Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਘਰਾਚੋਂ ਕੁਸ਼ਤੀ ਦੰਗਲ: ਪਿੰਡ ਘਰਾਚੋਂ ਵਿੱਚ ਮਹਾਂ ਕੁਸ਼ਤੀ ਦੰਗਲ ਦੀ ਧੂਮ, ਜੇਤੂ ਪਹਿਲਵਾਨ ਨੂੰ ਮਿਲਿਆ ਫੋਰਡ ਟਰੈਕਟਰ

ਲੋਕ ਸਭਾ ਮੈਂਬਰ ਮੀਤ ਹੇਅਰ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਕਾਰਜ ਅਫ਼ਸਰ ਰਾਜਬੀਰ ਘੁਮਾਣ ਅਤੇ ਮੁੱਖ ਮੰਤਰੀ ਦੇ ਨਿੱਜੀ ਸਕੱਤਰ ਸੁਖਵੀਰ ਸਿੰਘ ਸੁੱਖੀ ਨੇ ਦੰਗਲ ਵਿੱਚ ਭਰੀ ਹਾਜ਼ਰੀ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Rahul Chaba, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ/ਘਰਾਚੋਂ , 23 Feb 2026

Last updated on: Feb 24, 2026, 11:01 IST

ਬਾਬਾ ਫ਼ਕੀਰਾ ਦਾਸ ਜੀ ਦੇ ਸਲਾਨਾ ਜੋੜ ਮੇਲੇ ਮੌਕੇ ਪਿੰਡ ਘਰਾਚੋਂ ਵਿਖੇ ਸਰਪੰਚ ਦਲਜੀਤ ਸਿੰਘ ਘੁਮਾਣ ਅਤੇ ਸਮੁੱਚੀ ਗ੍ਰਾਮ ਪੰਚਾਇਤ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਅੰਤਰਰਾਸ਼ਟਰੀ ਪੱਧਰ ਦਾ ਮਹਾਂ ਕੁਸ਼ਤੀ ਦੰਗਲ ਕਰਵਾਇਆ ਗਿਆ। ਇਸ ਖੇਡ ਮੇਲੇ ਵਿੱਚ ਸਿਆਸੀ ਜਗਤ ਦੀਆਂ ਨਾਮੀ ਹਸਤੀਆਂ ਨੇ ਸ਼ਿਰਕਤ ਕਰਕੇ ਖਿਡਾਰੀਆਂ ਦਾ ਹੌਸਲਾ ਵਧਾਇਆ।

ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਕਾਰਜ ਅਫ਼ਸਰ ਰਾਜਬੀਰ ਸਿੰਘ ਘੁਮਾਣ ਅਤੇ ਮੁੱਖ ਮੰਤਰੀ ਦੇ ਨਿੱਜੀ ਸਕੱਤਰ ਸੁਖਵੀਰ ਸਿੰਘ ਸੁੱਖੀ ਨੇ ਜੇਤੂ ਪਹਿਲਵਾਨਾਂ ਨੂੰ ਆਸ਼ੀਰਵਾਦ ਦਿੱਤਾ। ਸਮਾਗਮ ਦੌਰਾਨ ਜ਼ਿਲ੍ਹਾ ਮੈਜਿਸਟ੍ਰੇਟ ਸੰਗਰੂਰ ਰਾਹੁਲ ਚਾਂਬਾ, ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵੱਖ-ਵੱਖ ਅਦਾਰਿਆਂ ਦੇ ਪ੍ਰਧਾਨ ਵੀ ਹਾਜ਼ਰ ਰਹੇ।

ਇਸ ਦੰਗਲ ਦੀ ਖਾਸੀਅਤ ਇਹ ਰਹੀ ਕਿ ਪਹਿਲੀ ਝੰਡੀ ਦੀ ਕੁਸ਼ਤੀ ਜਿੱਤਣ ਵਾਲੇ ਪਹਿਲਵਾਨ ਨੂੰ ਫੋਰਡ ਟਰੈਕਟਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੁਕਾਬਲੇ ਵਿੱਚ ਨਾ ਸਿਰਫ਼ ਭਾਰਤ ਬਲਕਿ ਇਰਾਨ ਦੇ ਨਾਮੀ ਪਹਿਲਵਾਨਾਂ ਨੇ ਵੀ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ। ਖੇਡਾਂ ਦੇ ਨਾਲ-ਨਾਲ ਸੱਭਿਆਚਾਰਕ ਰੰਗ ਬਿਖੇਰਦਿਆਂ ਮਸ਼ਹੂਰ ਪੰਜਾਬੀ ਗਾਇਕ ਹਰਜੀਤ ਹਰਮਨ ਨੇ ਆਪਣੇ ਅਖਾੜੇ ਰਾਹੀਂ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ।

ਇਹ ਕੁਸ਼ਤੀ ਦੰਗਲ 23 ਫਰਵਰੀ ਨੂੰ ਅੱਚੋਵਾਲ ਦੀ ਧਰਤੀ 'ਤੇ ਵੀ ਕਰਵਾਇਆ ਗਿਆ, ਜਿਸ ਵਿੱਚ ਬਹੁਤ ਉੱਚ ਕੋਟੀ ਦੇ ਪਹਿਲਵਾਨਾਂ ਨੇ ਹਿੱਸਾ ਲੈ ਕੇ ਦਰਸ਼ਕਾਂ ਦੀ ਵਾਹ-ਵਾਹ ਖੱਟੀ। ਦੋਵਾਂ ਥਾਵਾਂ 'ਤੇ ਵੱਡੀ ਗਿਣਤੀ ਵਿੱਚ ਪਹੁੰਚੇ ਖੇਡ ਪ੍ਰੇਮੀਆਂ ਨੇ ਪੰਜਾਬ ਦੀ ਇਸ ਪੁਰਾਤਨ ਖੇਡ ਪ੍ਰਤੀ ਭਾਰੀ ਉਤਸ਼ਾਹ ਦਿਖਾਇਆ।

 

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Rahul Chaba , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD