Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੁਧਿਆਣਾ ‘ਚ 3,200 ਕਰੋੜ ਰੁਪਏ ਦੀ ਲਾਗਤ ਵਾਲਾ ਟਾਟਾ ਸਟੀਲ ਪਲਾਂਟ ਮਾਰਚ ਤੋਂ ਹੋਵੇਗਾ ਕਾਰਜਸ਼ੀਲ, ਉਦਯੋਗ ਨੂੰ ਮਿਲੇਗਾ ਵੱਡਾ ਹੁਲਾਰਾ ਅਤੇ 2,500 ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ- ਭਗਵੰਤ ਸਿੰਘ ਮਾਨ

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sanjeev Arora, KAP Sinha, Chief Secretary, Chief Secretary of Punjab

5 Dariya News

5 Dariya News

5 Dariya News

ਚੰਡੀਗੜ੍ਹ , 23 Feb 2026

Last updated on: Feb 24, 2026, 11:15 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਮਾਰਚ ਤੋਂ ਲੁਧਿਆਣਾ ਵਿੱਚ ਟਾਟਾ ਸਟੀਲ ਦੇ ਮੈਨੂਫੈਕਚਰਿੰਗ ਪਲਾਂਟ ਦੇ ਕਾਰਜਸ਼ੀਲ ਹੋਣ ਨਾਲ ਪੰਜਾਬ ਵਿੱਚ ਉਦਯੋਗ ਦੇ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਮਜ਼ਬੂਤ ਸ਼ਾਸਨ ਢਾਂਚੇ ਵਿੱਚ ਆਲਮੀ  ਉਦਯੋਗ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। 

ਟਾਟਾ ਸਟੀਲ ਦੇ ਇਕ ਸੀਨੀਅਰ ਵਫ਼ਦ, ਜਿਸ ਵਿੱਚ ਉਪ-ਪ੍ਰਧਾਨ (ਲੌਂਗ ਪ੍ਰੋਡਕਟਸ) ਆਸ਼ੀਸ਼ ਅਨੁਪਮ ਅਤੇ ਕਾਰਪੋਰੇਟ ਮਾਮਲਿਆਂ ਦੇ ਸੀਨੀਅਰ ਪ੍ਰਤੀਨਿਧ ਸ਼ਾਮਲ ਸਨ, ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟਾਟਾ ਸਟੀਲ ਗਰੁੱਪ ਦੁਨੀਆਂ ਦੇ ਮੋਹਰੀ ਸਟੀਲ ਨਿਰਮਾਤਾਵਾਂ ਵਿੱਚੋਂ ਇੱਕ ਹੈ, ਜਿਸ ਦੀ ਕੱਚੇ ਸਟੀਲ ਦੀ ਸਾਲਾਨਾ ਸਮਰੱਥਾ ਲਗਭਗ 34 ਮਿਲੀਅਨ ਟਨ ਹੈ ਅਤੇ ਦੁਨੀਆਂ ਦੇ ਵੱਖ ਵੱਖ ਭੂਗੋਲਿਕ ਖੇਤਰਾਂ ਵਿੱਚ ਇਸ ਦਾ ਮਜ਼ਬੂਤ ਸਥਾਨ ਹੈ।  

ਮੁੱਖ ਮੰਤਰੀ ਨੇ ਕਿਹਾ ਕਿ ਟਾਟਾ ਸਟੀਲ ਲਿਮਟਿਡ ਲੁਧਿਆਣਾ ਦੀ ਹਾਈਟੈੱਕ ਵੈਲੀ ਨੇੜੇ ਰੀਬਾਰ ਮਿੱਲ ਦੇ ਨਾਲ ਇੱਕ 0.75 ਐਮ.ਟੀ.ਪੀ.ਏ. ਇਲੈਕਟ੍ਰਿਕ ਆਰਕ ਫਰਨੇਸ ਅਧਾਰਤ ਸਟੀਲ-ਮੇਕਿੰਗ ਫੈਸਿਲਟੀ ਸਥਾਪਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 115 ਏਕੜ ਵਿੱਚ ਫੈਲੇ ਇਸ ਪ੍ਰੋਜੈਕਟ ਵਿੱਚ ਸ਼ੁਰੂ ‘ਚ ਲਗਭਗ 2,600 ਕਰੋੜ ਦੇ ਨਿਵੇਸ਼ ਦੀ ਅਨੁਮਾਨ ਸੀ, ਜੋ ਹੁਣ ਵਧ ਕੇ 3,200 ਕਰੋੜ ਹੋ ਗਿਆ ਹੈ। 

ਇਸ ਪਲਾਂਟ ਤੋਂ ਲਗਭਗ 2,500 ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਉਮੀਦ ਹੈ, ਜਿਸ ਨਾਲ ਖੇਤਰ ਦੇ ਉਦਯੋਗਿਕ ਮਾਹੌਲ ਨੂੰ ਮਜ਼ਬੂਤੀ ਮਿਲੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਯੂਨਿਟ 100 ਪ੍ਰਤੀਸ਼ਤ ਸਟੀਲ ਸਕ੍ਰੈਪ ਨੂੰ ਕੱਚੇ ਮਾਲ ਵਜੋਂ ਵਰਤੇਗਾ ਅਤੇ ਟਿਕਾਊ ਅਤੇ ਵਾਤਾਵਰਣ-ਅਨੁਕੂਲ ਉਤਪਾਦਨ ਪ੍ਰਕਿਰਿਆ ਅਪਣਾਏਗਾ। 

ਉਨ੍ਹਾਂ ਕਿਹਾ ਕਿ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਵਾਇਤੀ ਬਲਾਸਟ ਫਰਨੇਸ ਤਕਨਾਲੋਜੀ ਦੇ ਮੁਕਾਬਲੇ ਕਾਰਬਨ ਨਿਕਾਸ ਨੂੰ ਕਾਫ਼ੀ ਹੱਦ ਤੱਕ ਘਟਾਉਂਦਾ ਹੈ, ਜੋ ਵਾਤਾਵਰਣ ਅਨੁਕੂਲ ਅਤੇ ਟਿਕਾਊ ਉਦਯੋਗਿਕ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤੀ ਦਿੰਦਾ ਹੈ। ਪੰਜਾਬ ਸਰਕਾਰ ਵੱਲੋਂ ਨਿਭਾਈ ਗਈ ਸਰਗਰਮ ਭੂਮਿਕਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਮੈਗਾ ਪ੍ਰੋਜੈਕਟ ਦੇ ਨਿਰਮਾਣ ਅਤੇ ਸੰਚਾਲਨ ਨੂੰ ਸਮਾਂਬੱਧ ਢੰਗ ਨਾਲ ਯਕੀਨੀ ਬਣਾਇਆ, ਜੋ ਕਿ ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਅਤੇ ਸਰਗਰਮ ਸ਼ਾਸਨ ਢਾਂਚੇ ਨੂੰ ਦਰਸਾਉਂਦਾ ਹੈ।

ਇਸ ਪ੍ਰੋਜੈਕਟ ਦੀ ਸ਼ੁਰੂਆਤ ਨੂੰ ਸੂਬੇ ਲਈ ਮਾਣ ਵਾਲੀ ਗੱਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਮਸ਼ੇਦਪੁਰ ਤੋਂ ਬਾਅਦ ਭਾਰਤ ਵਿੱਚ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੈ ਅਤੇ ਪੰਜਾਬ ਵਿੱਚ ਕੰਪਨੀ ਦੇ ਸਭ ਤੋਂ ਵੱਡੇ ਨਿਵੇਸ਼ ਨੂੰ ਦਰਸਾਉਂਦਾ ਹੈ। ਨਿਰੰਤਰ ਉਦਯੋਗਿਕ ਵਿਸਥਾਰ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਪ੍ਰੋਜੈਕਟ ਦੇ ਸਫ਼ਲ ਸੰਚਾਲਨ ਅਤੇ ਭਵਿੱਖ ਵਿੱਚ ਹੋਰ ਵਿਸਥਾਰ ਲਈ ਟਾਟਾ ਸਟੀਲ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sanjeev Arora , KAP Sinha , Chief Secretary , Chief Secretary of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD