Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਕਾਰਜਕਾਲ ਵਿੱਚ ਵਾਧਾ

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਪਹੁੰਚਣ ਤੇ ਹਰਚੰਦ ਸਿੰਘ ਬਰਸਟ ਦਾ ਸਮੂੰਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਕੀਤਾ ਸਵਾਗਤ

Harchand Singh Barsat, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਐਸ.ਏ.ਐਸ. ਨਗਰ (ਮੋਹਾਲੀ) , 23 Feb 2026

Last updated on: Feb 24, 2026, 12:01 IST

ਪੰਜਾਬ ਸਰਕਾਰ ਵੱਲੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੇ ਕਾਰਜਕਾਲ ਵਿੱਚ ਵਾਧਾ ਕੀਤਾ ਗਿਆ ਹੈ। ਇਸ ਫੈਸਲੇ ਨਾਲ ਹਰ ਵਰਗ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਕਾਰਜਕਾਲ ਵਿੱਚ ਵਾਧਾ ਹੋਣ ਤੋਂ ਬਾਅਦ ਸ. ਹਰਚੰਦ ਸਿੰਘ ਬਰਸਟ ਅੱਜ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਪਹੁੰਚੇ, ਜਿੱਥੇ ਸਮੂੰਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੇ ਗੁਲਦਸਤਿਆਂ ਨਾਲ ਉਨ੍ਹਾਂ ਨੂੰ ਵਧਾਈ ਦਿੱਤੀ ਗਈ। 

ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਦਫ਼ਤਰ ਦਾ ਮਾਹੌਲ ਖੁਸ਼ੀ ਅਤੇ ਉਤਸ਼ਾਹ ਨਾਲ ਭਰਪੂਰ ਰਿਹਾ। ਇਸ ਦੌਰਾਨ ਆਪਣੇ ਸੰਬੋਧਨ ਵਿੱਚ ਚੇਅਰਮੈਨ ਸ. ਬਰਸਟ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਪੰਜਾਬ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਹੋਰ ਵੱਧ ਜੋਸ਼ ਅਤੇ ਜ਼ਿੰਮੇਵਾਰੀ ਨਾਲ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਮੁਲਾਜਮਾਂ ਦੇ ਹਿੱਤ ਵਿੱਚ ਕੰਮ ਕਰਦੇ ਰਹਿਣਗੇ। 

ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁਚੱਜੇ ਪ੍ਰਬੰਧਾਂ ਅਤੇ ਸਹੂਲਤਾਂ ਦੇ ਵਿਸਥਾਰ ਲਈ ਹੋਰ ਜਿਆਦਾ ਜੋਸ਼ ਨਾਲ ਯਤਨ ਕਰਨ।ਚੇਅਰਮੈਨ ਨੇ ਖਾਸ ਤੌਰ ‘ਤੇ ਪੰਜਾਬ ਮੰਡੀ ਬੋਰਡ ਦੀ ਆਮਦਨ ਵਿੱਚ ਵਾਧਾ ਕਰਨ ‘ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕਾਂ ਦੇ ਇਸਤੇਮਾਲ ਅਤੇ ਡਿਜੀਟਲ ਪ੍ਰਣਾਲੀਆਂ ਦੇ ਵਿਸਥਾਰ ਨਾਲ ਬੋਰਡ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ। ਇਸ ਦੇ ਨਾਲ-ਨਾਲ ਸੂਬੇ ਦੀਆਂ ਮੰਡੀਆਂ ਦੇ ਵਿਕਾਸ ਲਈ ਢਾਂਚਾਗਤ ਸੁਧਾਰ, ਸਫਾਈ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਵੀ ਵਿਸ਼ੇਸ਼ ਯੋਜਨਾਵਾਂ ਤਹਿਤ ਕੰਮ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤਾਬਾੜੀ ਪ੍ਰਣਾਲੀ ਵਿੱਚ ਮੰਡੀਆਂ ਦੀ ਕੇਂਦਰੀ ਭੂਮਿਕਾ ਹੈ ਅਤੇ ਮੰਡੀਆਂ ਸਿਰਫ਼ ਖਰੀਦ-ਫਰੋਖ਼ਤ ਦਾ ਕੇਂਦਰ ਨਹੀਂ, ਸਗੋਂ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਦਾ ਆਧਾਰ ਹਨ ਅਤੇ ਇਸ ਭੂਮਿਕਾ ਨੂੰ ਹੋਰ ਮਜਬੂਤ ਬਣਾਉਣਾ ਹੀ ਉਨ੍ਹਾਂ ਦਾ ਮੁੱਖ ਲਕਸ਼ ਹੈ। ਸ. ਬਰਸਟ ਨੇ ਵਿਸ਼ਵਾਸ ਜਤਾਇਆ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਪੰਜਾਬ ਮੰਡੀ ਬੋਰਡ ਨਵੀਆਂ ਉਚਾਈਆਂ ਹਾਸਲ ਕਰੇਗਾ। 

ਇਸ ਮੌਕੇ ਤੇ ਸ੍ਰੀ ਕੁਮਾਰ ਅਮਿਤ ਆਈ.ਏ.ਐਸ. ਸਕੱਤਰ ਪੰਜਾਬ ਮੰਡੀ ਬੋਰਡ, ਸ. ਜਤਿੰਦਰ ਸਿੰਘ ਭੰਗੂ ਇੰਜੀਨਿਅਰ ਇਨ ਚੀਫ਼, ਸ. ਹਰਜੀਤ ਸਿੰਘ ਸੰਧੂ ਪੀ.ਸੀ.ਐਸ. ਸੰਯੁਕਤ ਸਕੱਤਰ ਸਮੇਤ ਸਮੂੰਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ. ਹਰਚੰਦ ਸਿੰਘ ਬਰਸਟ ਦਾ ਸਵਾਗਤ ਕੀਤਾ। ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ. ਬਰਸਟ ਦੀ ਅਗਵਾਈ ਵਿੱਚ ਕਿਸਾਨਾਂ, ਮਜਦੂਰਾਂ, ਆੜ੍ਹਤੀਆਂ ਅਤੇ ਮੁਲਾਜਮਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਵਿਸ਼ਵਾਸ ਦਵਾਇਆ ਕਿ ਸਮੂੰਹ ਅਧਿਕਾਰੀ ਅਤੇ ਕਰਮਚਾਰੀ ਆਪਣੀ ਜਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD