮਦਰਜ਼ ਅਗੇਂਸਟ ਡਰੱਗਜ਼’ ਥੀਮ 'ਤੇ ਕੱਢੀ ਗਈ ਇਸ ਪਦਯਾਤਰਾ ਵਿੱਚ ਰਾਜਨੀਤਿਕ, ਪ੍ਰਸ਼ਾਸਨਿਕ, ਸਮਾਜਿਕ, ਧਾਰਮਿਕ ਸੰਗਠਨਾਂ, ਵਿਦਿਆਰਥੀਆਂ, ਵਪਾਰੀਆਂ, ਐਨ.ਜੀ.ਓਜ ਅਤੇ ਨਾਗਰਿਕਾਂ ਵੱਲੋਂ ਵਿਆਪਕ ਹਿੱਸੇਦਾਰੀ ਨਾਲ ਇਹ ਯਾਤਰਾ ਇੱਕ ਜਨ ਅੰਦੋਲਨ ਦਾ ਰੂਪ ਲੈਂਦੀ ਨਜ਼ਰ ਆਈ। ਪ੍ਰੋਗਰਾਮ ਦੀ ਸ਼ੁਰੂਆਤ ਤਹਿਸੀਲ ਕੰਪਲੈਕਸ, ਮੁਕੇਰੀਆਂ ਤੋਂ ਹੋਈ, ਜਿੱਥੇ ਯਾਤਰਾ ਦਾ ਸ਼ੁਭ-ਆਰੰਭ ਐੱਨ ਸੀ ਸੀ ਕੈਡੇਟਸ ਦੇ ਬੈਂਡ ਦੀ ਅਗਵਾਈ ਵਿੱਚ ਕੀਤਾ ਗਿਆ। 

ਗੁਬਾਰੇ ਛੱਡ ਕੇ ਅਤੇ ਖੇਡ ਪ੍ਰਤਿਭਾਵਾਂ ਵੱਲੋਂ ਮਸ਼ਾਲ ਜਗਾ ਕੇ ਨਸ਼ਿਆਂ ਵਿਰੁੱਧ ਸੰਘਰਸ਼ ਦਾ ਸੰਦੇਸ਼ ਦਿੱਤਾ ਗਿਆ। ’ਪ੍ਰਤਿੱਗਿਆ- ਇੱਕ ਨਵੀਂ ਸੋਚ’ ਸਮੂਹ ਦੀਆਂ ਮਾਵਾਂ ਨੇ ਸਵਾਗਤ ਕੀਤਾ ਅਤੇ "ਯੁੱਧ ਨਸ਼ਿਆਂ ਵਿਰੁੱਧ" ਦੇ ਨਾਅਰਿਆਂ ਨਾਲ ਜਨ ਜਾਗਰੂਕਤਾ ਦਾ ਮਾਹੌਲ ਬਣਾਇਆ।

ਪਦਯਾਤਰਾ ਦੌਰਾਨ ਸਕੂਲ-ਕਾਲਜ ਵਿਦਿਆਰਥੀਆਂ, ਐਨ ਸੀ ਸੀ-ਐਨ ਐਸ ਐਸ ਵਾਲੰਟੀਅਰਜ਼, ਰੈਡ ਰਿਬਨ ਕਲੱਬ, ਵੀ ਡੀ ਸੀ ਮੈਂਬਰਾਂ ਅਤੇ ਸਿਵਲ ਡਿਫੈਂਸ ਵਾਲੰਟੀਅਰਜ਼ ਨੇ ਮਨੁੱਖੀ ਲੜੀ ਬਣਾ ਕੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਦੇਸ਼ ਦਿੱਤਾ। ਵੱਖ-ਵੱਖ ਥਾਵਾਂ 'ਤੇ ਸਮਾਜਿਕ ਸੰਸਥਾਵਾਂ ਅਤੇ ਸੰਗਠਨਾਂ ਵੱਲੋਂ ਰਾਜਪਾਲ ਦਾ ਸਵਾਗਤ ਕੀਤਾ ਗਿਆ ਅਤੇ ਸਨਮਾਨ ਚਿੰਨ੍ਹ ਭੇਟ ਕੀਤੇ ਗਏ।

3 ਕਿਲੋਮੀਟਰ ਲੰਬੀ ਇਸ ਪਦਯਾਤਰਾ ਦੀ ਸਮਾਪਤੀ ਦਸ਼ਮੇਸ਼ ਗਰਲਜ਼ ਕਾਲਜ, ਚੱਕ ਅੱਲਾ ਬਖ਼ਸ਼ ਵਿਖੇ ਹੋਈ। ਇੱਥੇ ਸ਼ਿਵੀ ਸ਼ਿਵਾਏ ਵੈਲਫੇਅਰ ਸੋਸਾਇਟੀ ਵੱਲੋਂ ਨੁੱਕੜ ਨਾਟਕ ਦੇ ਜ਼ਰੀਏ ਨਸ਼ੇ ਦੇ ਮਾੜੇ ਪ੍ਰਭਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਨਸ਼ਾ ਸਮਾਜ, ਪਰਿਵਾਰ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਕਮਜ਼ੋਰ ਕਰਦਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਸ਼ਕਤੀ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸ ਨੂੰ ਨਸ਼ੇ ਦੀ ਗ੍ਰਿਫਤ ਤੋਂ ਬਚਾਉਣਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਮਾਪਿਆਂ, ਅਧਿਆਪਕਾਂ, ਸਮਾਜਿਕ ਸੰਗਠਨਾਂ ਅਤੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਜਾਗਰੂਕਤਾ ਮੁਹਿੰਮ ਨੂੰ ਲੋਕ ਅੰਦੋਲਨ ਦਾ ਰੂਪ ਦੇਣ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸੂਬੇ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਜਨ ਜਾਗਰਣ ਦੀ ਬੇਮਿਸਾਲ ਮੁਹਿੰਮ ਚੱਲ ਰਹੀ ਹੈ। 

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਸ਼ੇ ਦੇ ਖਾਤਮੇ ਲਈ ਸੂਬਾ ਵਿਆਪੀ ਮੁਹਿੰਮ ਨੂੰ ਕਾਫੀ ਸਫਲਤਾ ਵੀ ਮਿਲੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਵਿਰੁੱਧ ਇਸ ਅੰਦੋਲਨ ਵਿੱਚ ਜਨਤਾ ਨੂੰ ਹੀ ਸਾਰਥੀ ਬਣਨਾ ਪਵੇਗਾ ਤਾਂ ਹੀ ਰੰਗਲਾ ਪੰਜਾਬ ਦਾ ਸੁਪਨਾ ਸਾਕਾਰ ਹੋਵੇਗਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ, ਸਮਾਜਿਕ ਸੰਸਥਾਵਾਂ ਅਤੇ ਵਾਲੰਟੀਅਰਜ਼ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਲੋਕਾਂ ਦੀ ਹਿੰਸੇਦਾਰੀ ਅਧਾਰਿਤ ਮੁਹਿੰਮ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਦਿਸ਼ਾ ਵਿੱਚ ਨਿਰਣਾਇਕ ਸਾਬਤ ਹੋਣਗੇ।

ਇਸ ਮੌਕੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ ਐਸ ਪੀ ਸੰਦੀਪ ਕੁਮਾਰ ਮਲਿਕ, ਏ ਡੀ ਸੀ ਨਿਕਾਸ ਕੁਮਾਰ, ਐਸ ਡੀ ਐਮ ਮੁਕੇਰੀਆਂ ਓਇਸ਼ੀ ਮੰਡਲ, ਪੰਜਾਬ ਲਿਟ ਫਾਊਂਡੇਸ਼ਨ ਦੇ ਸੰਸਥਾਪਕ ਅਤੇ ਲੇਖਕ ਖੁਸ਼ਵੰਤ ਸਿੰਘ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਦਲਾਂ ਦੇ ਨੁਮਾਇੰਦੇ, ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ, ਕਾਲਜ ਪ੍ਰਬੰਧਕ ਕਮੇਟੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Gulab Chand Kataria , Governor of Punjab , Punjab Governor , Punjab Raj Bhavan , Aashika Jain , DC Hoshiarpur , Deputy Commissioner Hoshiarpur , Hoshiarpur , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD