Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵਿਖੇ ਕਾਵਿ-ਸੰਗ੍ਰਹਿ‘ਅਦਭੁਤ ਦੀ ਵਾਪਸੀ’ਤੇ ਵਿਚਾਰ-ਚਰਚਾ

Language Department Punjab, Punjabi Bhasha Vibhag, Bhasha Vibhag, Punjabi Bhasha Vibhag Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 23 Feb 2026

Last updated on: Feb 24, 2026, 12:48 IST

ਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਅੱਜ ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਹਾੜੇ ਦੇ ਮੌਕੇ ’ਤੇ ਅਮਰਜੀਤ ਗਰੇਵਾਲ ਦੇ ਕਾਵਿ-ਸੰਗ੍ਰਹਿ ‘ਅਦਭੁਤ ਦੀ ਵਾਪਸੀ’ ’ਤੇ ਵਿਚਾਰ-ਚਰਚਾ ਦਾ ਆਯੋਜਨ ਕੀਤਾ ਗਿਆ। ਇਸ ਵਿਚਾਰ-ਚਰਚਾ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਪ੍ਰੋ. ਯੋਜਨਾ ਰਾਵਤ, ਡੀ.ਯੂ.ਆਈ. ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਸ਼ਾਮਲ ਹੋਏ।

ਵਿਚਾਰ-ਚਰਚਾ ਦੀ ਪ੍ਰਧਾਨਗੀ ਉੱਘੇ ਚਿੰਤਕ ਅਤੇ ਆਲੋਚਕ ਡਾ. ਮਨਮੋਹਨ ਵੱਲੋਂ ਕੀਤੀ ਗਈ। ਸਮਾਗਮ ਦਾ ਆਰੰਭ ਭਾਸ਼ਾ ਵਿਭਾਗ, ਪੰਜਾਬ ਦੀ ਵਿਭਾਗੀ ਧੁਨੀ ‘ਧਨੁ ਲੇਖਾਰੀ ਨਾਨਕਾ’ ਨਾਲ ਕੀਤਾ ਗਿਆ। ਡਾ. ਦਰਸ਼ਨ ਕੌਰ ਖੋਜ ਅਫ਼ਸਰ ਨੇ ਸਮੂਹ ਹਾਜ਼ਰੀਨ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਹੋਇਆਂ ਸਮਾਗਮ ਦੀ ਰੂਪਰੇਖਾ ਸਾਂਝੀ ਕੀਤੀ ਅਤੇ ‘ਅਦਭੁਤ ਦੀ ਵਾਪਸੀ’ ਪੁਸਤਕ ਨੂੰ ਮਨੁੱਖ ਦੇ ਅੰਦਰ ਚੱਲ ਰਹੀ ਮੌਨ ਯਾਤਰਾ ਦਾ ਦਸਤਾਵੇਜ਼ ਆਖਿਆ।

ਡਾ. ਮਨਮੋਹਨ ਨੇ ਪ੍ਰਧਾਨਗੀ ਭਾਸ਼ਣ ਵਿੱਚ ਆਖਿਆ ਕਿ ‘ਅਦਭੁਤ ਦੀ ਵਾਪਸੀ’ ਕਾਵਿ-ਸੰਗ੍ਰਹਿ ਨੂੰ ਉਤਰ-ਆਧੁਨਿਕ ਸਮਿਆਂ ਵਿਚ ਉਤਰ-ਮਾਨਵੀ ਪਹਿਲੂ ਤੋਂ ਸਮਝਣਾ ਬਹੁਤ ਜ਼ਰੂਰੀ ਹੈ। ਇਹ ਸਮੂਰਤ ਦਾ ਨਿਰੂਪਣ ਕਰਦੀ ਹੋਈ ਕਵਿਤਾ ਹੈ ਜੋ ਮੈਟਾ-ਨੈਰੇਟਿਵ ਸਿਰਜਦੀ ਹੈ। ਪ੍ਰੋ. ਯੋਜਨਾ ਰਾਵਤ ਨੇ ਕਿਹਾ ਕਿ ਹਥਲੀ ਪੁਸਤਕ ਇਕ ਅਦਭੁਤ ਪ੍ਰਯੋਗ ਹੈ ਜਿਸ ਵਿਚ ਮਾਨਵੀ ਜੀਵਨ ਦੀਆਂ ਅਨੰਤ ਸੰਭਾਵਨਾਵਾਂ ਦੀ ਗੱਲ ਕੀਤੀ ਗਈ ਹੈ।

ਇਸ ਵਿਚ ਕਵੀ ਰੂੜ੍ਹ ਹੋ ਚੁੱਕੇ ਢਾਂਚਿਆਂ ਨੂੰ ਨਵੇਂ ਆਯਾਮ ਦਿੰਦਾ ਹੋਇਆ ਵਿਲੱਖਣ ਅਰਥ ਸਿਰਜਦਾ ਹੈ। ਪ੍ਰੋ. ਪ੍ਰਵੀਨ ਕੁਮਾਰ ਨੇ ਪੜਚੋਲਵਾਂ ਪਰਚਾ ਪੜ੍ਹਦੇ ਹੋਏ ਆਖਿਆ ਕਿ ਇਹ ਪੁਸਤਕ ਸੁਪਰ-ਪੋਜ਼ੀਸ਼ਨ ਦਾ ਡਾਇਲੌਗ ਲੈ ਕੇ ਆਈ ਹੈ। ਉਨ੍ਹਾਂ ਅਨੁਸਾਰ ਇਹ ਕਵਿਤਾ ਅਜੋਕੇ ਸੁੱਤੇ ਮੁਨੱਖ ਨੂੰ ਹਲੂਣਦੀ ਹੋਈ ਆਖਦੀ ਹੈ ਕਿ ਸੰਸਾਰ ਭਾਸ਼ਾ ਤੋਂ ਪਰ੍ਹੇ ਹੈ।

 ਡਾ. ਪਰਮਜੀਤ ਸਿੰਘ ਨੇ ਭਾਵਪੂਰਤ ਪਰਚਾ ਪੜ੍ਹਦੇ ਹੋਏ ਆਖਿਆ ਕਿ ਇਸ ਪੁਸਤਕ ਵਿਚ ਬਿਰਤਾਂਤ ਨੂੰ ਲਗਾਤਾਰ ਤੋੜਨ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਅਦਭੁਤ ਦੀ ਵਾਪਸੀ ਉਸ ਅੰਦਰੂਨੀ ਜਾਗਰੂਕਤਾ ਦਾ ਪ੍ਰਗਟਾਵਾ ਹੈ ਜੋ ਆਪਣੇ-ਆਪ ਨੂੰ ਖੋਰਨ ਤੋਂ ਬਾਅਦ ਬਚਦੀ ਹੈ। 

ਡਾ. ਹਰਦੀਪ ਸਿੰਘ ਨੇ ਵਿਚਾਰ-ਚਰਚਾ ਨੂੰ ਅੱਗੇ ਵਧਾਉਂਦੇ ਹੋਏ ‘ਪੂਰਨ ਭਗਤ’ ਕਵਿਤਾ ਦੇ ਹਵਾਲੇ ਨਾਲ ਕਿਹਾ ਕਿ ਕਵੀ ਵਿਚਾਰ-ਦ੍ਰਿਸ਼ ਸਿਰਜਦਾ ਹੈ ਅਤੇ ਦ੍ਰਿਸ਼ ਦੇ ਸਿਰਜਣ ਨਾਲ ਅਰਥ ਵੀ ਬਦਲ ਦਿੰਦਾ ਹੈ। ਇਸ ਮੌਕੇ ਸ. ਮਨਮੋਹਨ ਸਿੰਘ ਦਾਊਂ ਵੱਲੋਂ ਕਾਵਿ-ਚਿੱਤਰ ‘ਸਫ਼ੈਦ ਰੰਗ ਵਿਚ ਸੂਹੇ ਰੰਗ ਦੀ ਆਭਾ: ਅਮਰਜੀਤ ਗਰੇਵਾਲ’ ਸ੍ਰੋਤਿਆਂ ਨਾਲ ਸਾਂਝਾ ਕੀਤਾ। 

ਕਵੀ ਅਮਰਜੀਤ ਗਰੇਵਾਲ ਹਥਲੀ ਪੁਸਤਕ ਵਿਚ ਦਰਜ ਕਵਿਤਾਵਾਂ ‘ਸੰਗਤ’ ਅਤੇ ‘ਪ੍ਰੇਮ’ ਨਾਲ ਸ੍ਰੋਤਿਆਂ ਦੇ ਰੂ-ਬ-ਰੂ ਹੋਏ। ਸਮਾਗਮ ਦੇ ਅੰਤ ਵਿੱਚ ਡਾ. ਦਰਸ਼ਨ ਕੌਰ ਖੋਜ ਅਫ਼ਸਰ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਨਮਾਨ ਅਤੇ ਧੰਨਵਾਦ ਕੀਤਾ ਗਿਆ। ਮੰਚ ਦਾ ਸੰਚਾਲਨ ਮੈਡਮ ਦਿਲਪ੍ਰੀਤ ਵੱਲੋਂ ਬਾਖ਼ੂਬੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

ਇਸ ਵਿਚਾਰ ਚਰਚਾ ਵਿੱਚ ਡਾ. ਕਮਲਦੀਪ ਕੌਰ, ਸ਼੍ਰੀਮਤੀ ਮਨਜੀਤ ਮੀਤ, ਧਿਆਨ ਸਿੰਘ ਕਾਹਲੋਂ, ਵਰਿੰਦਰ ਸਿੰਘ ਚੱਠਾ, ਸੁਧਾ ਜੈਨ, ਕੇਵਲਜੀਤ ਸਿੰਘ ਕੰਵਲ, ਡਾ. ਮੇਘਾ ਸਿੰਘ, ਪ੍ਰਿੰ. ਗੁਰਮੀਤ ਖਰੜ, ਗੁਰਚਰਨ ਸਿੰਘ, ਮਨਜੀਤ ਸਿੰਘ ਅਤੇ ਸਟੈਨੋਗ੍ਰਾਫ਼ੀ ਦੇ ਸਿਖਿਆਰਥੀ ਵੀ ਸ਼ਾਮਲ ਹੋਏ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD