Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ 'ਚ 'ਸਿੱਖ ਸਾਮਰਾਜ 1710-1849' ਬਾਰੇ ਲੱਗੀ ਪ੍ਰਦਰਸ਼ਨੀ ਬਣੀ ਖਿੱਚ ਦਾ ਕੇਂਦਰ

ਪੰਜਾਬ ਰਾਜ ਪੁਰਾਲੇਖ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਡਿਜ਼ੀਟਲ ਲਾਇਬ੍ਰੇਰੀ ਵੱਲੋਂ ਅਹਿਮ ਉਪਰਾਲਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Varjeet Walia, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 23 Feb 2026

Last updated on: Feb 24, 2026, 12:13 IST

ਇੱਥੇ ਸ਼ੀਸ਼ ਮਹਿਲ ਵਿਖੇ ਚੱਲ ਰਹੇ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ 'ਚ ਪੰਜਾਬ ਡਿਜੀਟਲ ਲਾਇਬ੍ਰੇਰੀ ਵੱਲੋਂ ਪੰਜਾਬ ਰਾਜ ਪੁਰਾਲੇਖ ਵਿਭਾਗ ਦੇ ਸਹਿਯੋਗ ਨਾਲ ਲਗਾਈ ਗਈ 'ਦਿ ਸਿੱਖ ਸਾਮਰਾਜ (1710 1849): ਅੰਤਰਰਾਸ਼ਟਰੀ ਕਲਾਕਾਰਾਂ ਅਤੇ ਲੇਖਕਾਂ ਦਾ ਦ੍ਰਿਸ਼ਟੀਕੋਣ' ਪ੍ਰਦਰਸ਼ਨੀ ਨੇ ਦਰਸ਼ਕਾਂ ਦਾ ਧਿਆਨ ਖਿੱਚਿਆ ਹੈ। ਸ਼ੀਸ਼ ਮਹਿਲ ਵਿਖੇ ਸਥਿਤ ਬਨਾਸਰ ਘਰ ਵਿਖੇ ਲਗਾਈ ਗਈ ਇਹ ਪੰਜਾਬ ਡਿਜ਼ੀਟਲ ਲਾਇਬ੍ਰੇਰੀ ਦੀ 14ਵੀਂ ਪ੍ਰਦਰਸ਼ਨੀ ਹੈ। 

ਜਦੋਂ ਕਿ ਪੰਜਾਬ ਰਾਜ ਪੁਰਾਲੇਖ ਵਿਭਾਗ ਨੇ ਵੀ ਕਰੀਬ 20 ਸਾਲਾਂ ਅਜਿਹੀ ਪ੍ਰਦਰਸ਼ਨੀ ਲਗਾਈ ਹੈ, ਜਿੱਥੇ ਕਿ ਖ਼ਾਲਸਾ ਦਰਬਾਰ ਦੇ ਅਹਿਮ ਦਸਤਾਵੇਜਾਂ ਸਮੇਤ ਮਹਾਰਾਜਾ ਦਲੀਪ ਸਿੰਘ ਦੀ ਮੁੜ ਸਿੱਖ ਬਣਨ ਦੀ ਇੱਛਾ ਜਤਾਉਂਦੀ ਚਿੱਠੀ, ਪੰਜਾਬ ਦਾ 1857 ਦਾ ਗ਼ਜਟ ਅਤੇ ਹੋਰ ਵਡਮੁੱਲੇ ਦਸਤਾਵੇਜ ਪ੍ਰਦਰਸ਼ਿਤ ਕੀਤੇ ਗਏ ਹਨ। ਇਸ ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਮੇਲੇ 'ਚ ਅਜਿਹੀ ਪ੍ਰਦਰਸ਼ਨੀ ਲਗਾਉਣ ਦਾ ਇਹ ਅਹਿਮ ਉਪਰਾਲਾ ਆਪਣੀ ਅਗਲੀ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਕੀਤਾ ਹੈ। 

ਉਨ੍ਹਾਂ ਉਮੀਦ ਜਤਾਈ ਕਿ ਇਹ ਪ੍ਰਦਰਸ਼ਨੀ ਵਿਦਵਾਨਾਂ, ਵਿਦਿਆਰਥੀਆਂ, ਇਤਿਹਾਸਕਾਰਾਂ, ਕਲਾਕਾਰਾਂ ਅਤੇ ਆਮ ਲੋਕਾਂ ਲਈ ਬਹੁਤ ਲਾਭਕਾਰੀ ਸਾਬਤ ਹੋਵੇਗੀ। ਵਿੱਤ ਮੰਤਰੀ ਚੀਮਾ ਨੇ ਅਫ਼ਸੋਸ ਜਤਾਇਆ ਕਿ ਪਿਛਲੀਆਂ ਸਰਕਾਰਾਂ ਨੇ ਇਸ ਵਿਰਸੇ ਨੂੰ ਲੋਕਾਂ ਤੱਕ ਪਹੁੰਚਾਉਣ ਤੇ ਇਸ ਨੂੰ ਸੰਭਾਲਣ ਦਾ ਕੋਈ ਉਪਰਾਲਾ ਨਹੀਂ ਕੀਤਾ। 

ਉਨ੍ਹਾਂ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਏ.ਡੀ.ਸੀ. ਦਮਨਜੀਤ ਸਿੰਘ ਮਾਨ ਦੀ ਸ਼ਲਾਘਾ ਕਰਦਿਆਂ ਇਸ ਮੇਲੇ ਦੀ ਸਫ਼ਲਤਾ ਦੀ ਕਾਮਨਾ ਕੀਤੀ। ਇਸੇ ਦੌਰਾਨ ਪੰਜਾਬ ਰਾਜ ਪੁਰਾਲੇਖ ਵਿਭਾਗ, ਚੰਡੀਗੜ੍ਹ ਤੇ ਪਟਿਆਲਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਲਗਪਗ 20 ਸਾਲਾਂ ਬਾਅਦ ਅਜਿਹੀ ਪ੍ਰਦਰਸ਼ਨੀ ਲਗਾਈ ਗਈ ਹੈ, ਜਿੱਥੇ ਵਿਭਾਗ ਨੇ ਆਪਣੇ ਵਡਮੁੱਲੇ ਦਸਤਾਵੇਜ ਪ੍ਰਦਰਸ਼ਿਤ ਕੀਤੇ ਹਨ। 

ਉਨ੍ਹਾਂ ਦੱਸਿਆ ਕਿ ਪੁਰਾਲੇਖ ਵਿਭਾਗ ਨੇ ਖ਼ਾਲਸਾ ਦਰਬਾਰ 1839-1840, 1841-1846 ਦਾ ਪ੍ਰਸ਼ਾਸਨਿਕ ਰਿਕਾਰਡ, ਤੋਸ਼ਾਖਾਨਾ, ਪੰਜਾਬ ਗ਼ਜਟ 1857, ਮਹਾਰਾਜਾ ਰਣਜੀਤ ਸਿੰਘ ਦਾ ਸ਼ਾਹੀ ਦਰਬਾਰ, ਤਵਾਰੀਖ ਰਾਜ ਖ਼ਾਲਸਾ, ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦਾ ਨਕਸ਼ਾ, ਮਹਾਰਾਜੇ ਦੀ ਬੰਸਾਵਲੀ, ਖ਼ਾਲਸਾ ਦਰਬਾਰ ਦਾ ਮਿਲਟਰੀ ਰਿਕਾਰਡ, 1840 ਦੀ ਮਹਾਰਾਜਾ ਰਣਜੀਤ ਸਿੰਘ ਬਾਰੇ ਲਿਖੀ ਪਹਿਲੀ ਪੁਸਤਕ ਆਦਿ ਦਸਤਾਵੇਜ ਦਿਖਾਏ ਗਏ ਹਨ।

ਇਸ ਮੌਕੇ ਗ਼ੈਰ ਸਰਕਾਰੀ ਸੰਸਥਾ ਪੰਜਾਬ ਡਿਜ਼ੀਟਲ ਲਾਇਬ੍ਰੇਰੀ, ਚੰਡੀਗੜ੍ਹ ਦੇ ਆਊਟਰੀਚ ਡਾਇਰੈਕਟਰ ਦਲਬੀਰ ਸਿੰਘ ਤੇ ਆਊਟਰੀਚ ਕੋਆਰਡੀਨੇਟਰ ਗੀਤਾਂਜਲੀ ਨੇ ਦੱਸਿਆ ਕਿ ਸਿੱਖ ਰਾਜ ਦੇ ਸਮੇਂ ਜੋ ਵਿਦੇਸ਼ਾਂ ਤੋਂ ਕਲਾਕਾਰ ਤੇ ਲੇਖਕ ਪੰਜਾਬ ਆਏ ਅਤੇ ਉਨ੍ਹਾਂ ਨੇ ਜੋ ਕੁਝ ਸਿੱਖ ਰਾਜ ਬਾਰੇ ਦੇਖ ਕੇ ਲਿਖਿਆ ਤੇ ਚਿਤਰਿਆ ਅਤੇ ਆਪਣਾ ਦ੍ਰਿਸ਼ਟੀਕੋਣ ਬਣਾਇਆ, ਉਸ ਬਾਰੇ ਇਹ ਪ੍ਰਦਰਸ਼ਨੀ ਦਰਸ਼ਕਾਂ ਨੂੰ ਜਾਣੂ ਕਰਵਾਉਣ ਦਾ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਦਰਸ਼ਨੀ ਦੁਰਲੱਭ ਮੂਲ ਪੁਰਾਲੇਖ ਸਮੱਗਰੀ ਨੂੰ ਪ੍ਰਦਰਸ਼ਿਤ ਕਰਦੀ ਹੋਈ ਪੰਜਾਬ ਤੇ ਸਿੱਖ ਸਾਮਰਾਜ ਨਾਲ ਅੰਤਰਰਾਸ਼ਟਰੀ ਕਲਾਤਮਕ ਅਤੇ ਸਾਹਿਤਕ ਰੁਝੇਵਿਆਂ ਨੂੰ ਦਰਸਾਉਂਦੀ ਹੈ। 

ਉਨ੍ਹਾਂ ਦੱਸਿਆ ਕਿ ਸੰਯੁਕਤ ਰਾਜ ਅਮਰੀਕਾ ਅਤੇ ਪੰਜਾਬ ਦੇ ਪੰਜਾਬ ਡਿਜੀਟਲ ਲਾਇਬ੍ਰੇਰੀ ਇੰਟਰਨਾਂ ਦੁਆਰਾ ਤਿਆਰ ਕੀਤੀ ਇਹ ਪ੍ਰਦਰਸ਼ਨੀ ਸੈਲਾਨੀਆਂ ਨੂੰ ਪੰਜਾਬ ਦੀ ਸ਼ਾਹੀ ਵਿਰਾਸਤੀ ਮਾਹੌਲ ਵਿੱਚ ਮੂਲ ਦਸਤਾਵੇਜ਼ਾਂ, ਇਤਿਹਾਸਕ ਕਲਾਕ੍ਰਿਤੀਆਂ ਅਤੇ ਘੱਟ ਵੇਖੇ ਜਾਣ ਵਾਲੇ ਦ੍ਰਿਸ਼ਟੀਕੋਣਾਂ ਦਾ ਅਨੁਭਵ ਕਰਨ ਦਾ ਇੱਕ ਵਿਲੱਖਣ ਮੌਕਾ ਪ੍ਰਦਾਨ ਕਰਦੀ ਹੈ। ਜਿਸ ਨਾਲ ਅਤੀਤ ਅਤੇ ਵਰਤਮਾਨ ਵਿਚਕਾਰ ਇੱਕ ਅਰਥਪੂਰਨ ਸਬੰਧ ਬਣਦਾ ਹੈ।

ਦਲਬੀਰ ਸਿੰਘ ਨੇ ਹੋਰ ਦੱਸਿਆ ਕਿ ਪੰਜਾਬ ਡਿਜੀਟਲ ਲਾਇਬ੍ਰੇਰੀ ਪੰਜਾਬ ਦੀ ਅਮੀਰ ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਅਤੇ ਪ੍ਰਸਾਰ ਨੂੰ ਸਮਰਪਿਤ ਹੈ ਅਤੇ ਸਾਡੇ ਕੋਲ 100 ਮਿਲੀਅਨ ਪੰਨਿਆਂ ਦੇ ਡਿਜੀਟਾਈਜ਼ੇਸ਼ਨ ਦੇ ਨਾਲ, ਪੀਡੀਐਲ ਦੁਨੀਆ ਵਿੱਚ ਪੰਜਾਬ ਦਾ ਸਭ ਤੋਂ ਵੱਡਾ ਭੰਡਾਰ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਇਤਿਹਾਸ, ਯਾਦ ਅਤੇ ਸੱਭਿਆਚਾਰਕ ਅਮੀਰੀ ਨੂੰ ਦੁਨੀਆ ਨਾਲ ਸਾਂਝਾ ਕੀਤਾ ਜਾ ਰਿਹਾ ਹੈ।

ਇੱਥੇ ਹੀ ਪੰਜਾਬੀ ਯੂਨੀਵਰਸਿਟੀ ਦੇ ਉਦਮਤਾ, ਨਵੀਨਤਾ ਅਤੇ ਕਰੀਅਰ ਹੱਬ ਵੱਲੋਂ ਉਪ ਸਮੂਹ ਪੇਂਡੂ ਸੈਰ ਸਪਾਟਾ ਤੇ ਰਵਾਇਤੀ ਕਲਾਵਾਂ ਤਹਿਤ ਵਿਦਿਆਰਥੀਆਂ ਦੁਆਰਾ ਬਣਾਈਆਂ ਰਵਾਇਤੀ ਵਸਤੂਆਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਹੈ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Varjeet Walia , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD