Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਦੇ 23 ਜ਼ਿਲ੍ਹਿਆਂ ‘ਚ ਲੱਗ ਰਹੇ ਵਿਰਾਸਤੀ ਮੇਲੇ, ਪੰਜਾਬ ਸਰਕਾਰ ਦਾ ਸੱਭਿਆਚਾਰਕ ਉਪਰਾਲਾ : ਤਰੁਨਪ੍ਰੀਤ ਸਿੰਘ ਸੌਂਦ

ਖੰਨਾ ਵਿੱਚ ‘ਪੰਜਾਬ ਸਖੀ ਸ਼ਕਤੀ ਮੇਲਾ-2026’ ਦੇ ਦੂਜੇ ਦਿਨ, ਸੈਰ ਸਪਾਟਾ ਤੇ ਸੱਭਿਆਚਾਰਕ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਸ਼ਿਰਕਤ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਖੰਨਾ, ਲੁਧਿਆਣਾ , 23 Feb 2026

Last updated on: Feb 24, 2026, 12:35 IST

ਖੰਨਾ ਦੇ 'ਪੰਜਾਬ ਸਖੀ ਸ਼ਕਤੀ ਮੇਲਾ'-2026 ਦੇ ਦੂਜੇ ਦਿਨ ਐਤਵਾਰ ਨੂੰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ, ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਿਰਕਤ ਕਰਦਿਆਂ ਪੰਜਾਬ ਸਮੇਤ ਪੂਰੇ ਦੇਸ਼ ਦੇ ਰਾਜਾਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੀਆਂ ਹੁਨਰਮੰਦ ਮਹਿਲਾਵਾਂ ਅਤੇ ਹੋਰ ਲੋਕਾਂ ਵੱਲੋਂ ਲਗਾਈਆਂ ਗਈਆਂ ਸਟਾਲਾਂ ਦਾ ਦੌਰਾ ਕਰਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਦੇਸ਼ ਦੇ ਵੱਖ-ਵੱਖ ਸੱਭਿਆਚਾਰਾਂ ਅਤੇ ਭੋਜਨ ਦਾ ਅਨੰਦ ਉਠਾਇਆ। ਇਸ ਤੋਂ ਬਾਅਦ ਉਨ੍ਹਾਂ ਨੇ ਮੇਲੇ ਦੀ ਸਟਾਰ ਨਾਈਟ ਵਿੱਚ ਵੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੇਲੇ ਵਿੱਚ ਖਰੀਦੋ-ਫਰੋਖ਼ਤ ਅਤੇ ਮੌਜ-ਮਸਤੀ ਦਾ ਆਨੰਦ ਮਾਨਣ ਲਈ ਵੱਡੀ ਗਿਣਤੀ ਵਿੱਚ ਪਰਿਵਾਰਾਂ ਸਮੇਤ ਪਹੁੰਚੇ ਲੋਕਾਂ ਨਾਲ ਵੀ ਗੱਲਬਾਤ ਕੀਤੀ। ਲੋਕਾਂ ਨੇ ਮੰਤਰੀ ਸੌਂਦ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਮੇਲੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਹੀ ਸੁਰਜੀਤ ਹੋਏ ਹਨ। ਅਜਿਹੇ ਮੇਲੇ ਪੰਜਾਬ ਵਿੱਚ ਲਗਾਤਾਰ ਲੱਗਣੇ ਚਾਹੀਦੇ ਹਨ। ਲੋਕਾਂ ਨੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਅਤੇ ਸ਼ਾਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਨੂੰ ਦੁਬਾਰਾ ਤੋਂ ਰੰਗਲਾ ਪੰਜਾਬ ਬਣਾਇਆ ਹੈ।

ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੋ ਪੰਜਾਬ ਅੰਦਰ ਵਿਰਾਸਤੀ ਮੇਲਿਆਂ ਦਾ ਕੰਮ ਪੂਰੀ ਸ਼ਿੱਦਤ ਨਾਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੰਨਾ ਸ਼ਹਿਰ ਦੇ ਇਤਿਹਾਸ ਵਿੱਚ ਇਹ 'ਪੰਜਾਬ ਸਖੀ ਸ਼ਕਤੀ ਮੇਲਾ' ਪਹਿਲੀ ਵਾਰ ਲੱਗ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਮੇਲੇ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਮੇਲਾ ਲੱਗਿਆ ਹੈ ਅਤੇ ਹੁਣ ਜ਼ਿਲ੍ਹਾ ਲੁਧਿਆਣਾ ਦੇ ਖੰਨਾ ਸ਼ਹਿਰ ਵਿੱਚ ਇਸ ਮੇਲੇ ਦਾ ਦੂਜਾ ਦਿਨ ਹੈ। ਮੇਲੇ ਵਿੱਚ ਪਹਿਲੇ ਦਿਨ ਨਾਲੋਂ ਅੱਜ ਚਾਰ ਗੁਣਾ ਵੱਧ ਲੋਕਾਂ ਦਾ ਇੱਕਠ ਹੈ।

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੇਲੇ ਦੀ ਹਰ ਸਟਾਲ ਉੱਤੇ ਖਰੀਦੋ ਫਰੋਖਤ ਹੋ ਰਹੀ ਹੈ। ਇਹ ਵਿਰਾਸਤੀ ਮੇਲੇ ਲੰਬੇ ਸਮੇਂ ਤੋਂ ਲੱਗਣੇ ਬੰਦ ਹੋ ਗਏ ਸਨ। ਇਹ ਮੇਲੇ ਹੀ ਪੰਜਾਬ ਦੀ ਅਸਲੀ ਵਿਰਾਸਤ ਦਾ ਸੋਮਾ ਹਨ। ਉਨ੍ਹਾਂ ਖੰਨਾ ਸ਼ਹਿਰ, ਜ਼ਿਲ੍ਹਾ ਲੁਧਿਆਣਾ ਅਤੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ-ਆਪਣੇ ਪਰਿਵਾਰਾਂ ਨਾਲ ਪਹੁੰਚ ਕੇ ਇਸ ਮੇਲੇ ਦਾ ਆਨੰਦ ਮਾਣੋ।

ਮੰਤਰੀ ਸੌਂਦ ਨੇ ਕਿਹਾ ਕਿ ਮੇਲਿਆਂ ਦੇ ਰਾਹੀਂ ਅੰਤਰਰਾਜੀ ਸੱਭਿਆਚਾਰ ਦਾ ਵਿਕਾਸ ਹੁੰਦਾ ਹੈ। ਸਾਡੇ ਪੰਜਾਬ ਦੇ ਹੁਨਰਮੰਦ ਲੋਕ ਦੇਸ਼ ਦੇ ਦੂਜੇ ਰਾਜਾਂ ਵਿੱਚ ਜਾ ਕੇ ਮੇਲਿਆਂ ਵਿੱਚ ਸ਼ਿਰਕਤ ਕਰਕੇ ਮੇਲੇ ਲਗਾ ਰਹੇ ਹਨ ਅਤੇ ਦੇਸ਼ ਦੇ ਦੂਜੇ ਰਾਜਾਂ ਦੇ ਹੁਨਰਮੰਦ ਲੋਕ ਪੰਜਾਬ ਦੇ ਮੇਲਿਆਂ ਵਿੱਚ ਸ਼ਿਰਕਤ ਕਰਕੇ ਆਪਣਾ ਹੱਥੀ ਤਿਆਰ ਕੀਤਾ ਸਮਾਨ ਲੋਕਾਂ ਨੂੰ ਪੇਸ਼ ਕਰਕੇ ਵੇਚਦੇ ਹਨ। ਇਹਨਾਂ ਮੇਲਿਆਂ ਰਾਹੀਂ ਇੱਕ ਦੂਜੇ ਦੇ ਰਾਜ ਦਾ ਸੱਭਿਆਚਾਰ ਨੂੰ ਸਮਝਣ ਅਤੇ ਪਰਖਣ ਦਾ ਮੌਕਾ ਮਿਲਦਾ ਹੈ। 

ਇਸ ਦੇ ਨਾਲ ਹੀ ਪੂਰੇ ਭਾਰਤ ਦੀ ਸੰਸਕ੍ਰਿਤੀ ਅਤੇ ਭਾਸ਼ਾਵਾਂ ਦਾ ਸੁਮੇਲ ਵੀ ਦੇਖਣ ਨੂੰ ਮਿਲਦਾ ਹੈ। 

'ਪੰਜਾਬ ਸਖੀ ਸ਼ਕਤੀ ਮੇਲੇ' ਵਿੱਚ ਮਸ਼ਹੂਰ ਪੰਜਾਬੀ ਗਾਇਕ ਅਲਾਪ ਸਿਕੰਦਰ ਨੇ ਆਪਣੇ ਹਿੱਟ ਗੀਤਾਂ ਨਾਲ ਖੂਬ ਰੰਗ ਬੰਨ੍ਹਿਆ

ਖੰਨਾ 'ਚ 'ਪੰਜਾਬ ਸਖੀ ਸ਼ਕਤੀ ਮੇਲੇ' ਵਿੱਚ ਪੁੱਜੇ ਮਸ਼ਹੂਰ ਪੰਜਾਬੀ ਗਾਇਕ ਅਲਾਪ ਸਿਕੰਦਰ ਨੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਮੇਲੇ ਵਿੱਚ ਆਏ ਵੱਡੀ ਗਿਣਤੀ ਵਿੱਚ ਦਰਸ਼ਕਾਂ ਦਾ ਸਵਾਗਤ ਕਰਦਿਆਂ ਹੋਇਆ ਆਪਣੇ ਹਿੱਟ ਗੀਤਾਂ ਨਾਲ ਮੇਲੇ ਦੀ ਸ਼ੁਰੂਆਤ ਕੀਤੀ ਅਤੇ ਦਰਸ਼ਕਾਂ ਨੂੰ ਖੂਬ ਨਚਾਇਆ। ਗਾਇਕ ਅਲਾਪ ਸਿਕੰਦਰ ਨੇ ਆਪਣੇ ਪਿਤਾ ਮਰਹੂਮ ਗਾਇਕ ਸਰਦੂਲ ਸਿਕੰਦਰ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਕਈ ਹਿੱਟ ਗੀਤ ਗਾ ਕੇ ਦਰਸ਼ਕਾਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ।

ਇੱਥੇ ਕਾਬਲੇ ਗੌਰ ਹੈ ਕਿ 23 ਫਰਵਰੀ ਨੂੰ ਗਾਇਕ ਖਾਨ ਭੈਣੀ, 24 ਫਰਵਰੀ ਨੂੰ ਗਾਇਕ ਲਾਭ ਹੀਰਾ, 25 ਫਰਵਰੀ ਗਾਇਕ ਜੋੜੀ ਮੀਤ ਕੌਰ-ਦੀਪਕ ਢਿੱਲੋਂ, 26 ਫਰਵਰੀ ਨੂੰ ਗਾਇਕ ਹਰਫ ਚੀਮਾ, 27 ਫਰਵਰੀ ਨੂੰ ਗਾਇਕ ਹਰਭਜਨ ਮਾਨ, 28 ਫਰਵਰੀ ਨੂੰ ਗਾਇਕ ਸਿੱਪੀ ਗਿੱਲ, 1 ਮਾਰਚ ਨੂੰ ਗਾਇਕ ਆਰ. ਨੈਤ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰਨਗੇ ਅਤੇ 2 ਮਾਰਚ ਨੂੰ ਪ੍ਰਸਿੱਧ ਪੰਜਾਬੀ ਗਾਇਕ ਰਣਜੀਤ ਬਾਵਾ ਚਾਰਟ-ਟੌਪਿੰਗ ਹਿੱਟ ਗੀਤਾਂ ਨਾਲ 'ਪੰਜਾਬ ਸਖੀ ਸ਼ਕਤੀ ਮੇਲੇ' ਦੀ ਸਮਾਪਤੀ ਕਰਨਗੇ। ਹਰ ਸ਼ਾਮ ਇਹ ਮਸ਼ਹੂਰ ਕਲਾਕਾਰ ਦਰਸ਼ਕਾਂ ਨੂੰ ਮੋਹਿਤ ਕਰਨ ਲਈ ਪੰਜਾਬੀ ਲੋਕ, ਸਮਕਾਲੀ ਅਤੇ ਸੂਫੀ ਧੁਨਾਂ ਨੂੰ ਇਕੱਠਾ ਕਰਦੇ ਹੋਏ ਮਨਮੋਹਕ ਪ੍ਰਦਰਸ਼ਨ ਪੇਸ਼ ਕਰਨਗੇ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD