Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜਗਦੀਪ ਸਿੰਘ ਕਾਕਾ ਬਰਾੜ ਨੇ “ਪੰਜਾਬ ਸਖੀ ਸ਼ਕਤੀ ਮੇਲਾ – ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਦਾ ਕੀਤਾ ਉਦਘਾਟਨ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 23 Feb 2026

Last updated on: Feb 24, 2026, 12:49 IST

ਜ਼ਿਲ੍ਹਾ ਉਦਯੋਗ ਕੇਂਦਰ, ਸ੍ਰੀ ਮੁਕਤਸਰ ਸਾਹਿਬ (ਉਦਯੋਗ ਅਤੇ ਵਣਜ ਵਿਭਾਗ ਪੰਜਾਬ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ, ਸ੍ਰੀ ਮੁਕਤਸਰ ਸਹਿਬ ਵੱਲੋਂ ਸ਼੍ਰੀ ਅਭਿਜੀਤ ਕਪਲਿਸ਼ ਮਾਣਯੋਗ ਡਿਪਟੀ ਕਮਸ਼ਿਨਰ, ਸ੍ਰੀ ਮੁਕਤਸਰ ਸਾਹਿਬ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਰੈਂਪ (ਰੇਜ਼ਿੰਗ ਐਂਡ ਐਕਸਲਰੇਟਿੰਗ ਐੱਮ.ਐੱਸ.ਐੱਮ.ਈ ਪਰਫ਼ੋਂਮਿਸ) ਸਕੀਮ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਮਹਿਲਾ ਉੱਦਮੀਆਂ, ਸਵੈ ਸਹਾਇਤਾ ਸਮੂਹਾਂ (SHGs) ਅਤੇ ਸੂਖਮ ਲਘੂ ਅਤੇ ਮੱਧਮ ਉਦਯੋਗਿਕ ਯੂਨਿਟਾਂ ਨੂੰ ਪ੍ਰੋਤਸਾਹਨ ਦੇਣ ਲਈ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮਹਿਲਾ ਹਾਟ/ਟ੍ਰੇਡ ਫੇਅਰ/ਮੇਲਾ “ਪੰਜਾਬ ਸਖੀ ਸ਼ਕਤੀ ਮੇਲਾ - ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਦਾ ਉਦਘਾਟਨ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਕੀਤਾ ਗਿਆ।

ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮਹਿਲਾਵਾਂ ਦੇ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਲਈ ਇਸ ਤਰ੍ਹਾਂ ਦੇ ਮੇਲੇ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾ ਸਵੈ-ਸਹਾਇਤਾ ਸਮੂਹਾਂ ਅਤੇ ਛੋਟੇ ਉੱਦਮੀਆਂ ਨੂੰ ਪ੍ਰੋਤਸਾਹਿਤ ਕਰਨ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਤਾਂ ਜੋ ਮਹਿਲਾਵਾਂ ਆਤਮਨਿਰਭਰ ਬਣ ਸਕਣ ਅਤੇ ਆਪਣੇ ਪਰਿਵਾਰ ਦੀ ਆਰਥਿਕ ਮਜ਼ਬੂਤੀ ਵਿੱਚ ਯੋਗਦਾਨ ਪਾ ਸਕਣ।

“ਪੰਜਾਬ ਸਖੀ ਸ਼ਕਤੀ ਮੇਲਾ” ਵਿੱਚ ਵੱਖ-ਵੱਖ ਮਹਿਲਾ ਸਵੈ-ਸਹਾਇਤਾ ਸਮੂਹਾਂ ਵੱਲੋਂ ਤਿਆਰ ਕੀਤੇ ਗਏ ਹਸਤਸ਼ਿਲਪ, ਘਰੇਲੂ ਉਤਪਾਦ, ਖਾਦ ਪਦਾਰਥ, ਕੱਪੜੇ ਅਤੇ ਹੋਰ ਰਚਨਾਤਮਕ ਉਤਪਾਦਾਂ ਦੀ ਪ੍ਰਦਰਸ਼ਨੀ ਅਤੇ ਵਿਕਰੀ ਲਈ ਸਟਾਲ ਲਗਾਏ ਗਏ ਹਨ। ਮੇਲੇ ਦੌਰਾਨ ਮਹਿਲਾ ਉੱਦਮੀਆਂ ਨੂੰ ਆਪਣੀਆਂ ਉਤਪਾਦਾਂ ਦੀ ਮਾਰਕੀਟਿੰਗ ਲਈ ਮੰਚ ਪ੍ਰਦਾਨ ਕੀਤਾ ਗਿਆ ਹੈ, ਜਿਸ ਨਾਲ ਉਹਨਾਂ ਨੂੰ ਵਪਾਰਿਕ ਮੌਕਿਆਂ ਦਾ ਵਧੀਆ ਲਾਭ ਮਿਲੇਗਾ।

ਵਿਧਾਇਕ ਕਾਕਾ ਬਰਾੜ ਨੇ ਸਟਾਲਾਂ ਦਾ ਦੌਰਾ ਕਰਦੇ ਹੋਏ ਮਹਿਲਾਵਾਂ ਦੇ ਉੱਦਮਾਂ ਦੀ ਸਰਾਹਨਾ ਕੀਤੀ ਅਤੇ ਉਨ੍ਹਾਂ ਨੂੰ ਹੋਰ ਉੱਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਮਹਿਲਾਵਾਂ ਵਿੱਚ ਆਤਮਵਿਸ਼ਵਾਸ ਵਧਾਉਂਦੇ ਹਨ ਅਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਮਜ਼ਬੂਤ ਬਣਾਉਂਦੇ ਹਨ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਸੁਰਜੀਤ ਸਿੰਘ ਸੰਧੂ, ਚੇਅਰਮੈਨ ਮਾਰਕੀਟ ਕਮੇਟੀ ਬਰੀਵਾਲਾ ਰਜਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ, ਜਰਨਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਦੀਪ ਸਿੰਘ ਗਿੱਲ, ਫੰਕਸ਼ਨਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਗੁਰਨਿਸ਼ਾਨ ਸਿੰਘ, ਫੰਕਸ਼ਨਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਸੰਗੀਤ ਸਰੋਤਾ, ਫੰਕਸ਼ਨਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਵਿਸ਼ਵਦੀਪ, ਜਿਲ੍ਹਾ ਪ੍ਰੋਗਰਾਮ ਮੈਨੇਜਰ ਪੀ.ਐਸ.ਆਰ. ਐਲ.ਐਮ ਰਮਣੀਕ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸ਼ਹਿਰ ਵਾਸੀ ਹਾਜ਼ਰ ਸਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD