Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਗੋਗੀਆ ਵੱਲੋਂ ਪਟਿਆਲਾ ' ਚ ਕਰੀਬ 6 ਕਰੋੜ ਰੁਪਏ ਦੇ ਵਿਕਾਸ ਕਾਰਜ

ਹਰ ਵਾਰਡ ' ਚ ਸਮਾਨ ਤੌਰ ‘ਤੇ ਵਿਕਾਸ—ਵਿਧਾਇਕ ਕੋਹਲੀ

Ajit Pal Singh Kohli, Patiala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 23 Feb 2026

Last updated on: Feb 24, 2026, 12:51 IST

ਅਜੀਤਪਾਲ ਸਿੰਘ ਕੋਹਲੀ ਅਤੇ ਕੁੰਦਨ ਗੋਗੀਆ ਦੀ ਅਗਵਾਈ ਹੇਠ ਪਟਿਆਲਾ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਕਰੀਬ 6 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ । ਇਹ ਕੰਮ ਵਾਰਡ ਨੰਬਰ 58  ਮਾਡਲ ਟਾਊਨ ਤੋਂ ਸ਼ੁਰੂ ਕਰਵਾਏ ਗਏ। ਵਿਧਾਇਕ ਨੇ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ-ਹਿਤੈਸ਼ੀ ਅਤੇ ਵਿਕਾਸ ਕੇਂਦਰਿਤ ਸੋਚ ਦੇ ਤਹਿਤ ਅਮਲ ਵਿੱਚ ਲਿਆਂਦੇ ਗਏ ਹਨ।

ਕੋਹਲੀ ਨੇ ਕਿਹਾ ਕਿ ਵਿਕਾਸ ਕਾਰਜਾਂ ਤਹਿਤ ਕੈਪੀਟਲ ਥੀਏਟਰ ਤੋਂ ਕੋਹਲੀ ਟਰਾਂਸਪੋਰਟ, ਸਰਹਿੰਦੀ ਗੇਟ, ਟੀ.ਬੀ. ਹਸਪਤਾਲ ਰੋਡ, ਸੀ.ਆਈ.ਏ ਸਟਾਫ ਤੋਂ ਸਦਰ ਬਜ਼ਾਰ, ਮਾਡਲ ਟਾਊਨ, ਮਜੀਠੀਆ ਇਨਕਲੇਵ, ਡੀ.ਐਲ.ਐਫ ਕਲੋਨੀ ਦੀ ਮੇਨ ਰੋਡ, ਹੀਰਾ ਬਾਗ, ਰਣਜੀਤ ਨਗਰ ਅਤੇ ਆਦਰਸ਼ ਨਗਰ ਸਮੇਤ ਕਈ ਪ੍ਰਮੁੱਖ ਇਲਾਕਿਆਂ ਵਿੱਚ ਸੜਕਾਂ ਦੀ ਨਵੀਂ ਬਣਤ, ਰੀਕਾਰਪੇਟਿੰਗ, ਇੰਟਰਲਾਕਿੰਗ ਟਾਈਲਾਂ, ਡਰੇਨੇਜ ਸੁਧਾਰ ਅਤੇ ਆਵਾਜਾਈ ਸੁਵਿਧਾਵਾਂ ਵਿੱਚ ਵਾਧਾ ਕੀਤਾ ਗਿਆ ਹੈ। 

ਇਨ੍ਹਾਂ ਕਾਰਜਾਂ ਨਾਲ ਨਾ ਸਿਰਫ ਟ੍ਰੈਫਿਕ ਪ੍ਰਬੰਧਨ ਸੁਧਰੇਗਾ, ਸਗੋਂ ਇਲਾਕੇ ਦੀ ਸੂਰਤ ਵੀ ਨਿਖਰੇਗੀ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਇਤਿਹਾਸਕ ਵਿਕਾਸ ਦੀ ਲਹਿਰ ਚੱਲ ਰਹੀ ਹੈ। 

ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਹਿੱਸੇ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਰਨਾ ਉਨ੍ਹਾਂ ਦੀ ਪਹਿਲ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਨਵੇਂ ਪ੍ਰੋਜੈਕਟਾਂ ਦੀ ਘੋਸ਼ਣਾ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸਾਰੇ ਵਿਕਾਸ ਕਾਰਜ ਮਿਆਰੀ ਤਰੀਕੇ ਨਾਲ ਅਤੇ ਸਮੇਂ ਸਿਰ ਮੁਕੰਮਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਰਹਿਨੁਮਾਈ ਹੇਠ ਨਗਰ ਨਿਗਮ ਸ਼ਹਿਰ ਦੀ ਸਫ਼ਾਈ, ਸੜਕਾਂ ਦੀ ਮੁਰੰਮਤ ਅਤੇ ਬੁਨਿਆਦੀ ਢਾਂਚੇ ਦੇ ਮਜ਼ਬੂਤੀਕਰਨ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਵਿਕਾਸ ਦੇ ਨਾਲ-ਨਾਲ ਹਰੇ-ਭਰੇ ਅਤੇ ਸੁੰਦਰ ਸ਼ਹਿਰ ਦੀ ਦ੍ਰਿਸ਼ਟੀ ਨੂੰ ਵੀ ਸਾਕਾਰ ਕੀਤਾ ਜਾ ਰਿਹਾ ਹੈ। ਵਿਧਾਇਕ  ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਦਰਸ਼ੀ ਪ੍ਰਸ਼ਾਸਨ ਅਤੇ ਤੇਜ਼ ਗਤੀ ਨਾਲ ਵਿਕਾਸ ਕਾਰਜ ਜਾਰੀ ਰਹਿਣਗੇ। 

ਸ਼ਹਿਰ ਵਾਸੀਆਂ ਨੇ ਵੀ ਇਨ੍ਹਾਂ ਉਪਰਾਲਿਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਨਾਲ ਦਿਨਚਰੀ ਜੀਵਨ ਵਿੱਚ ਸੁਵਿਧਾਵਾਂ ਵਿੱਚ ਵਾਧਾ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਸੁਧਾਰ ਦੀ ਉਮੀਦ ਹੈ। ਇਸ ਮੌਕੇ ਐਮ ਸੀ ਗੁਰਜੀਤ ਸਿੰਘ ਸਾਹਨੀ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।

 

Tags: Ajit Pal Singh Kohli , Patiala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD